Tuesday, September 17, 2024
BREAKING NEWS
ਇੱਕ ਔਰਤ ਸਣੇ ਚਾਰ ਜਣਿਆਂ ਦੀ ਮੌਤਮਹਿੰਦਰਾ ਰਾਜ ਵਹੀਕਲਜ਼ ਨੇ ਪਟਿਆਲਾ ਵਿੱਚ ਮਹਿੰਦਰਾ ਥਾਰ ਰੌਕਸ 5-ਡੋਰ ਦਾ ਉਦਘਾਟਨ ਕੀਤਾਤਿੰਨ ਦਿਨਾਂ ਦੀ ਸਮੂਹਿਕ ਛੁੱਟੀ ਤੇ ਗਏ ਬਿਜਲੀ ਮੁਲਾਜਮਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੇ ਅਗਵਾਈ ਹੇਠ ਏਡੀਸੀ ਨੂੰ ਦਿੱਤਾ ਮੰਗ ਪੱਤਰਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘Attach’ ਹੋਇਆ ਰਿਲੀਜ਼ਆਨਲਾਈਨ ਪਾਸਪੋਰਟ ਪੋਰਟਲ 5 ਦਿਨਾਂ ਲਈ ਹੋਇਆ ਬੰਦਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਨੇ ਪੰਜਾਬ ਪੰਚਾਇਤੀ ਚੋਣਾਂ ਨਿਯਮ 1994 ਦੇ ਨਿਯਮ 12 ਵਿੱਚ ਸੋਧ ਨੂੰ ਦਿੱਤੀ ਹਰੀ ਝੰਡੀਆਂਗਣਵਾੜੀ ਸੈਂਟਰਾਂ,ਸਕੂਲਾਂ, ਰਾਸ਼ਨ ਡਿਪੂਆਂ ਦਾ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਚੇਤਨ ਪ੍ਰਕਾਸ਼ ਧਾਲੀਵਾਲ ਵੱਲੋਂ ਅਚਨਚੇਤ ਦੌਰਾਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਪੰਜਾਬ ਨੂੰ ਹਿਮਾਚਲ ਪ੍ਰਦੇਸ਼ ਨਾਲ ਜੋੜਦੀ ਸੜਕ ਦੇ ਨਵ ਨਿਰਮਾਣ ਦੀ ਸ਼ੁਰੂਆਤ ਪੰਜਾਬ ਸਰਕਾਰ ਪੰਜਾਬ ਦੀ ਅਮੀਰ ਸੱਭਿਆਚਾਰ ਅਤੇ ਵਿਰਾਸਤ ਨੂੰ ਸੰਭਾਲਣ ਲਈ ਕਰ ਰਹੀ ਹੈ ਸ਼ਾਨਦਾਰ ਕੰਮ : ਅਮਨ ਅਰੋੜਾ

Malwa

ਪੰਜਾਬ ਸਰਕਾਰ ਐਨ ਐਚ ਏ ਆਈ ਪ੍ਰੋਜੈਕਟਾਂ ਨੂੰ ਮੁਕੰਮਲ ਕਰਨ ਲਈ ਵਚਨਬੱਧ : ਲੋਕ ਨਿਰਮਾਣ ਮੰਤਰੀ ਪੰਜਾਬ

August 23, 2024 08:05 PM
SehajTimes

- ਕੈਬਨਿਟ ਮੰਤਰੀ ਵੱਲੋਂ ਅਚਾਨਕ ਸਰਕਾਰੀ ਸਕੂਲਾਂ ਦਾ ਦੌਰਾ ਅਤੇ ਵਿਦਿਆਰਥੀਆਂ ਨਾਲ ਬੈਠ ਕੇ ਖਾਧਾ ਮਿਡ ਡੇਅ ਮੀਲ
- ਸੂਬੇ ਦੇ ਬਿਹਤਰ ਭਵਿੱਖ ਲਈ ਸਿੱਖਿਆ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰ ਰਹੇ ਹਾਂ - ਹਰਭਜਨ ਸਿੰਘ
- ਕਿਹਾ! ਸੂਬੇ ਵਿੱਚ ਸਫਲਤਾ ਪੂਰਵਕ ਚੱਲ ਰਹੇ 'ਸਕੂਲ ਆਫ਼ ਐਮੀਨੇਂਸ'

