ਚੰਡੀਗੜ੍ਹ : ਪੰਜਾਬ ਰਾਜ ਵਿੱਚ ਅੱਜ ਕਣਕ ਦੀ ਖਰੀਦ ਦੇ 32ਵੇਂ ਦਿਨ ਸਰਕਾਰੀ ਖਰੀਦ ਏਜੰਸੀਆਂ ਵੱਲੋਂ 67659 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ 67659 ਮੀਟ੍ਰਿਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਦੁਆਰਾ ਕੀਤੀ ਗੲੀ ਹੈ ਜਿਸ ਵਿਚੋਂ ਪਨਗ੍ਰੇਨ ਵੱਲੋਂ
19444.30 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 18289.25 ਮੀਟ੍ਰਿਕ ਟਨ ਅਤੇ ਪਨਸਪ ਵੱਲੋਂ 8117.10 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 9960.75 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ।
ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 9628.4 ਮੀਟ੍ਰਿਕ ਟਨ ਕਣਕ ਖ਼ਰੀਦੀ ਜਾ ਗੲੀ ਹੈ।
ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ ਵਿੱਚ ਜਨਤਕ ਵੰਡ ਲੲੀ 2218.8 ਮੀਟ੍ਰਿਕ ਟਨ ਕਣਕ ਵੀ ਖਰੀਦੀ ਗਈ ਹੈ।
ਬੁਲਾਰੇ ਨੇ ਦੱਸਿਆ 32 ਵੇਂ ਦਿਨ ਦੀ ਖਰੀਦ ਸਮੇਤ ਹੁਣ ਤੱਕ ਰਾਜ ਵਿੱਚ ਕੁਲ 13007081.97 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।