ਸੁਨਾਮ : ਸ਼੍ਰੀ ਸੂਰਜਕੁੰਡ ਸਰਵ ਹਿੱਤਕਾਰੀ ਵਿੱਦਿਆ ਮੰਦਰ ਸੁਨਾਮ ਵਿਖੇ ਨਸ਼ਾ ਮੁਕਤ ਪੰਜਾਬ ਮੁਹਿੰਮ ਤਹਿਤ "ਨਸ਼ਿਆਂ ਦੇ ਮਾਰੂ ਪ੍ਰਭਾਵ" ਵਿਸ਼ੇ ਤੇ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਵਿੱਚ ਜਸਵੀਰ ਸਿੰਘ (ਨਸ਼ਾ ਮੁਕਤ ਭਾਰਤ ਅਭਿਆਨ ਦੇ ਉੱਤਰ ਖੇਤਰ ਦੇ ਪ੍ਰਮੁੱਖ) ਮੁੱਖ ਬੁਲਾਰੇ ਦੇ ਤੌਰ ਤੇ ਸ਼ਾਮਲ ਹੋਏ। ਸੈਮੀਨਾਰ ਦੀ ਆਰੰਭਤਾ ਸਰਸਵਤੀ ਵੰਦਨਾ ਨਾਲ ਕੀਤੀ ਗਈ। ਸਕੂਲ ਦੇ ਪ੍ਰਿੰਸੀਪਲ ਅਮਿੱਤ ਡੋਗਰਾ ਵੱਲੋ ਆਏ ਹੋਏ ਮਹਿਮਾਨਾਂ ਨਾਲ ਜਾਣ ਪਛਾਣ ਕਰਵਾਈ ਗਈ। ਇਸ ਮੌਕੇ ਤੇ ਡਾ. ਅਮਿੱਤ ਕਾਂਸਲ ਅਤੇ ਗੁਰਤੇਜ ਸਿੰਘ ਝਨੇੜੀ ਵੀ ਵਿਸ਼ੇਸ਼ ਰੂਪ ਵਿੱਚ ਹਾਜ਼ਰ ਹੋਏ। ਇਸ ਮੌਕੇ ਅਵਿਨਾਸ਼ ਰਾਣਾ ਨਸ਼ਾ ਮੁਕਤ ਪੰਜਾਬ ਦੇ ਜ਼ਿਲ੍ਹਾ ਸੰਯੋਜਕ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਉਹਨਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਕਿ ਸਾਨੂੰ ਸਭ ਨੂੰ ਮਿਲਕੇ ਨਸ਼ਿਆਂ ਦੇ ਖਾਤਮੇ ਲਈ ਯਤਨ ਕਰਨੇ ਚਾਹੀਦੇ ਹਨ। ਸੈਮੀਨਾਰ ਦੇ ਮੁੱਖ ਬੁਲਾਰੇ ਜਸਵੀਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਾ ਇੱਕ ਕੋਹੜ ਹੈ ਸਾਨੂੰ ਸਭ ਨੂੰ ਰਲ ਮਿਲ ਕੇ ਇਸ ਕੋਹੜ ਦਾ ਇਲਾਜ਼ ਕਰਨਾ ਚਾਹੀਦਾ ਹੈ। ਉਹਨਾਂ ਵਿਦਿਆਰਥੀਆਂ ਨਾਲ ਪੁਰਾਣੇ ਪੰਜਾਬ ਦੀਆਂ ਗੱਲਾਂ ਵੀ ਸਾਂਝੀਆਂ ਕੀਤੀਆਂ ਤੇ ਦੱਸਿਆ ਕਿ ਵਿਦਿਆਰਥੀਆਂ ਦਾ ਵਿਦੇਸ਼ ਪ੍ਰਤੀ ਰੁਝਾਨ ਕਿਉ ਵੱਧ ਰਿਹਾ ਹੈ। ਅੰਤ ਵਿੱਚ ਉਹਨਾਂ ਕਿਹਾ ਕਿ ਸਾਡਾ ਸਭ ਦਾ ਪਹਿਲਾ ਧਰਮ ਹੈ ਕਿ ਆਓ ਅਸੀਂ ਅਪਣੇ ਦੇਸ਼ ਨੂੰ ਨਸ਼ਾ ਮੁਕਤ ਬਣਾਈਏ ਤੇ ਨਸ਼ਿਆਂ ਵਰਗੀਆਂ ਅਲਾਮਤਾਂ ਤੋਂ ਮੁਕਤੀ ਪਾਈਏ। ਨਸ਼ਿਆਂ ਦੇ ਖਾਤਮੇ ਲਈ ਸਾਂਝੇ ਯਤਨਾਂ ਦੀ ਲੋੜ ਹੈ ਤਾਂ ਹੀ ਨੌਜ਼ਵਾਨੀ ਨੂੰ ਬਚਾਇਆ ਜਾ ਸਕਦਾ ਹੈ। ਇਸ ਮੌਕੇ ਵਿਦਿਆਰਥੀਆਂ ਨੂੰ ਨਸ਼ੇ ਨਾ ਕਰਨ ਦੀ ਸਹੁੰ ਚੁਕਾਈ। ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਮਾਰਕਿਟ ਕਮੇਟੀ ਦੇ ਸਾਬਕਾ ਵਾਈਸ ਚੇਅਰਮੈਨ ਦੀਵਾਨ ਗੋਇਲ, ਰਾਜ ਕੁਮਾਰ, ਡਾਕਟਰ ਮਨੋਜ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