Friday, November 22, 2024

Malwa

ਵੋਟਰ ਸੂਚੀਆਂ ਤਿਆਰ ਕਰਨ ਵਾਸਤੇ 20 ਸਤੰਬਰ ਤੱਕ ਕਰਵਾਇਆ ਜਾਵੇਗਾ ਡੋਰ-ਟੂ-ਡੋਰ ਸਰਵੇ : ਜ਼ਿਲ੍ਹਾ ਚੋਣ ਅਫ਼ਸਰ

August 20, 2024 07:52 PM
ਅਸ਼ਵਨੀ ਸੋਢੀ

ਜ਼ਿਲ੍ਹੇ ਦੇ ਨੌਜਵਾਨਾਂ ਨੂੰ ਅਪੀਲ ਕਿ ਜਨਵਰੀ 2025 ਨੂੰ 18ਸਾਲ ਜਾਂ ਇਸ ਤੋਂ ਵੱਧ ਉਮਰ ਵਾਲੇ ਨੌਜਵਾਨ ਆਪਣੀ ਵੋਟ ਜ਼ਰੂਰ ਬਣਵਾਉਣ

ਮਾਲੇਰਕੋਟਲਾ : ਡਿਪਟੀ ਕਮਿਸ਼ਨਰ ਮਾਲੇਰਕੋਟਲਾ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ ਪੱਲਵੀ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 01.01.2025 ਦੇ ਅਧਾਰ 'ਤੇ ਫੋਟੋ ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ ਦੋਰਾਨ ਪ੍ਰੀ-ਰਵੀਜ਼ਨ ਗਤੀਵਿਧੀਆਂ ਤਹਿਤ ਬੂਥ ਲੈਵਲ ਅਫ਼ਸਰਾਂ ਵੱਲੋਂ ਮਿਤੀ 20 ਅਗਸਤ ਤੋਂ 20 ਸਤੰਬਰ 2024 ਤੱਕ ਘਰ-ਘਰ ਜਾ ਕੇ ਮੋਜੂਦਾ ਵੋਟਰ ਸੂਚੀ ਵਿੱਚ ਦਰਜ਼ ਵੋਟਰਾਂ ਦੀ ਵੈਰੀਫਿਕੇਸ਼ਨ ਕੀਤੀ ਜਾਣੀ ਹੈ ਉਨ੍ਹਾਂ ਦੱਸਿਆ ਕਿ ਯੋਗਤਾ ਮਿਤੀ 01.1.2025 ਦੇ ਅਧਾਰ 'ਤੇ 16 ਅਕਤੂਬਰ, 2024 ਨੂੰ ਫੋਟੋ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾਂ ਜ਼ਿਲ੍ਹਾ ਦੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵੱਲੋਂ ਕੀਤੀ ਜਾਣੀ ਹੈ। ਉਨ੍ਹਾਂ ਦੱਸਿਆ ਕਿ ਆਮ ਜਨਤਾਂ ਪਾਸੋਂ ਨਵੀਂ ਵੋਟ ਬਣਾਉਣ, ਵੋਟ ਕਟਵਾਉਣ ਜਾਂ ਪਹਿਲਾਂ ਬਣੀ ਵੋਟ ਵਿੱਚ ਸੋਧ ਕਰਵਾਉਣ, ਰਿਹਾਇਸ਼ ਬਦਲਣ ਸਬੰਧੀ ਦਾਅਵੇਂ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾਣੇ ਹਨ ਤਾਂ ਜੋ ਸਹੀ ਵੋਟਰ ਸੂਚੀ ਤਿਆਰ ਹੋ ਸਕੇ । ਉਨ੍ਹਾਂ ਦੱਸਿਆ ਕਿ ਨਵੀਂ ਵੋਟ ਬਣਾਉਣ ਲਈ ਫ਼ਾਰਮ ਨੰ.6, ਵੋਟ ਕਟਵਾਉਣ ਲਈ ਫ਼ਾਰਮ ਨੰ.7 ਅਤੇ ਕਿਸੇ ਵੀ ਪ੍ਰਕਾਰ ਦੀ ਦਰੁੱਸਤੀ,ਪਤਾ ਬਦਲਣ,ਡੁਪਲੀਕੇਟ ਸ਼ਨਾਖਤੀ ਕਾਰਡ ਅਤੇ ਪੀ.ਡਬਲਿਓ.ਡੀ.