ਸੁਨਾਮ : ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ਼ ਸੁਨਾਮ ਵਿਖੇ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪ੍ਰਿੰਸੀਪਲ ਮੀਨਾਕਸ਼ੀ ਮੜਕਣ ਦੀ ਅਗਵਾਈ ਵਿੱਚ ਐੱਨ.ਐੱਸ.ਐੱਸ. ਵਿਭਾਗ, ਰੈਡ ਰਿਬਨ ਕਲੱਬ ਅਤੇ ਬੱਡੀ ਗਰੁੱਪ ਦੁਆਰਾ ਨਸ਼ਾ ਮੁਕਤ ਭਾਰਤ ਅਭਿਆਨ ਸਬੰਧੀ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਪ੍ਰਿੰਸੀਪਲ ਮੀਨਾਕਸ਼ੀ ਮੜਕਣ ਨੇ ਦੱਸਿਆ ਕਿ ਨਸ਼ਾ ਮੁਕਤ ਭਾਰਤ ਅਭਿਆਨ ਦੀ ਸ਼ੁਰੂਆਤ 15 ਅਗਸਤ 2020 ਵਿੱਚ ਕੀਤੀ ਗਈ ਸੀ ਜੋ ਆਪਣੇ ਪੰਜਵੇਂ ਸਾਲ ਵਿੱਚ ਪ੍ਰਵੇਸ਼ ਕਰ ਚੁੱਕਿਆ ਹੈ। ਇਸ ਅਭਿਆਨ ਦਾ ਮੁੱਖ ਉਦੇਸ਼ ਬੱਚਿਆਂ, ਨੌਜਵਾਨਾਂ, ਔਰਤਾਂ ਅਤੇ ਵਿੱਦਿਅਕ ਸੰਸਥਾਵਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਕੇ ਨਸ਼ਾ ਮੁਕਤ ਭਾਰਤ ਦਾ ਨਿਰਮਾਣ ਕਰਨਾ ਹੈ। ਇਸ ਮੌਕੇ ਪ੍ਰਿੰਸੀਪਲ ਮੀਨਾਕਸ਼ੀ ਮੜਕਣ, ਪ੍ਰੋਫੈਸਰ, ਵਿਦਿਆਰਥੀਆਂ ਅਤੇ ਕਰਮਚਾਰੀਆਂ ਦੁਆਰਾ ਨਸ਼ਿਆਂ ਵਿਰੁੱਧ ਸੰਹੁ ਚੁਕਣ ਦੀ ਰਸਮ ਅਦਾ ਕੀਤੀ ਗਈ। ਇਸ ਉਪਰੰਤ ਵਿਦਿਆਰਥੀਆਂ ਦੁਆਰਾ ਸਾਂਝੇ ਤੌਰ ਤੇ ਨਸ਼ਿਆਂ ਵਿਰੁੱਧ ਲਾਈਵ ਟੈਲੀਕਾਸਟ ਦੇਖਣ ਉਪਰੰਤ ਈ-ਪਲੈਜ ਲਿੰਕ ਉੱਪਰ ਨਸ਼ਿਆਂ ਵਿਰੁੱਧ ਸਰਟੀਫਿਕੇਟ ਪ੍ਰਾਪਤ ਕੀਤਾ। ਇਸ ਮੌਕੇ ਵਾਇਸ ਪ੍ਰਿੰਸੀਪਲ ਡਾ.ਅਚਲਾ ਸਿੰਗਲਾ, ਐੱਨ.ਐੱਸ.ਐੱਸ. ਪ੍ਰੋਗਰਾਮ ਅਫਸਰ ਪ੍ਰੋ.ਦਰਸ਼ਨ ਕੁਮਾਰ, ਪ੍ਰੋ.ਚਮਕੌਰ ਸਿੰਘ, ਡਾ.ਮਨੀਤਾ ਜੋਸ਼ੀ, ਡਾ.ਮਨਪ੍ਰੀਤ ਕੌਰ ਹਾਂਡਾ, ਰੈਡ ਰਿਬਨ ਕਲੱਬ ਦੇ ਇੰਚਾਰਜ. ਡਾ.ਗਗਨਦੀਪ ਸਿੰਘ, ਬੱਡੀ ਗਰੁੱਪ ਦੇ ਇੰਚਾਰਜ਼ ਪ੍ਰੋ.ਰਮਨਦੀਪ ਸਿੰਘ, ਸਮੂਹ ਸਟਾਫ ਅਤੇ ਕਰਮਚਾਰੀ ਹਾਜ਼ਰ ਸਨ।