Thursday, September 19, 2024

Malwa

ਬਾਲ ਅਤੇ ਕਿਸ਼ੋਰ ਮਜ਼ਦੂਰਾਂ ਦੀ ਸੁਰੱਖਿਆ ਤੇ ਮੁੜ ਵਸੇਬਾ ਨੂੰ ਯਕੀਨੀ ਬਣਾਉਣ ਅਤੇ ਬਾਲ ਮਜਦੂਰੀ ਨੂੰ ਰੋਕਣ ਲਈ ਕੀਤੀ ਗਈ ਵਿਸ਼ੇਸ ਚੈਕਿੰਗ : ਮੁਬੀਨ ਕੁਰੈਸ਼ੀ

August 20, 2024 11:58 AM
ਅਸ਼ਵਨੀ ਸੋਢੀ

ਮਾਲੇਰਕੋਟਲਾ : ਨੈਸ਼ਨਲ ਕਮਿਸ਼ਨਰ ਫਾਰ ਪ੍ਰੋਟੈਕਸ਼ਨ ਆਫ ਚਾਇਲਡ ਰਾਈਟਸ (ਐਨ.ਸੀ.ਪੀ.ਸੀ.ਆਰ) ਅਤੇ ਡਿਪਟੀ ਕਮਿਸ਼ਨਰ ਡਾ ਪੱਲਵੀ ਦੀਆਂ ਹਦਾਇਤਾਂ ਤੇ ਜ਼ਿਲ੍ਹੇ ਵਿੱਚ ਬਾਲ ਅਤੇ ਕਿਸ਼ੋਰ ਮਜ਼ਦੂਰਾਂ ਦੀ ਸੁਰੱਖਿਆ ਤੇ ਮੁੜ ਵਸੇਬਾ ਨੂੰ ਯਕੀਨੀ ਬਣਾਉਣ ਅਤੇ ਬਾਲ ਮਜਦੂਰੀ ਨੂੰ ਰੋਕਣ ਲਈ ਵਿਸ਼ੇਸ ਚੈਕਿੰਗ ਮੁਹਿੰਮ ਆਰੰਭੀ ਗਈ। ਬਾਲ ਸੁਰੱਖਿਆ ਅਫਸਰ ਮੁਬੀਨ ਕੁਰੈਸ਼ੀ ਨੇ ਦੱਸਿਆ ਕਿ ਦਿੱਲੀ ਗੇਟ, ਸੁਨਾਮੀ ਗੇਟ ਮਾਰਕੀਟ ,ਕਮਲ ਸਿਨਮਾ ਰੋਡ ਉੱਤੇ ਮਸ਼ਹੂਰ ਮਿਠਾਈ ਦੇ ਦੁਕਾਨਾਂ ਤੇ, ਕੇਲੋ ਗੇਟ ਦੇ ਅੰਦਰ ਲੱਗਣ ਵਾਲੇ ਹੋਟਲ ਤੇ ਢਾਬੇ, ਲੋਹਾ ਬਾਜ਼ਾਰ ਲੋਹੇ  ਦੀਆਂ ਦੁਕਾਨਾਂ,ਲਾਲ ਬਾਜ਼ਾਰ, ਮੋਤੀ ਬਾਜ਼ਾਰ ਆਦਿ ਵਿਖੇ ਸਥਿਤ ਛੋਟੇ ਅਤੇ ਵੱਡੇ ਵਪਾਰਿਕ ਇਕਾਈਆਂ ਤੋਂ ਇਲਾਵਾ ਮਸ਼ਹੂਰ ਦੁਕਾਨਾਂ ਤੇ ਜਾ ਕੇ ਉਨ੍ਹਾਂ ਦੇ ਮਾਲਕਾਂ ਨੂੰ ਬਾਲ ਮਜ਼ਦੂਰੀ ਦੀ ਰੋਕਥਾਮ ਅਤੇ ਬੱਚਿਆਂ ਦੇ ਪੁਨਰਵਾਸ ਅਤੇ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕ ਕੀਤਾ। ਇਸ ਮੌਕੇ ਉਨ੍ਹਾਂ ਨਾਲ ਸਮਾਜ ਸੇਵਕ ਗੁਰਜੰਟ ਸਿੰਘ ਅਤੇ ਪੁਲਿਸ ਪਾਰਟੀ ਮੌਜੂਦ ਸੀ। ਉਨ੍ਹਾਂ ਇਸ ਮੌਕੇ ਦੁਕਾਨਦਾਰਾਂ, ਠੇਲਿਆਂ ਅਤੇ ਰੇਹੜੀਆਂ ਵਾਲਿਆਂ ਨੂੰ ਵੀ ਜਾਗਰੂਕ ਕੀਤਾ। ਉਨ੍ਹਾਂ ਦੇ ਦੁਕਾਨਾਂ ਦੇ ਮਾਲਕਾਂ ਨੂੰ ਸੁਚੇਤ ਕੀਤਾ ਗਿਆ ਕਿ 18 ਸਾਲ ਤੋਂ ਘੱਟ ਕਿਸੇ ਬੱਚੇ ਤੋਂ ਕੰਮ ਨਹੀਂ ਕਰਵਾਇਆ ਜਾ ਸਕਦਾ ਹੈ। ਇਨ੍ਹਾਂ ਤੋਂ ਕੰਮ ਕਰਵਾਉਣਾ ਇੱਕ ਸਜਾ ਯੋਗ ਅਪਰਾਧ ਹੈ। ਕਿਸੇ ਵੀ ਬਾਲ ਨੂੰ ਕੰਮ ਤੇ ਨਹੀਂ ਰੱਖਿਆ ਜਾ ਸਕਦਾ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀ ਚੈਕਿੰਗ ਤੇ ਜਾਗਰੂਕਤਾ ਮੁਹਿੰਮ ਭਵਿੱਖ ਵਿੱਚ ਜਾਰੀ ਰਹੇਗੀ। ਇਸ ਮੌਕੇ ਉਨ੍ਹਾਂ ਬਾਲ ਮਜੂਦਰਾਂ ਦੇ ਪੁਨਰਵਾਸ ਅਤੇ ਰੀਹੈਬਿਲੀਟੇਸ਼ਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਅਤੇ ਉਨ੍ਹਾਂ ਦੱਸਿਆ ਕਿ ਅਜਿਹੇ ਬੱਚਿਆਂ ਦੇ ਚੰਗੇ ,ਉਜਵਲ ਅਤੇ ਸੁਨਿਹਰੇ ਭਵਿੱਖ ਲਈ ਪੜ੍ਹਾਈ ਨਾਲ ਜੋੜ੍ਹਨ ਦੇ ਉਪਰਾਲੇ ਕੀਤੇ ਜਾਂਦੇ ਹਨ ਤਾਂ ਜੋ ਉਹ ਵੱਡੇ ਹੋਕੇ ਆਤਮ ਨਿਰਭਰ ਬਣ ਸਕਣ। ਬਾਲ ਸੁਰੱਖਿਆ ਅਫਸਰ ਵੱਲੋਂ ਦੁਕਾਨਦਾਰਾਂ ਨੂੰ ਸੰਦੇਸ਼ ਦਿੱਤਾ ਗਿਆ ਕਿ ਗਰਮੀ/ਸਰਦੀ ਦੀਆਂ ਛੁੱਟੀਆਂ,ਤਿਉਹਾਰ ਦੇ ਸੀਜਣ ਦੌਰਾਨ ਅਕਸਰ ਦੁਕਾਨਾਂ ਤੇ ਬੱਚਿਆਂ ਦੇ ਮਾਪੇ ਉਨ੍ਹਾਂ ਨੂੰ ਕੰਮ ਕਰਨ ਲਈ ਛੱਡ ਜਾਂਦੇ ਹਨ। ਵਿਭਾਗ ਦੀਆਂ ਹਦਾਇਤਾਂ ਅਨੁਸਾਰ ਬਾਲ ਬੱਚਿਆਂ ਤੋਂ ਕੰਮ ਨਹੀਂ ਕਰਵਾਇਆ ਜਾ ਸਕਦਾ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਦੁਕਾਨਦਾਰਾਂ, ਘਰੇਲੂ ਤੇ ਵਪਾਰਿਕ ਇਕਾਈਆਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਕਿ ਉਹ ਛੋਟੀ ਉਮਰ ਦੇ ਬੱਚਿਆਂ ਤੋਂ ਕੰਮ ਕਰਵਾਉਂਣ ਤੋਂ ਗੁਰੇਜ ਕਰਨ। ਉਨ੍ਹਾਂ ਹੋਰ ਕਿਹਾ ਕਿ ਆਉਂਦੇ ਦਿਨਾਂ ਵਿੱਚ ਜ਼ਿਲ੍ਹੇ ਵਿੱਚ ਚੈਕਿੰਗ ਮੁਹਿੰਮ ਇਸੇ ਤਰ੍ਹਾਂ ਜਾਰੀ ਰਹੇਗੀ। ਜੇਕਰ 18 ਸਾਲ ਤੋਂ ਘੱਟ ਉਮਰ ਦੇ ਬੱਚੇ  ਕੰਮ ਕਰਦੇ ਪਾਏ ਗਏ ਤਾਂ ਉਨ੍ਹਾਂ ਵਿਰੁੱਧ ਸ਼ਖਤ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ।