ਮਾਰਕਿੰਗ ਲਈ ਫ਼ਾਰਮ ਨੰ.8 ਭਰਿਆ ਜਾਵੇਗਾ। ਐਨ.ਆਰ.ਆਈ. ਵੋਟਰ ਲਈ ਫਾਰਮ ਨੰ. 6 ਏ ਨਿਰਧਾਰਿਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਯੋਗਤਾ ਮਿਤੀ ਦੇ ਅਧਾਰ ਤੇ 17 ਤੋਂ 18 ਸਾਲ ਦੀ ਉਮਰ ਦੇ ਯੋਗ ਬਿਨੈਕਾਰਾਂ ਦੀ ਵੋਟਰ ਰਜਿਸਟ੍ਰੇਸ਼ਨ ਲਈ ਉਹਨਾਂ ਦੇ ਵੇਰਵੇ ਐਡਵਾਂਸ਼ ਵਿੱਚ ਇੱਕਤਰ ਕੀਤੇ ਜਾਣਗੇ। ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਵੈਬਸਾਇਟ  VOTER PORTAL ਜਾਂ VOTER HELPLINE Mobile App. ਰਾਹੀਂ ਆਨਲਾਈਨ ਅਪਲਾਈ ਕੀਤਾ ਜਾ ਸਕਦਾ ਹੈ ਅਤੇ ਇਸ ਤੋਂ ਇਲਾਵਾ ਵੋਟਾਂ ਸਬੰਧੀ ਕਿਸੇ ਵੀ ਕਿਸਮ ਦੀ ਔਕੜ ਪੇਸ਼ ਆ ਰਹੀ ਹੈ ਤਾਂ ਹਰ ਤਰ੍ਹਾਂ ਦੀ ਜਾਣਕਾਰੀ ਲੈਣ ਲਈ ਟੋਲ ਫਰੀ ਨੰ.1950 'ਤੇ ਕਾਲ ਕਰਕੇ ਪ੍ਰਾਪਤ ਕੀਤੀ ਜਾ ਸਕਦੀ ਹੈ।ਇਸ ਤੋਂ ਇਲਾਵਾ 09 ਨਵੰਬਰ, 2024 (ਦਿਨ ਸ਼ਨੀਵਾਰ), 10 ਨਵੰਬਰ(ਦਿਨ ਐਤਵਾਰ) ਅਤੇ 23 ਨਵੰਬਰ (ਦਿਨ ਸ਼ਨੀਵਾਰ) ਅਤੇ 24 ਨਵੰਬਰ (ਦਿਨ ਐਤਵਾਰ) ਨੂੰ ਸਪੈਸ਼ਲ ਕੈਂਪ ਦੋਰਾਨ ਬੂਥ ਲੈਵਲ ਅਫ਼ਸਰ ਆਪਣੇ ਪੋਲਿੰਗ ਸਟੇਸ਼ਨਾਂ 'ਤੇ ਬੈਠ ਕੇ ਦਾਅਵੇਂ ਅਤੇ ਇਤਰਾਜ਼ ਪ੍ਰਾਪਤ ਕਰਨਗੇ। ਇਸ ਸਮੇਂ ਦੋਰਾਨ ਪ੍ਰਾਪਤ ਕੀਤੇ ਗਏ ਫ਼ਾਰਮਾਂ ਦਾ ਨਿਪਟਾਰਾ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵੱਲੋਂ 29 ਅਕਤੂਬਰ ਤੋਂ 24 ਦਸੰਬਰ, 2024 ਤੱਕ ਕੀਤਾ ਜਾਵੇਗਾ। ਫੋਟੋ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾਂ 06 ਜਨਵਰੀ, 2025 ਨੂੰ ਕੀਤੀ ਜਾਵੇਗੀ ।ਉਕਤ ਤੋਂ ਇਲਾਵਾ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਨੂੰ ਮੁੱਖ ਰੱਖਦਿਆਂ ਵੋਟਰ ਸੂਚੀਆਂ ਦੀ ਸਪੈਸਲ ਸਰਸਰੀ ਸੁਧਾਈ 2025 ਤੋਂ ਪਹਿਲਾ ਪਹਿਲਾ ਕੀਤੀ ਜਾਣੀ ਹੈ। ਪੋਲਿੰਗ ਸਟੇਸ਼ਨ ਵਿੱਚ ਵੋਟਰਾਂ ਦੀ ਸੀਮਾਂ 1500 ਵੋਟਰ ਰੱਖੀ ਗਈ ਹੈ। ਪੋਲਿੰਗ ਸਟੇਸ਼ਨਾਂ ਦੀ ਬਿਲਡਿੰਗ ਦੀ ਤਬਦੀਲੀ ਵੀ ਕੀਤੀ ਜਾ ਸਕਦੀ ਹੈ। ਇਸ ਸਬੰਧੀ ਜ਼ਿਲ੍ਹੇ ਦੀ ਅਵਾਮ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਬੂਥ ਲੈਵਲ ਅਫ਼ਸਰ ਦੁਆਰਾ ਵੋਟਰਾਂ ਦੀ ਵੈਰੀਫਿਕੇਸ਼ਨ ਕਰਨ ਲਈ ਕੀਤੇ ਜਾਣ ਵਾਲੇ ਡੋਰ ਟੂ ਡੋਰ ਸਰਵੇ ਦੋਰਾਨ ਉਨ੍ਹਾਂ ਨੂੰ ਪੂਰਾ ਸਹਿਯੋਗ ਦਿੱਤਾ ਜਾਵੇ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ 01 ਜਨਵਰੀ 2025 ਦੀ ਯੋਗਤਾ ਦੇ ਆਧਾਰ ਤੇ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦੇ ਜਾਰੀ ਕੀਤੇ ਗਏ ਪ੍ਰੋਗਰਾਮ ਅਨੁਸਾਰ 17  ਅਕਤੂਬਰ ਨੂੰ ਵੋਟਰ ਸੂਚੀਆਂ ਦੀ ਡਰਾਫ਼ਟ ਪ੍ਰਕਾਸ਼ਨਾਂ ਕਰਵਾਈ ਜਾਵੇਗੀ ਅਤੇ ਵੋਟਰ ਆਪਣੇ ਦਾਅਵੇ ਜਾਂ ਇਤਰਾਜ਼ 30 ਨਵੰਬਰ ਤੱਕ ਦੇ ਸਕਣਗੇ।  ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਮਹੀਨਾ ਅਕਤੂਬਰ ਅਤੇ ਨਵੰਬਰ 2023 ਦੌਰਾਨ ਵਿਸ਼ੇਸ਼ ਕੈਂਪ ਲਗਾਏ ਜਾਣਗੇ ਜਿੱਥੇ ਕਿ ਬੂਥਾ ਨਾਲ ਸਬੰਧਿਤ ਬੀ.ਐਲ.ਓਜ ਹਾਜ਼ਰ ਰਹਿਣਗੇ ।ਉਨ੍ਹਾਂ ਦੱਸਿਆ ਕਿ ਵੋਟਰਾਂ ਵੱਲੋਂ ਦਾਇਰ ਕੀਤੇ ਗਏ ਦਾਅਵੇ ਅਤੇ ਇਤਰਾਜ਼ 17 ਅਕਤੂਬਰ ਤੋਂ 24 ਦਸੰਬਰ ਤੱਕ ਨਿਪਟਾਏ ਜਾਣਗੇ। ਉਨ੍ਹਾਂ ਇਹ ਵੀ ਦੱਸਿਆ ਕਿ 28 ਦਸੰਬਰ ਤੇ 29 ਦਸੰਬਰ ਨੂੰ ਫ਼ੋਟੋ ਵੋਟਰ ਸੂਚੀਆਂ ਤੇ ਬਿਨਾਂ ਫ਼ੋਟੋ ਵੋਟਰ ਸੂਚੀਆਂ ਦੀ ਪੀ.ਡੀ.ਐੱਫ਼. ਫਾਈਲ ਤਿਆਰ ਕੀਤੀ ਜਾਵੇਗੀ ਅਤੇ 05 ਜਨਵਰੀ, 2024 ਨੂੰ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾਂ ਕਰਵਾਈ ਜਾਵੇਗੀ।ਜ਼ਿਲ੍ਹਾ ਚੋਣ ਅਫ਼ਸਰ ਨੇ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਜਨਵਰੀ, 2024 ਨੂੰ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਹੋਣ ਵਾਲੇ ਨੌਜਵਾਨ ਆਪਣੀਆਂ ਵੋਟਾਂ ਜ਼ਰੂਰ ਬਣਵਾਉਣ ਤਾਂ ਜੋ ਲੋਕਤੰਤਰ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।