 

ਮੋਗਾ : ਪੰਜਾਬ ਦੇ ਲੋਕ ਨਿਰਮਾਣ ਵਿਭਾਗ ਅਤੇ ਬਿਜਲੀ ਵਿਭਾਗ ਦੇ ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਪੰਜਾਬ ਸਰਕਾਰ ਐਨ ਐਚ ਏ ਆਈ (ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ) ਪ੍ਰੋਜੈਕਟਾਂ ਨੂੰ ਮੁਕੰਮਲ ਕਰਨ ਲਈ ਵਚਨਬੱਧ ਹੈ। ਇਸ ਲਈ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਨੇ ਆਪਣੇ ਪੱਧਰ ਉੱਤੇ ਮੀਟਿੰਗਾਂ ਕੀਤੀਆਂ ਹਨ। ਜਿਹੜੇ ਵੀ ਛੋਟੇ ਛੋਟੇ ਮੁੱਦੇ ਦਰਪੇਸ਼ ਹਨ ਉਹਨਾਂ ਨੂੰ ਜਲਦ ਹੀ ਨਜਿੱਠ ਲਿਆ ਜਾਵੇਗਾ। ਉਹਨਾਂ ਇਸ ਗੱਲ ਨੂੰ ਮੁੱਢੋਂ ਰੱਦ ਕਰ ਦਿੱਤਾ ਕਿ ਸੂਬੇ ਵਿਚ ਜ਼ਮੀਨਾਂ ਅਧਿਗ੍ਰਹਿਣ ਕਰਨ ਲਈ ਕੋਈ ਸਮੱਸਿਆ ਹੈ। ਉਹਨਾਂ ਭਰੋਸਾ ਦਿੱਤਾ ਕਿ ਜਲਦ ਹੀ ਸਬੰਧਤ ਜ਼ਮੀਨਾਂ ਪ੍ਰਾਪਤ ਕਰਕੇ ਐਨ ਐਚ ਏ ਆਈ ਨੂੰ ਸਪੁਰਦ ਕਰ ਦਿੱਤੀਆਂ ਜਾਣਗੀਆਂ।
ਅੱਜ ਅਚਾਨਕ ਸਥਾਨਕ ਸਰਕਾਰੀ ਪ੍ਰਾਇਮਰੀ ਸਕੂਲ ਪੱਤੀ ਰੂਪਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਮੋਗਾ-1 ਸਕੂਲਾਂ ਦਾ ਦੌਰਾ ਕੀਤਾ। ਇਸ ਤੋਂ ਪਹਿਲਾਂ ਉਹਨਾਂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਜਨੇਰ ਦਾ ਵੀ ਦੌਰਾ ਕੀਤਾ। ਇਸ ਮੌਕੇ ਉਹਨਾਂ ਨਾਲ ਹਲਕਾ ਮੋਗਾ ਦੀ ਵਿਧਾਇਕਾ ਡਾਕਟਰ ਅਮਨਦੀਪ ਕੌਰ ਅਰੋੜਾ, ਵਿਧਾਇਕ ਸ੍ਰ ਅੰਮ੍ਰਿਤਪਾਲ ਸਿੰਘ ਸੁਖਾਨੰਦ, ਵਿਧਾਇਕ ਸ੍ਰ ਮਨਜੀਤ ਸਿੰਘ ਬਿਲਾਸਪੁਰ, ਵਿਧਾਇਕ ਸ੍ਰ ਦਵਿੰਦਰਜੀਤ ਸਿੰਘ ਲਾਡੀ ਢੋਸ, ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਅਤੇ ਹੋਰ ਹਾਜ਼ਰ ਸਨ।

 

 


