Tuesday, September 17, 2024
BREAKING NEWS
ਇੱਕ ਔਰਤ ਸਣੇ ਚਾਰ ਜਣਿਆਂ ਦੀ ਮੌਤਮਹਿੰਦਰਾ ਰਾਜ ਵਹੀਕਲਜ਼ ਨੇ ਪਟਿਆਲਾ ਵਿੱਚ ਮਹਿੰਦਰਾ ਥਾਰ ਰੌਕਸ 5-ਡੋਰ ਦਾ ਉਦਘਾਟਨ ਕੀਤਾਤਿੰਨ ਦਿਨਾਂ ਦੀ ਸਮੂਹਿਕ ਛੁੱਟੀ ਤੇ ਗਏ ਬਿਜਲੀ ਮੁਲਾਜਮਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੇ ਅਗਵਾਈ ਹੇਠ ਏਡੀਸੀ ਨੂੰ ਦਿੱਤਾ ਮੰਗ ਪੱਤਰਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘Attach’ ਹੋਇਆ ਰਿਲੀਜ਼ਆਨਲਾਈਨ ਪਾਸਪੋਰਟ ਪੋਰਟਲ 5 ਦਿਨਾਂ ਲਈ ਹੋਇਆ ਬੰਦਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਨੇ ਪੰਜਾਬ ਪੰਚਾਇਤੀ ਚੋਣਾਂ ਨਿਯਮ 1994 ਦੇ ਨਿਯਮ 12 ਵਿੱਚ ਸੋਧ ਨੂੰ ਦਿੱਤੀ ਹਰੀ ਝੰਡੀਆਂਗਣਵਾੜੀ ਸੈਂਟਰਾਂ,ਸਕੂਲਾਂ, ਰਾਸ਼ਨ ਡਿਪੂਆਂ ਦਾ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਚੇਤਨ ਪ੍ਰਕਾਸ਼ ਧਾਲੀਵਾਲ ਵੱਲੋਂ ਅਚਨਚੇਤ ਦੌਰਾਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਪੰਜਾਬ ਨੂੰ ਹਿਮਾਚਲ ਪ੍ਰਦੇਸ਼ ਨਾਲ ਜੋੜਦੀ ਸੜਕ ਦੇ ਨਵ ਨਿਰਮਾਣ ਦੀ ਸ਼ੁਰੂਆਤ ਪੰਜਾਬ ਸਰਕਾਰ ਪੰਜਾਬ ਦੀ ਅਮੀਰ ਸੱਭਿਆਚਾਰ ਅਤੇ ਵਿਰਾਸਤ ਨੂੰ ਸੰਭਾਲਣ ਲਈ ਕਰ ਰਹੀ ਹੈ ਸ਼ਾਨਦਾਰ ਕੰਮ : ਅਮਨ ਅਰੋੜਾ

