ਸੁਨਾਮ : ਨਗਰ ਕੌਂਸਲ ਸੁਨਾਮ ਵੱਲੋਂ ਕੌਂਸਲ ਪ੍ਰਧਾਨ ਨਿਸ਼ਾਨ ਸਿੰਘ ਟੋਨੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਚਲਾਈ ਜਾ ਰਹੀ ਸਵੱਛਤਾ ਮੁਹਿੰਮ ਤਹਿਤ ਸਫਾਈ ਕਾਮੇ ਸਫ਼ਾਈ ਅਭਿਆਨ ਵਿੱਚ ਲੱਗੇ ਹੋਏ ਹਨ। ਲੋਕਾਂ ਨੂੰ ਬਰਸਾਤੀ ਮੌਸਮ ਕਾਰਨ ਪੈਦਾ ਹੋਣ ਵਾਲੀਆਂ ਬਿਮਾਰੀਆਂ ਅਤੇ ਮੱਛਰਾਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਉਪ ਮੰਡਲ ਮੈਜਿਸਟਰੇਟ ਪ੍ਰਮੋਦ ਸਿੰਗਲਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਾਣਕਾਰੀ ਦਿੰਦਿਆਂ ਕਾਰਜ ਸਾਧਕ ਅਫਸਰ ਬਾਲ ਕ੍ਰਿਸ਼ਨ ਨੇ ਦੱਸਿਆ ਕਿ ਨਗਰ ਕੌਂਸਲ ਸੁਨਾਮ ਦੇ ਕਰਮਚਾਰੀਆਂ ਨੂੰ ਲਗਾਤਾਰ ਉਤਸਾਹਿਤ ਕਰਦੇ ਹੋਏ ਸਫਾਈ ਅਭਿਆਨ ਨੂੰ ਜੋਸ਼ੋ ਖਰੋਸ਼ ਨਾਲ ਚਲਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚੌਗਿਰਦੇ ਨੂੰ ਸਾਫ ਸੁਥਰਾ ਬਣਾਉਣ ਦੇ ਦਿੱਤੇ ਆਦੇਸ਼ਾਂ ਦੀ ਪਾਲਣਾ ਕੀਤੀ ਜਾ ਰਹੀ ਹੈ ਤਾਂ ਜੋ ਸ਼ਹਿਰ ਨੂੰ ਕੂੜਾ ਰਹਿਤ ਅਤੇ ਸਾਫ ਸੁਥਰਾ ਸ਼ਹਿਰ ਬਣਾਇਆ ਜਾ ਸਕੇ। ਬਾਲ ਕ੍ਰਿਸ਼ਨ ਨੇ ਇਸ ਮੁਹਿੰਮ ਵਿਚ ਲੋਕਾਂ ਨੂੰ ਵੱਧ ਤੋਂ ਵੱਧ ਸਹਿਯੋਗ ਦੇਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਸਫਾਈ ਕਰਮਚਾਰੀਆਂ ਨੂੰ ਘਰਾਂ ਵਿੱਚੋ ਗਿੱਲਾ ਅਤੇ ਸੁੱਕਾ ਕੂੜਾ ਅਲੱਗ-ਅਲੱਗ ਦਿੱਤਾ ਜਾਵੇ ਤਾਂ ਜੋ ਕੂੜੇ ਦਾ ਸਹੀ ਢੰਗ ਨਾਲ ਪ੍ਰਬੰਧਨ ਹੋ ਸਕੇ।
ਇਸ ਮੁਹਿੰਮ ਤਹਿਤ ਸਫਾਈ ਕਰਮਚਾਰੀਆਂ ਨੇ ਸੀਤਾਸਰ ਰੋਡ ਅਤੇ ਆਲੇ-ਦੁਆਲੇ ਦੀ ਸਾਫ ਸਫਾਈ ਕੀਤੀ ਅਤੇ 5 ਕਿਲੋ ਪਲਾਸਟਿਕ ਦੇ ਲਿਫਾਫੇ ਇੱਕਠੇ ਕੀਤੇ ਗਏ । ਇਸ ਮੌਕੇ ਸੈਨੇਟਰੀ ਇੰਸਪੈਕਟਰ ਮੇਜਰ ਸਿੰਘ ਸਿੱਧੂ, ਸੈਨੇਟਰੀ ਇੰਸਪੈਕਟਰ ਰਾਜੇਸ਼ ਕੁਮਾਰ ਟੋਨੀ, ਸਿੰਗਾਰਾ ਸਿੰਘ ਸੀ.ਐਫ ਅਤੇ ਸਫਾਈ ਕਰਮਚਾਰੀ ਹਾਜ਼ਰ ਸਨ।