Thursday, November 21, 2024

Education

ਡਿਪਟੀ ਕਮਿਸ਼ਨਰ ਵੱਲੋਂ 'ਅਨੀਮੀਆ ਨੂੰ ਜਾਣੋ-ਅਨੀਮੀਆ ਭਜਾਓ' ਪ੍ਰਾਜੈਕਟ ਸ਼ਕਤੀ ਦਾ ਮੁਲਕੰਣ

August 20, 2024 05:28 PM
SehajTimes
ਸਿਹਤ ਤੇ ਸਿੱਖਿਆ ਵਿਭਾਗਾਂ ਵੱਲੋਂ ਨਾਭਾ ਪਾਵਰ ਲਿਮਟਿਡ ਦੇ ਸਹਿਯੋਗ ਨਾਲ ਵਿਦਿਆਰਥੀਆਂ 'ਚ ਖ਼ੂਨ ਦੀ ਘਾਟ ਦੂਰ ਕਰਨ ਦਾ ਟੀਚਾ
 
ਪਟਿਆਲਾ : ਸਰਕਾਰੀ ਸਕੂਲਾਂ ਦੀਆਂ ਕਿਸ਼ੋਰ ਉਮਰ ਦੀਆਂ ਵਿਦਿਆਰਥਣਾਂ ਨੂੰ ਅਨੀਮੀਆ ਮੁਕਤ ਕਰਨ ਲਈ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੀ ਗਈ ਨਿਵੇਕਲੀ ਪਹਿਲਕਦਮੀ ਤਹਿਤ 'ਪ੍ਰਾਜੈਕਟ ਸ਼ਕਤੀ' ਦਾ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਮੁਲੰਕਣ ਕੀਤਾ। ਇਸ ਪ੍ਰਾਜੈਕਟ ਦੇ ਪਹਿਲੇ ਪੜਾਅ ਤਹਿਤ ਰਾਜਪੁਰਾ ਦੇ 42 ਸਕੂਲਾਂ ਨੂੰ ਤਿੰਨ ਗਰੁੱਪਾਂ ਵਿੱਚ ਵੰਡਕੇ ਇਨ੍ਹਾਂ ਦੀਆਂ ਕਿਸ਼ੋਰ ਉਮਰ ਦੀਆਂ ਵਿਦਿਆਰਥਣਾਂ ਨੂੰ ਖ਼ੂਨ ਦੀ ਘਾਟ ਤੋਂ ਮੁਕਤ ਕਰਕੇ ਗੰਭੀਰ ਬਿਮਾਰੀਆਂ ਤੋਂ ਬਚਾਉਣ ਲਈ ਇੱਕ ਪਾਇਲਟ ਪ੍ਰਾਜੈਕਟ ਵਜੋਂ ਲਿਆ ਗਿਆ ਹੈ ਤੇ ਇਨ੍ਹਾਂ ਸਕੂਲਾਂ ਦੀਆਂ ਸਾਰੀਆਂ ਵਿਦਿਆਰਥਣਾਂ ਦੀ ਖ਼ੂਨ ਦੀ ਜਾਂਚ ਕਰ ਲਈ ਗਈ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਪ੍ਰਾਜੈਕਟ ਆਪਣੇ ਉਦੇਸ਼ ਵਿੱਚ ਪੂਰੀ ਤਰ੍ਹਾਂ ਸਫ਼ਲ ਰਿਹਾ ਹੈ ਅਤੇ ਇਸ ਤਹਿਤ ਇਕੱਠੇ ਕੀਤੇ ਜਾ ਰਹੇ ਅੰਕੜੇ ਅਨੀਮੀਆ ਨਾਲ ਸਾਡੀ ਲੜਾਈ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਸਕੂਲੀ ਵਿਦਿਆਰਥੀਆਂ, ਖਾਸ ਕਰਕੇ ਲੜਕੀਆਂ ਦੀ ਸਿਹਤ ਵੱਲ ਪੰਜਾਬ ਸਰਕਾਰ ਵੱਲੋਂ ਉਚੇਚਾ ਧਿਆਨ ਦਿੱਤਾ ਜਾ ਰਿਹਾ ਹੈ।
ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਇਸੇ ਤਹਿਤ ਹੀ ਨਾਭਾ ਪਾਵਰ ਲਿਮਟਿਡ ਦੇ ਸਹਿਯੋਗ ਨਾਲ ਸਿਹਤ ਅਤੇ ਸਕੂਲ ਸਿੱਖਿਆ ਵਿਭਾਗ ਵੱਲੋਂ 10 ਤੋਂ 19 ਸਾਲ ਦੀਆਂ ਲੜਕੀਆਂ ਦੇ ਖ਼ੂਨ ਦੀ ਜਾਂਚ ਕਰਕੇ ਉਨ੍ਹਾਂ ਨੂੰ ਲੋੜੀਂਦੀਆਂ ਦਵਾਈਆਂ ਤੇ ਖੁਰਾਕ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਖ਼ੂਨ ਦੀ ਘਾਟ ਵਾਲੀਆਂ ਬੱਚੀਆਂ ਦਾ ਤਿੰਨ ਮਹੀਨੇ ਬਾਅਦ ਫਿਰ ਟੈਸਟ ਕੀਤਾ ਜਾਵੇਗਾ ਤੇ ਇਨ੍ਹਾਂ ਪਛਾਣ ਕੀਤੀਆਂ ਬੱਚੀਆਂ ਲਈ ਮਿਡ ਡੇ ਮੀਲ 'ਚ ਜੇਕਰ ਕੋਈ ਤਬਦੀਲੀ ਕਰਨ ਸਮੇਤ ਕੋਈ ਵਾਧੂ ਦਵਾਈਆਂ ਜਾਂ ਖੁਰਾਕ ਦੇਣ ਦੀ ਲੋੜ ਹੈ, ਇਸ 'ਤੇ ਵੀ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਖ਼ੂਨ ਦੀ ਘਾਟ ਵਾਲੀਆਂ ਬੱਚੀਆਂ ਨੂੰ ਚੰਗੀ ਖੁਰਾਕ, ਆਈ.ਐਫ.ਏ. ਗੋਲੀਆਂ ਤੇ ਨਿਊਟ੍ਰੀਸ਼ਨਲ ਕਿੱਟ ਵੀ ਪ੍ਰਦਾਨ ਕੀਤੀ ਜਾ ਰਹੀ ਹੈ। ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਇਸ ਪ੍ਰਾਜੈਕਟ ਨਾਲ ਜਿੱਥੇ ਵਿਦਿਆਰਥਣਾਂ ਦੀ ਥੈਲਾਸੀਮੀਆ ਦੇ ਨਾਲ-ਨਾਲ ਪੂਰੀ ਸਿਹਤ ਜਾਂਚ ਕੀਤੀ ਜਾਵੇਗੀ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵੀ ਖ਼ੂਨ ਦੀ ਕਮੀ ਹੋਣ ਵਾਲੀਆਂ ਗੰਭੀਰ ਅਲਾਮਤਾਂ ਬਾਰੇ ਸੁਚੇਤ ਕੀਤਾ ਜਾਵੇਗਾ ਅਤੇ ਖ਼ੂਨ ਦੀ ਗੰਭੀਰ ਘਾਟ ਵਾਲੇ ਬੱਚਿਆਂ ਦਾ ਇਲਾਜ ਸਿਵਲ ਹਸਪਤਾਲ ਤੇ ਰਾਜਿੰਦਰਾ ਹਸਪਤਾਲ ਵਿਖੇ ਕਰਵਾਇਆ ਜਾਵੇਗਾ। ਇਸ ਮੌਕੇ ਐਨ.ਪੀ.ਐਲ. ਦੇ ਸੀ.ਐਸ.ਆਰ. ਪ੍ਰਾਜੈਕਟ ਹੈਡ ਜੀ.ਐਸ. ਚੀਮਾ, ਡੀ.ਡੀ.ਐਫ਼. ਨਿਧੀ ਮਲਹੋਤਰਾ, ਜ਼ਿਲ੍ਹਾ ਸਿੱਖਿਆ ਅਫ਼ਸਰ ਦਰਸ਼ਨਜੀਤ ਸਿੰਘ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਗੁਰਪ੍ਰੀਤ ਕੌਰ, ਮੈਡੀਕਲ ਕਾਲਜ ਤੋਂ ਡਾ. ਅਮਨਦੇਵ ਅਤੇ ਡਾ. ਤਾਨਿਆ ਸਮੇਤ ਸਿਹਤ ਤੇ ਸਿੱਖਿਆ ਵਿਭਾਗਾਂ ਦੇ ਹੋਰ ਨੁਮਾਇੰਦੇ ਵੀ ਮੌਜੂਦ ਸਨ।

