Thursday, January 09, 2025
BREAKING NEWS
ਪੰਜਾਬ ਸਰਕਾਰ ਨੇ ਲੋਹੜੀ ਬੰਪਰ ਦੀ ਇਨਾਮੀ ਰਾਸ਼ੀ ਵਧਾ ਕੇ ਕੀਤੀ 10 ਕਰੋੜ ਰੁਪਏ: ਹਰਪਾਲ ਸਿੰਘ ਚੀਮਾਪੰਜਾਬ ਸਰਕਾਰ ਵੱਲੋਂ ਸੂਬੇ ਦੇ ਆਂਗਣਵਾੜੀ ਸੈਂਟਰਾਂ 'ਚ 7 ਜਨਵਰੀ ਤੱਕ ਛੁੱਟੀਆਂ ‘ਚ ਵਾਧਾ: ਡਾ. ਬਲਜੀਤ ਕੌਰਦੇਸ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨਹੀਂ ਰਹੇ ਸੁਨਾਮ ਦੇ ਪਤੀ- ਪਤਨੀ ਜੋੜੇ ਦੀ ਜੌਰਜੀਆ ਵਿੱਚ ਮੌਤ ਫਰਜ਼ੀ ਮੰਗੇਤਰ ਬਣਾ ਕੇ ਕਰਵਾਈ ਕੋਰਟ ਮੈਰਿਜ, ਮਾਮਲਾ ਦਰਜ ਹੋਣ ਤੋਂ ਬਾਅਦ ਵੀ ਨਹੀਂ ਹੋਈ ਕੋਈ ਗ੍ਰਿਫਤਾਰੀਪੰਜਾਬ ਦੇ ਸਾਰੇ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨਸਿਲੰਡਰ ਬਲਾਸਟ ਤੋਂ ਬਾਅਦ ਘਰ ‘ਚ ਲੱਗੀ ਭਿਆਨਕ ਅੱਗUSA ਦਾ ਕੈਲੀਫੋਰਨੀਆ ਸ਼ਹਿਰ ਭੂਚਾਲ ਦੇ ਤੇਜ਼ ਝਟਕਿਆਂ ਨਾਲ ਹਿੱਲ ਗਿਆਖੁਫ਼ੀਆ ਏਜੰਸੀਆਂ ਦੀ ਨਜ਼ਰ ਹੇਠ ਸੀ ਨਰਾਇਣ ਸਿੰਘ ਚੌੜਾਸੁਖਬੀਰ ਸਿੰਘ ਬਾਦਲ ’ਤੇ ਹਮਲਾ ਸੂਬਾ ਸਰਕਾਰ ਦੀ 100 ਫ਼ੀ ਸਦੀ ਲਾਪ੍ਰਵਾਹੀ : ਰਾਜਾ ਵੜਿੰਗ

National

ਮੁੱਖ ਮੰਤਰੀ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਵਿਖੇ ਮੱਥਾ ਟੇਕਿਆ

August 20, 2024 06:49 PM
SehajTimes

ਨਾਂਦੇੜ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਤਖਤ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੀ ਤਰੱਕੀ ਤੇ ਵਿਕਾਸ ਅਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਅਰਦਾਸ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਪਵਿੱਤਰ ਤਖ਼ਤ ਸ੍ਰੀ ਹਜ਼ੂਰ ਸਾਹਿਬ, ਸਿੱਖ ਧਰਮ ਦੇ ਪੰਜ ਸਰਵਉੱਚ ਧਾਰਮਿਕ ਅਸਥਾਨਾਂ: ਸ੍ਰੀ ਅਕਾਲ ਤਖ਼ਤ ਸਾਹਿਬ (ਅੰਮ੍ਰਿਤਸਰ), ਤਖ਼ਤ ਸ੍ਰੀ ਕੇਸਗੜ੍ਹ ਸਾਹਿਬ (ਸ੍ਰੀ ਅਨੰਦਪੁਰ ਸਾਹਿਬ), ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ਅਤੇ ਤਖ਼ਤ ਸ੍ਰੀ ਪਟਨਾ ਸਾਹਿਬ (ਬਿਹਾਰ) ਵਿੱਚੋਂ ਇੱਕ ਪਵਿੱਤਰ ਸਥਾਨ ਹੈ

