Thursday, September 19, 2024

Malwa

ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਵੱਲੋਂ ਸੰਘਰਸ਼ ਦਾ ਐਲਾਨ

August 20, 2024 12:06 PM
ਅਸ਼ਵਨੀ ਸੋਢੀ

ਮਾਲੇਰਕੋਟਲਾ : ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਵੱਲੋਂ ਮਿਤੀ 27-07-2024 ਨੂੰ ਜਿਲਾ ਮੋਗਾ ਵਿਖੇ ਕੀਤੀ ਗਈ ਸੂਬਾ ਪੱਧਰੀ ਮੀਟਿੰਗ ਵਿੱਚ ਸਰਵਸੰਮਤੀ ਨਾਲ ਲਏ ਫ਼ੈਸਲੇ ਅਨੁਸਾਰ ਸਰਕਾਰ ਨੂੰ ਨੋਟਿਸ ਭੇਜ ਕੇ 16-08-2024 ਤੱਕ ਮੰਗਾਂ ਦੀ ਪੂਰਤੀ ਕਰਨ ਲਈ ਲਿਖਿਆ ਗਿਆ ਸੀ ਪਰ ਸਰਕਾਰ ਵੱਲੋਂ ਨਾ ਤਾਂ ਜੱਥੇਬੰਦੀ ਨੂੰ ਮੀਟਿੰਗ ਲਈ ਸੱਦਿਆ ਗਿਆ ਤੇ ਨਾ ਹੀ ਮੰਗਾਂ ਦੀ ਪੂਰਤੀ ਕੀਤੀ ਗਈ। ਜਿਸ ਦੇ ਰੋਸ ਵਜੋਂ ਅਤੇ ਮੰਗਾਂ ਦੀ ਪੂਰਤੀ ਕਰਵਾਉਣ ਲਈ ਜੱਥੇਬੰਦੀ ਦੀ ਸੀਨੀਅਰ ਲੀਡਰਸ਼ਿਪ ਨਾਲ ਵਿਚਾਰ ਵਿਟਾਂਦਰਾ ਕਰਨ ਉਪਰੰਤ ਇਹ ਫ਼ੈਸਲਾ ਲਿਆ ਗਿਆ ਹੈ ਕਿ ਸਰਕਾਰ ਨੂੰ ਮਿਤੀ 04-09-2024 ਤੱਕ ਦਾ ਸਮਾ ਦਿੰਦੇ ਹੋਏ ਇੱਕ ਹੋਰ ਨੋਟਿਸ ਭੇਜਿਆ ਜਾਵੇਗਾ। ਡੀ ਸੀ ਦਫਤਰ ਯੂਨੀਅਨ ਮਾਲੇਰਕੋਟਲਾ ਦੇ ਪ੍ਰਧਾਨ ਸਰਨਵੀਰ ਸਿੰਘ ਅਤੇ ਜਨਰਲ ਸਕੱਤਰ ਸੰਦੀਪ ਸਿੰਘ ਨੇ ਦੱਸਿਆ ਕਿ ਸੂਬਾ ਬਾਡੀ ਵੱਲੋਂ ਲਏ ਫੈਸਲੇ ਅਨੁਸਾਰ ਇਸ ਸਾਰੇ ਸਮੇਂ ਦੌਰਾਨ ਮਿਤੀ 23-08-2024 ਨੂੰ ਸਮੁੱਚੇ ਪੰਜਾਬ ਦੇ ਡੀ.ਸੀ. ਦਫ਼ਤਰਾਂ ਦੇ ਕਰਮਚਾਰੀ ਸੂਬੇ ਭਰ ਵਿੱਚ ਡੀ.ਸੀ. ਦਫ਼ਤਰਾਂ ਦੇ ਮੇਨ ਗੇਟਾਂ ਤੇ ਗੇਟ ਰੈਲੀਆਂ ਕਰਨਗੇ। ਮਿਤੀ 26 ਅਤੇ 30 ਅਗਸਤ 2024 ਨੂੰ ਪੂਰੇ ਸੂਬੇ ਅੰਦਰ ਦੁਪਹਿਰ 12 ਵਜੇ ਤੋਂ 1:30 ਵਜੇ ਤੱਕ ਦਫ਼ਤਰਾਂ ਅੰਦਰ ਸੰਕੇਤਕ ਧਰਨੇ ਪ੍ਰਦਰਸ਼ਨ ਕਰਨਗੇ। ਜੇਕਰ ਉਕਤ ਸਮੇਂ ਤੱਕ ਮੰਗਾਂ ਤੇ ਕੋਈ ਕਾਰਵਾਈ ਨਾ ਹੋਈ ਤਾਂ ਮਿਤੀ 05-09-2024 ਤੋਂ 10-09-2024 ਤੱਕ ਸੂਬੇ ਦੇ ਸਮੂਹ ਡੀ.