ਸੁਨਾਮ : ਨੌਜਵਾਨਾਂ ਅੰਦਰ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨ ਲਈ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਭਾਜਪਾ ਯੁਵਾ ਮੋਰਚਾ ਵੱਲੋਂ ਮੰਗਲਵਾਰ ਨੂੰ ਸੁਨਾਮ ਵਿਖੇ ਜ਼ਿਲ੍ਹਾ ਪ੍ਰਧਾਨ ਸ਼ੇਰਵਿੰਦਰ ਸਿੰਘ ਰਵੀ ਡਸਕਾ ਦੀ ਅਗਵਾਈ ਹੇਠ ਤਿਰੰਗਾ ਯਾਤਰਾ ਕੱਢੀ ਗਈ। ਇਸ ਮੌਕੇ ਭਾਜਪਾ ਦੀ ਸੂਬਾ ਸਕੱਤਰ ਦਾਮਨ ਥਿੰਦ ਬਾਜਵਾ ਨੇ ਸ਼ਿਰਕਤ ਕੀਤੀ। ਤਿਰੰਗਾ ਯਾਤਰਾ ਦੀ ਸਮਾਪਤੀ ਮੌਕੇ ਸ਼ਹੀਦ ਊਧਮ ਸਿੰਘ ਦੇ ਬੁੱਤ ਤੇ ਇਕੱਤਰ ਹੋਏ ਭਾਜਪਾ ਆਗੂਆਂ ਤੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਭਾਜਪਾ ਦੀ ਸੂਬਾ ਸਕੱਤਰ ਦਾਮਨ ਬਾਜਵਾ ਨੇ ਕਿਹਾ ਕਿ ਆਜ਼ਾਦੀ ਦਿਹਾੜੇ ਮੌਕੇ ਤਿਰੰਗਾ ਯਾਤਰਾ ਕੱਢਕੇ ਨੌਜਵਾਨਾਂ ਅੰਦਰ ਦੇਸ਼ ਭਗਤੀ ਦੀ ਭਾਵਨਾ ਪੈਦਾ ਹੋਵੇਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲ਼ੋਂ ਸ਼ੁਰੂ ਕੀਤੀ ਹਰ ਘਰ ਤਿਰੰਗਾ ਲਹਿਰ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਅਪੀਲ ਕੀਤੀ ਕਿ 15 ਅਗਸਤ ਆਜ਼ਾਦੀ ਦਿਵਸ ਵਾਲੇ ਦਿਨ ਆਪੋ ਆਪਣੇ ਘਰਾਂ ਤੇ ਤਿਰੰਗਾ ਝੰਡਾ ਜਰੂਰ ਲਹਿਰਾਉਣ। ਮੈਡਮ ਦਾਮਨ ਬਾਜਵਾ ਨੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਕੇਂਦਰ ਵਿਚਲੀ ਨਰਿੰਦਰ ਮੋਦੀ ਸਰਕਾਰ ਦੀਆਂ ਲੋਕਪੱਖੀ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਲਈ ਬੂਥ ਪੱਧਰ ਤੇ ਲੋਕਾਂ ਨਾਲ ਸੰਪਰਕ ਕਰਨ ਤਾਂ ਜੋ ਲੋੜਵੰਦਾਂ ਨੂੰ ਫ਼ਾਇਦਾ ਮਿਲ ਸਕੇ। ਇਸ ਮੌਕੇ ਭਾਜਪਾ ਯੁਵਾ ਮੋਰਚਾ ਜਿਲ੍ਹਾ ਪ੍ਰਧਾਨ ਸ਼ੇਰਵਿੰਦਰ ਸਿੰਘ ਰਵੀ ਡਸਕਾ, ਮੰਡਲ ਪ੍ਰਧਾਨ ਰਾਜੀਵ ਕੁਮਾਰ ਮੱਖਣ, ਦਰਸ਼ਨ ਸਿੰਘ ਸਰਪੰਚ ਨਮੋਲ ਮੰਡਲ ਪ੍ਰਧਾਨ ਦਿਹਾਤੀ, ਸ਼ੰਕਰ ਬਾਂਸਲ, ਰਜਿਤ, ਗੁਰਧਿਆਨ ਸਿੰਘ ਆਦਿ ਹਾਜ਼ਰ ਸਨ।