Tuesday, April 08, 2025

Chandigarh

ਪੰਜਾਬ ਸਰਕਾਰ ਵੱਲੋਂ 9268 ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ 47.26 ਕਰੋੜ ਰੁਪਏ ਜਾਰੀ: ਡਾ.ਬਲਜੀਤ ਕੌਰ

August 23, 2024 07:15 PM
SehajTimes

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਵਚਨਬੱਧ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਦੀ ਰਹਿਨੁਮਾਈ ਹੇਠ ਵੱਖ ਵੱਖ ਜ਼ਿਲਿਆਂ ਦੇ ਅਨੁਸੂਚਿਤ ਜਾਤੀਆਂ ਦੇ 9268 ਲਾਭਪਾਤਰੀਆਂ ਨੂੰ 47.26 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਸੂਬੇ ਦੇ ਅਨੁਸੂਚਿਤ ਜਾਤੀਆਂ ਦੇ ਲੋਕਾਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਉਹਨਾਂ ਦੱਸਿਆ ਕਿ ਸਾਲ 2023-24 ਅਤੇ 2024-25 ਲਈ ਅਸ਼ੀਰਵਾਦ ਫਾਰ ਐਸ.ਸੀਜ਼ ਸਕੀਮ ਅਧੀਨ ਅੰਮ੍ਰਿਤਸਰ, ਬਰਨਾਲਾ, ਫਰੀਦਕੋਟ, ਫਤਿਹਗੜ੍ਹ ਸਾਹਿਬ, ਫਾਜ਼ਿਲਕਾ, ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ, ਲੁਧਿਆਣਾ, ਮਾਨਸਾ, ਮੋਗਾ, ਸ਼੍ਰੀ ਮੁਕਤਸਰ ਸਾਹਿਬ, ਪਟਿਆਲਾ, ਪਠਾਨਕੋਟ, ਸੰਗਰੂਰ ਅਤੇ ਮਲੇਰਕੋਟਲਾ ਜਿਲ੍ਹਿਆਂ ਦੇ 9268 ਲਾਭਪਾਤਰੀਆਂ ਨੂੰ ਵਿੱਤੀ ਲਾਭ ਦਿੱਤਾ ਗਿਆ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋ ਸਲਾਨਾ ਆਮਦਨ 32,790 ਰੁਪਏ ਤੋ ਘੱਟ ਹੋਵੇ, ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਲੈਣ ਦੇ ਯੋਗ ਹਨ। ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਕਾਰਜ਼ਸ਼ੀਲ ਹੈ। ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ। ਉਨ੍ਹਾ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਉਨ੍ਹਾ ਨੂੰ ਆਰਥਿਕ ਤੌਰ ਤੇ ਹੋਰ ਮਜ਼ਬੂਤ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ।

Have something to say? Post your comment

 

More in Chandigarh

ਪਾਲਤੂ ਜਾਨਵਰਾਂ ਦੀ ਵਿੱਕਰੀ ਕਰਨ ਵਾਲੀਆਂ ਦੁਕਾਨਾਂ ਅਤੇ ਕੁੱਤਿਆਂ ਦੇ ਪਾਲਕਾਂ ਲਈ ਰਜਿਸਟ੍ਰੇਸ਼ਨ ਸਰਕਾਰ ਵੱਲੋਂ ਲਾਜ਼ਮੀ

ਸਿੱਖਿਆ ਕ੍ਰਾਂਤੀ ਬਦਲੇਗੀ ਪੰਜਾਬ ਦੀ ਤਸਵੀਰ: ਹਰਭਜਨ ਸਿੰਘ ਈ. ਟੀ. ਓ.

ਭਾਜਪਾ ਆਗੂ ਦੇ ਘਰ ’ਤੇ ਗ੍ਰਨੇਡ ਹਮਲਾ: ਪੰਜਾਬ ਪੁਲਿਸ ਨੇ ਮਹਿਜ਼ 12 ਘੰਟਿਆਂ ਦੇ ਅੰਦਰ ਸੁੁਲਝਾਇਆ ਮਾਮਲਾ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਸੰਗਰੂਰ ਸਮੇਤ ਪੰਜਾਬ ਦੇ 7 ਜ਼ਿਲ੍ਹਿਆਂ ਦੇ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਸਮੀਖਿਆ ਮੀਟਿੰਗ

RTA ਬਠਿੰਡਾ ਦੀ ਚੈਕਿੰਗ : ਅਣਫਿੱਟ ਜੀਪਾਂ ਨੂੰ ਜਾਅਲੀ ਦਸਤਾਵੇਜ਼ਾਂ ਰਾਹੀਂ ਰਜਿਸਟਰਡ ਕਰਕੇ ਮਹਿੰਗੀਆਂ ਵੇਚਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਤਿੰਨ ਮੁਲਜ਼ਮਾਂ ਖਿਲਾਫ਼ ਮੁਕੱਦਮਾ ਦਰਜ

ਪੰਜਾਬ ਵਿੱਚ 8 ਅਪ੍ਰੈਲ ਤੋਂ 22 ਅਪ੍ਰੈਲ ਤੱਕ 7ਵਾਂ ਪੋਸ਼ਣ ਪਖਵਾੜਾ ਮਨਾਇਆ ਜਾਵੇਗਾ: ਡਾ. ਬਲਜੀਤ ਕੌਰ

ਪੰਜਾਬ ਦੇ ਪੇਂਡੂ ਖੇਤਰਾਂ ‘ਚ ਆਧੁਨਿਕ ਸਹੂਲਤਾਂ ਨਾਲ ਲੈਸ 196 ਲਾਇਬ੍ਰੇਰੀਆਂ ਕਾਰਜਸ਼ੀਲ: ਤਰੁਨਪ੍ਰੀਤ ਸਿੰਘ ਸੌਂਦ

ਅਨੂਸੁਚਿਤ ਜਾਤੀਆਂ ਦੇ ਲੋਕਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕਰਨ ਲਈ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਲੋਂ ਕੀਤਾ ਜਾਵੇਗਾ ਸੂਬੇ ਦਾ ਦੌਰਾ

ਪੰਜਾਬ ਵੱਲੋਂ ਪਰਿਵਰਤਨਸ਼ੀਲ ਪੇਂਡੂ ਸੜਕ ਵਿਕਾਸ ਪਹਿਲਕਦਮੀ ਦੀ ਸ਼ੁਰੂਆਤ; ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਫੌਰੀ ਕਾਰਵਾਈ 'ਆਪ' ਸਰਕਾਰ ਦੀ ਵਾਅਦਿਆਂ ਪ੍ਰਤੀ ਵਚਨਬੱਧਤਾ ਦਾ ਪ੍ਰਤੀਕ

ਅਮਨ ਅਰੋੜਾ ਵੱਲੋਂ ਇਸ ਮਹੀਨੇ ਦੇ ਅੰਤ ਤੱਕ ਸਾਰੇ ਸਰਪੰਚਾਂ, ਨੰਬਰਦਾਰਾਂ ਤੇ ਨਗਰ ਕੌਂਸਲਰਾਂ ਦੀਆਂ ਆਨਲਾਈਨ ਲਾਗਇਨ ਆਈ.ਡੀਜ਼. ਬਣਾਉਣ ਦੇ ਹੁਕਮ