Saturday, September 28, 2024
BREAKING NEWS
ਮਾਲੇਰਕੋਟਲਾ ਦੇ ਬਲਾਕਾਂ ਦੀਆਂ ਪੰਚਾਇਤਾਂ ਦਾ ਸਡਿਊਲ ਜਾਰੀਦਿਲਜੀਤ ਦੋਸਾਂਝ ਨੂੰ ਝਟਕਾ, ਸ਼ੈਂਸਰ ਬੋਰਡ ਨੇ ਨਵੀਂ ਫਿਲਮ ‘ਪੰਜਾਬ 95’ ’ਤੇ ਚਲਾਈ ਕੈਂਚੀਵਿਧਾਇਕ ਡਾ: ਅਜੈ ਗੁਪਤਾ ਨੇ ਨਵ-ਨਿਯੁਕਤ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨਾਲ ਕੀਤੀ ਮੁਲਾਕਾਤਨਵੇਂ ਬਣੇ ਕੈਬਨਿਟ ਮੰਤਰੀ ਮੁੰਡੀਆਂ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾਭਾਜਪਾ ਨੂੰ ਖੁਸ਼ ਕਰਨਾ ਚਾਹੁੰਦੀ ਹੈ ਖੇਤੀ ਕਾਨੂੰਨਾਂ ਦੀ ਮੁੜ ਮੰਗ ਨਾਲ ਕੰਗਣਾ ਰਣੌਤ: ਜੀਤੀ ਪਡਿਆਲਾਪੰਜਾਬ ‘ਚ 20 ਅਕਤੂਬਰ ਤੋਂ ਪੰਚਾਇਤ ਚੋਣਾਂ ਦਾ ਐਲਾਨਹਾਕੀ ਏਸ਼ੀਆਨ ਚੈਂਪੀਅਨਜ਼ ਟਰਾਫ਼ੀ ’ਤੇ ਭਾਰਤ ਦਾ ਪੰਜਵੀਂ ਵਾਰ ਕਬਜ਼ਾਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ : ਭਾਰਤ ਫ਼ਾਈਨਲ ਵਿੱਚਕੋਲਕਾਤਾ ਬਲਾਤਕਾਰ ਮਾਮਲਾ : ਮੁੱਖ ਮੰਤਰੀ ਮਮਤਾ ਬੈਨਰਜੀ ਨੇ ਡਾਕਟਰਾਂ ਦੀਆਂ ਤਿੰਨ ਮੰਗਾਂ ਮੰਨੀਆਂ

Chandigarh

ਮੋਹਾਲੀ ਤਹਿਸੀਲ ਵਿਖੇ ਰਜਿਸਟ੍ਰੇਸ਼ਨ ਦੇ ਕੰਮਾਂ ਤੋਂ ਸਰਕਾਰ ਨੂੰ 01 ਅਰਬ 90 ਕਰੋੜ ਤੋਂ ਵੱਧ ਦੀ ਆਮਦਨ

