Thursday, November 21, 2024

Sports

"ਖੇਡਾਂ ਵਤਨ ਪੰਜਾਬ ਦੀਆਂ-2024" ਖੇਡ ਸੱਭਿਆਚਾਰ ਸੁਰਜੀਤ ਕਰਨ ਦਾ ਉਪਰਾਲਾ: ਜ਼ਿਲ੍ਹਾ ਖੇਡ ਅਫ਼ਸਰ

August 22, 2024 04:36 PM
SehajTimes

ਜ਼ਿਲ੍ਹਾ ਵਾਸੀਆਂ ਨੂੰ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ

ਆਨਲਾਈਨ https://eservices.punjab.gov.in 'ਤੇ ਕੀਤੀ ਜਾ ਸਕਦੀ ਹੈ ਰਜਿਸਟ੍ਰੇਸ਼ਨ

ਖੇਡਾਂ ਸਬੰਧੀ ਮਸ਼ਾਲ 25 ਅਗਸਤ ਨੂੰ ਪੁੱਜੇਗੀ ਫ਼ਤਹਿਗੜ੍ਹ ਸਾਹਿਬ

ਫ਼ਤਹਿਗੜ੍ਹ ਸਾਹਿਬ :  ਪੰਜਾਬ ਸਰਕਾਰ ਵਲੋਂ ਸੂਬੇ ਵਿਚ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਦਿਨ ਰਾਤ ਇਕ ਕਰ ਕੇ ਕੰਮ ਕੀਤਾ ਜਾ ਰਿਹਾ ਹੈ, ਜਿਸ ਦੀ ਲੜੀ ਤਹਿਤ " ਖੇਡਾਂ ਵਤਨ ਪੰਜਾਬ ਦੀਆਂ- 2024" ਦੀ ਸ਼ੁਰੂਆਤ 29 ਅਗਸਤ ਨੂੰ ਹੋ ਰਹੀ ਹੈ। ਇਸ ਤਹਿਤ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਸਬੰਧੀ ਬਲਾਕ ਪੱਧਰੀ ਖੇਡਾਂ  01 ਸਤੰਬਰ ਤੋਂ 10 ਸਤੰਬਰ, ਜ਼ਿਲ੍ਹਾ ਪੱਧਰੀ ਖੇਡਾਂ 15 ਸਤੰਬਰ ਤੋਂ 22 ਸਤੰਬਰ ਅਤੇ ਰਾਜ ਪੱਧਰੀ ਖੇਡਾਂ 11 ਅਕਤੂਬਰ ਤੋਂ 09 ਨਵੰਬਰ ਤਕ ਕਰਵਾਈਆਂ ਜਾ ਰਹੀਆਂ ਹਨ। ਇਹ ਜਾਣਕਾਰੀ ਸਾਂਝੀ ਕਰਦਿਆਂ ਜ਼ਿਲ੍ਹਾ ਖੇਡ ਅਫ਼ਸਰ ਸ਼੍ਰੀਮਤੀ ਗੁਰਦੀਪ ਕੌਰ ਨੇ ਦੱਸਿਆ ਕਿ ਇਹਨਾਂ ਖੇਡਾਂ ਸਬੰਧੀ ਰਜਿਸਟ੍ਰੇਸ਼ਨ ਆਨਲਾਈਨ ਲਿੰਕ https://eservices.punjab.gov.in 'ਤੇ ਕੀਤੀ ਜਾ ਸਕਦੀ ਹੈ। ਜ਼ਿਲ੍ਹਾ ਖੇਡ ਅਫ਼ਸਰ ਨੇ ਕਿਹਾ ਕਿ ਪੰਜਾਬ ਦੇ ਖੇਡ ਸੱਭਿਆਚਾਰ ਨੂੰ ਸੁਰਜੀਤ ਕਰਨ ਲਈ ਇਹ ਉਪਰਾਲਾ ਕੀਤਾ ਜਾ ਰਿਹਾ ਹੈ। ਇਸ ਨਾਲ ਪੰਜਾਬ ਨੂੰ ਲੱਗੀਆਂ ਵੱਖੋ ਵੱਖ ਅਲਾਮਤਾਂ ਵੀ ਖਤਮ ਹੋਣਗੀਆਂ। ਇਹ ਖੇਡਾਂ ਵੱਖ-ਵੱਖ ਕੈਟਾਗਰੀਆਂ ਤਹਿਤ ਕਰਵਾਈਆਂ ਜਾਣਗੀਆਂ। ਜਿਹਨਾਂ ਵਿੱਚ ਅੰਡਰ -14, ਅੰਡਰ -17 , ਅੰਡਰ-21, 21 ਤੋਂ ਲੈ ਕੇ 40 ਸਾਲ ਓਪਨ ਗਰੁੱਪ, 41 ਤੋਂ ਲੈ ਕੇ 50 ਸਾਲ ਤੱਕ ਓਪਨ ਗਰੁੱਪ ਅਤੇ 50 ਸਾਲ ਤੋਂ ਉੱਪਰ ਦੇ ਖਿਡਾਰੀ ਓਪਨ ਗਰੁੱਪ, ਸ਼ਾਮਲ ਹਨ।



ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਇਹਨਾਂ ਖੇਡਾਂ ਬਾਬਤ ਮਸ਼ਾਲ 25 ਅਗਸਤ ਨੂੰ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿਖੇ ਪੁੱਜੇਗੀ ਤੇ 26 ਅਗਸਤ ਨੂੰ ਜ਼ਿਲ੍ਹਾ ਪਟਿਆਲਾ ਲਈ ਰਵਾਨਾ ਹੋਵੇਗੀ। ਕਾਰਵਾਈਆਂ ਜਾਣ ਵਾਲੀਆਂ ਖੇਡਾਂ ਵਿੱਚ ਵਾਲੀਬਾਲ, ਅਥਲੈਟਿਕਸ, ਫੁੱਟਬਾਲ, ਕਬੱਡੀ, ਖੋ- ਖੋ, ਹੈਂਡਬਾਲ, ਸਾਫਟਬਾਲ,  ਗਤਕਾ, ਹਾਕੀ, ਨੈੱਟਬਾਲ, ਬੈਡਮਿੰਟਨ, ਬਾਸਕਿਟਬਾਲ, ਪਾਵਰ ਲਿਫਟਿੰਗ, ਕੁਸ਼ਤੀ, ਤੈਰਾਕੀ, ਮੁੱਕੇਬਾਜ਼ੀ, ਸ਼ਤਰੰਜ, ਫੈਂਸਿੰਗ ਸਮੇਤ ਵੱਖੋ ਵੱਖ ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ। ਜ਼ਿਲ੍ਹਾ ਖੇਡ ਅਫ਼ਸਰ ਸ਼੍ਰੀਮਤੀ ਗੁਰਦੀਪ ਕੌਰ, ਸੀਨੀਅਰ ਬਾਸਕਟਬਾਲ ਕੋਚ ਸ਼੍ਰੀ ਰਾਹੁਲਦੀਪ ਸਿੰਘ ਅਤੇ ਖੇਡ ਵਿਭਾਗ ਦੇ ਸਮੂਹ ਅਧਿਕਾਰੀਆਂ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਇਹਨਾਂ ਖੇਡਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ। ਉਹਨਾਂ ਕਿਹਾ ਕਿ ਇਹਨਾਂ ਖੇਡਾਂ ਸਬੰਧੀ ਸੁਚੱਜੇ ਪ੍ਰਬੰਧ ਕੀਤੇ ਜਾ ਰਹੇ ਹਨ ਤੇ ਕਿਸੇ ਵੀ ਖਿਡਾਰੀ ਤੇ ਦਰਸ਼ਕ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਖੇਡਾਂ ਸਬੰਧੀ ਤਿਆਰੀਆਂ ਜੰਗੀ ਪੱਧਰ ਉੱਤੇ ਜਾਰੀ ਹਨ। ਇਸ ਸਬੰਧੀ ਵੱਖੋ ਵੱਖ ਕਮੇਟੀਆਂ ਬਣਾਈਆਂ ਗਈਆਂ ਹਨ ਤੇ ਖੇਡ ਮੈਦਾਨਾਂ ਦੀ ਸ਼ਨਾਖਤ ਕਰਕੇ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ।

