ਫਤਹਿਗੜ੍ਹ ਸਾਹਿਬ : ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ ਵੋਟਰ ਸੂਚੀ ਦੀ ਸਰਸਰੀ ਸੁਧਾਈ ਯੋਗਤਾ ਮਿਤੀ 01.01.2025 ਨਾਲ ਸਬੰਧਤ ਫੋਟੋ ਵੋਟਰ ਸੂਚੀ ਦੀ ਸੁਧਾਈ ਦੇ ਕੰਮ ਸਬੰਧੀ ਬੀ.ਐਲ.ਓਜ਼ ਵੱਲੋਂ 20 ਅਗਸਤ ਤੋਂ 20 ਸਤੰਬਰ ਤੱਕ ਡੋਰ ਟੂ ਡੋਰ ਸਰਵੇ ਕੀਤਾ ਜਾ ਰਿਹਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਪਰਨੀਤ ਸੇਰਗਿੱਲ ਨੇ ਦੱਸਿਆ ਕਿ ਇਸ ਸਰਵੇ ਦੌਰਾਨ ਬੀ.ਐਲ.ਓਜ਼ ਵੱਲੋਂ ਵੇਟਰ ਸੂਚੀ ਨੂੰ ਤਰੁੱਟੀ ਰਹਿਤ ਬਣਾਉਣ ਲਈ ਕਾਰਵਾਈ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮੇਂ ਦੌਰਾਨ ਬੀ.ਐਲ.ਓਜ਼ ਵੱਲੋਂ ਦਾਅਵੇ/ਇਤਰਾਜ਼ ਪ੍ਰਾਪਤ ਕਰਨ ਸਬੰਧੀ ਫਾਰਮ ਨੰ.6/6ਏ/7/8 ਪ੍ਰਾਪਤ ਕੀਤੇ ਜਾਣਗੇ । ਨਵੀਂ ਵੋਟ ਬਣਾਉਣ ਲਈ ਫਾਰਮ ਨੰਬਰ 06. ਪ੍ਰਵਾਸੀ ਭਾਰਤੀ ਆਪਣੀ ਵੋਟ ਫਾਰਮ ਨੰ. 6ੳ ਰਾਹੀਂ ਦਰਜ ਕਰਵਾ ਸਕਦੇ ਹਨ। ਵੋਟਰ ਸੂਚੀ ਵਿੱਚ ਪਹਿਲਾਂ ਦਰਜ ਵੋਟ ਕਟਵਾਉਣ ਲਈ ਫਾਰਮ ਨੰਬਰ 7, ਵੋਟ ਵਿੱਚ ਦਰੁਸਤੀ ਕਰਵਾਉਣ ਲਈ, ਦਿਵਿਆਂਗਤਾ ਮਾਰਕ ਕਰਵਾਉਣ ਅਤੇ ਐਪਿਕ ਸਬੰਧੀ ਅਤੇ ਰਿਹਾਇਸ਼ ਦੀ ਤਬਦੀਲੀ ਸਬੰਧੀ ਫਾਰਮ ਨੰ: 8 ਪੇਸ਼ ਕੀਤੇ ਜਾ ਸਕਦੇ ਹਨ। ਡੋਰ ਟੂ ਡੋਰ ਸਰਵੇ ਦੌਰਾਨ ਪ੍ਰਾਪਤ ਹੋਏ ਫਾਰਮਾਂ ਦਾ ਨਿਪਟਾਰਾ ਮਿਤੀ 21 ਸਤੰਬਰ ਤੋਂ 05 ਅਕਤੂਬਰ ਤੱਕ ਕੀਤਾ ਜਾਵੇਗਾ। ਉਨ੍ਹਾਂ ਜਿਲ੍ਹਾ ਫਤਿਹਗੜ੍ਹ ਸਾਹਿਬ ਦੇ ਸਮੂਹ ਵੋਟਰਾਂ ਅਤੇ ਵੋਟ ਬਣਵਾਉਣ ਲਈ ਯੋਗ ਨੌਜਵਾਨ ਵਿਅਕਤੀਆਂ ਨੂੰ ਅਪੀਲ ਕੀਤੀ ਕਿ ਇਸ ਸਰਵੇ ਦੌਰਾਨ ਬੀ.ਐਲ.ਓਜ਼ ਨੂੰ ਸਹਿਯੋਗ ਦਿੱਤਾ ਜਾਵੇ ਅਤੇ ਆਪਣੀ ਨਵੀਂ ਵੋਟ ਬਣਵਾਈ ਜਾਵੇ।