Friday, September 20, 2024

Malwa

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਲਹਿਰਾਉਣਗੇ ਪਟਿਆਲਾ ਵਿਖੇ ਤਿਰੰਗਾ : ਸ਼ੌਕਤ ਅਹਿਮਦ ਪਰੇ

August 13, 2024 07:04 PM
SehajTimes

ਪੁਲਿਸ ਵੱਲੋਂ ਸਖ਼ਤ ਸੁਰੱਖਿਆ ਇੰਤਜਾਮ, ਸ਼ੱਕੀ ਜਾਂ ਲਾਵਾਰਸ ਵਸਤੂ ਬਾਰੇ ਪੁਲਿਸ ਨੂੰ ਸੂਚਿਤ ਕਰਨ ਲੋਕ-ਐਸ.ਐਸ.ਪੀ.

ਪਟਿਆਲਾ : ਦੇਸ਼ ਦੇ 78ਵੇਂ ਆਜ਼ਾਦੀ ਦਿਹਾੜੇ ਮੌਕੇ ਪਟਿਆਲਾ ਦੇ ਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ, ਪੋਲੋ ਗਰਾਊਂਡ ਵਿਖੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਅੱਜ ਇੱਥੇ ਫੁਲ ਡਰੈਸ ਰਿਹਰਸਲ ਹੋਈ। ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਅਤੇ ਐਸ.ਐਸ.ਪੀ. ਡਾ. ਨਾਨਕ ਸਿੰਘ ਨੇ ਇਸ ਰਿਹਰਸਲ ਦਾ ਜਾਇਜ਼ਾ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਪੰਜਾਬ ਦੇ ਵਿੱਤ, ਯੋਜਨਾ, ਪ੍ਰੋਗਰਾਮ ਲਾਗੂਕਰਨ, ਕਰ ਤੇ ਆਬਕਾਰੀ ਅਤੇ ਆਰਥਿਕ ਤੇ ਅੰਕੜਾ ਸੰਗਠਨ ਮੰਤਰੀ ਸ. ਹਰਪਾਲ ਸਿੰਘ ਚੀਮਾ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ ਅਤੇ ਆਪਣਾ ਸੰਦੇਸ਼ ਦੇਣਗੇ। ਫੁਲ ਡਰੈਸ ਰਿਹਰਸਲ ਦੌਰਾਨ ਪਰੇਡ ਕਮਾਂਡਰ ਡੀ.ਐਸ.ਪੀ. ਹਰਮਨਪ੍ਰੀਤ ਸਿੰਘ ਚੀਮਾ ਦੀ ਅਗਵਾਈ ਹੇਠ ਆਈ.ਟੀ.ਬੀ.ਪੀ, ਜ਼ਿਲ੍ਹਾ ਪੁਲਿਸ ਦੀਆਂ ਦੋ ਟੁਕੜੀਆਂ, ਪੰਜਾਬ ਪੁਲਿਸ ਮਹਿਲਾ ਵਿੰਗ ਦੀ ਇੱਕ ਟੁਕੜੀ, ਪੰਜਾਬ ਹੋਮਗਾਰਡਜ, ਚੌਥੀ ਗਰਲਜ਼ ਬਟਾਲੀਅਨ ਐਨ.ਸੀ.ਸੀ. ਆਰਮੀ ਵਿੰਗ, ਪੰਜਵੀਂ ਪੰਜਾਬ ਐਨ.ਸੀ.ਸੀ. ਆਰਮੀ ਵਿੰਗ ਸਮੇਤ ਪੰਜਾਬ ਪੁਲਿਸ ਦੇ ਆਈ.ਆਰ.ਬੀ. ਦੇ ਪਾਈਪ ਬੈਂਡ ਦੀ ਟੁਕੜੀ ਨੇ ਤਿਰੰਗੇ ਝੰਡੇ ਨੂੰ ਸਲਾਮੀ ਦਿੱਤੀ।

