ਸੰਦੌੜ : ਵਿਦਿਆਰਥੀਆਂ ਨੇ ਆਪਣੇ ਸਰਕਾਰੀ ਸਮਰਾਟ ਪ੍ਇਮਰੀ ਸਕੂਲ ਦਾ ਸੱਭਿਆਚਾਰ ਵਿਰਸੇ ਅਤੇ ਵਾਤਾਵਰਨ ਨੂੰ ਬਚਾਉਣ ਦੀ ਕੋਸ਼ਿਸ਼ ਕਰ ਸੰਭਾਲਿਆ ਲਈ ਹੰਭਲਾ ਮਾਰਨ ਦਾ ਸੱਦਾ ਦਿੰਦਿਆਂ ਕਿਹਾ ਗਿਆ ਕਿ ਤੀਆਂ ਦਾ ਤਿਉਹਾਰ ਪੰਜਾਬੀ ਸੱਭਿਆਚਾਰ ਦਾ ਅਨਖਿੜਵਾਂ ਅੰਗ ਹੈ ਅੱਜ ਤੀਆਂ ਦੇ ਤਿਉਹਾਰ ਦੇ ਮੌਕੇ ਸਕੂਲ ਦੀਆਂ ਮਹਿਲਾਵਾਂ ਵੱਲੋਂ ਵਿਆਹ ਵਰਗਾ ਮਾਹੌਲ ਸਿਰਜ ਕੇ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ।ਇਸ ਮੌਕੇ ਮੁੱਖ ਪ੍ਰਬੰਧਕ ਅਧਿਆਪਕ ਮੈਡਮ ਰੁਪਿੰਦਰ ਕੌਰ, ਮੈਡਮ ਗੁਰਮੀਤ ਕੌਰ, ਮੈਡਮ ਰਾਜਪਾਲ ਕੌਰ, ਮੁਹੰਮਦ ਸਲੀਮ, ਮੈਡਮ ਪਰਮਜੀਤ ਕੌਰ,ਰਸਮੀ, ਵਿਸ਼ੇਸ਼ ਤੌਰ ਤੇ ਮੌਜੂਦ ਸਨ। ਇਸ ਮੌਕੇ ਬੱਚਿਆਂ ਦੀਆਂ ਮਾਵਾਂ ਨੇ ਤੀਆਂ ਦੀ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਆਪਣੇ ਅਮੀਰ ਅਤੇ ਵੰਨ-ਸੁਵੰਨੇ ਸੱਭਿਆਚਾਰ ਤੇ ਮਾਣ ਕਰਦੇ ਹੋਏ ਪੰਜਾਬੀ ਸੱਭਿਆਚਾਰ ਨੂੰ ਪ੍ਰਫੁੱਲਿਤ ਰੱਖਣ ਲਈ ਆਪਣੇ ਰਵਾਇਤੀ ਤੌਰ ਤਰੀਕਿਆਂ ਨਾਲ ਤਿਉਹਾਰ ਮਨਾਉਣੇ ਚਾਹੀਦੇ ਹਨ ਤਾਂ ਜ਼ੋ ਨੌਜਵਾਨ ਆਪਣੇ ਅਮੀਰ ਵਿਰਸੇ ਅਤੇ ਸਭਿਆਚਾਰ ਨਾਲ ਜੁੜ ਸਕਣ। ਤੀਆਂ ਦਾ ਤਿਉਹਾਰ ਸਾਡੇ ਸੱਭਿਆਚਾਰਕ ਵਿਰਸੇ ਦਾ ਪ੍ਰਤੀਕ ਹੈ ਅਤੇ ਇਸ ਗੱਲ ਤੇ ਜ਼ੋਰ ਦਿੱਤਾ ਕਿ ਅਜਿਹੇ ਤਿਉਹਾਰ ਮਨਾਉਣ ਨਾਲ ਸਿਰਫ ਖੁਸ਼ੀ ਨਹੀਂ ਮਿਲਦੀ ਸਗੋਂ ਹੌਲੀ ਹੌਲੀ ਅਲੋਪ ਹੋ ਰਹੇ ਪਹਿਰਾਵਾ ਅਤੇ ਰੀਤੀ ਰਿਵਾਜਾਂ ਨੂੰ ਮੁੜ ਸੁਰਜੀਤ ਕਰਨ ਵਿੱਚ ਵੀ ਮਦਦ ਮਿਲਦੀ ਹੈ। ਇਸ ਮੌਕੇ ਉਨ੍ਹਾਂ ਔਰਤਾਂ ਨੂੰ ਆਪਣੇ ਸੱਭਿਆਚਾਰ ਵਿਰਸੇ ਅਤੇ ਵਾਤਾਵਰਨ ਨੂੰ ਸੰਭਾਲਣ ਲਈ ਹੰਭਲਾ ਮਾਰਨ ਦਾ ਸੱਦਾ ਦਿੱਤਾ। ਉਨ੍ਹਾਂ ਨੇ ਕਿਹਾ ਕਿ ਸਾਨੂੰ ਆਪਣੇ ਨੇੜਲਿਆਂ ਦੀ ਖੁਸ਼ੀ ਤੇ ਤੰਦਰੁਸਤੀ ਬਰਕਰਾਰ ਰੱਖਣ ਲਈ ਵਾਤਾਵਰਣ ਨੂੰ ਬਚਾਉਣ ਲਈ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ। ਪੌਦੇ ਹੀ ਹਨ ਜੋਂ ਸਾਡੇ ਪਰਿਵਾਰ ਨੂੰ ਪਲੀਤ ਹੋ ਰਹੇ ਵਾਤਾਵਰਨ ਅਤੇ ਭੂ-ਤਪਸ ਤੋਂ ਬਚਾ ਸਕਦੇ ਹਨ।ਇਸ ਲਈ ਤਿਉਹਾਰ ਅਤੇ ਹੋਰ ਖੁਸ਼ੀ ਮੌਕੇ ਵੱਧ ਤੋਂ ਵੱਧ ਰੁੱਖ ਲਗਾਉਣ ਤੇ ਜ਼ੋਰ ਦਿੱਤਾ।