ਸੀ. ਦਫ਼ਤਰਾਂ, ਸਮੂਹ ਐੱਸ.ਡੀ.ਐਮ. ਦਫ਼ਤਰਾਂ, ਸਮੂਹ ਤਹਿਸੀਲ ਅਤੇ ਉਪ ਤਹਿਸੀਲ ਦਫ਼ਤਰਾਂ ਦੇ ਸਾਰੇ ਕਰਮਚਾਰੀ ਦਫ਼ਤਰੀ ਕੰਮ ਬੰਦ ਰੱਖਣਗੇ। ਜ਼ਿਕਰਯੋਗ ਹੈ ਕਿ ਸਰਕਾਰ ਵੱਲੋਂ 30 ਸਾਲ ਪਹਿਲਾਂ ਬਣਾਈਆਂ ਸਬ ਡਵੀਜ਼ਨਾਂ, ਤਹਿਸੀਲਾਂ ਅਤੇ ਉਪ ਤਹਿਸੀਲਾਂ ਵਿੱਚ ਨੌਰਮਜ਼ ਅਨੁਸਾਰ ਅਸਾਮੀਆਂ ਦੀ ਰਚਨਾ ਨਹੀਂ ਕੀਤੀ ਜਾ ਰਹੀ, ਜਦੋਂ ਤੱਕ ਅਸਾਮੀਆਂ ਦੀ ਰਚਨਾ ਨਹੀਂ ਹੋਵੇਗੀ, ਓਦੋਂ ਤੱਕ ਸੂਬੇ ਦੇ ਪੜ੍ਹੇ-ਲਿਖੇ ਬੇਰੁਜ਼ਗਾਰ ਬੱਚਿਆਂ ਨੂੰ ਸਰਕਾਰੀ ਨੌਕਰੀ ਕਿਵੇਂ ਮਿਲੇਗੀ।
ਸਰਕਾਰ ਉਹਨਾਂ ਅਸਾਮੀਆਂ ਦੀ ਰਚਨਾ ਕਰੇ ਅਤੇ ਜਿੱਥੇ ਅਸਾਮੀਆਂ ਦੀ ਰਚਨਾ ਹੋ ਕੇ ਸਰਕਾਰ ਨੂੰ ਨਵੇਂ ਕਲਰਕ ਭਰਤੀ ਕਰਨ ਦੀ ਡਿਮਾਂਡ ਗਈ ਹੈ, ਓਥੇ ਭਰਤੀ ਦਾ ਇਸ਼ਤਿਹਾਰ ਜਾਰੀ ਕਰਕੇ ਨਵੀਂ ਭਰਤੀ ਜਲਦੀ ਕੀਤੀ ਜਾਵੇ।ਸੀਨੀਅਰ ਸਹਾਇਕਾਂ ਦੀਆਂ ਖਾਲੀ ਪਈਆਂ 117 ਅਸਾਮੀਆਂ ਤੇ ਪਰਮੋਸਨਾ ਨਹੀਂ ਕੀਤੀਆਂ ਜਾ ਰਹੀਆਂ। ਮਿਤੀ 17-7-2020 ਦੇ ਪੱਤਰ ਰਾਹੀਂ ਕੇਂਦਰ ਸਰਕਾਰ ਦਾ ਤਨਖਾਹਾਂ ਸਬੰਧੀ ਕਮਿਸ਼ਨ ਪੰਜਾਬ ਦੇ ਕਰਮਚਾਰੀਆਂ ਤੇ ਲਾਗੂ ਕਰਕੇ ਸੰਵਿਧਾਨ ਦੀ ਉਲੰਘਣਾ ਕੀਤੀ ਜਾ ਰਹੀ ਹੈ ਤੇ ਉੱਚ ਸਿੱਖਿਆ ਪ੍ਰਾਪਤ ਕਰਨ ਤੇ ਬਹੁਤ ਅੋਖੀ ਭਰਤੀ ਪ੍ਰਕਿਰਿਆ ਚੋਂ ਗੁਜਰਨ ਦੇ ਬਾਵਜੂਦ ਮਾਮੂਲੀ ਤਨਖਾਹਾਂ ਤੇ ਮੁਲਾਜ਼ਮਾਂ ਦੀ ਭਰਤੀ ਕੀਤੀ ਜਾ ਰਹੀ ਹੈ। ਜੇਕਰ ਇਹ ਜਾਇਜ ਮੰਗਾਂ ਨਾ ਮੰਨੀਆਂ ਗਈਆਂ ਤਾਂ ਆਉਣ ਵਾਲੀਆਂ ਜਿਮਨੀ ਚੋਣਾਂ ਵਿੱਚ ਸਰਕਾਰ ਨੂੰ ਮੁਲਾਜ਼ਮਾਂ ਦੇ ਰੋਸ ਦਾ ਸਾਹਮਣਾ ਕਰਨਾ ਪਵੇਗਾ।