International

ਪੰਜਾਬ ਦੀ ਧੀ ਕੈਨੇਡਾ ‘ਚ ਬਣੀ ਜੇਲ੍ਹ ਸੁਪਰਡੈਂਟ

August 21, 2024 02:17 PM
SehajTimes

ਕੈਨੇਡਾ : ਸੰਗਰੂਰ ਨੇੜਲੇ ਪਿੰਡ ਬਡਰੁੱਖਾਂ ਦੀ ਦੋਹਤੀ ਸਤਵੀਰ ਕੌਰ ਅਤਰ ਸਿੰਘ ਵਾਲਾ ਨੇ ਕੈਨੇਡਾ ਦੇ ਬਰੈਂਪਟਨ ‘ਚ ਜੇਲ੍ਹ ਸੁਪਰਡੈਂਟ ਚੁਣੀ ਗਈ ਹੈ। ਸਤਵੀਰ ਕੌਰ ਨੇ ਕੈਨੇਡਾ ਦੀ ਪੁਲਿਸ ਵਿੱਚ ਬਤੌਰ ਜੇਲ੍ਹ ਸੁਪਰਡੈਂਟ ਭਰਤੀ ਹੋ ਕੇ ਆਪਣੇ ਦਾਦਕਿਆਂ/ਨਾਨਕਿਆਂ ਅਤੇ ਪੰਜਾਬ ਸਮੇਤ ਪੂਰੇ ਭਾਰਤ ਦਾ ਸਿਰ ਮਾਣ ਨਾਲ ਉਚਾ ਕੀਤਾ ਹੈ। ਉਹ 2018 ‘ਚ ਸਟੱਡੀ ਵੀਜ਼ਾ‘ਤੇ ਕੈਨੇਡਾ ਗਈ ਸੀ। ਪੜਾਈ ਉਪਰੰਤ ਉਸਨੂੰ ਸਰਕਾਰੀ ਬੱਸ ਡਰਾਈਵਰ ਦੀ ਨੌਕਰੀ ਮਿਲ ਗਈ। ਲੜਕੀ ਦੇ ਮਾਮੇ ਨੇ ਦੱਸਿਆ ਕਿ ਜਦੋਂ ਸਾਡੀ ਭਾਣਜੀ ਸਾਨੂੰ ਵੀਡੀਓ ਭੇਜਦੀ ਤਾਂ ਅਸੀਂ ਉਸਨੂੰ ਬੱਸ ਚਲਾਉਂਦੀ ਦੇਖਕੇ ਹੈਰਾਨ ਹੋ ਜਾਂਦੇ ਕਿ ਇਹਨੀ ਵੱਡੀ ਬੱਸ ਸਾਡੀ ਲੜਕੀ ਚਲਾ ਰਹੀ ਹੈ। ਉਹਨਾਂ ਦੱਸਿਆ ਸਤਵੀਰ ਕੌਰ ਪੜਾਈ ਵਿਚ ਬਹੁਤ ਹੀ ਮਿਹਨਤੀ ਅਤੇ ਹੋਣਹਾਰ ਸੀ। ਉਸਨੇ ਡਾਕਟਰੀ ਦੀ ਪੜਾਈ ਵੀ ਕੀਤੀ ਸੀ। ਲੜਕੀ ਦੇ ਪਿਤਾ ਜੋ ਕਿ ਆਪ ਵੀ ਪੁਲਿਸ ਦੇ ਜੇਲ੍ਹ ਵਿਭਾਗ ਵਿਚ ਸੇਵਾਵਾਂ ਨਿਭਾ ਚੁੱਕੇ ਨੇ ਦੱਸਿਆ ਕਿ ਉਹ 3 ਧੀਆਂ ਅਤੇ ਇਕ ਪੁੱਤ ਦਾ ਪਿਤਾ ਹੈ। ਪਰੰਤੂ ਉਸਨੂੰ ਜੋ ਮਾਣ ਉਸਦੀ ਧੀ ਨੇ ਦਿੱਤਾ ਹੈ ਸ਼ਾਇਦ ਹੀ ਉਸਦਾ ਪੁੱਤ ਦੇ ਸਕੇ।

ਉਨ੍ਹਾਂ ਦੀ ਲੜਕੀ ਜਦੋਂ ਸਰਕਾਰੀ ਬੱਸ ਚਲਾਉਂਦੀ ਸੀ ਤਾਂ ਉਸਨੂੰ ਪੁਲਿਸ ਵਿਚ ਜੇਲ੍ਹ ਵਿਭਾਗ ਦੀ ਨੌਕਰੀ ਕੈਨੇਡਾ ਦੇ ਵਿੱਨੀਪੈੱਗ ਦੇ ਸਮੁੰਦਰ ਵਿਚ ਮਿਲ ਗਈ ਸੀ ਪਰੰਤੂ ਉਸਦਾ ਇਹ ਨੌਕਰੀ ਕਰਨ ਲਈ ਦਿਲ ਨਹੀਂ ਮੰਨਿਆ। 3 ਮਹੀਨਿਆਂ ਬਾਅਦ ਫਿਰ ਉਸਨੂੰ ਇਹ ਨੌਕਰੀ ਪ੍ਰਾਪਤ ਹੋਈ ਅਤੇ ਉਸਨੇ ਆਪਣੇ ਮਾਪਿਆਂ ਨਾਲ ਸਲਾਹ ਕਰਕੇ ਇਸ ਨੌਕਰੀ ਨੂੰ ਪ੍ਰਾਪਤ ਕੀਤਾ।

Have something to say? Post your comment