Have something to say? Post your comment

 

More in Education

ਦੀਵਾਨ ਟੋਡਰ ਮੱਲ ਪਬਲਿਕ ਸਕੂਲ ਦੇ ਪੰਜਾਬੀ ਅਧਿਆਪਕ ਸੰਦੀਪ ਸਿੰਘ ਨੇ ਤੀਜ਼ੀ ਵਾਰ ਹਾਸਿਲ ਕੀਤਾ ‘ਨੈਸ਼ਨਲ ਬੈਸਟ ਟੀਚਰ ਅਵਾਰਡ 2024-25’

ਪੰਜਾਬ ਦੇ ਸਕੂਲਾਂ 'ਚ ਹੋਵੇਗੀ NEET-JEE ਮੇਨਸ ਦੀ ਤਿਆਰੀ, ਅੱਜ ਤੋਂ ਹੀ ਸ਼ੁਰੂ ਹੋਣਗੀਆਂ ਆਨਲਾਈਨ ਕਲਾਸਾਂ

ਸੁਨਾਮ ਕਾਲਜ਼ 'ਚ ਪੇਂਟਿੰਗ ਤੇ ਸਲੋਗਨ ਮੁਕਾਬਲੇ ਕਰਵਾਏ 

ਸਟੀਲਮੈਨਜ਼ ਪਬਲਿਕ ਸਕੂਲ ਚੰਨੋਂ ਦੀ ਅਧਿਆਪਕਾ ਮੀਨਾਕਸ਼ੀ ਚਾਵਲਾ ਨੂੰ ਕੀਤਾ ਗਿਆ ਸਨਮਾਨਿਤ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਨਦਾਣਾ ਦੇ ਵਿਦਿਆਰਥੀਆਂ ਨੇ ਪੁਲਿਸ ਲਾਈਨ ਦਾ ਕੀਤਾ ਦੌਰਾ 

ਮੁੱਖ ਮੰਤਰੀ ਨੇ ਹੁਸ਼ਿਆਰਪੁਰ ਵਿਖੇ ਯੁਵਕ ਮੇਲੇ 'ਚ ਸੰਤ ਰਾਮ ਉਦਾਸੀ ਦੀ ਕ੍ਰਾਂਤੀਕਾਰੀ ਕਵਿਤਾ ਸੁਣਾ ਕੇ ਸਰੋਤਿਆਂ ਦਾ ਮਨ ਮੋਹਿਆ

ਗਿਲਕੋ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਅਮੀਨ ਨੇ ਜਿੱਤਿਆ ਰਾਸ਼ਟਰੀ ਕੁਇਜ਼ ਮੁਕਾਬਲਾ

ਭਾਸ਼ਣ ਪ੍ਰਤੀਯੋਗਤਾ 'ਚ ਅੱਵਲ ਰਹੀ ਵਿਦਿਆਰਥਣ ਰਸ਼ਨਦੀਪ ਸਨਮਾਨਿਤ

ਮੋਹਾਲੀ ਦੇ ਕਰਮਨ ਸਿੰਘ ਤਲਵਾੜ ਨੇ ਭਾਰਤੀ ਫ਼ੌਜ ਦੀ ਟੈਕਨੀਕਲ ਐਂਟਰੀ ਸਕੀਮ ਵਿੱਚ ਆਲ ਇੰਡੀਆ ਮੈਰਿਟ ਸੂਚੀ ਵਿੱਚ ਦੂਜਾ ਸਥਾਨ ਹਾਸਲ ਕੀਤਾ

ਵਿਜੀਲੈਂਸ ਬਿਊਰੋ ਵੱਲੋਂ ਰਿਮਟ ਕਾਲਜ਼ ਵਿਖੇ ਜਾਗਰੂਕਤਾ