ਪਟਿਆਲਾ : 68ਵੀਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਸਾਲ 2024-25 ਦਾ ਬੇਸਬਾਲ ਅੰਡਰ-14 ਲੜਕੀਆਂ ਦਾ ਟੂਰਨਾਮੈਂਟ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਪਟਿਆਲਾ ਸ੍ਰੀ ਸੰਜੀਵ ਸ਼ਰਮਾ ਜੀ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਪਟਿਆਲਾ ਸ੍ਰੀ ਰਵਿੰਦਰਪਾਲ ਸ਼ਰਮਾ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਨਵੀਨਰ ਸ੍ਰੀ ਹਰੀਸ਼ ਸਿੰਘ, ਸ੍ਰੀ ਸ਼ਸ਼ੀ ਮਾਨ, ਸ੍ਰੀ ਪਵਿੱਤਰ ਸਿੰਘ, ਸ੍ਰੀ ਗੋਰਵ ਅਤੇ ਸ੍ਰੀਮਤੀ ਹਰਪ੍ਰੀਤ ਕੌਰ ਦੀ ਅਗਵਾਈ ਵਿੱਚ ਸ.ਸ.ਸ.ਸ. ਮਲਟੀਪਰਪਜ਼ (ਮੁੰਡੇ), ਪਾਸੀ ਰੋਡ ਪਟਿਆਲਾ ਵਿਖੇ ਕਰਵਾਇਆ ਗਿਆ।ਇਸ ਟੂਰਨਾਮੈਂਟ ਵਿੱਚ ਸਾਰੀਆਂ ਟੀਮਾਂ ਨੇ ਹੀ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ। ਇਸ ਟੂਰਨਾਮੈਂਟ ਵਿੱਚ ਜ਼ੋਨ ਘਨੌਰ ਦੀ ਟੀਮ ਨੇ ਗੋਲਡ, ਜ਼ੋਨ ਪਟਿਆਲਾ-2 ਦੀ ਟੀਮ ਨੇ ਸਿਲਵਰ ਅਤੇ ਜ਼ੋਨ ਭੁਨਰਹੇੜੀ ਦੀ ਟੀਮ ਨੇ ਬਰਾਊਂਜ਼ ਮੈਡਲ ਹਾਸਲ ਕੀਤਾ। ਜ਼ੋਨ ਪਟਿਆਲਾ-2 ਦੀ ਟੀਮ ਨੇ ਇਸ ਟੂਰਨਾਮੈਂਟ ਵਿੱਚ ਆਪਣੇ ਕੋਚ ਸ੍ਰੀਮਤੀ ਮਮਤਾ ਰਾਣੀ (ਪੀ.ਟੀ.ਆਈ., ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ, ਪਟਿਆਲਾ) ਅਤੇ ਸ੍ਰੀ ਯਸ਼ਦੀਪ ਸਿੰਘ ਵਾਲੀਆ (ਲੈਕਚਰਾਰ ਫਿਜੀਕਲ
ਐਜ਼ੂਕੇਸ਼ਨ, ਦਾ ਬ੍ਰਿਟਿਸ਼ ਕੋ ਐਡ ਸਕੂਲ, ਪਟਿਆਲਾ) ਦੀ ਰਹਿਨੁਮਾਈ ਵਿੱਚ ਭਾਗ ਲਿਆ। ਜ਼ੋਨ ਪਟਿਆਲਾ-2 ਦੀ ਟੀਮ ਵਿੱਚ ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ (ਪਟਿਆਲਾ) ਦੀ ਸ਼ਿਵਾਨੀ, ਮਾਇਰਾ ਸ਼ਰਮਾ, ਨੰਦਨੀ, ਸੋਨੂੰ, ਹਰਲੀਨ ਕੌਰ, ਮਹਿਕਪ੍ਰੀਤ ਕੌਰ, ਗੁਰਨੂਰ ਕੌਰ, ਹਰਨੀਤ ਕੌਰ, ਕਨਿਕਾ, ਨਵਪ੍ਰੀਤ ਕੌਰ, ਨਵਦੀਪ ਕੌਰ, ਤਾਨੀਆ, ਜਸਮੀਨ ਕੌਰ ਅਤੇ ਦਾ ਬ੍ਰਿਟਿਸ਼ ਕੋ ਐਡ ਸਕੂਲ (ਪਟਿਆਲਾ) ਦੀ ਰਹਿਮਤ ਕੌਰ, ਸੁਖਮਨਜੋਤ ਕੌਰ ਤੇ ਸਰਕਾਰੀ ਹਾਈ ਸਕੂਲ ਅਨਾਰਦਾਨਾ ਚੌਂਕ (ਪਟਿਆਲਾ) ਦੀ ਪ੍ਰਿਆ ਸ਼ਾਮਲ ਸੀ। ਸ੍ਰੀਮਤੀ ਮਮਤਾ ਰਾਣੀ ਜੀ ਨੇ ਕਿਹਾ ਕਿ ਬੇਸਬਾਲ ਦੀ ਖੇਡ ਨੂੰ ਕਾਫੀ ਸਮੇਂ ਬਾਅਦ ਫਿਰ ਸਕੂਲ ਖੇਡਾਂ ਵਿੱਚ ਸ਼ਾਮੀਲ ਕੀਤਾ ਗਿਆ ਹੈ ਅਤੇ ਉਹਨਾਂ ਨੂੰ ਬਹੁਤ ਖੁਸ਼ੀ ਹੈ ਕਿ ਬੇਸਬਾਲ ਦੇ ਇਸ ਟੂਰਨਾਮੈਂਟ ਵਿੱਚ ਸਾਡੀ ਜ਼ੋਨ ਦੀ ਟੀਮ ਨੇ ਸਿਲਵਰ ਮੈਡਲ ਹਾਸਲ ਕੀਤਾ ਹੈ। ਸ੍ਰੀਮਤੀ ਮਮਤਾ ਰਾਣੀ ਜੀ ਨੇ ਕਿਹਾ ਕਿ ਉਹਨਾਂ ਨੂੰ ਆਸ ਹੈ ਕਿ ਉਹਨਾਂ ਦੀ ਜ਼ੋਨ ਦੀਆਂ ਟੀਮਾਂ ਹੋਰਾਂ ਖੇਡਾਂ ਵਿੱਚ ਵੀ ਚੰਗਾ ਪ੍ਰਦਰਸ਼ਨ ਕਰਣਗੀਆਂ। ਇਸ ਟੂਰਨਾਮੈਂਟ ਮੌਕੇ ਤੇ ਸ੍ਰੀ ਮਨਪ੍ਰੀਤ ਸਿੰਘ, ਸ੍ਰੀ ਗੁਰਜੀਤ ਸਿੰਘ, ਸ੍ਰੀਮਤੀ ਯਾਦਵਿੰਦਰ ਕੌਰ ਅਤੇ ਹੋਰ ਸਰੀਰਿਕ ਸਿੱਖਿਆ ਅਧਿਆਪਕ ਅਤੇ ਕੋਚ ਮੋਜੂਦ ਸਨ।