ਕੁਰਾਲੀ : ਨਗਰ ਕੌਂਸਲ ਕੁਰਾਲੀ ਦੇ ਸਾਬਕਾ ਵਾਈਸ ਪ੍ਰਧਾਨ ਦਵਿੰਦਰ ਸਿੰਘ ਠਾਕੁਰ ਨੇ ਪਿਛਲੇ ਦਿਨੀ ਪੱਛਮੀ ਬੰਗਾਲ ਦੇ ਕੋਲਕਾਤਾ ਸਥਿਤ ਆਰਜੀ ਕਾਰ ਮੈਡੀਕਲ ਕਾਲਜ ਦੀ ਮਹਿਲਾ ਪੋਸਟ ਗ੍ਰੈਜੂਏਟ ਟਰੇਨੀ ਡਾਕਟਰ ਦੀ ਜਬਰ ਜਨਾਹ ਮਗਰੋਂ ਕੀਤੀ ਹੱਤਿਆ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਮਨੁੱਖਤਾ ਦੀ ਸੇਵਾ ਕਰਨ ਵਾਲੇ ਡਾਕਟਰ ਨਾਲ ਇਹੋ ਅਜਿਹੀ ਨਿੰਦਣਯੋਗ ਘਿਨਾਉਣੀ ਹਰਕਤ ਨੇ ਸਮੁੱਚੇ ਦੇਸ਼ ਨੂੰ ਸ਼ਰਮਸਾਰ ਕਰ ਕੇ ਰੱਖ ਦਿਤਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਜਲਦੀ ਪੜਤਾਲ ਕਰ ਕੇ ਕਸੂਰਵਾਰਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਅਤੇ ਮਹਿਲਾਵਾਂ ਵਿਰੁੱਧ ਅਜਿਹੀਆਂ ਅਤਿ ਨਿੰਦਣਯੋਗ ਘਟਨਾਵਾਂ ਨੂੰ ਰੋਕਣ ਲਈ ਸਖ਼ਤ ਤੋਂ ਸਖ਼ਤ ਕਾਨੂੰਨ ਬਣਾਉਣ ਤਾਂ ਜੋ ਅੱਗੇ ਤੋਂ ਇਹੋ ਅਜਿਹੀਆਂ ਘਟਨਾਵਾਂ ਨਾ ਵਾਪਰ ਸਕਣ। ਉਨ੍ਹਾਂ ਮੰਗ ਕੀਤੀ ਹੈ ਕਿ ਔਰਤਾਂ ਦੀ ਹਰ ਅਦਾਰੇ ਵਿੱਚ ਸੁਰੱਖਿਆ ਯਕੀਨੀ ਬਣਾਈ ਜਾਵੇ ਅਤੇ ਕੇਂਦਰ ਸਰਕਾਰ ਅਤੇ ਪੱਛਮੀ ਬੰਗਾਲ ਦੀ ਸਰਕਾਰ ਨੂੰ ਪੁਰਜ਼ੋਰ ਅਪੀਲ ਕੀਤੀ ਹੈ ਕਿ ਇਸ ਘਟਨਾ ਨੂੰ ਅੰਜਾਮ ਦੇਣ ਵਾਲਿਆਂ ਦੋਸ਼ੀਆਂ ਨੂੰ ਕਾਬੂ ਕਰ ਕੇ ਜਲਦ ਤੋਂ ਜਲਦ ਫ਼ਾਂਸੀ ਦੀ ਸਜ਼ਾ ਦਿੱਤੀ ਜਾਵੇ।
ਤਸਵੀਰ ਨਾਲ ਨੱਥੀ ਹੈ।