ਪੱਤਰਕਾਰਾਂ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਹਰਭਜਨ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਸਭ ਤੋਂ ਪ੍ਰਮੁੱਖ ਤਰਜੀਹ ਸਿੱਖਿਆ ਖੇਤਰ ਵਿੱਚ ਸੁਧਾਰ ਕਰਨਾ ਹੈ। ਸੂਬੇ ਦੇ ਬਿਹਤਰ ਭਵਿੱਖ ਲਈ ਸਿੱਖਿਆ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਉੱਤੇ ਜ਼ੋਰ ਦਿੱਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਇਕੱਲੇ ਮੋਗਾ ਸ਼ਹਿਰ ਵਿੱਚ ਹੀ 3 ਸਕੂਲ ਨਵੇਂ ਬਣਾਏ ਗਏ ਹਨ। ਇਹਨਾਂ ਸਕੂਲਾਂ ਦੀ ਪਹਿਲਾਂ ਬਹੁਤ ਹੀ ਖਸਤਾ ਹਾਲਤ ਸੀ। ਪਰ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਦੂਰ ਅੰਦੇਸ਼ੀ ਸੋਚ ਸਦਕਾ ਹਰੇਕ ਸਕੂਲ ਦੀ ਕਾਇਆ ਕਲਪ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

 

 


ਉਹਨਾਂ ਕਿਹਾ ਕਿ ਪੰਜਾਬ ਸਰਕਾਰ ਚਾਹੁੰਦੀ ਹੈ ਕਿ ਸੂਬੇ ਦੇ ਸਕੂਲਾਂ ਦੇ ਅਧਿਆਪਕ ਬੱਚਿਆਂ ਨੂੰ ਵਧੀਆ ਸਿੱਖਿਆ ਮੁਹਈਆ ਕਰਵਾਉਣ ਇਸੇ ਕਰਕੇ ਹੀ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਹੋਰ ਦੇਸ਼ਾਂ ਵਿੱਚ ਸਿਖਲਾਈ ਲਈ ਭੇਜਿਆ ਜਾ ਰਿਹਾ ਹੈ। ਜੇਕਰ ਸਕੂਲ ਮੁਖੀ ਚੰਗੇ ਹੋਣਗੇ ਤਾਂ ਸਕੂਲ ਦੇ ਨਤੀਜੇ ਵੀ ਵਧੀਆ ਆਉਣਗੇ। ਉਹਨਾਂ ਕਿਹਾ ਕਿ ਸਿੱਖਿਆ ਨੂੰ ਰੋਜ਼ਗਾਰ ਮੁਖੀ ਬਣਾਇਆ ਜਾ ਰਿਹਾ ਹੈ। ਬੱਚਿਆਂ ਨੂੰ ਤਕਨੀਕੀ ਸਿੱਖਿਆ ਵੱਲ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਸੇ ਕਰਕੇ ਹੀ ਸੂਬੇ ਵਿੱਚ ਸਕੂਲ ਆਫ ਐਮੀਨੇਂਸ ਖੋਲ੍ਹੇ ਜਾ ਰਹੇ ਹਨ। ਇਹਨਾਂ ਸਕੂਲਾਂ ਵਿੱਚ ਹੁਸ਼ਿਆਰ ਬੱਚਿਆਂ ਦੀ ਰੁਚੀ ਨੂੰ ਤਲਾਸ਼ ਕੇ ਉਹਨਾਂ ਨੂੰ ਢੁੱਕਵੀਂ ਸਿੱਖਿਆ ਦਿੱਤੀ ਜਾ ਰਹੀ ਹੈ ਤਾਂ ਜੋ ਉਹ ਆਪਣੀ ਰੁਚੀ ਮੁਤਾਬਿਕ ਆਪਣਾ ਖੇਤਰ/ਕਿੱਤਾ ਚੁਣ ਸਕਣ। ਉਹਨਾਂ ਕਿਹਾ ਕਿ ਉਹਨਾਂ ਦੇ ਦੌਰੇ ਦਾ ਮਕਸਦ ਸਕੂਲ ਦੀਆਂ ਲੋੜਾਂ ਨੂੰ ਜਾਣਨਾ ਅਤੇ ਉਹਨਾਂ ਨੂੰ ਦੂਰ ਕਰਨ ਲਈ ਯਤਨ ਕਰਨਾ ਹੈ। ਇਸ ਮੌਕੇ ਉਹਨਾਂ ਸਕੂਲਾਂ ਦੇ ਵਿਦਿਆਰਥੀਆਂ ਨਾਲ ਬੈਠ ਕੇ ਮਿਡ ਡੇਅ ਮੀਲ ਖਾਧਾ ਅਤੇ ਉਹਨਾਂ ਨਾਲ ਗੱਲਬਾਤ ਕੀਤੀ। ਉਹਨਾਂ ਨੇ ਸਕੂਲਾਂ ਦੀ ਕਾਰਗੁਜ਼ਾਰੀ ਉੱਤੇ ਤਸੱਲੀ ਪ੍ਰਗਟ ਕੀਤੀ।

