Friday, September 20, 2024

Chandigarh

70311 ਡੀਲਰਾਂ ਨੇ OTS-3 ਦਾ ਲਾਭ ਉਠਾਇਆ, ਸਰਕਾਰੀ ਖਜ਼ਾਨੇ 'ਚ ਆਏ 164.35 ਕਰੋੜ ਰੁਪਏ: ਹਰਪਾਲ ਸਿੰਘ ਚੀਮਾ

August 20, 2024 05:00 PM
SehajTimes

1 ਲੱਖ ਤੋਂ 1 ਕਰੋੜ ਰੁਪਏ ਤੱਕ ਦੇ ਬਕਾਏ ਵਾਲੇ 19,408 ਡੀਲਰਾਂ ਨੂੰ ਮਿਲੀ 644.46 ਕਰੋੜ ਰੁਪਏ ਦੀ ਛੋਟ

ਚੰਡੀਗੜ੍ਹ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਵਿਰਾਸਤੀ ਟੈਕਸ ਮਾਮਲਿਆਂ ਨੂੰ ਘਟਾਉਣ ਅਤੇ ਸੁਚਾਰੂ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਨਵੰਬਰ 2023 ਵਿੱਚ ਸ਼ੁਰੂ ਕੀਤੀ ਯਕਮੁਸ਼ਤ ਨਿਪਟਾਰਾ ਸਕੀਮ-3 (ਓ.ਟੀ.ਐਸ-3) ਦਾ ਕੁੱਲ 70,311 ਡੀਲਰਾਂ ਨੇ ਲਾਭ ਉਠਾਇਆ ਹੈ। ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਓ.ਟੀ.ਐਸ.-3 ਦੇ ਨਤੀਜੇ ਵਜੋਂ ਸਰਕਾਰੀ ਖਜ਼ਾਨੇ ਵਿੱਚ 164.35 ਕਰੋੜ ਰੁਪਏ ਪ੍ਰਾਪਤ ਹੋਏ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੁਆਰਾ ਸ਼ੁਰੂ ਕੀਤੀਆਂ ਗਈਆਂ ਓ.ਟੀ.ਐਸ-1 ਅਤੇ ਓ.ਟੀ.ਐਸ-2 ਸਕੀਮਾਂ ਇਸ ਦੇ ਉਲਟ 31,768 ਮਾਮਲਿਆਂ ਵਿੱਚੋਂ ਸਿਰਫ 13.15 ਕਰੋੜ ਰੁਪਏ ਦਾ ਕੁੱਲ ਟੈਕਸ ਮਾਲੀਆ ਹੀ ਜੁਟਾ ਪਾਈਆਂ ਸਨ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਨੇ ਦੱਸਿਆ ਕਿ ਓ.ਟੀ.ਐਸ-3 ਤਹਿਤ ਇੱਕ ਲੱਖ ਰੁਪਏ ਤੋਂ ਘੱਟ ਦੇ ਬਕਾਏ ਵਾਲੇ 50,903 ਡੀਲਰਾਂ ਨੇ ਟੈਕਸ, ਵਿਆਜ ਅਤੇ ਜੁਰਮਾਨੇ ਤੋਂ 100% ਛੋਟ ਦਾ ਲਾਭ ਉਠਾਇਆ, ਜਿਸ ਦੇ ਨਤੀਜੇ ਵਜੋਂ ਕੁੱਲ 221.75 ਕਰੋੜ ਰੁਪਏ ਦੇ ਬਕਾਏ ਮੁਆਫ਼ ਕੀਤੇ ਗਏ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ 19,408 ਡੀਲਰ ਜਿਨ੍ਹਾਂ ਦੇ ਬਕਾਏ 1 ਲੱਖ ਤੋਂ 1 ਕਰੋੜ ਰੁਪਏ ਤੱਕ ਸਨ, ਨੇ ਵਿਆਜ ਅਤੇ ਜੁਰਮਾਨੇ ਤੋਂ 100% ਛੋਟ, ਅਤੇ ਟੈਕਸ ਵਿੱਚ 50% ਛੋਟ ਦਾ ਲਾਭ ਲਿਆ, ਜਿਸ ਤਹਿਤ ਕੁੱਲ 644.46 ਕਰੋੜ ਰੁਪਏ ਦੀ ਛੋਟ ਦਿੱਤੀ ਗਈ। ਵਿੱਤ ਮੰਤਰੀ ਨੇ ਕਿਹਾ ਕਿ ਇਸ ਸਕੀਮ ਮੁਲਾਂਕਣ ਸਾਲ 2016-17 ਤੱਕ 1 ਕਰੋੜ ਰੁਪਏ ਤੱਕ ਬਕਾਇਆ ਦੇ ਕੇਸਾਂ ਨੂੰ ਵਿਚਾਰਿਆ ਗਿਆ। ਉਨ੍ਹਾਂ ਕਿਹਾ ਕਿ ਜਿਨ੍ਹਾਂ ਡੀਲਰਾਂ ਨੇ ਓਟੀਐਸ-3 ਅਧੀਨ ਅਪਲਾਈ ਕੀਤਾ, ਉਨ੍ਹਾਂ ਸੀ.ਐਸ.ਟੀ ਐਕਟ, 1956 ਦੇ ਤਹਿਤ ਅਸਲ ਕਾਨੂੰਨੀ ਫਾਰਮ ਜਮ੍ਹਾਂ ਕਰਵਾਏ ਸਨ ਅਤੇ ਮੁਆਫੀ ਦੀ ਗਣਨਾ ਉਸੇ ਅਨੁਸਾਰ ਕੀਤੀ ਗਈ। ਇਸ ਤੋਂ ਇਲਾਵਾ, ਬਿਨੈਕਾਰਾਂ ਨੂੰ ਵਾਧੂ ਕਾਨੂੰਨੀ ਘੋਸ਼ਣਾ ਫਾਰਮ ਜਮ੍ਹਾ ਕਰਨ ਦੀ ਸਹੂਲਤ ਪ੍ਰਦਾਨ ਕੀਤੀ ਗਈ ਸੀ, ਜਿਸ ਨਾਲ ਉਨ੍ਹਾਂ ਨੂੰ ਇਸ ਯੋਜਨਾ ਦਾ ਲਾਭ ਲੈਣ ਵਿੱਚ ਆਸਾਨੀ ਹੋਈ।

