ਫ਼ਤਹਿਗੜ੍ਹ ਸਾਹਿਬ : ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਪ੍ਰਸ਼ਾਸਨਿਕ ਸੁਧਾਰ ਤੇ ਲੋਕ ਸ਼ਿਕਾਇਤਾਂ ਸਬੰਧੀ ਵਿਭਾਗ ਵੱਲੋਂ ਕੀਤੇ ਗਏ ਫੈਸਲੇ ਅਨੁਸਾਰ 19 ਅਗਸਤ ਰੱਖੜੀ ਵਾਲੇ ਦਿਨ ਸੇਵਾ ਕੇਂਦਰ ਸਵੇਰੇ 11 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲੇ ਰਹਿਣਗੇ। ਉਹਨਾਂ ਦੱਸਿਆ ਕਿ ਆਮ ਲੋਕਾਂ ਦੀ ਸਹੂਲਤ ਲਈ ਸਰਕਾਰ ਦੇ ਫੈਸਲੇ ਅਨੁਸਾਰ ਜਿੱਥੇ ਸਰਕਾਰੀ ਵਿਭਾਗ ਰੱਖੜੀ ਵਾਲੇ ਸਵੇਰੇ 11 ਵਜੇ ਸ਼ੁਰੂ ਹੁੰਦੇ ਹਨ ਉਸੇ ਤਰ੍ਹਾਂ ਸੇਵਾ ਕੇਂਦਰ ਵੀ 11 ਵਜੇ ਤੋਂ ਸ਼ੁਰੂ ਹੋਣਗੇ।
ਸ਼੍ਰੀਮਤੀ ਸ਼ੇਰ ਗਿੱਲ ਨੇ ਦੱਸਿਆ ਕਿ ਸਰਕਾਰ ਵੱਲੋਂ ਆਮ ਲੋਕਾਂ ਨੂੰ ਘਰ ਵਿੱਚ ਬੈਠੇ ਵੱਖ-ਵੱਖ ਸੇਵਾਵਾਂ ਮੁਹਈਆ ਕਰਵਾਉਣ ਦੇ ਮਕਸਦ ਨਾਲ 1076 ਹੈਲਪ ਲਾਈਨ ਵੀ ਸ਼ੁਰੂ ਕੀਤੀ ਗਈ ਹੈ ਜਿਸ ਤੇ ਸੰਪਰਕ ਕਰਕੇ ਕਈ ਸਰਕਾਰੀ ਸੇਵਾਵਾਂ ਘਰ ਬੈਠੇ ਹੀ ਮੁਹਈਆ ਹੁੰਦੀਆਂ ਹਨ। ਇਸ ਤੋਂ ਇਲਾਵਾ ਸੇਵਾ ਕੇਂਦਰਾਂ ਦੇ ਹੈਲਪ ਲਾਈਨ ਨੰਬਰ 1100 ਤੇ ਵੀ ਕਰਕੇ ਸੇਵਾ ਕੇਂਦਰਾਂ ਬਾਰੇ ਜਾਣਕਾਰੀ ਹਾਸਿਲ ਕੀਤੀ ਜਾ ਸਕਦੀ ਹੈ।