Have something to say? Post your comment

 

More in Malwa

ADC ਨੇ "ਖੇਡਾਂ ਵਤਨ ਪੰਜਾਬ ਦੀਆਂ-2024 " ਅਧੀਨ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦੇ ਪ੍ਰਬੰਧਾਂ ਸਬੰਧੀ ਕੀਤੀ ਵੱਖ-2 ਅਧਿਕਾਰੀਆਂ ਨਾਲ ਮੀਟਿੰਗ

ਦਿਵਿਆਂਗਜਨਾਂ ਦੀ ਸਹੂਲਤ ਲਈ ਜਲਦ ਹੀ ਲਗਾਈ ਜਾਵੇਗੀ ਲਿਫਟ : ਡਾ ਪੱਲਵੀ

ਸੁਨਾਮ 'ਚ ਸੜਕਾਂ ਦੀ ਮਾੜੀ ਦਸ਼ਾ ਤੋਂ ਲੋਕ ਪ੍ਰੇਸ਼ਾਨ ਕੀਤੀ ਨਾਅਰੇਬਾਜ਼ੀ

ਆਉਂਦੇ ਦੋ-ਤਿੰਨ ਮਹੀਨਿਆਂ ਵਿੱਚ ਸਰਹਿੰਦ ਸ਼ਹਿਰ ਵਿੱਚੋਂ ਗੰਦੇ ਪਾਣੀ ਦੀ ਸਮੱਸਿਆ ਦਾ ਹੋ ਜਾਵੇਗਾ ਮੁਕੰਮਲ ਹੱਲ: ਧਵਨ

ਕੈਬਨਿਟ ਮੰਤਰੀ ਜੌੜਾਮਾਜਰਾ ਨੇ 237 ਲਾਭਪਾਤਰੀਆਂ ਨੂੰ ਕੱਚੇ ਘਰ ਪੱਕੇ ਕਰਨ ਲਈ ਗ੍ਰਾਂਟਾਂ ਵੰਡੀਆਂ

ਅਜਨਾਲੀ ਵਾਰਡ ਨੰਬਰ 09 ਦੀ ਸੜਕ ਸਬੰਧੀ ਦਿੱਕਤਾਂ ਹੋਣਗੀਆਂ ਦੂਰ: ਕਾਰਜਸਾਧਕ ਅਫਸਰ 

ਸੀ ਪਾਈਟ ਵਿਖੇ ਨੌਜਵਾਨਾਂ ਲਈ ਅਰਧ ਸੈਨਿਕ ਬਲਾਂ ਵਿੱਚ ਭਰਤੀ ਸਿਖਲਾਈ ਕੈਂਪ ਸ਼ੁਰੂ

ਇੱਕ ਔਰਤ ਸਣੇ ਚਾਰ ਜਣਿਆਂ ਦੀ ਮੌਤ

ਖੂਨਦਾਨ ਤੋਂ ਵੱਡਾ ਕੋਈ ਹੋਰ ਦਾਨ ਨਹੀਂ : ਚੇਤਨ ਸਿੰਘ ਜੋੜੇਮਾਜਰਾ

ਗੁਰਦੁਆਰਾ ਸਾਹਿਬ ਹਾਅ ਦਾ ਨਾਅਰਾ ਮਾਲੇਰਕੋਟਲਾ ਵਿਖੇ ਗੁਰਮਿਤ ਸਮਾਗਮ 18 ਸਤੰਬਰ ਤੱਕ