ਭਾਰੀ ਮੀਂਹ ਅਤੇ ਖਰਾਬ ਮੌਸਮ ਦੇ ਮੱਦੇਨਜ਼ਰ ਅਮਰਨਾਥ ਯਾਤਰਾ ਨੂੰ ਇਕ ਵਾਰ ਫਿਰ ਰੋਕ ਦਿੱਤਾ ਗਿਆ ਹੈ। ਅੱਜ ਅਮਰਨਾਥ ਯਾਤਰਾ ਜੰਮੂ ਅਤੇ ਕਸ਼ਮੀਰ ‘ਚ ਪਹਿਲਗਾਮ ਤੇ ਬਾਲਟਾਲ ਦੋਵਾਂ ਰੂਟਾਂ ‘ਤੇ ਮੁਲਤਵੀ ਕਰ ਦਿੱਤੀ ਗਈ ਹੈ। ਅਮਰਨਾਥ ਮੰਦਰ ਦੀ ਸਾਲਾਨਾ ਯਾਤਰਾ 29 ਜੂਨ ਨੂੰ ਸ਼ੁਰੂ ਹੋਈ ਸੀ। ਇਸ ਸਾਲ 52 ਦਿਨਾਂ ਦੀ ਇਹ ਯਾਤਰਾ 19 ਅਗਸਤ ਨੂੰ ਸਮਾਪਤ ਹੋਵੇਗੀ।