Friday, September 20, 2024

Education

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 21 ਅਗਸਤ ਨੂੰ

August 20, 2024 03:59 PM
SehajTimes

ਪਟਿਆਲਾ :  ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ ਇਵਨ ਕਾਰਗੋ (ਈ.ਐਲ.ਪੀ.ਐਲ) ਅਤੇ ਈ.ਐਸ.ਜੀ.ਆਈ ਟੂਲਜ਼ ਪ੍ਰਾਈਵੇਟ ਲਿਮਟਿਡ ਕੰਪਨੀ ਪਟਿਆਲਾ ਦੇ ਪਲੇਸਮੈਂਟ ਕੈਂਪ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਦੇ ਅਧਿਕਾਰੀ ਨੇ ਦੱਸਿਆ ਕਿ ਮਿਤੀ 21 ਅਗਸਤ ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਇਵਨ ਕਾਰਗੋ (ਈ.ਐਲ.ਪੀ.ਐਲ) ਕੰਪਨੀ ਦੇ ਡਲਿਵਰੀ ਐਸੋਸੀਏਟ, ਹੱਬ ਓਪਰੇਸ਼ਨ ਐਸੋਸੀਏਟ, ਵੇਅਰ ਹਾਊਸਿੰਗ ਸਟਾਫ਼ ਅਤੇ ਈ.ਐਸ.ਜੀ.ਆਈ ਟੂਲਜ਼ ਪ੍ਰਾਈਵੇਟ ਲਿਮਟਿਡ ਕੰਪਨੀ ਪਟਿਆਲਾ ਦੇ ਮਸ਼ੀਨਿਸਟ, ਟਰਨਰ, ਫਿਟਰ, ਗਰਾਂਈਡਰ, ਮਕੈਨੀਕਲ ਓਪਰੇਟਰ ਦੀ ਅਸਾਮੀਆਂ ਲਈ ਇੰਟਰਵਿਊ ਲਈ ਜਾਵੇਗੀ।
           ਚਾਹਵਾਨ ਅਤੇ ਯੋਗ ਉਮੀਦਵਾਰ ਇਵਨ ਕਾਰਗੋ (ਈ.ਐਲ.ਪੀ.ਐਲ) ਕੰਪਨੀ ਲਈ ਜਿਨ੍ਹਾਂ ਦੀ ਵਿੱਦਿਅਕ ਯੋਗਤਾ ਅੱਠਵੀਂ, ਬਾਰ੍ਹਵੀਂ ਪਾਸ, ਉਮਰ 18  ਸਾਲ ਤੋਂ ਉਪਰ ਅਤੇ ਈ.ਐਸ.ਜੀ.ਆਈ ਟੂਲਜ਼ ਪ੍ਰਾਈਵੇਟ ਲਿਮਟਿਡ ਕੰਪਨੀ ਪਟਿਆਲਾ ਲਈ ਤਜਰਬਾ 1 ਸਾਲ, ਜਿਨ੍ਹਾਂ ਦੀ ਵਿੱਦਿਅਕ ਯੋਗਤਾ ਆਈ.ਟੀ.ਆਈ - ਮਸ਼ੀਨਿਸਟ, ਟਰਨਰ, ਫਿਟਰ ਅਤੇ ਗਰਾਂਈਡਰ, ਪੋਲੀਟੇਕਨੀਕਲ, ਮਕੈਨੀਕਲ ਡਿਪਲੋਮਾ, ਉਮਰ 18-30 ਸਾਲ ਹੋਵੇ, ਉਹ ਇਸ ਪਲੇਸਮੈਂਟ ਡਰਾਈਵ ਵਿੱਚ ਭਾਗ ਲੈ ਸਕਦੇ ਹਨ।
 ਨੌਕਰੀ ਦੇ ਇੱਛੁਕ ਉਮੀਦਵਾਰ ਇਸ ਪਲੇਸਮੈਂਟ ਕੈਂਪ/ ਇੰਟਰਵਿਊ  ਵਿੱਚ ਭਾਗ ਲੈਣ ਲਈ ਆਪਣੀ ਵਿੱਦਿਅਕ ਯੋਗਤਾ ਦੇ ਸਾਰੇ ਸਰਟੀਫਿਕੇਟ ਦੀਆਂ ਫੋਟੋਕਾਪੀਆਂ, ਅਧਾਰ ਕਾਰਡ, ਪੈਨ ਕਾਰਡ ਅਤੇ ਰਿਜ਼ਊਮੇ ਨਾਲ ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਿੰਨੀ ਸਕੱਤਰੇਤ ਬਲਾਕ-ਡੀ ਨੇੜੇ ਸੁਵਿਧਾ ਕੇਂਦਰ, ਪਟਿਆਲਾ  ਵਿਖੇ ਪਹੁੰਚ ਕੇ ਇਸ ਇੰਟਰਵਿਊ ਵਿੱਚ ਹਿੱਸਾ ਲੈ ਸਕਦੇ ਹਨ। ਵਧੇਰੇ ਜਾਣਕਾਰੀ ਲਈ ਉਮੀਦਵਾਰ ਦਫ਼ਤਰ ਦੇ ਹੈਲਪ ਲਾਈਨ ਨੰਬਰ 9877610877 ਤੇ ਸੰਪਰਕ ਕਰ ਸਕਦੇ ਹਨ।

