ਸੰਦੌੜ : ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਹੋਲੀ ਕਲਾਂ ਵਿਖੇ ਤੀਆਂ ਤੀਜ ਦੀਆਂ ਸਮਾਰੋਹ ਦਾ ਆਯੋਜਨ ਪ੍ਰਿੰਸੀਪਲ ਸ੍ਰੀਮਤੀ ਕਮਲੇਸ਼ ਦੀ ਅਗਵਾਈ ਹੇਠ ਕੀਤਾ ਗਿਆ। ਇਸ ਸਮਾਰੋਹ ਵਿੱਚ ਸਕੂਲ ਵਿਦਿਆਰਥਣਾਂ ਵੱਲੋਂ ਪੰਜਾਬੀ ਸੱਭਿਆਚਾਰ ਦੀ ਖ਼ੂਬਸੂਰਤ ਝਲਕ ਦਿਖਾਉਂਦੀਆਂ ਵੱਖ-ਵੱਖ ਪੇਸ਼ਕਾਰੀਆਂ ਕੀਤੀਆਂ ਗਈਆਂ। ਸਕੂਲ ਦੀਆਂ ਵਿਦਿਆਰਥਣਾਂ ਵੱਲੋਂ ਗਿੱਧਾ, ਬੋਲੀਆਂ, ਲੋਕ ਗੀਤ, ਲੋਕ ਬੋਲੀਆਂ ਆਦਿ ਪੇਸ਼ ਕਰਦੇ ਹੋਏ ਸੱਭਿਆਚਾਰਕ ਦਾ ਖ਼ੂਬ ਰੰਗ ਬੰਨ੍ਹਿਆ।ਇਸ ਮੌਕੇ ਸਰਕਾਰੀ ਹਾਈ ਸਕੂਲ ਭੂਦਨ ਦੇ ਮੁੱਖ ਅਧਿਆਪਕਾ ਸ੍ਰੀਮਤੀ ਰਾਜਵੀਰ ਕੌਰ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦਸੌਂਦਾ ਸਿੰਘ ਵਾਲ਼ਾ ਦੇ ਪ੍ਰਿੰਸੀਪਲ ਸ੍ਰੀ ਮਤੀ ਰਵਿੰਦਰ ਕੌਰ ਸੰਦੌੜ ਅਤੇ ਸ੍ਰੀਮਤੀ ਨਵਪ੍ਰੀਤ ਕੌਰ ਮੈਥ ਲੈਕਚਰਾਰ ਸਸਸਸ ਕੰਗਣਵਾਲ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਪਹੁੰਚੇ। ਇਸ ਤੋਂ ਇਲਾਵਾ ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਚੱਕ ਸ਼ੇਖੂਪੁਰ ਕਲਾਂ ਦੇ ਡਾਇਰੈਕਟਰ ਸ੍ਰੀਮਤੀ ਬਲਜਿੰਦਰ ਕੌਰ ਅਤੇ ਪ੍ਰਿੰਸੀਪਲ ਸ੍ਰੀਮਤੀ ਹਰਦੀਪ ਕੌਰ ਢਿੱਲੋਂ ਵੀ ਵਿਸ਼ੇਸ਼ ਤੌਰ ਤੇ ਸਮਾਰੋਹ ਦਾ ਹਿੱਸਾ ਬਣੇ। ਸਟੇਜ ਸਕੱਤਰ ਦੀ ਭੂਮਿਕਾ ਪੰਜਾਬੀ ਮਾਸਟਰ ਜਨਾਬ ਮੁਹੰਮਦ ਇਕਬਾਲ ਅਤੇ ਧੀਰਜ ਕੁਮਾਰ ਗੋਇਲ ਨੇ ਸੰਭਾਲੀ। ਮਿਸ ਤੀਜ ਦਾ ਖ਼ਿਤਾਬ ਸੱਤਵੀਂ ਜਮਾਤ ਦੀ ਵਿਦਿਆਰਥਣ ਕੋਮਲਪ੍ਰੀਤ ਕੌਰ ਨੇ ਜਿੱਤਿਆ।ਹੋਰ ਵਿਦਿਆਰਥੀਆ ਨੇ ਰੋਣਕ ਨੂੰ ਚਾਰ ਚੰਨ ਲਾਉਂਦੇ ਹੋਏ।