ਸੁਨਾਮ : ਅਧਿਆਪਕਾਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਡੀ.ਏ.ਵੀ ਪਬਲਿਕ ਸਕੂਲ ਸੁਨਾਮ ਵਿਖੇ ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਅਨੁਰਿੱਧ ਵਸ਼ਿਸ਼ਟ ਦੀ ਅਗਵਾਈ ਹੇਠ ਇੱਕ ਸੈਮੀਨਾਰ ਕਰਵਾਇਆ ਗਿਆ। ਇਸ ਲਈ ਪਟਿਆਲਾ ਜ਼ਿਲ੍ਹੇ ਦੇ ਢਾਬੀ ਗੁੱਜਰਾਂ ਸਥਿਤ ਗੰਗਾ ਡਿਗਰੀ ਕਾਲਜ਼ ਦੀ ਪ੍ਰਿੰਸੀਪਲ ਡਾਕਟਰ ਸੁਮਨ ਮਿੱਤਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਮੈਨੇਜਰ ਅਤੇ ਸਿੱਖਿਆ ਸਲਾਹਕਾਰ ਡਾਕਟਰ ਡੌਲੀ ਰਾਏ ਅਤੇ ਕਮੇਟੀ ਦੇ ਸੀਨੀਅਰ ਮੈਂਬਰ ਡਾਕਟਰ ਪਰਸ਼ੋਤਮ ਵਸ਼ਿਸ਼ਟ ਨੇ ਮਹਿਮਾਨਾਂ ਦਾ ਸਨਮਾਨ ਕੀਤਾ | ਸੈਮੀਨਾਰ ਵਿੱਚ ਡਾਕਟਰ ਸੁਮਨ ਨੇ ਅਧਿਆਪਕਾਂ ਨੂੰ ਬਾਲ ਮਨੋਵਿਗਿਆਨ ਅਤੇ ਕਲਾਸ ਰੂਮ ਮੈਨੇਜਮੈਂਟ ਦੇ ਵਿਸ਼ੇ ਤੋਂ ਜਾਣੂੰ ਕਰਵਾਕੇ ਮਹੱਤਵਪੂਰਨ ਜਾਣਕਾਰੀ ਪ੍ਰਦਾਨ ਕੀਤੀ ਤਾਂ ਜੋ ਉਹ ਆਪਣੀ ਅਧਿਆਪਨ ਅਤੇ ਕਲਾ ਵਿੱਚ ਹੋਰ ਸੁਧਾਰ ਕਰ ਸਕਣ। ਉਨ੍ਹਾਂ ਕਿਹਾ ਕਿ ਅਜੋਕੇ ਤੇਜ਼ ਰਫ਼ਤਾਰ ਯੁੱਗ ਅੰਦਰ ਹਰ ਖੇਤਰ ਵਿੱਚ ਸੇਵਾਵਾਂ ਨਿਭਾਉਣ ਵਾਲਿਆਂ ਨੂੰ ਆਪਣੇ ਆਪ ਵਿੱਚ ਵੀ ਤਬਦੀਲੀ ਲਿਆਉਣੀ ਜ਼ਰੂਰੀ ਹੈ। ਸਕੂਲ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਅਨੁਰਿੱਧ ਵਸ਼ਿਸ਼ਟ ਨੇ ਉਨ੍ਹਾਂ ਦਾ ਸਨਮਾਨ ਅਤੇ ਧੰਨਵਾਦ ਕੀਤਾ। ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਡਾਇਰੈਕਟਰ ਪਰਮਿੰਦਰ ਸਿੰਘ ਧਾਲੀਵਾਲ, ਕਮੇਟੀ ਮੈਂਬਰ ਸਤਿੰਦਰ ਸਿੰਘ ਧਾਲੀਵਾਲ ਅਤੇ ਡਾ: ਅੰਬਰੀਸ਼ ਰਾਏ, ਪ੍ਰਿੰਸੀਪਲ ਵੀ.ਪੀ.ਗੁਪਤਾ ਅਤੇ ਵਾਈਸ ਪ੍ਰਿੰਸੀਪਲ ਅੰਤੂ ਗਰਗ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।