Have something to say? Post your comment

 

More in Education

ਨੌਜਵਾਨਾਂ ਵਿੱਚ ਕੁਦਰਤ ਅਤੇ ਵਾਤਾਵਰਨ ਨਾਲ ਪਿਆਰ ਅਤੇ ਜਾਗਰੂਕਤਾ ਵਧਾਉਣ ਲਈ ਸੈਮੀਨਾਰ ਦਾ ਆਯੋਜਨ ਕੀਤਾ

ਲਿੰਗ ਸਮਾਨਤਾ ਅਤੇ ਸੰਵੇਦਨਸੀਲਤਾ ਵਿਸ਼ੇ ਤੇ ਸੈਮੀਨਾਰ ਕਰਵਾਇਆ

ਸੈਮਰਾਕ ਸੀਨੀਅਰ ਸੈਕੰਡਰੀ ਸਕੂਲ ਦੇ ਖਿਡਾਰੀਆਂ ਨੇ ਜ਼ਿਲ੍ਹਾ ਟੂਰਨਾਮੈਂਟ ਵਿੱਚ ਪੰਜ ਸੋਨ ਤਗਮੇ ਜਿੱਤੇ

"ਵਿਮਨ ਕਰੀਅਰ ਏਜੰਟ" ਤਹਿਤ ਪਲੇਸਮੈਂਟ ਕੈਂਪ 18 ਸਤੰਬਰ ਨੂੰ 

ਆਰੀਅਨਜ਼ ਵਿਖੇ ਟੈਲੀਮੈਡੀਸਨ 'ਤੇ ਇਕ ਹਫ਼ਤੇ ਦਾ ਫੈਕਲਟੀ ਵਿਕਾਸ ਪ੍ਰੋਗਰਾਮ ਸਮਾਪਤ ਹੋਇਆ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਐਸ.ਏ.ਐਸ.ਨਗਰ ਵਿਖੇ ਪਲੇਸਮੈਂਟ ਕੈਂਪ 12 ਸਤੰਬਰ ਨੂੰ

ਸ਼ਾਸਤਰੀ ਮਾਡਲ ਸਕੂਲ ਵਿੱਚ ਗਊ ਗਰਾਸ ਸੇਵਾ ਦੀ ਸ਼ੁਰੂਆਤ ਕੀਤੀ

ਖਾਲਸਾ ਕਾਲਜ ਮੁਹਾਲੀ ਵਿਖੇ ਅਰਦਾਸ ਨਾਲ ਹੋਈ ਅਕਾਦਮਿਕ ਸੈਸ਼ਨ 2024-25 ਦੀ ਸ਼ੁਰੂਆਤ

ਗੌਰਮਿੰਟ ਡੀ.ਪੀ.ਈ./ਲੈਕਚਰਾਰ ਯੂਨੀਅਨ ਦੀ ਇਕੱਤਰਤਾ 'ਚ ਸਰੀਰਕ ਸਿੱਖਿਆ ਅਧਿਆਪਕਾਂ ਦੀਆਂ ਸਮੱਸਿਆਵਾਂ ਸਬੰਧੀ ਚਰਚਾ

ਫਲਾਂ ਅਤੇ ਸਬਜ਼ੀਆਂ ਦੇ ਗੁਣਾਂ ਨਾਲ ਜਾਣੂ ਕਰਾਉਣ ਲਈ ਸੈਮੀਨਾਰ ਦਾ ਆਯੋਜਨ ਕੀਤਾ