Friday, September 20, 2024

Malwa

ਫਿਰੋਜ਼ਪੁਰ ਤੀਹਰਾ ਕਤਲ ਮਾਮਲਾ: ਪੰਜਾਬ ਪੁਲਿਸ ਨੇ ਸ੍ਰੀ ਮੁਕਤਸਰ ਸਾਹਿਬ ਤੋਂ ਇੱਕ ਹੋਰ ਅਹਿਮ ਦੋਸ਼ੀ ਨੂੰ ਕੀਤਾ ਗ੍ਰਿਫਤਾਰ; ਦੋ ਪਿਸਤੌਲ ਬਰਾਮਦ

August 17, 2024 07:41 PM
SehajTimes

- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

- ਗ੍ਰਿਫਤਾਰ ਕੀਤਾ ਗਿਆ ਮੁਲਜ਼ਮ, ਫਿਰੋਜ਼ਪੁਰ ’ਚ ਹਾਲ ਹੀ ਦੌਰਾਨ ਹੋਈਆਂ ਤਿੰਨ 3 ਹੱਤਿਆਵਾਂ ਨੂੰ ਅੰਜਾਮ ਦੇਣ ਵਾਲੇ ਮਾਸਟਰਮਾਈਂਡ ਸੁਨੀਲ ਭੰਡਾਰੀ ਦਾ ਮੁੱਖ ਸਹਿਯੋਗੀ ਹੈ : ਡੀਜੀਪੀ ਗੌਰਵ ਯਾਦਵ

- ਅਗਲੇ-ਪਿਛਲੇ ਸਬੰਧ ਸਥਾਪਿਤ ਕਰਨ ਲਈ ਹੋਰ ਜਾਂਚ ਜਾਰੀ

ਬਠਿੰਡਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਬਠਿੰਡਾ ਨੇ ਸ੍ਰੀ ਮੁਕਤਸਰ ਸਾਹਿਬ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਤਹਿਤ, ਫਿਰੋਜ਼ਪੁਰ ਤੀਹਰੇ ਕਤਲ ਕਾਂਡ ਵਿੱਚ ਸ਼ਾਮਲ ਇੱਕ ਹੋਰ ਅਹਿਮ ਮੁਲਜ਼ਮ ਲਵਜੀਤ ਸਿੰਘ ਉਰਫ਼ ਲਾਭਾ ਵਾਸੀ ਮੁਕਤਸਰ ਸਾਹਿਬ ਨੂੰ ਗ੍ਰਿਫ਼ਤਾਰ ਕੀਤਾ ਹੈ।
ਇਹ ਜਾਣਕਾਰੀ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸ਼ਨਿਚਰਵਾਰ ਨੂੰ ਇੱਥੇ ਦਿੱਤੀ।

ਇਹ ਕਾਰਵਾਈ, ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ 31 ਜੁਲਾਈ, 2024 ਨੂੰ ਫਿਰੋਜ਼ਪੁਰ ਵਿੱਚ ਹੋਈਆਂ ਤਿੰਨ ਤਾਜ਼ਾ ਹੱਤਿਆਵਾਂ ਨੂੰ ਅੰਜਾਮ ਦੇਣ ਵਾਲੇ ਮਾਸਟਰਮਾਈਂਡ ਸੁਨੀਲ ਭੰਡਾਰੀ ਉਰਫ਼ ਨਾਟਾ ਸਮੇਤ ਪੰਜ ਵਿਅਕਤੀਆਂ ਦੀ ਗ੍ਰਿਫਤਾਰੀ ਤੋਂ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮ ਲਵਜੀਤ ਸਿੰਘ, ਜੋ ਕਿ ਗੈਂਗਸਟਰ ਸੁਨੀਲ ਭੰਡਾਰੀ ਉਰਫ਼ ਨਾਟਾ ਦਾ ਮੁੱਖ ਸਾਥੀ ਹੈ, ਨੇ ਕਤਲ ਤੋਂ ਬਾਅਦ ਉਸ ਨੂੰ ਅਤੇ ਉਸ ਦੇ ਸਾਥੀਆਂ ਨੂੰ ਪਨਾਹ ਦਿੱਤੀ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਕਾਬੂ ਕੀਤੇ ਮੁਲਜ਼ਮ ਲਵਜੀਤ ਲਾਭਾ ਦੇ ਕਬਜ਼ੇ ’ਚੋਂ ਦੋ ਪਿਸਤੌਲ-ਇੱਕ .30 ਬੋਰ ਦਾ ਪਿਸਤੌਲ ਅਤੇ ਇੱਕ .32 ਬੋਰ ਦਾ ਪਿਸਤੌਲ ਸਮੇਤ ਚਾਰ ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।