Have something to say? Post your comment

 

More in Chandigarh

ਕੇਂਦਰੀ ਮੰਤਰੀ ਰਵਨੀਤ ਬਿੱਟੂ ਖਿਲਾਫ ਕੇਸ ਦਰਜ

ਇੱਕ ਰਾਸ਼ਟਰ, ਇੱਕ ਚੋਣ ਭਾਰਤ ਦੇ ਲੋਕਤੰਤਰ 'ਤੇ ਇਹ ਭਿਆਨਕ ਹਮਲਾ : ਬਾਜਵਾ

ਰਿਸ਼ਵਤ ਲੈਣ ਦੇ ਦੋਸ਼ ਵਿੱਚ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ

ਟ੍ਰੇਵਰ ਬੇਲਿਸ ਦੀ ਥਾਂ ਰਿਕੀ ਪੋਂਟਿੰਗ ਬਣੇ ਪੰਜਾਬ ਕਿੰਗਜ਼ ਦੇ ਹੈੱਡ ਕੋਚ

ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ

ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 2 ਸਟੈਨੋਗ੍ਰਾਫਰ ਨੂੰ ਸੌਂਪੇ ਨਿਯੁਕਤੀ ਪੱਤਰ

ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼

ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਕੈਂਪ ਲਗਾਏ ਜਾਣਗੇ : ਡਾ. ਬਲਜੀਤ ਕੌਰ

ਮੋਹਾਲੀ ਪੁਲਿਸ ਵੱਲੋਂ ਫੈਕਟਰੀਆਂ ਨੂੰ ਪਾੜ ਲਗਾਕੇ ਚੋਰੀ ਕਰਨ ਵਾਲਾ 06 ਮੈਂਬਰੀ ਗਿਰੋਹ ਗ੍ਰਿਫ਼ਤਾਰ

ਨਵੇਂ ਕਮਿਸ਼ਨਰ ਟੀ ਬੈਨਿਥ ਨੇ ਚਾਰਜ ਸਾਂਭਣ ਤੋਂ ਬਾਅਦ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਨਾਲ ਕੀਤੀ ਮੁਲਾਕਾਤ