Friday, November 22, 2024

Chandigarh

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਤਿੰਨ ਨਵੇਂ ਰਾਜ ਸੂਚਨਾ ਕਮਿਸ਼ਨਰਾਂ ਨੂੰ ਅਹੁਦੇ ਦੀ ਸਹੁੰ ਚੁਕਾਈ

August 17, 2024 01:17 PM
SehajTimes

ਡਾ. ਭੁਪਿੰਦਰ ਸਿੰਘ, ਸੰਦੀਪ ਸਿੰਘ ਧਾਲੀਵਾਲ ਅਤੇ ਵਰਿੰਦਰਜੀਤ ਸਿੰਘ ਬਿਲਿੰਗ ਸੂਚਨਾ ਅਧਿਕਾਰ ਕਮਿਸ਼ਨ ਦੇ ਨਵੇਂ ਰਾਜ ਸੂਚਨਾ ਕਮਿਸ਼ਨਰ ਵਜੋਂ ਸਹੁੰ ਚੁੱਕੀ

ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਐਡਵੋਕੇਟ ਡਾ: ਭੁਪਿੰਦਰ ਸਿੰਘ ਬਾਠ , ਸੰਦੀਪ ਸਿੰਘ ਧਾਲੀਵਾਲ ਅਤੇ ਵਰਿੰਦਰਜੀਤ ਸਿੰਘ ਬਿਲਿੰਗ ਨੂੰ ਸੂਚਨਾ ਅਧਿਕਾਰ ਕਮਿਸ਼ਨ ਦੇ ਨਵੇਂ ਰਾਜ ਸੂਚਨਾ ਕਮਿਸ਼ਨਰਾਂ ਵਜੋਂ ਪੰਜਾਬ ਰਾਜ ਭਵਨ, ਚੰਡੀਗੜ੍ਹ ਵਿਖੇ ਅਹੁਦੇ ਦੀ ਸਹੁੰ ਚੁਕਾਈ।

 

 

 

ਇਸ ਸਹੁੰ ਚੁੱਕ ਸਮਾਗਮ ਦਾ ਸੰਚਾਲਨ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਕੀਤਾ। ਸਹੁੰ ਚੁੱਕ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ, ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਪੰਜਾਬ ਦੇ ਮੁੱਖ ਸੂਚਨਾ ਕਮਿਸ਼ਨਰ ਇੰਦਰਪਾਲ ਸਿੰਘ ਧੰਨਾ ਅਤੇ ਹੋਰ ਸੀਨੀਅਰ ਅਧਿਕਾਰੀ ਸ਼ਾਮਲ ਹੋਏ।

 

 

 

ਜਿਕਰਯੋਗ ਹੈ ਕਿ ਪੰਜਾਬ ਦੇ ਨਵ-ਨਿਯੁਕਤ ਰਾਜ ਸੂਚਨਾ ਕਮਿਸ਼ਨਰਾਂ ਦੀ ਨਿਯੁਕਤੀ ਨੂੰ ਪੰਜਾਬ ਸਰਕਾਰ ਵੱਲੋਂ 12 ਅਗਸਤ 2024 ਨੂੰ ਰਸਮੀ ਤੋਰ ਤੇ ਨੋਟੀਫਾਈ ਕੀਤਾ ਗਿਆ ਸੀ। ਇਹਨਾਂ ਨਵੇ ਰਾਜ ਸੂਚਨਾ ਕਮਿਸ਼ਨਰਾਂ ਦੀ ਨਿਯੁਕਤੀ ਨਾਲ ਕਮਿਸ਼ਨ ਦੇ ਕੰਮਾਂ ਵਿੱਚ ਹੋਰ ਪਾਰਦਰਸ਼ਤਾ ਆਵੇਗੀ।

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