ਸੁਨਾਮ : ਪੱਛਮੀ ਬੰਗਾਲ ਵਿੱਚ ਇਕ ਮਹਿਲਾ ਡਾਕਟਰ ਨਾਲ ਵਾਪਰੀ ਜਬਰ ਜ਼ਨਾਹ ਅਤੇ ਕਤਲ ਦੀ ਘਿਣਾਉਣੀ ਘਟਨਾ ਦੇ ਖ਼ਿਲਾਫ਼ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਦੇਸ਼ ਵਿਆਪੀ ਸੱਦੇ ਤਹਿਤ ਮੰਗਲਵਾਰ ਨੂੰ ਸ਼ਹੀਦ ਊਧਮ ਸਿੰਘ ਸਰਕਾਰੀ ਹਸਪਤਾਲ ਸੁਨਾਮ ਦੇ ਡਾਕਟਰਾਂ ਸਮੇਤ ਸਮੁੱਚੇ ਸਟਾਫ ਵੱਲੋਂ ਸਵੇਰੇ 8 ਤੋਂ 10 ਵਜੇ ਤੱਕ ਹੜਤਾਲ ਕਰਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਨੇ ਨੇ ਉਕਤ ਅਤੀ ਸੰਵੇਦਨਸ਼ੀਲ ਮਾਮਲੇ ਦੀ ਉੱਚ ਜਾਂਚ ਕਰਵਾਉਣ ਦੀ ਮੰਗ ਕੀਤੀ। ਇਸ ਮੌਕੇ ਸਿਵਲ ਹਸਪਤਾਲ ਸੁਨਾਮ ਦੇ ਮੈਡੀਕਲ ਅਫਸਰ ਡਾਕਟਰ ਅਮਿੱਤ ਸਿੰਗਲਾ , ਡਾਕਟਰ ਚਮਨਦੀਪ ਸਿੰਘ ਰੇਖੀ , ਡਾਕਟਰ ਪਵੇਲ ,ਡਾ ਪੂਜਾ ਗੁਪਤਾ , ਡਾ ਰੀਤੂ ਗੋਇਲ ਸਮੇਤ ਪੈਰਾ ਮੈਡੀਕਲ ਸਟਾਫ ਲਾਲ ਚੰਦ ,ਜਗਸੀਰ ਸਿੰਘ ,ਸੰਧੀਰ ,ਮਨਜੀਤ ਸਿੰਘ ,ਦਲੀਪ ਚੰਦ ,ਕੁਲਦੀਪ ਕੌਸ਼ਿਕ ਸਮੇਤ ਸਮੁੱਚੇ ਸਟਾਫ ਵੱਲੋਂ ਸਵੇਰੇ 8 ਤੋਂ 10 ਵਜੇ ਤੱਕ ਹੜਤਾਲ ਕਰਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨ ਦੀ ਮੰਗ ਕਰਦਿਆਂ ਸਟਾਫ ਦੀ ਸਰੁੱਖਿਆ ਦੀ ਮੰਗੀ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਜੇਕਰ ਰੱਬ ਦਾ ਰੂਪ ਮੰਨੇ ਜਾਂਦੇ ਡਾਕਟਰ ਨਾਲ ਜਬਰ ਜ਼ਨਾਹ ਅਤੇ ਕਤਲ ਕੀਤਾ ਜਾ ਸਕਦਾ ਹੈ ਤਾਂ ਮੁਲਕ ਅੰਦਰ ਆਮ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਕਿਵੇਂ ਸਮਝਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਉਕਤ ਮਾਮਲੇ ਵਿੱਚ ਪੀੜਤ ਡਾਕਟਰ ਦੇ ਵਾਰਸਾਂ ਨੂੰ ਇਨਸਾਫ਼ ਨਾ ਮਿਲਿਆ ਤਾਂ ਇੰਡੀਅਨ ਮੈਡੀਕਲ ਐਸੋਸੀਏਸ਼ਨ ਸਖ਼ਤ ਅੰਦੋਲਨ ਦਾ ਐਲਾਨ ਕਰਨ ਲਈ ਮਜ਼ਬੂਰ ਹੋਵੇਗੀ।