 

 

Have something to say? Post your comment

 

More in Malwa

ਦੋ ਮਨਰੇਗਾ ਕਾਮਿਆਂ ਦਾ ਤੀਜੇ ਦਿਨ ਵੀ ਨਾ ਹੋਇਆ ਸਸਕਾਰ 

ਨੰਬਰਦਾਰਾਂ ਨੇ ਸਰਕਾਰ ਪ੍ਰਤੀ ਜਤਾਈ ਨਰਾਜ਼ਗੀ 

ਆਲਮੀ ਪੱਧਰ ਤੇ ਵਾਤਾਵਰਨ ਨੂੰ ਬਚਾਉਣ ਲਈ ਉਪਰਾਲੇ ਜ਼ਰੂਰੀ : ਡਾਕਟਰ ਫੂਲ 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਵੋਟਾਂ ਬਣਾਉਣ ਦੀ ਆਖੀਰਲੀ ਮਿਤੀ ਵਿੱਚ ਵਾਧਾ : ਡਾ ਪੱਲਵੀ

ਮਾਲਵਿੰਦਰ ਮਾਲੀ ਦੀ ਗ੍ਰਿਫਤਾਰੀ ਤਾਨਾਸ਼ਾਹੀ ਰਵਈਆ : ਆਈ ਡੀ ਪੀ

ਮ੍ਰਿਤਕ ਦੋ ਮਨਰੇਗਾ ਕਾਮਿਆਂ ਦੇ ਪਰਿਵਾਰਾਂ ਦੀ ਪ੍ਰਸ਼ਾਸਨ ਨਾਲ ਬਣੀ ਸਹਿਮਤੀ 

ਵਿਧਾਇਕ ਮਾਲੇਰਕੋਟਲਾ ਨੇ "ਸਵੱਛਤਾ ਹੀ ਸੇਵਾ 2024" ਮੁਹਿੰਮ ਤਹਿਤ ਪੰਦਰਵਾੜੇ ਦੀ ਕਰਵਾਈ ਸ਼ੁਰੂਆਤ

ਸੁਨਾਮ 'ਚ ਕਾਂਗਰਸੀਆਂ ਵੱਲੋਂ ਡੀਐਸਪੀ ਦਫ਼ਤਰ ਮੂਹਰੇ ਧਰਨਾ 

ਚਾਰ ਮਨਰੇਗਾ ਕਾਮਿਆਂ ਦੀ ਮੌਤ ਨੂੰ ਲੈਕੇ ਸੰਘਰਸ਼ ਕੀਤਾ ਤਿੱਖਾ 

ADC ਨੇ "ਖੇਡਾਂ ਵਤਨ ਪੰਜਾਬ ਦੀਆਂ-2024 " ਅਧੀਨ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦੇ ਪ੍ਰਬੰਧਾਂ ਸਬੰਧੀ ਕੀਤੀ ਵੱਖ-2 ਅਧਿਕਾਰੀਆਂ ਨਾਲ ਮੀਟਿੰਗ