ਚੰਡੀਗੜ੍ਹ : ਹਰਿਆਣਾ ਦੇ ਆਉਣ ਵਾਲੇ ਵਿਧਾਨਸਭਾ ਆਮ ਚੋਣਾਂ ਦੇ ਮੱਦੇਨਜਰ ਭਾਰਤ ਚੋਣ ਕਮਿਸ਼ਨ 2 ਦਿਨਾਂ ਦੇ ਹਰਿਆਣਾ ਦੌਰੇ 'ਤੇ ਹਨ। ਅੱਜ ਪਹਿਲੇ ਦਿਨ ਮੁੱਖ ਚੋਣ ਕਮਿਸ਼ਨਰ ਸ੍ਰੀ ਰਾਜੀਵ ਕੁਮਾਰ ਅਤੇ ਚੋਣ ਕਮਿਸ਼ਨਰ ਸ੍ਰੀ ਗਿਆਨੇਸ਼ ਕੁਮਾਰ ਤੇ ਡਾ. ਸੁਖਬੀਰ ਸਿੰਘ ਸੰਧੂ ਨੇ ਕੌਮੀ ਅਤੇ ਸੂਬਾ ਪੱਧਰੀ ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿਧੀਆਂ ਦੇ ਨਾਲ ਮੀਟਿੰਗ ਕੀਤੀ।
ਇਸ ਦੇ ਬਾਅਦ ਕਮਿਸ਼ਨ ਨੇ ਡਿਵੀਜਨਲ ਕਮਿਸ਼ਨਰਾਂ, ਰੇਂਜ ਆਈਜੀ, ਜਿਲ੍ਹਾ ਚੋਣ ਅਧਿਕਾਰੀਆਂ ਅਤੇ ਪੁਲਿਸ ਸੁਪਰਡੈਂਟਾਂ ਦੇ ਨਾਲ ਸਮੀਖਿਆ ਮੀਟਿੰਗ ਕਰ ਚੋਣ ਤਿਆਰੀਆਂ 'ਤੇ ਵਿਸਤਾਰ ਨਾਲ ਚਰਚਾ ਕੀਤੀ।
ਇਸ ਤੋਂ ਇਲਾਵਾ, ਸ੍ਰੀ ਰਾਜੀਵ ਕੁਮਾਰ ਅਤੇ ਚੋਣ ਕਮਿਸ਼ਨਰਾਂ ਨੇ ਹਰਿਆਣਾ ਦੇ ਮੁੱਖ ਸਕੱਤਰ ਸ੍ਰੀ ਟੀਵੀਐਸਐਨ ਪ੍ਰਸਾਦ, ਪੁਲਿਸ ਡਾਇਰੈਕਟਰ ਜਨਰਲ ਸ੍ਰੀ ਸ਼ਤਰੂਜੀਤ ਕਪੂਰ ਅਤੇ ਪ੍ਰਸਾਸ਼ਨਿਕ ਸਕੱਤਰਾਂ ਦੇ ਲਾਲ ਵੀ ਅਹਿਮ ਮੀਟਿੰਗ ਕੀਤੀ।
ਹਰਿਆਣਾ ਮੁੱਖ ਚੋਣ ਅਧਿਕਾਰੀ ਸ੍ਰੀ ਪੰਕਜ ਅਗਰਵਾਲ ਨੇ ਰਾਜ ਪੁਲਿਸ ਨੋਡਲ ਅਧਿਕਾਰੀ ਦੇ ਨਾਲ ਕਮਿਸ਼ਨ ਨੁੰ ਚੋਣ ਤਿਆਰੀਆਂ ਦੀ ਜਾਣਕਾਰੀ ਦਿੱਤੀ। ਕੱਲ ਕਮਿਸ਼ਨ ਏਨਫੋਰਸਮੈਂਟ ਏਜੰਸੀਆਂ ਦੇ ਨਾਲ ਮੀਟਿੰਗ ਕਰੇਗਾ।