ਨਵੀਂ ਦਿੱਲੀ : ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ ਮੁਤਾਬਿਕ 13 ਅਗੱਸਤ ਨੂੰ ਸੋਨੇ ਦੀਆਂ ਕੀਮਤਾਂ ਵਿੱਚ ਵਾਧਾ ਦਰਜ ਕੀਤਾ ਗਿਆ ਹੈ। 24 ਕੈਰੇਟ ਸੋਨੇ ਦਾ 10 ਗ੍ਰਾਮ 482 ਰੁਪਏ ਚੜ੍ਹ ਕੇ 70,372 ਰੁਪਏ ਹੋ ਗਿਆ ਹੈ ਜਦਕਿ ਸੋਮਵਾਰ ਨੂੰ ਇਸ ਦੀ ਕੀਮਤ 69,890 ਰੁਪਏ ਪ੍ਰਤੀ ਦਸ ਗ੍ਰਾਮ ਸੀ। ਚਾਂਦੀ ਇਕ ਕਿਲੋ 526 ਰੁਪਏ ਡਿੱਗ ਕੇ 80,598 ਰੁਪਏ ਪ੍ਰਤੀ ਕਿਲੋਗ੍ਰਾਮ ’ਤੇ ਆ ਗਈ ਹੈ। ਇਸ ਤੋਂ ਪਹਿਲਾਂ ਸੋਮਵਾਰ ਨੂੰ ਚਾਂਦੀ ਦੀ ਕੀਮਤ 81,124 ਰੁਪਏ ਪ੍ਰਤੀ ਕਿਲੋਗ੍ਰਾਮ ਸੀ। ਇਸ ਸਾਲ ਮਈ ਵਿੱਚ ਸੋਨਾ 74,222 ਰੁਪਏ ਪ੍ਰਤੀ ਦਸ ਗ੍ਰਾਮ ਤੇ ਸੱਭ ਤੋਂ ਉੱਚੇ ਪੱਧਰ ’ਤੇ ਪਹੁੰਚ ਗਿਆ ਹ। ਇਸ ਦੇ ਨਾਲ ਹੀ 29 ਮਈ ਨੂੰ ਚਾਂਦੀ 94,280 ਰੁਪਏ ਪ੍ਰਤੀ ਸ਼ੇਅਰ ਦੇ ਸੱਭ ਤੋਂ ਉੱਚੇ ਪੱਧਰ ’ਤੇ ਪਹੁੰਚ ਗਈ ਸੀ। ਦਿੱਲੀ ਵਿੱਚ 10 ਗ੍ਰਾਮ 22 ਕੈਰੇਟ ਸੋਨੇ ਦੀ ਕੀਮਤ 65800 ਰੁਪਏ ਅਤੇ 10 ਗ੍ਰਾਮ 24 ਕੈਰੇਟ ਸੋਨੇ ਦੀ ਕੀਮਤ 71,770 ਰੁਪਏ ਰਹੀ। ਮੁੰਬਈ ਵਿੱਚ 10 ਗ੍ਰਾਮ 22 ਕੈਰੇਟ ਸੋਨੇ ਦੀ ਕੀਮਤ 65,650 ਰੁਪਏ ਅਤੇ 10 ਗ੍ਰਾਮ 24 ਕੈਰੇਟ ਸੋਨੇ ਦੀ ਕੀਮਤ 71,620 ਰੁਪਏ ਹੈ।