ਸੁਨਾਮ : ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ਼ ਸੁਨਾਮ ਵਿਖੇ ਡਾਇਰੈਕਟਰ ਯੁਵਕ ਸੇਵਾਵਾਂ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪ੍ਰਿੰਸੀਪਲ ਮੀਨਾਕਸ਼ੀ ਮੜਕਣ ਦੀ ਅਗਵਾਈ ਵਿੱਚ ਹਰ ਘਰ ਤਿਰੰਗਾ ਲਹਿਰਾਉਣ ਅਤੇ ਆਜ਼ਾਦੀ ਦਿਵਸ ਮਨਾਉਣ ਸਬੰਧੀ ਐੱਨ.ਐੱਸ.ਐੱਸ. ਵਿਭਾਗ ਵੱਲੋਂ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਡਾਕਟਰ ਮੁਨੀਤਾ ਜੋਸ਼ੀ ਦੁਆਰਾ ਐੱਨ.ਐੱਸ.ਐੱਸ. ਵਲੰਟੀਅਰਜ਼ ਅਤੇ ਵਿਦਿਆਰਥੀਆਂ ਨੂੰ ਦੇਸ਼ ਦੀ ਆਜ਼ਾਦੀ ਲਈ ਕੀਤੇ ਸੰਘਰਸ਼ ਸਬੰਧੀ ਸੰਖੇਪ ਜਾਣਕਾਰੀ ਦਿੱਤੀ। ਇਸ ਉਪਰੰਤ ਐੱਨ.ਐੱਸ.ਐੱਸ. ਵਲੰਟੀਅਰਾਂ ਅਤੇ ਵਿਦਿਆਰਥੀਆਂ ਦੇ ਆਜ਼ਾਦੀ ਦਿਵਸ ਸਬੰਧੀ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ, ਜਿਨਾਂ ਵਿੱਚ ਪਹਿਲਾ ਸਥਾਨ ਇਸ਼ਵਿੰਦਰ ਕੌਰ ਅਤੇ ਹਰਪ੍ਰੀਤ ਕੌਰ, ਦੂਜਾ ਸਥਾਨ ਪੂਜਾ ਅਤੇ ਗਾਇਤਰੀ ਅਤੇ ਤੀਜਾ ਸਥਾਨ ਲਵਪ੍ਰੀਤ ਕੌਰ ਅਤੇ ਸਿਮਰਨਜੀਤ ਕੌਰ ਨੇ ਸਾਂਝੇ ਤੌਰ ਤੇ ਪ੍ਰਾਪਤ ਕੀਤਾ। ਕਾਲਜ਼ ਦੇ ਵਾਈਸ ਪ੍ਰਿੰਸੀਪਲ ਡਾ.ਅਚਲਾ ਸਿੰਗਲਾ ਦੁਆਰਾ ਜੇਤੂ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਐੱਨ.ਐੱਸ.ਐੱਸ. ਪ੍ਰੋਗਰਾਮ ਅਫਸਰ ਪ੍ਰੋ.ਦਰਸ਼ਨ ਕੁਮਾਰ, ਪ੍ਰੋ.ਚਮਕੌਰ ਸਿੰਘ ਡਾ. ਮਨਪ੍ਰੀਤ ਕੌਰ ਹਾਂਡਾ, ਡਾ. ਪਰਮਿੰਦਰ ਕੌਰ ਧਾਲੀਵਾਲ , ਪ੍ਰੋ. ਸਿਮਰਨਜੀਤ ਕੌਰ, ਪ੍ਰੋ. ਮਨਪ੍ਰੀਤ ਖੁਰਮੀ ਹਾਜ਼ਰ ਸਨ।