ਜਿੱਥੋਂ ਕੌਮ ਨੂੰ ਅਧਿਆਤਮਕ, ਅਲੌਕਿਕ ਅਤੇ ਨੈਤਿਕ ਤਾਕਤ ਤੇ ਰਹਿਨੁਮਾਈ ਮਿਲਦੀ ਹੈ। ਉਨ੍ਹਾਂ ਕਿਹਾ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ, ਜਿਨ੍ਹਾਂ ਨੇ ਧਰਮ ਨਿਰਪੱਖਤਾ ਦੀਆਂ ਸਦੀਆਂ ਪੁਰਾਣੀਆਂ ਰਵਾਇਤਾਂ ਨੂੰ ਬਰਕਰਾਰ ਰੱਖਣ ਦੇ ਨਾਲ-ਨਾਲ ਮਨੁੱਖੀ ਅਧਿਕਾਰਾਂ ਦੀ ਰਾਖੀ ਅਤੇ ਧਾਰਮਿਕ ਆਜ਼ਾਦੀ ਨੂੰ ਯਕੀਨੀ ਬਣਾਉਣ ਲਈ ਆਪਣਾ ਸਰਬੰਸ ਕੁਰਬਾਨ ਕਰ ਦਿੱਤਾ, ਨੇ ਆਪਣੇ ਜੀਵਨ ਦਾ ਲੰਮਾ ਸਮਾਂ ਇਸ ਪਵਿੱਤਰ ਸਥਾਨ ’ਤੇ ਹੀ ਗੁਜ਼ਾਰਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਵਿੱਤਰ ਧਰਤੀ ’ਤੇ ਨਤਮਸਤਕ ਹੋਣ ਦਾ ਮੌਕਾ ਪਾ ਕੇ ਉਹ ਖ਼ੁਦ ਨੂੰ ਵਡਭਾਗਾ ਸਮਝਦੇ ਹਨ।

ਮੁੱਖ ਮੰਤਰੀ ਨੇ ਪੂਰੀ ਨਿਮਰਤਾ ਅਤੇ ਸਮਰਪਣ ਨਾਲ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਦਾ ਬਲ ਬਖ਼ਸ਼ਣ ਲਈ ਪਰਮਾਤਮਾ ਅੱਗੇ ਅਰਦਾਸ ਕੀਤੀ। ਉਨ੍ਹਾਂ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਅਮਨ ਪਸੰਦ ਸਮਾਜ ਦੀ ਸਿਰਜਣਾ ਲਈ ਜਾਤ, ਰੰਗ, ਨਸਲ ਅਤੇ ਧਰਮ ਦੀ ਪਰਵਾਹ ਕੀਤੇ ਬਿਨਾਂ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਲਈ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ। ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਦੀ ਇਮਾਨਦਾਰੀ, ਲਗਨ ਅਤੇ ਤਨਦੇਹੀ ਨਾਲ ਸੇਵਾ ਕਰਨ ਦੀ ਜ਼ਿੰਮੇਵਾਰੀ ਸੌਂਪਣ ਲਈ ਵੀ ਪਰਮਾਤਮਾ ਦਾ ਧੰਨਵਾਦ ਕੀਤਾ।

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਉਹ ਬੁੱਧਵਾਰ ਨੂੰ ਹੋਣ ਵਾਲੀ ਮੁੰਬਈ ਫੇਰੀ ਦੌਰਾਨ ਉੱਘੇ ਉਦਯੋਗਪਤੀਆਂ ਅਤੇ ਬਾਲੀਵੁੱਡ ਸਿਤਾਰਿਆਂ ਨਾਲ ਮੁਲਾਕਾਤ ਕਰਨਗੇ। ਉਨ੍ਹਾਂ ਕਿਹਾ ਕਿ ਇਸ ਦੌਰੇ ਦਾ ਮਕਸਦ ਉਦਯੋਗ ਅਤੇ ਫਿਲਮ ਜਗਤ ਦੀਆਂ ਵੱਡੀਆਂ ਹਸਤੀਆਂ ਵਿੱਚ ਪੰਜਾਬ ਨੂੰ ਨਿਵੇਸ਼ ਲਈ ਪਸੰਦੀਦਾ ਸਥਾਨ ਵਜੋਂ ਉਭਾਰਨਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਵਿੱਚ ਫਿਲਮ ਸਿਟੀ ਸਥਾਪਤ ਕਰਨ ਲਈ ਇੱਕ ਪ੍ਰੋਜੈਕਟ ਲੈ ਕੇ ਆ ਰਹੀ ਹੈ, ਜਿਸ ਲਈ ਇਹ ਵਿਚਾਰ-ਵਟਾਂਦਰਾ ਇੱਕ ਪ੍ਰੇਰਕ ਵਜੋਂ ਕੰਮ ਕਰੇਗਾ।