 

Have something to say? Post your comment

 

More in Malwa

ਅਗਾਮੀ ਪੰਚਾਇਤੀ ਚੋਣਾਂ ਸਬੰਧੀ ਤਿਆਰੀਆਂ ਹੁਣ ਤੋਂ ਹੀ ਅਰੰਭੀਆਂ ਜਾਣ-ਡਾ. ਸੋਨਾ ਥਿੰਦ

ਪਾਵਰਕੌਮ ਬਿਜਲੀ ਖਪਤਕਾਰਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ: ਐਕਸੀਅਨ ਗੁਪਤਾ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੀਆਂ ਸਮੂਹ ਨਗਰ ਕੌਸਲਾਂ ਅਤੇ ਨਗਰ ਪੰਚਾਇਤਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ,ਸਾਫ ਸਫਾਈ ਆਦਿ ਦਾ ਲਿਆ ਜਾਇਜਾ

ਡਿਪਟੀ ਕਮਿਸ਼ਨਰ ਨੇ ਮਾਲ ਅਫ਼ਸਰਾਂ ਦੀ ਕਾਰਗੁਜ਼ਾਰੀ ਦਾ ਲਿਆ ਜਾਇਜ਼ਾ

ਮਾਲੇਰਕੋਟਲਾ ਪੁਲਿਸ ਦੇ ਥਾਣਾ ਸ਼ਹਿਰੀ 1 ਦੀ ਲੋਕਾਂ ਨੇ ਰੱਜ ਕੇ ਕੀਤੀ ਸਲਾਘਾ

ਬਿਸ਼ਨਪੁਰਾ ਧਰਨੇ 'ਚ ਚੌਥੇ ਦਿਨ ਆਇਆ ਮੋੜਾ 

ਵਿੱਤੀ ਸਾਲ 2024-25 ਦੌਰਾਨ ਉਦਯੋਗਿਕ ਨਿਤੀ-2017 ਅਧੀਨ FCI ਵੈਰੀਫਿਕੇਸ਼ਨ ਐਂਡ ਬਿਜਲੀ ਡਿਊਟੀ ਛੋਟ ਲਈ ਪੰਜ ਉਦਯੋਗਿਕ ਯੂਨਿਟਾਂ ਨੂੰ ਦਿੱਤੀ ਜਾ ਚੁੱਕੀ ਹੈ ਪ੍ਰਵਾਨਗੀ : ਡਾ ਪੱਲਵੀ

ਦੋ ਮਨਰੇਗਾ ਕਾਮਿਆਂ ਦਾ ਤੀਜੇ ਦਿਨ ਵੀ ਨਾ ਹੋਇਆ ਸਸਕਾਰ 

ਨੰਬਰਦਾਰਾਂ ਨੇ ਸਰਕਾਰ ਪ੍ਰਤੀ ਜਤਾਈ ਨਰਾਜ਼ਗੀ 

ਆਲਮੀ ਪੱਧਰ ਤੇ ਵਾਤਾਵਰਨ ਨੂੰ ਬਚਾਉਣ ਲਈ ਉਪਰਾਲੇ ਜ਼ਰੂਰੀ : ਡਾਕਟਰ ਫੂਲ