 

Have something to say? Post your comment

 

More in Malwa

ਡੀਟੀਐੱਫ ਦੇ ਸੱਦੇ ਤੇ ਸੈਂਕੜੇ ਅਧਿਆਪਕਾਂ ਨੇ ਜ਼ਿਲ੍ਹਾ ਸਿੱਖਿਆ ਅਫਸਰ ਸੰਗਰੂਰ ਦੇ ਦਫ਼ਤਰ ਦੇ ਅੱਗੇ ਲਗਾਇਆ ਧਰਨਾ

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਜ਼ਿਲ੍ਹਾ ਸੰਗਰੂਰ ਦੀ ਮੀਟਿੰਗ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਦੀ ਪ੍ਰਧਾਨਗੀ ਹੇਠ ਹੋਈ

ਪਿੰਡ ਮੰਡੋਫਲ ਦੇ ਕਿਸਾਨ ਜਸਵਿੰਦਰ ਸਿੰਘ ਨੇ ਡੀ.ਏ.ਪੀ. ਦੀ ਥਾਂ ਸਿੰਗਲ ਸੁਪਰ ਫਾਸਫੇਟ ਵਰਤਕੇ ਕੀਤੀ ਕਣਕ ਦੀ ਬਿਜਾਈ

ਊੜਾ ਅਤੇ ਜੂੜਾ ਬਚਾਉ ਲਹਿਰ’ ਵਲੋਂ ਕਰਵਾਏ ਕੁਇਜ ਮੁਕਾਬਲਿਆਂ ਵਿਚ ਬਾਬਾ ਸਾਹਿਬ ਦਾਸ ਸਕੂਲ ਨੇ ਪਹਿਲਾ ਸਥਾਨ ਹਾਸਲ ਕੀਤਾ

ਕਰਜ਼ਾ ਵਸੂਲੀ ਬਦਲੇ ਕਿਸੇ ਦੀ ਜਾਇਦਾਦ ਕੁਰਕ ਨਹੀਂ ਹੋਣ ਦੇਵਾਂਗੇ : ਉਗਰਾਹਾਂ

ਸੰਤ ਰਤਨ ਸਿੰਘ ਜੀ ਗੁ: ਅਤਰਸਰ (ਰਾੜਾ ਸਾਹਿਬ) ਵਾਲਿਆਂ ਦੀ ਤੀਸਰੀ ਬਰਸੀ ਮਨਾਈ 

ਸੁਨਾਮ ਵਿਖੇ ਕਿਸਾਨਾਂ ਨੇ ਮਾਰਕੀਟ ਕਮੇਟੀ ਦਾ ਦਫ਼ਤਰ  ਘੇਰਿਆ 

ਸਵਰਗੀ ਹਰਭਜਨ ਸਿੰਘ ਥਿੰਦ ਨੂੰ ਸ਼ਰਧਾਂਜਲੀਆਂ ਭੇਟ 

ਮੁੱਖ ਮੰਤਰੀ ਦੀ ਨਵੇਂ ਚੁਣੇ ਪੰਚਾਂ ਨੂੰ ਅਪੀਲ; ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰੋ

ਸੁਨਾਮ ਪੁਲਿਸ ਵੱਲੋਂ ਸੱਤ ਮੈਂਬਰੀ ਲੁਟੇਰਾ ਗਿਰੋਹ ਕਾਬੂ