Have something to say? Post your comment

 

More in National

Income Tax ਫਾਈਲ ਕਰਨ ਦੀ ਤਰੀਕ 15 ਜਨਵਰੀ ਤੱਕ ਵਧੀ

ਪੰਜਾਬ ਸਰਕਾਰ ਵੱਲੋਂ ਹਰਜੋਤ ਸਿੰਘ ਬੈਂਸ ਅਤੇ ਕੇ.ਏ.ਪੀ.ਸਿਨਹਾ ਵਲੋਂ ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਭੇਟ

ਦੇਸ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨਹੀਂ ਰਹੇ

ਨਾਨਕ ਸਾਈਂ ਫਾਊਂਡੇਸ਼ਨ ਦੇ ਮੁਖੀ ਪੰਢਰੀਨਾਥ ਬੋਕਾਰੇ ਨੇ ਪੰਜਾਬ ਦਾ ਕਮਿਊਨਿਟੀ ਹਾਰਮਨੀ ਐਵਾਰਡ ਜਿੱਤਿਆ

ਪੰਜਾਬ ਭਵਨ ਵਿਖੇ ਲੱਗਣੀਆਂ ਸ਼ੁਰੂ ਹੋਈਆਂ ਪੰਜਾਬੀ ਸਾਹਿਤਕਾਰਾਂ ਦੀਆਂ ਤਸਵੀਰਾਂ

ਹਰਭਜਨ ਸਿੰਘ ਈ.ਟੀ.ਓ ਵੱਲੋਂ ਉੱਤਰੀ ਰਾਜਾਂ ਵਿਚ ਪਰਾਲੀ ਦੀ ਸਮੱਸਿਆ ਦੇ ਹੱਲ ਲਈ ਕੇਂਦਰ ਪਾਸੋਂ ਬਾਇਓਮਾਸ ਪਾਵਰ ਪ੍ਰਾਜੈਕਟਾਂ ਲਈ ਸਬਸਿਡੀ ਦੀ ਮੰਗ

ਆਂਗਣਵਾੜੀ ਵਰਕਰਾਂ-ਹੈਲਪਰਾਂ ਨਾਲ ਸਥਾਈ ਸਿਵਲ ਕਰਮਚਾਰੀਆਂ ਦੇ ਬਰਾਬਰ ਸਲੂਕ ਕਰੋ : ਗੁਜਰਾਤ ਹਾਈ ਕੋਰਟ

ਜਿੱਥੇ ਕਾਂਗਰਸ ਦੀ ਸਰਕਾਰ ਬਣ ਜਾਂਦੀ ਹੈ ਉੱਥੇ ਰਿਕਵਰੀ ਦੁਗਣੀ ਹੋ ਜਾਂਦੀ ਹੈ : ਮੋਦੀ

ਮੋਮੋਜ਼ ਖਾਣ ਨਾਲ ਔਰਤ ਦੀ ਮੌਤ ਬੱਚੇ ਹਸਪਤਾਲ ਵਿੱਚ ਇਲਾਜ ਅਧੀਨ

ਚੱਕਰਵਾਤ ਦਾਨਾ: ਓਡੀਸ਼ਾ ਦੇ ਸਾਬਕਾ ਮੁੱਖ ਮੰਤਰੀ ਪਟਨਾਇਕ ਨੇ ਲੋਕਾਂ ਨੂੰ ਰਾਜ ਸਰਕਾਰ ਨਾਲ ਸਹਿਯੋਗ ਕਰਨ ਦੀ ਕੀਤੀ ਅਪੀਲ