ਪਟਿਆਲਾ : ਪੰਜਾਬੀ ਯੂਨੀਵਰਸਿਟੀ ਦੇ ਹਿੰਦੀ ਵਿਭਾਗ ਵਿਖੇ ਸਥਾਪਿਤ ਭਗਵਾਨ ਪਰਸ਼ੂਰਾਮ ਚੇਅਰ ਵੱਲੋਂ 'ਭਾਰਤੀ ਅਧਿਆਤਮਿਕਤਾ ਅਤੇ ਦਰਸ਼ਨ ਦਾ ਫੋਕਸ: ਭਗਵਾਨ ਪਰਸ਼ੂਰਾਮ' ਵਿਸ਼ੇ ਉੱਤੇ ਇਕ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ। ਇਹ ਭਾਸ਼ਣ ਪਦਮਸ਼੍ਰੀ ਸੈਂਟਰਲ ਯੂਨੀਵਰਸਿਟੀ ਆਫ ਹਿਮਾਚਲ ਪ੍ਰਦੇਸ਼ ਦੇ ਚਾਂਸਲਰ ਪ੍ਰੋ. ਹਰਮਹਿੰਦਰ ਸਿੰਘ ਬੇਦੀ ਨੇ ਦਿੱਤਾ।
ਵਿਭਾਗ ਮੁਖੀ ਡਾ. ਨੀਤੂ ਕੌਸ਼ਲ ਨੇ ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਆਪਣੇ ਸਵਾਗਤੀ ਭਾਸ਼ਣ ਦੌਰਾਨ ਭਾਸ਼ਣ ਦੇ ਵਿਸ਼ੇ, ਬੁਲਾਰੇ ਅਤੇ ਚੇਅਰ ਆਦਿ ਬਾਰੇ ਚਾਨਣਾ ਪਾਇਆ|
ਡਾ. ਹਰਮਿੰਦਰ ਸਿੰਘ ਬੇਦੀ ਨੇ ਆਪਣੇ ਇਸ ਭਾਸ਼ਣ ਰਾਹੀਂ ਭਾਰਤੀ ਦਰਸ਼ਨ ਅਤੇ ਅਧਿਆਤਮਿਕਤਾ ਦੀ ਉੱਤੇ ਚਾਨਣਾ ਪਾਇਆ | ਉਨ੍ਹਾਂ ਭਗਵਾਨ ਪਰਸ਼ੂਰਾਮ ਦੇ ਜੀਵਨ ਨਾਲ ਸਬੰਧਤ ਘਟਨਾਵਾਂ ਦੇ ਸੰਦਰਭ ਵਿੱਚ ਭਾਰਤੀ ਸੰਸਕ੍ਰਿਤੀ ਦੀ ਵਿਸ਼ੇਸ਼ਤਾ ਬਾਰੇ ਆਪਣੇ ਵਿਚਾਰ ਪੇਸ਼ ਕੀਤੇ। ਇਸ ਪ੍ਰੋਗਰਾਮ ਵਿੱਚ ਡਾ. ਰਜਨੀ, ਡਾ. ਰਵਿਦੱਤ ਕੌਸ਼ਿਸ਼, ਡਾ. ਕੁਲਦੀਪ ਕੌਰ ਅਤੇ ਵਿਭਾਗ ਦੇ ਹੋਰ ਅਧਿਆਪਕ, ਖੋਜਾਰਥੀ ਅਤੇ ਵਿਦਿਆਰਥੀ ਹਾਜ਼ਰ ਸਨ। ਅੰਤ ਵਿੱਚ ਡਾ: ਪਰਵਿੰਦਰ ਸਿੰਘ ਨੇ ਆਏ ਹੋਏ ਸਾਰੇ ਵਿਦਵਾਨਾਂ ਦਾ ਧੰਨਵਾਦ ਕੀਤਾ।