Saturday, November 23, 2024
BREAKING NEWS
ਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ ਅਮਨ ਅਰੋੜਾ ਬਣੇ AAP ਪੰਜਾਬ ਦੇ ਨਵੇਂ ਪ੍ਰਧਾਨਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫ਼ਾ ਮੁਹਾਲੀ ਦੇ ਸੈਕਟਰ 86 ਵਿੱਚ ਦਰਦਨਾਕ ਹਾਦਸਾ ਨੌਜਵਾਨ ਦੀ ਮੌਤਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਧਮਕੀ

Chandigarh

ਵਿਜੀਲੈਂਸ ਨੇ ਵਧੀਕ ਕਮਿਸ਼ਨਰ ਸਟੇਟ ਟੈਕਸ ਨੂੰ 50000 ਰੁਪਏ ਦੀ ਰਿਸ਼ਵਤ ਦਿੰਦਾ ਇਕ ਪ੍ਰਾਇਵੇਟ ਵਿਅਕਤੀ ਕੀਤਾ ਕਾਬੂ

May 11, 2021 08:34 PM
SehajTimes
ਚੰਡੀਗੜ : ਰਾਜ ਵਿੱਚੋਂ ਭ੍ਰਿਸ਼ਟਾਚਾਰ ਦੀ ਰੋਕਥਾਮ ਦੇ ਯਤਨਾਂ ਵਜੋਂ ਚਲਾਈ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਇਕ ਪੁੱਠਾ ਟਰੈਪ ਲਗਾਕੇ ਜਲੰਧਰ ਨਿਵਾਸੀ ਇਕ ਪ੍ਰਾਇਵੇਟ ਵਿਅਕਤੀ ਨੂੰ ਉਸ ਵੇਲੇ ਕਾਬੂ ਕਰ ਲਿਆ ਜਦ ਉਹ ਵਧੀਕ ਕਮਿਸ਼ਨਰ (ਸਟੇਟ ਟੈਕਸ) ਜਲੰਧਰ ਨੂੰ 50,000 ਰੁਪਏ ਦੀ ਰਿਸਵਤ ਧੱਕੇ ਨਾਲ ਦੇਣ ਦੀ ਕੋਸ਼ਿਸ਼ ਕਰ ਰਿਹਾ ਸੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਚੀਫ ਡਾਇਰਕੈਟਰ-ਕਮ-ਡੀ.ਜੀ.ਪੀ ਵਿਜੀਲੈਂਸ ਬਿਓਰੋ ਪੰਜਾਬ ਸ੍ਰੀ ਬੀ.ਕੇ. ਉੱਪਲ਼ ਨੇ ਦੱਸਿਆ ਕਿ ਪ੍ਰਾਇਵੇਟ ਵਿਅਕਤੀ ਵਰੁਣ ਮਹਾਜਨ ਨੂੰ ਸ਼ਿਕਾਇਤ ਕਰਤਾ ਵਧੀਕ ਕਮਿਸ਼ਨਰ ਸਟੇਟ ਟੈਕਸ (ਏ.ਸੀ.ਐਸ.ਟੀ) (ਜੀ.ਐਸ.ਟੀ) ਜਲੰਧਰ ਦੀਪੇਂਦਰ ਸਿੰਘ ਗਰਚਾ ਦੀ ਸ਼ਿਕਾਇਤ ਉਤੇ 50,000 ਰੁਪਏ ਦੀ ਰਿਸ਼ਵਤ ਦਿੰਦਿਆਂ ਕਾਬੂ ਕੀਤਾ ਹੈ। ਸ਼ਿਕਾਇਤਕਰਤਾ ਅਧਿਕਾਰੀ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਜਲੰਧਰ ਰੇਲਵੇ ਸਟੇਸ਼ਨ ਉਤੇ ਆਈ ਤੰਬਾਕੂ ਪਦਾਰਥਾਂ ਦੀ ਖੇਪ ਨੂੰ ਬਿਨਾ ਜੀ.ਐਸ.ਟੀ. ਅਦਾ ਕੀਤੇ ਛੱਡਣ ਦੇ ਇਵਜ ਵਿਚ ਮੁਲਜ਼ਮ ਵਰੁਣ ਮਹਾਜਨ ਵੱਲੋਂ ਉਸ ਨੂੰ 50000 ਰੁਪਏ ਰਿਸ਼ਵਤ ਦੇਣ ਦੀ ਪੇਸ਼ਕਸ਼ ਕੀਤੀ ਗਈ ਹੈ ਤੇ ਉਹ ਇਸ ਬਾਰੇ ਪਰੇਸ਼ਾਨ ਕਰ ਰਿਹਾ ਹੈ।
ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਮੁਲਜ਼ਮ ਵਰੁਣ ਮਹਾਜਨ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਵਧੀਕ ਕਮਿਸ਼ਨਰ ਸਟੇਟ ਟੈਕਸ ਨੂੰ 50,000 ਰੁਪਏ ਦੀ ਰਿਸਵਤ ਦਿੰਦਿਆਂ ਮੌਕੇ ਉਤੇ ਹੀ ਦਬੋਚ ਲਿਆ। ਉਨਾਂ ਦੱਸਿਆ ਕਿ ਮੁਲਜਮ ਖਿਲਾਫ ਭ੍ਰਿਸਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Have something to say? Post your comment

