Friday, September 20, 2024

Chandigarh

'ਬਿੱਲ ਲਿਆਓ ਇਨਾਮ ਪਾਓ' ਯੋਜਨਾ; 2601 ਜੇਤੂਆਂ ਨੇ ਜਿੱਤੇ 1.52 ਕਰੋੜ ਰੁਪਏ ਦੇ ਇਨਾਮ: ਹਰਪਾਲ ਸਿੰਘ ਚੀਮਾ

August 17, 2024 06:06 PM
SehajTimes

ਬਿੱਲ ਜਾਰੀ ਕਰਨ 'ਚ ਬੇਨਿਯਮੀਆਂ ਦੇ ਦੋਸ਼ੀ ਪਾਏ ਜਾਣ ਵਾਲਿਆਂ ਨੂੰ 8 ਕਰੋੜ ਰੁਪਏ ਦਾ ਜੁਰਮਾਨਾ

ਚੰਡੀਗੜ੍ਹ : ਆਮ ਲੋਕਾਂ ਵਿੱਚ ਪ੍ਰਚਲਿਤ ਹੋ ਚੁੱਕੀ ‘ਬਿੱਲ ਲਿਆਓ ਇਨਾਮ ਪਾਓ’ ਯੋਜਨਾ ਦੀ ਸ਼ਾਨਦਾਰ ਸਫ਼ਲਤਾ ਦਾ ਐਲਾਨ ਕਰਦੇ ਹੋਏ, ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਦੱਸਿਆ ਕਿ ਮੇਰਾ ਬਿੱਲ ਐਪ 'ਤੇ ਅਪਲੋਡ ਕੀਤੇ ਗਏ ਕੁੱਲ 97443 ਬਿੱਲਾਂ ਦੇ ਨਤੀਜੇ ਵਜੋਂ 2601 ਜੇਤੂਆਂ ਨੇ 1,51,62,335 ਰੁਪਏ ਦੇ ਇਨਾਮ ਜਿੱਤੇ ਹਨ।

ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਯੋਜਨਾ ਨਾਲ ਕਰ ਪਾਲਣਾ ਵਿੱਚ ਵੀ ਮਹੱਤਵਪੂਰਨ ਵਾਧਾ ਹੋਇਆ ਹੈ। ਉਨ੍ਹਾ ਕਿਹਾ ਕਿ ਇਸ ਯੋਜਨਾ ਤਹਿਤ ਬਿੱਲ ਜਾਰੀ ਕਰਨ ਵਿੱਚ ਬੇਨਿਯਮੀਆਂ ਲਈ ਦੋਸ਼ੀ ਪਾਏ ਜਾਣ ਵਾਲਿਆਂ ਨੂੰ 7,92,72,741 ਰੁਪਏ ਦੇ ਜੁਰਮਾਨੇ ਕੀਤੇ ਗਏ ਹਨ। ਉਨ੍ਹਾ ਕਿਹਾ ਕਿ ਇਸ ਵਿੱਚੋਂ ਹੁਣ ਤੱਕ 6,16,98,869 ਰੁਪਏ ਦੇ ਜੁਰਮਾਨੇ ਦੀ ਵਸੂਲੀ ਕੀਤੀ ਜਾ ਚੁੱਕੀ ਹੈ।

ਵਿੱਤ ਮੰਤਰੀ ਨੇ ਅੱਗੇ ਦੱਸਿਆ ਕਿ ਕੁੱਲ 2601 ਜੇਤੂਆਂ ਵਿੱਚੋਂ 1892 ਜੇਤੂਆਂ ਨੂੰ 1,10,22,885 ਰੁਪਏ ਦੇ ਇਨਾਮ ਪਹਿਲਾਂ ਹੀ ਵੰਡੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਬਾਕੀ ਰਹਿੰਦੇ 709 ਜੇਤੂਆਂ ਨੂੰ 41,39,450 ਰੁਪਏ ਦੇ ਇਨਾਮ ਦੇਣ ਦੀ ਪ੍ਰਕਿਰਿਆ ਚੱਲ ਰਹੀ ਹੈ ਅਤੇ ਜਲਦੀ ਹੀ ਮੁਕੰਮਲ ਕਰ ਲਈ ਜਾਵੇਗੀ।