Have something to say? Post your comment

 

More in Sports

ਆਲ ਇੰਡੀਆ ਸਰਵਿਸਜ਼ ਟੂਰਨਾਮੈਂਟ ਲਈ ਪੰਜਾਬ ਦੀਆਂ ਫੁਟਬਾਲ ਤੇ ਲਾਅਨ ਟੈਨਿਸ ਟੀਮਾਂ ਦੇ ਟਰਾਇਲ 25 ਨਵੰਬਰ ਨੂੰ

ਅੱਜ ਜੱਸਾ ਯਾਦਗਾਰੀ ਕਬੱਡੀ ਕਲੱਬ ਮੰਡੀਆਂ ਦੀ ਮੀਟਿੰਗ ਪ੍ਰਧਾਨ ਦੀਦਾਰ ਸਿੰਘ ਛੋਕਰ ਦੀ ਪ੍ਰਧਾਨਗੀ ਹੇਠ ਕੀਤੀ ਗਈ,

ਪਟਿਆਲਾ ਵਿਖੇ ਦੂਸਰੀ ਕੁਰਸ਼ ਜ਼ਿਲ੍ਹਾ ਪੱਧਰੀ ਚੈਂਪੀਅਨਸ਼ਿਪ ਕਰਵਾਈ

ਪੰਜਾਬ ਵਿੱਚ ਫੁਟਬਾਲ ਦੇ ਵਿਕਾਸ ਦੇ ਨਵੇਂ ਯੁੱਗ ਦੀ ਸ਼ੁਰੂਆਤ

ਅਕੇਡੀਆ ਵਰਲਡ ਸਕੂਲ 'ਚ ਕਰਵਾਈ ਸਾਲਾਨਾ ਐਥਲੈਟਿਕ ਮੀਟ 

ਅੰਤਰਰਾਸ਼ਟਰੀ ਕਬੱਡੀ ਖਿਡਾਰੀ ਵਿਧਾਇਕ ਗੁਰਲਾਲ ਘਨੌਰ ਸਰਬ ਸੰਮਤੀ ਨਾਲ ਕਬੱਡੀ ਐਸੋਸੀਏਸ਼ਨ ਪੰਜਾਬ ਦੇ ਬਣੇ ਪ੍ਰਧਾਨ

24 ਨਵੰਬਰ ਨੂੰ ਇੰਡੀਆ ਗੇਟ ਤੋਂ ਅਟਾਰੀ ਤੱਕ ਹੋਵੇਗੀ ਹਾਫ ਮੈਰਾਥਨ-ਸਹਾਇਕ ਕਮਿਸ਼ਨਰ

ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਰਾਜ ਪੱਧਰੀ ਖੇਡਾਂ ਗਤੱਕਾ ਅਤੇ ਰਗਬੀ ਦੀ ਹੋਈ ਸ਼ੁਰੂਆਤ

ਰਾਜ ਪੱਧਰੀ ਸਕੂਲ ਖੇਡਾਂ: ਲੜਕੀਆਂ ਦੇ ਹਾਕੀ ਤੇ ਲੜਕਿਆਂ ਦੇ ਕ੍ਰਿਕਟ ਮੁਕਾਬਲਿਆਂ ਦਾ ਆਗਾਜ਼

ਅੱਜ ਜੱਸਾ ਯਾਦਗਾਰੀ ਕਬੱਡੀ ਕਲੱਬ ਮੰਡੀਆਂ ਦੀ ਮੀਟਿੰਗ ਪ੍ਰਧਾਨ ਦੀਦਾਰ ਸਿੰਘ ਛੋਕਰ ਦੀ ਪ੍ਰਧਾਨਗੀ ਹੇਠ ਹੋਈ