Friday, September 20, 2024

Chandigarh

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਛੇ ਧੀਆਂ ਅਤੇ ਮਾਂ ਦੀ ਕੁੱਟਮਾਰ ਕਰਨ ਦੇ ਮਾਮਲੇ ਦਾ ਲਿਆ ਸ਼ਖਤ ਨੋਟਿਸ

August 12, 2024 05:14 PM
SehajTimes

ਨਾਬਾਲਗ ਲੜਕੀ ਨੂੰ ਛੇੜਨ ਸਮੇਂ ਪਰਿਵਾਰ ਵੱਲੋਂ ਵਿਰੋਧ ਕਰਨ ਤੇ ਵਿਅਕਤੀ ਨੇ ਕੀਤਾ ਸੀ ਹਮਲਾ

ਚੰਡੀਗੜ੍ਹ : ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਮੁਕਤਸਰ ਦੇ ਇੱਕ ਪਿੰਡ ਵਿੱਚ ਛੇ ਧੀਆਂ ਅਤੇ ਉਨ੍ਹਾਂ ਦੀ ਮਾਂ ਦੀ ਕਥਿਤ ਤੌਰ 'ਤੇ ਇੱਕ ਵਿਅਕਤੀ ਵੱਲੋਂ ਕੁੱਟਮਾਰ ਕਰਨ ਦੀ ਘਟਨਾ ਸਬੰਧੀ ਮੀਡੀਆ ਵਿੱਚ ਪ੍ਰਕਾਸ਼ਿਤ ਖਬਰਾਂ ਦਾ ਸਖਤ ਨੋਟਿਸ ਲਿਆ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਰਪਰਸਨ ਰਾਜ ਲਾਲੀ ਗਿੱਲ ਨੇ ਦੱਸਿਆ ਕਿ ਬੀਤੇ ਦਿਨੀ ਜਿਲ੍ਹਾ ਮੁਕਤਸਰ ਦੇ ਇੱਕ ਪਿੰਡ ਵਿੱਚ ਵਿਅਕਤੀ ਵੱਲੋਂ ਨਾਬਾਲਗ ਲੜਕੀ ਨਾਲ ਛੇੜਛਾੜ ਕੀਤੀ ਗਈ ਅਤੇ ਜਦੋਂ ਲੜਕੀ ਦੇ ਪਰਿਵਾਰ ਨੇ ਉਸਦਾ ਵਿਰੋਧ ਕੀਤਾ ਤਾਂ ਵਿਅਕਤੀ ਨੇ ਪਰਿਵਾਰ ਦੀਆਂ ਛੇ ਧੀਆਂ ਅਤੇ ਮਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ । ਇਸ ਘਟਨਾ ਉਪਰੰਤ ਇਹ ਪਰਿਵਾਰ ਹਸਪਤਾਲ ਵਿੱਚ ਇਲਾਜ ਲਈ ਦਾਖਲ ਵੀ ਰਿਹਾ।

ਚੇਅਰਪਰਸਨ ਗਿੱਲ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਸਮਾਂ ਬੀਤਣ ਦੇ ਬਾਵਜੂਦ ਵੀ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸੰਬੰਧਿਤ ਪੁਲਿਸ ਥਾਣੇ ਵੱਲੋਂ ਕੋਈ ਢੁਕਵੀਂ ਕਾਰਵਾਈ ਨਹੀਂ ਕੀਤੀ ਗਈ ਸੀ। ਉਨ੍ਹਾ ਦੱਸਿਆ ਕਿ ਕਮਿਸ਼ਨ ਦੇ ਦਖਲ ਤੋਂ ਬਾਅਦ ਦੋਸ਼ੀ ਵਿਅਕਤੀ ਵਿਰੁੱਧ ਪੁਲਿਸ ਨੇ ਪਰਚਾ ਦਰਜ ਕਰ ਕਰਕੇ ਉਸਨੂੰ ਗ੍ਰਿਫਤਾਰ ਕਰ ਲਿਆ ਹੈ। ਚੇਅਰਪਰਸਨ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਮਹਿਲਾਵਾਂ ਵਿਰੁੱਧ ਕਿਸੇ ਤਰ੍ਹਾਂ ਦਾ ਜੁਰਮ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਹਰ ਮਹਿਲਾ ਨੂੰ ਉਸਦਾ ਬਣਦਾ ਮਾਨ-ਸਨਮਾਨ ਦੇਣਾ ਸੂਬਾ ਸਰਕਾਰ ਦੀ ਪਹਿਲੀ ਜਿੰਮੇਵਾਰੀ ਹੈ। ਉਨ੍ਹਾ ਦੱਸਿਆ ਕਿ ਪੁਲਿਸ ਨੂੰ ਹਦਾਇਤ ਕੀਤੀ ਗਈ ਹੈ ਕਿ ਪੀੜਿਤ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਮੁਹਈਆ ਕਰਵਾਈ ਜਾਵੇ।

Have something to say? Post your comment

 

More in Chandigarh

ਕੇਂਦਰੀ ਮੰਤਰੀ ਰਵਨੀਤ ਬਿੱਟੂ ਖਿਲਾਫ ਕੇਸ ਦਰਜ

ਇੱਕ ਰਾਸ਼ਟਰ, ਇੱਕ ਚੋਣ ਭਾਰਤ ਦੇ ਲੋਕਤੰਤਰ 'ਤੇ ਇਹ ਭਿਆਨਕ ਹਮਲਾ : ਬਾਜਵਾ

ਰਿਸ਼ਵਤ ਲੈਣ ਦੇ ਦੋਸ਼ ਵਿੱਚ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ

ਟ੍ਰੇਵਰ ਬੇਲਿਸ ਦੀ ਥਾਂ ਰਿਕੀ ਪੋਂਟਿੰਗ ਬਣੇ ਪੰਜਾਬ ਕਿੰਗਜ਼ ਦੇ ਹੈੱਡ ਕੋਚ

ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ

ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 2 ਸਟੈਨੋਗ੍ਰਾਫਰ ਨੂੰ ਸੌਂਪੇ ਨਿਯੁਕਤੀ ਪੱਤਰ

ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼

ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਕੈਂਪ ਲਗਾਏ ਜਾਣਗੇ : ਡਾ. ਬਲਜੀਤ ਕੌਰ

ਮੋਹਾਲੀ ਪੁਲਿਸ ਵੱਲੋਂ ਫੈਕਟਰੀਆਂ ਨੂੰ ਪਾੜ ਲਗਾਕੇ ਚੋਰੀ ਕਰਨ ਵਾਲਾ 06 ਮੈਂਬਰੀ ਗਿਰੋਹ ਗ੍ਰਿਫ਼ਤਾਰ

ਨਵੇਂ ਕਮਿਸ਼ਨਰ ਟੀ ਬੈਨਿਥ ਨੇ ਚਾਰਜ ਸਾਂਭਣ ਤੋਂ ਬਾਅਦ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਨਾਲ ਕੀਤੀ ਮੁਲਾਕਾਤ