ਵਿੱਤ ਮੰਤਰੀ ਨੇ ਕਿਹਾ ਕਿ "ਬਿੱਲ ਲਿਆਓ ਇਨਾਮ ਪਾਓ" ਯੋਜਨਾ ਟੈਕਸ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਅਤੇ ਲੋਕਾਂ ਨੂੰ ਉਨ੍ਹਾਂ ਦੀਆਂ ਖਰੀਦਦਾਰੀ ਲਈ ਬਿੱਲ ਦੀ ਮੰਗ ਕਰਨ ਲਈ ਉਤਸ਼ਾਹਿਤ ਕਰਨ ਵਾਸਤੇ ਸ਼ੁਰੂ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਇਸ ਸਕੀਮ ਦੀ ਸਫਲਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਰ ਪ੍ਰਣਾਲੀ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਲਿਆਉਣ ਦੇ ਯਤਨਾਂ ਦਾ ਪ੍ਰਮਾਣ ਹੈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਨੂੰ ਮਿਲਿਆ ਹੁੰਗਾਰਾ ਕਾਫੀ ਉਤਸ਼ਾਹਜਨਕ ਹੈ ਅਤੇ ਪੰਜਾਬ ਸਰਕਾਰ ਲੋਕਾਂ ਨੂੰ ਲਾਭ ਪਹੁੰਚਾਉਣ ਅਤੇ ਕਰ ਪਾਲਣਾ ਦੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਵਾਲੀਆਂ ਅਜਿਹੀਆਂ ਪਹਿਲਕਦਮੀਆਂ ਨੂੰ ਲਾਗੂ ਕਰਨਾ ਜਾਰੀ ਰੱਖੇਗੀ।

ਲਿੰਕ ਨੂੰ ਕਲਿਕ ਕਰੋ ਅਤੇ ਖ਼ਬਰ ਪੜ੍ਹੋ : ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਮੋੜ ਕੇ ਖੇਡ ਮੈਦਾਨ ਵੱਲ ਲੈ ਕੇ ਆਉਣ ਦੇ ਉਦੇਸ਼ ਨਾਲ ਕੰਮ ਕਰ ਰਿਹਾ ਹੈ ਮੰਡੀ ਬੋਰਡ : ਹਰਚੰਦ ਸਿੰਘ ਬਰਸਟ

 

ਲਿੰਕ ਨੂੰ ਕਲਿਕ ਕਰੋ ਅਤੇ ਖ਼ਬਰ ਪੜ੍ਹੋ : ਨਜਾਇਜ਼ ਢੰਗ ਨਾਲ ਬੱਚਿਆਂ ਨੂੰ ਸਕੂਲ ਛੱਡਣ ਤੇ ਵਾਪਸ ਲਿਆਉਣ ਵਾਲੇ ਆਟੋ ਰਿਕਸ਼ਿਆਂ ਤੇ ਕੀਤੀ ਜਾਵੇ ਕਾਰਵਾਈ: ਐਸ.ਡੀ.ਐਮ.

 

ਲਿੰਕ ਨੂੰ ਕਲਿਕ ਕਰੋ ਅਤੇ ਖ਼ਬਰ ਪੜ੍ਹੋ : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਤਿੰਨ ਨਵੇਂ ਰਾਜ ਸੂਚਨਾ ਕਮਿਸ਼ਨਰਾਂ ਨੂੰ ਅਹੁਦੇ ਦੀ ਸਹੁੰ ਚੁਕਾਈ

Have something to say? Post your comment

 

More in Chandigarh

ਕੇਂਦਰੀ ਮੰਤਰੀ ਰਵਨੀਤ ਬਿੱਟੂ ਖਿਲਾਫ ਕੇਸ ਦਰਜ

ਇੱਕ ਰਾਸ਼ਟਰ, ਇੱਕ ਚੋਣ ਭਾਰਤ ਦੇ ਲੋਕਤੰਤਰ 'ਤੇ ਇਹ ਭਿਆਨਕ ਹਮਲਾ : ਬਾਜਵਾ

ਰਿਸ਼ਵਤ ਲੈਣ ਦੇ ਦੋਸ਼ ਵਿੱਚ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ

ਟ੍ਰੇਵਰ ਬੇਲਿਸ ਦੀ ਥਾਂ ਰਿਕੀ ਪੋਂਟਿੰਗ ਬਣੇ ਪੰਜਾਬ ਕਿੰਗਜ਼ ਦੇ ਹੈੱਡ ਕੋਚ

ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ

ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 2 ਸਟੈਨੋਗ੍ਰਾਫਰ ਨੂੰ ਸੌਂਪੇ ਨਿਯੁਕਤੀ ਪੱਤਰ

ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼

ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਕੈਂਪ ਲਗਾਏ ਜਾਣਗੇ : ਡਾ. ਬਲਜੀਤ ਕੌਰ

ਮੋਹਾਲੀ ਪੁਲਿਸ ਵੱਲੋਂ ਫੈਕਟਰੀਆਂ ਨੂੰ ਪਾੜ ਲਗਾਕੇ ਚੋਰੀ ਕਰਨ ਵਾਲਾ 06 ਮੈਂਬਰੀ ਗਿਰੋਹ ਗ੍ਰਿਫ਼ਤਾਰ

ਨਵੇਂ ਕਮਿਸ਼ਨਰ ਟੀ ਬੈਨਿਥ ਨੇ ਚਾਰਜ ਸਾਂਭਣ ਤੋਂ ਬਾਅਦ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਨਾਲ ਕੀਤੀ ਮੁਲਾਕਾਤ