ਡੀਜੀਪੀ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਇਸ ਮਾਮਲੇ ਨੂੰ ਸੁਲਝਾਉਣ ਲਈ ਪੇਸ਼ੇਵਰ ਅਤੇ ਵਿਗਿਆਨਕ ਤਰੀਕੇ ਨਾਲ ਜਾਂਚ ਕੀਤੀ । ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।

ਅਪਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਏਆਈਜੀ ਸੀਆਈ ਬਠਿੰਡਾ ਅਵਨੀਤ ਕੌਰ ਸਿੱਧੂ ਨੇ ਦੱਸਿਆ ਕਿ ਪੁਲਿਸ ਟੀਮਾਂ ਨੂੰ ਪਿੰਡ ਖਾਨੇ ਕੀ ਢਾਬ ਅਤੇ ਪਿੰਡ ਈਨਾ ਖੇੜਾ ਵਿਖੇ ਸ਼ੱਕੀ ਵਿਅਕਤੀ ਦੀ ਮੌਜੂਦਗੀ ਬਾਰੇ ਖੁਫੀਆ ਇਤਲਾਹ ਮਿਲੀ ਸੀ। ਉਨ੍ਹਾਂ ਦੱਸਿਆ ਕਿ ਇਸ ’ਤੇ ਮੁਸਤੈਦੀ ਨਾਲ ਕਾਰਵਾਈ ਕਰਦੇ ਹੋਏ, ਸੀ.ਆਈ.ਏ. ਬਠਿੰਡਾ ਦੀਆਂ ਪੁਲਿਸ ਟੀਮਾਂ ਨੇ ਸ੍ਰੀ ਮੁਕਤਸਰ ਸਾਹਿਬ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਮੁਲਜ਼ਮ ਲਵਜੀਤ ਸਿੰਘ ਨੂੰ ਪਿੰਡ ਈਨਾ ਖੇੜਾ ਦੇ ਸੂਏ ਦੇ ਪੁਲ ਨੇੜਿਓਂ ਕਾਬੂ ਕਰ ਲਿਆ।

ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ, ਤੁਸ਼ਾਰ ਗੁਪਤਾ ਨੇ ਦੱਸਿਆ ਕਿ ਇਸ ਸਬੰਧ ਵਿੱਚ ਐਫ.ਆਈ.ਆਰ. ਨੰ. 88 ਮਿਤੀ 16.08.2024 ਨੂੰ ਅਸਲਾ ਐਕਟ ਦੀ ਧਾਰਾ 25 ਅਧੀਨ ਥਾਣਾ ਸਦਰ ਮਲੋਟ ਸ੍ਰੀ ਮੁਕਤਸਰ ਸਾਹਿਬ ਵਿਖੇ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪਿਛਲੇ ਅਪਰਾਧਿਕ ਰਿਕਾਰਡ ਅਨੁਸਾਰ ਗ੍ਰਿਫਤਾਰ ਕੀਤਾ ਮੁਲਜ਼ਮ ਲਵਜੀਤ ਸਿੰਘ ਐਨਡੀਪੀਐਸ ਐਕਟ ਤਹਿਤ ਅਪਰਾਧਿਕ ਮੁਕੱਦਮੇ ਦਾ ਸਾਹਮਣਾ ਕਰ ਰਿਹਾ ਸੀ ਅਤੇ ਸਤੰਬਰ 2023 ਵਿੱਚ ਫਰੀਦਕੋਟ ਜੇਲ੍ਹ ਵਿੱਚੋਂ ਬਾਹਰ ਆਇਆ ਸੀ।

 

ਲਿੰਕ ਨੂੰ ਕਲਿਕ ਕਰੋ ਅਤੇ ਖ਼ਬਰ ਪੜ੍ਹੋ : ਪੰਜਾਬ ਪੁਲਿਸ ਵੱਲੋਂ 77 ਕਿਲੋ ਹੈਰੋਇਨ ਬਰਾਮਦਗੀ ਮਾਮਲੇ ਵਿੱਚ ਲੋੜੀਂਦਾ ਵੱਡਾ ਤਸਕਰ ਗ੍ਰਿਫ਼ਤਾਰ