 

More in Chandigarh

ਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ

ਨਗਰ ਸੁਧਾਰ ਟਰੱਸਟਾਂ ਦੇ ਲੰਬਿਤ ਮਾਮਲੇ ਤੁਰੰਤ ਹੱਲ ਕੀਤੇ ਜਾਣ: ਡਾ ਰਵਜੋਤ ਸਿੰਘ

ਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ

ਡਾ. ਬਲਜੀਤ ਕੌਰ ਵੱਲੋਂ ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਉਣ ਲਈ ਯਤਨ ਤੇਜ਼ ਕਰਨ ਦੇ ਹੁਕਮ

ਸੰਧਵਾਂ ਨੇ ਪਾਰਟੀ ਪ੍ਰਧਾਨ ਅਤੇ ਕਾਰਜਕਾਰੀ ਪ੍ਰਧਾਨ ਦੀ ਜ਼ਿੰਮੇਵਾਰੀ ਮਿਲਣ ‘ਤੇ ਅਮਨ ਅਰੋੜਾ ਅਤੇ ਸ਼ੈਰੀ ਕਲਸੀ ਨੂੰ ਦਿੱਤੀ ਵਧਾਈ

ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਰੋਕਣ ਲਈ ਇੱਕ ਹੋਰ ਪਹਿਲਕਦਮੀ

ਪਿੰਡ ਘੁੰਗਰਾਲੀ ਦੇ ਵਸਨੀਕਾਂ ਨੇ ਬਾਇਓਗੈਸ ਪਲਾਂਟ ਦੇ ਮਸਲੇ ਦੇ ਸੁਚੱਜੇ ਹੱਲ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ

ਪੀ.ਐੱਮ.ਆਈ.ਡੀ.ਸੀ. ਵੱਲੋਂ ਹੁਡਕੋ ਨਾਲ ਆਪਣੀ ਸਹਿਮਤੀ ਦਾ ਸਮਝੌਤਾ ਸਹੀਬੱਧ

ਪੰਜਾਬ ਸਰਕਾਰ ਵੱਲੋਂ ਸਰਹੱਦੀ ਜ਼ਿਲ੍ਹੇ ਪਠਾਨਕੋਟ ਵਿੱਚ ਸੀ-ਪਾਈਟ ਕੈਂਪ ਨੂੰ ਮਨਜ਼ੂਰੀ

ਮੁੱਖ ਮੰਤਰੀ ਨੇ ਵਰਧਮਾਨ ਸਟੀਲ ਗਰੁੱਪ ਨੂੰ 1750 ਕਰੋੜ ਰੁਪਏ ਦੀ ਲਾਗਤ ਨਾਲ ਪਲਾਂਟ ਸਥਾਪਤ ਕਰਨ ਲਈ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