August 20, 2024 04:17 PM
SehajTimes

ਮੋਹਾਲੀ : ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਤਹਿਸੀਲ ਮੋਹਾਲੀ 'ਚ ਰੋਜ਼ਾਨਾ ਮਾਲ ਵਿਭਾਗ ਨਾਲ ਸਬੰਧਤ ਵੱਖ-ਵੱਖ ਰਜਿਸਟ੍ਰੇਸ਼ਨ ਦੇ ਕੰਮਾਂ ਤੋਂ ਇਸ ਵਿੱਤੀ ਵਰ੍ਹੇ ਦੇ ਬੀਤੇ ਚਾਰ ਮਹੀਨਿਆਂ 'ਚ ਸਰਕਾਰ ਨੂੰ ਕਰੀਬ 01 ਅਰਬ 90 ਕਰੋੜ 98 ਲੱਖ 58 ਹਜ਼ਾਰ 315 ਰੁਪਏ ਦੀ ਆਮਦਨ ਹੋਈ ਹੈ।
      ਇਹ ਜਾਣਕਾਰੀ ਦਿੰਦਿਆਂ ਤਹਿਸੀਲਦਾਰ (ਸਬ ਰਜਿਸਟਰਾਰ), ਮੋਹਾਲੀ, ਸ. ਅਰਜੁਨ ਸਿੰਘ ਗਰੇਵਾਲ ਨੇ ਦੱਸਿਆ ਕਿ ਅਪ੍ਰੈਲ 'ਚ ਰਜਿਸਟ੍ਰੇਸ਼ਨ ਦੇ ਕੰਮਾਂ ਤੋਂ 42 ਕਰੋੜ 29 ਲੱਖ 64 ਹਜ਼ਾਰ 852 ਰੁਪਏ, ਮਈ 'ਚ 45 ਕਰੋੜ 54 ਲੱਖ 03 ਹਜ਼ਾਰ 196 ਰੁਪਏ, ਜੂਨ 'ਚ 48 ਕਰੋੜ 95 ਲੱਖ 71 ਹਜ਼ਾਰ 322 ਰੁਪਏ, ਜੁਲਾਈ 'ਚ 54 ਕਰੋੜ 19 ਲੱਖ 18 ਹਜ਼ਾਰ 945 ਰੁਪਏ ਦਾ ਮਾਲੀਆ ਸਰਕਾਰ ਨੂੰ ਆਇਆ ਹੈ।
     ਤਹਿਸੀਲਦਾਰ ਗਰੇਵਾਲ ਨੇ ਦੱਸਿਆ ਕਿ ਇਸ ਚਾਲੂ ਵਿੱਤੀ ਸਾਲ ਦੇ ਚਾਰ ਮਹੀਨਿਆਂ 'ਚ 6121 ਵਸੀਕੇ ਰਜਿਸਟਰ ਹੋ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਨੂੰ ਹੋ ਰਹੀ ਆਮਦਨ 'ਚ ਅਸ਼ਟਾਮ ਡਿਊਟੀ, ਸੋਸ਼ਲ ਇਨਫਰਾਸਟ੍ਰਕਚਰ ਸੈੱਸ, ਡਿਵੈਲਪਮੈਂਟ ਫੀਸ, ਰਜਿਸਟ੍ਰੇਸ਼ਨ ਫੀਸ, ਸਪੈਸ਼ਲ ਇਨਫਰਾਸਟ੍ਰਕਚਰ ਡਿਵੈਲਪਮੈਂਟ ਫੀਸ ਆਦਿ ਸ਼ਾਮਲ ਹਨ।
    ਸ. ਅਰਜੁਨ ਗਰੇਵਾਲ ਨੇ ਦੱਸਿਆ ਕਿ ਤਹਿਸੀਲ ਮੋਹਾਲੀ ਵਿਖੇ ਰੋਜ਼ਾਨਾ ਵੱਖ-ਵੱਖ ਕੰਮਾਂ ਦੀ ਰਜਿਸਟ੍ਰੇਸ਼ਨ ਕਰਵਾਉਣ ਸਬੰਧੀ ਔਸਤਨ 225 ਐਪੁਆਇਟਮੈਂਟਸ ਨਾਰਮਲ ਲਈਆਂ ਜਾ ਰਹੀਆਂ ਹਨ। ਜੇਕਰ ਇਹ ਐਪੁਆਇਟਮੈਂਟ ਫੁਲ ਹੋਣ ਤਾਂ ਰਜਿਸਟ੍ਰੇਸ਼ਨ ਕਰਵਾਉਣ ਲਈ ਤਤਕਾਲ ਐਪੁਆਇਟਮੈਂਟ ਵੀ ਲਈ ਜਾ ਸਕਦੀ ਹੈ, ਜਿਨ੍ਹਾਂ ਦੀ ਰੋਜ਼ਾਨਾ ਦੀ ਗਿਣਤੀ 10 ਹੈ।