 

ਲਿੰਕ ਨੂੰ ਕਲਿਕ ਕਰੋ ਅਤੇ ਖ਼ਬਰ ਪੜ੍ਹੋ : ਸੀ.ਆਈ.ਏ. ਸਰਹਿੰਦ ਦੀ ਟੀਮ ਨੇ 511 ਗ੍ਰਾਮ ਹੈਰੋਇਨ ਸਮੇਤ 02 ਕਥਿਤ ਦੋਸ਼ੀ ਕੀਤੇ ਕਾਬੂ

 

ਲਿੰਕ ਨੂੰ ਕਲਿਕ ਕਰੋ ਅਤੇ ਖ਼ਬਰ ਪੜ੍ਹੋ : ਆਪਣੀਆਂ ਸੇਵਾਵਾਂ ਦਾ ਦਾਇਰਾ ਵਧਾਉਣ ਸਮਾਜਿਕ ਸੰਸਥਾਵਾਂ : ਨਿਧੀ ਤਲਵਾਰ

 

Have something to say? Post your comment

 

More in Malwa

ਅਗਾਮੀ ਪੰਚਾਇਤੀ ਚੋਣਾਂ ਸਬੰਧੀ ਤਿਆਰੀਆਂ ਹੁਣ ਤੋਂ ਹੀ ਅਰੰਭੀਆਂ ਜਾਣ-ਡਾ. ਸੋਨਾ ਥਿੰਦ

ਪਾਵਰਕੌਮ ਬਿਜਲੀ ਖਪਤਕਾਰਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ: ਐਕਸੀਅਨ ਗੁਪਤਾ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੀਆਂ ਸਮੂਹ ਨਗਰ ਕੌਸਲਾਂ ਅਤੇ ਨਗਰ ਪੰਚਾਇਤਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ,ਸਾਫ ਸਫਾਈ ਆਦਿ ਦਾ ਲਿਆ ਜਾਇਜਾ

ਡਿਪਟੀ ਕਮਿਸ਼ਨਰ ਨੇ ਮਾਲ ਅਫ਼ਸਰਾਂ ਦੀ ਕਾਰਗੁਜ਼ਾਰੀ ਦਾ ਲਿਆ ਜਾਇਜ਼ਾ

ਮਾਲੇਰਕੋਟਲਾ ਪੁਲਿਸ ਦੇ ਥਾਣਾ ਸ਼ਹਿਰੀ 1 ਦੀ ਲੋਕਾਂ ਨੇ ਰੱਜ ਕੇ ਕੀਤੀ ਸਲਾਘਾ

ਬਿਸ਼ਨਪੁਰਾ ਧਰਨੇ 'ਚ ਚੌਥੇ ਦਿਨ ਆਇਆ ਮੋੜਾ 

ਵਿੱਤੀ ਸਾਲ 2024-25 ਦੌਰਾਨ ਉਦਯੋਗਿਕ ਨਿਤੀ-2017 ਅਧੀਨ FCI ਵੈਰੀਫਿਕੇਸ਼ਨ ਐਂਡ ਬਿਜਲੀ ਡਿਊਟੀ ਛੋਟ ਲਈ ਪੰਜ ਉਦਯੋਗਿਕ ਯੂਨਿਟਾਂ ਨੂੰ ਦਿੱਤੀ ਜਾ ਚੁੱਕੀ ਹੈ ਪ੍ਰਵਾਨਗੀ : ਡਾ ਪੱਲਵੀ

ਦੋ ਮਨਰੇਗਾ ਕਾਮਿਆਂ ਦਾ ਤੀਜੇ ਦਿਨ ਵੀ ਨਾ ਹੋਇਆ ਸਸਕਾਰ 

ਨੰਬਰਦਾਰਾਂ ਨੇ ਸਰਕਾਰ ਪ੍ਰਤੀ ਜਤਾਈ ਨਰਾਜ਼ਗੀ 

ਆਲਮੀ ਪੱਧਰ ਤੇ ਵਾਤਾਵਰਨ ਨੂੰ ਬਚਾਉਣ ਲਈ ਉਪਰਾਲੇ ਜ਼ਰੂਰੀ : ਡਾਕਟਰ ਫੂਲ