ਇਸ ਤੋਂ ਬਾਅਦ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਆਜ਼ਾਦੀ ਦਿਹਾੜੇ ਦੇ ਸਮਾਗਮ ਦੇ ਪ੍ਰਬੰਧਾਂ ਨੂੰ ਅੰਤਿਮ ਛੂਹਾਂ ਦਿੱਤੇ ਜਾਣ ਬਾਬਤ ਅਧਿਕਾਰੀਆਂ ਨਾਲ ਇੱਕ ਬੈਠਕ ਵੀ ਕੀਤੀ। ਐਸ.ਐਸ.ਪੀ. ਡਾ. ਨਾਨਕ ਸਿੰਘ ਨੇ ਦੱਸਿਆ ਕਿ ਆਜ਼ਾਦੀ ਦਿਹਾੜੇ ਦੇ ਸਮਾਗਮ ਲਈ ਜ਼ਿਲ੍ਹਾ ਪੁਲਿਸ ਨੇ ਸਖ਼ਤ ਸੁਰੱਖਿਆ ਇੰਤਜਾਮ ਕੀਤੇ ਹਨ ਅਤੇ ਲੋੜੀਂਦੀ ਫੋਰਸ ਨੂੰ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਪੁਲਿਸ ਨੇ ਸਮਾਗਮ ਦੇ ਮੱਦੇਨਜ਼ਰ ਆਪਣੀ ਚੌਕਸੀ ਹੋਰ ਵਧਾ ਦਿੱਤੀ ਹੈ। ਐਸ.ਐਸ.ਪੀ. ਡਾ. ਨਾਨਕ ਸਿੰਘ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਕਿਸੇ ਵੀ ਲਾਵਾਰਸ ਵਸਤੂ ਨੂੰ ਹੱਥ ਨਾ ਲਗਾਉਣ ਅਤੇ ਕਿਸੇ ਵੀ ਅਜਿਹੀ ਲਾਵਾਰਸ ਜਾਂ ਸ਼ੱਕੀ ਵਸਤੂ ਜਾਂ ਸ਼ੱਕੀ ਵਿਅਕਤੀ ਦਿਖਦਾ ਹੈ, ਇਸ ਬਾਰੇ ਸੂਚਨਾ ਨੇੜਲੇ ਪੁਲਿਸ ਥਾਣੇ, ਚੌਂਕੀ, ਨਾਕੇ ਜਾਂ ਪੀ.ਸੀ.ਆਰ. ਟੀਮ ਨੂੰ ਦੇਣ ਸਮੇਤ ਜਾਂ ਪੁਲਿਸ ਹੈਲਪਲਾਈਨ ਨੰਬਰ 112 ਨੰਬਰ 'ਤੇ ਦਿੱਤੀ ਜਾ ਸਕਦੀ ਹੈ। ਇਸ ਮੌਕੇ ਏ.ਡੀ.ਸੀ. (ਜ) ਮੈਡਮ ਕੰਚਨ, ਏ.ਡੀ.ਸੀ. (ਪੇਂਡੂ ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ, ਏ.ਡੀ.ਸੀ. (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ, ਐਸ.ਪੀ. ਮੁਹੰਮਦ ਸਰਫਰਾਜ਼ ਆਲਮ, ਐਸ.ਪੀ. ਹਰਵੰਤ ਕੌਰ, ਐਸ.ਡੀ.ਐਮ. ਪਟਿਆਲਾ ਅਰਵਿੰਦ ਕੁਮਾਰ, ਸਹਾਇਕ ਕਮਿਸ਼ਨਰ (ਜ) ਮਨਜੀਤ ਕੌਰ ਸਮੇਤ ਹੋਰ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

Have something to say? Post your comment

 

More in Malwa

ਅਗਾਮੀ ਪੰਚਾਇਤੀ ਚੋਣਾਂ ਸਬੰਧੀ ਤਿਆਰੀਆਂ ਹੁਣ ਤੋਂ ਹੀ ਅਰੰਭੀਆਂ ਜਾਣ-ਡਾ. ਸੋਨਾ ਥਿੰਦ

ਪਾਵਰਕੌਮ ਬਿਜਲੀ ਖਪਤਕਾਰਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ: ਐਕਸੀਅਨ ਗੁਪਤਾ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੀਆਂ ਸਮੂਹ ਨਗਰ ਕੌਸਲਾਂ ਅਤੇ ਨਗਰ ਪੰਚਾਇਤਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ,ਸਾਫ ਸਫਾਈ ਆਦਿ ਦਾ ਲਿਆ ਜਾਇਜਾ

ਡਿਪਟੀ ਕਮਿਸ਼ਨਰ ਨੇ ਮਾਲ ਅਫ਼ਸਰਾਂ ਦੀ ਕਾਰਗੁਜ਼ਾਰੀ ਦਾ ਲਿਆ ਜਾਇਜ਼ਾ

ਮਾਲੇਰਕੋਟਲਾ ਪੁਲਿਸ ਦੇ ਥਾਣਾ ਸ਼ਹਿਰੀ 1 ਦੀ ਲੋਕਾਂ ਨੇ ਰੱਜ ਕੇ ਕੀਤੀ ਸਲਾਘਾ

ਬਿਸ਼ਨਪੁਰਾ ਧਰਨੇ 'ਚ ਚੌਥੇ ਦਿਨ ਆਇਆ ਮੋੜਾ 

ਵਿੱਤੀ ਸਾਲ 2024-25 ਦੌਰਾਨ ਉਦਯੋਗਿਕ ਨਿਤੀ-2017 ਅਧੀਨ FCI ਵੈਰੀਫਿਕੇਸ਼ਨ ਐਂਡ ਬਿਜਲੀ ਡਿਊਟੀ ਛੋਟ ਲਈ ਪੰਜ ਉਦਯੋਗਿਕ ਯੂਨਿਟਾਂ ਨੂੰ ਦਿੱਤੀ ਜਾ ਚੁੱਕੀ ਹੈ ਪ੍ਰਵਾਨਗੀ : ਡਾ ਪੱਲਵੀ

ਦੋ ਮਨਰੇਗਾ ਕਾਮਿਆਂ ਦਾ ਤੀਜੇ ਦਿਨ ਵੀ ਨਾ ਹੋਇਆ ਸਸਕਾਰ 

ਨੰਬਰਦਾਰਾਂ ਨੇ ਸਰਕਾਰ ਪ੍ਰਤੀ ਜਤਾਈ ਨਰਾਜ਼ਗੀ 

ਆਲਮੀ ਪੱਧਰ ਤੇ ਵਾਤਾਵਰਨ ਨੂੰ ਬਚਾਉਣ ਲਈ ਉਪਰਾਲੇ ਜ਼ਰੂਰੀ : ਡਾਕਟਰ ਫੂਲ