Have something to say? Post your comment

 

More in Chandigarh

ਪ੍ਰਾਇਮਰੀ ਅਧਿਆਪਕਾਂ ਦੀ ਟ੍ਰੇਨਿੰਗ ਸਬੰਧੀ ਹਰਜੋਤ ਸਿੰਘ ਬੈਂਸ ਵੱਲੋਂ ਫਿਨਲੈਂਡ ਦੇ ਸਫੀਰ ਨਾਲ ਸਮਝੌਤਾ

ਸਾਂਸਦ ਮਲਵਿੰਦਰ ਕੰਗ ਨੇ ਗਿਣਾਏ ਅੰਕੜੇ ਕਿਹਾ ਭਗਵੰਤ ਮਾਨ ਨੇ ਰਿਸ਼ਵਤਖੋਰੀ ਤੇ ਸਿਆਸੀ ਸਿਫਾਰਿਸ਼ਾਂ ਦੀ ਰਵਾਇਤ ਖਤਮ ਕੀਤੀ

ਪੰਜਾਬ ਦੇ ਪਿੰਡ ਹੰਸਾਲੀ ਨੇ ਜਿੱਤਿਆ ਬੈਸਟ ਟੂਰਿਜ਼ਮ ਵਿਲੇਜ ਆਫ ਇੰਡੀਆ 2024 ਐਵਾਰਡ

ਪੰਜ ਕਰਾਰਾਂ ਸਬੰਧੀ ਵਿਦੇਸ਼ ਵਿੱਚ ਰਾਹੁਲ ਗਾਂਧੀ ਵੱਲੋਂ ਦਿੱਤਾ ਗਿਆ ਬਿਆਨ ਹੈ "ਬਿਲਕੁਲ ਠੀਕ" : ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

ਪੰਜਾਬ ਪੁਲਿਸ ਦੇ ਸਾਈਬਰ ਕਰਾਈਮ ਡਿਵੀਜ਼ਨ ਵੱਲੋਂ ਆਨਲਾਈਨ ਬੱਚਿਆਂ ਦੇ ਜਿਨਸੀ ਸ਼ੋਸ਼ਣ ਦੇ ਮਾਮਲਿਆਂ ‘ਚ ਵੱਡੀ ਕਾਰਵਾਈ

ਲਾਲਜੀਤ ਸਿੰਘ ਭੁੱਲਰ ਨੇ ਜੇਲ ਮੰਤਰੀ ਵਜੋਂ ਅਹੁਦਾ ਸੰਭਾਲਿਆ

ਜ਼ਮਾਨਤ ਤੋਂ ਬਾਅਦ ਮੋਹਾਲੀ ਪ੍ਰੈਸ ਕਲੱਬ ਪੁੱਜੇ ਪੱਤਰਕਾਰ ਤੱਗੜ ਦਾ ਭਰਵਾਂ ਸਵਾਗਤ

ਲੋਕ ਰਾਜ ਦੀ ਨੀਂਹ ਹਨ ਪੰਚਾਇਤੀ ਚੋਣਾਂ: ਹਰਚੰਦ ਸਿੰਘ ਬਰਸਟ

ਡਾ. ਅੰਕਿਤਾ ਕਾਂਸਲ ਨੇ ਵਿਖੇ ਐਸ.ਏ.ਐਸ.ਨਗਰ ਵਿਖੇ ਸਹਾਇਕ ਕਮਿਸ਼ਨਰ (ਜਨਰਲ) ਵਜੋਂ ਅਹੁਦਾ ਸੰਭਾਲਿਆ

ਝੋਨੇ ਦੇ ਕਟਾਈ ਸੀਜਨ 2024 ਦੌਰਾਨ ਫਸਲ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਲਗਾਈਆਂ ਅਧਿਕਾਰੀਆਂ/ਕਰਮਚਾਰੀਆਂ ਦੀਆਂ ਡਿਊਟੀਆਂ