Friday, September 20, 2024

Majha

ਅੰਮ੍ਰਿਤਸਰ ’ਚ ਐਨ.ਆਰ.ਆਈ. ਨੂੰ ਘਰ ’ਚ ਦਾਖ਼ਲ ਹੋ ਕੇ ਮਾਰੀਆਂ ਗੋਲੀਆਂ

August 24, 2024 05:25 PM
SehajTimes

ਅੰਮ੍ਰਿਤਸਰ : ਅੰਮ੍ਰਿਤਸਰ ਦੇ ਪਿੰਡ ਦਬੁਰਜੀ ’ਚ ਅੱਜ ਸਵੇਰੇ ਇਕ ਐਨ.ਆਰ.ਆਈ. ਦੇ ਘਰ ਵਿੱਚ ਦਾਖ਼ਲ ਹੋ ਕੇ ਦੋ ਨੌਜਵਾਨਾਂ ਨੇ ਉਸ ਨੂੰ ਗੋਲੀਆਂ ਮਾਰ ਦਿੱਤੀਆਂ ਅਤੇ ਮੌਕੇ ਤੋਂ ਫ਼ਰਾਰ ਹੋ ਗਏ। ਇਸ ਮੌਕੇ ਐਨ.ਆਰ.ਆਈ. ਦੇ ਬੱਚੇ ਅਤੇ ਮਾਂ ਹਮਲਾਵਰਾਂ ਨੂੰ ਗੋਲੀਆਂ ਨਾ ਚਲਾਉਣ ਲਈ ਤਰਲੇ ਵੀ ਕਰਦੇ ਰਹੇ। ਇਹ ਸਾਰੀ ਘਟਨਾ ਘਰ ਵਿੱਚ ਲੱਗੇ ਸੀਸੀਟੀਵੀ ਕੈਮਰੇ ਵਿੱਚ ਰਿਕਾਰਡ ਹੋ ਗਈ ਅਤੇ ਸ਼ੋਸ਼ਲ ਮੀਡੀਆ ’ਤੇ ਕਾਫ਼ੀ ਵਾਇਰਲ ਹੋ ਰਹੀ ਹੈ। ਐਨ.ਆਰ.ਆਈ. ਦੀ ਪਛਾਣ ਸੁਖਚੈਨ ਸਿੰਘ ਵਜੋਂ ਹੋਈ ਹੈ ਜੋਕਿ ਅਮਰੀਕਾ ਵਿੱਚ ਰਹਿੰਦਾ ਹੈ ਅਤੇ ਇਕ ਸਾਲ ਤੋਂ ਪੰਜਾਬ ਵਿੱਚ ਰਹਿ ਰਿਹਾ ਸੀ। ਇਸ ਘਟਨਾ ਤੋਂ ਬਾਅਦ ਸੁਖਚੈਨ ਸਿੰਘ ਨੂੰ ਹਸਪਤਾਲ ਲਿਆਂਦਾ ਗਿਆ ਜਿਥੇ ਡਾਕਟਰਾਂ ਵੱਲੋਂ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਜਾਣਕਾਰੀ ਅਨੁਸਾਰ ਸੁਖਚੈਨ ਸਿੰਘ ਜੋ ਕਿ ਅਮਰੀਕਾ ਰਹਿੰਦਾ ਹੈ ਅਤੇ ਪਿਛਲੇ ਇਕ ਸਾਲ ਤੋਂ ਪੰਜਾਬ ਰਹਿ ਰਿਹਾ ਸੀ। ਸਨਿੱਚਰਵਾਰ ਦੀ ਸਵੇਰ ਜਦੋਂ ਉਹ ਦੰਦ ਸਾਫ਼ ਕਰ ਰਿਹਾ ਸੀ ਤਾਂ ਦੋ ਨੌਜਵਾਨ ਘਰ ਵਿੱਚ ਦਾਖਲ ਹੋਏ। ਉਨ੍ਹਾਂ ਨੇ ਸੁਖਚੈਨ ’ਤੇ ਹਥਿਆਰ ਤਾਣ ਲਏ। ਇਸ ਸਮੇਂ ਸੁਖਚੈਨ ਦੇ ਬੱਚੇ ਅਤੇ ਮਾਂ ਨੇ ਹੱਥ ਜੋੜ ਕੇ ਨੌਜਵਾਨਾਂ ਨੂੰ ਹਥਿਆਰ ਨਾ ਚਲਾਉਣ ਦੀਆਂ ਮਿੰਨਤਾਂ ਕੀਤੀਆਂ। ਬੱਚੇ ਨੇ ਨੌਜਵਾਨਾਂ ਨੂੰ ਕਿਹਾ ਕਿ ਅੰਕਲ ਪਾਪਾ ਨੂੰ ਨਾ ਮਾਰੋ ਪਰ ਨੌਜਵਾਨਾਂ ਨੇ ਕਿਸੇ ਦੀ ਨਹੀਂ ਸੁਣੀ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

Have something to say? Post your comment

 

More in Majha

ਅੰਮ੍ਰਿਤਸਰ ਤੋਂ ਥਾਈਲੈਂਡ ਲਈ ਸਿੱਧੀਆਂ ਉਡਾਣਾਂ ਸ਼ੁਰੂ ਹੋਣਗੀਆਂ

ਸਰਹੰਦੀ ਪਿੰਡ ਖਾਲੜਾ ਤੋਂ ਪਿੰਡ ਛੀਨਾ ਬਿਧੀ ਚੰਦ ਜਾਣ ਵਾਲੀ ਸ਼ੜਕ ਦੇ ਰਿਪੇਅਰ ਦਾ ਉਦਘਾਟਨ ਕੀਤਾ ਗਿਆ

ਭਾਕਿਯੂ (ਅੰਬਾਵਤਾ) ਕਿਸਾਨ ਸੰਘਰਸ਼ ਕਮੇਟੀ (ਪੰਜਾਬ) ਵਲੋਂ ਪੰਜਾਬ ਦੇ ਬਿਜਲੀ ਕਾਮਿਆਂ ਦੇ ਸੰਘਰਸ਼ ਦੀ ਹਮਾਇਤ

ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ ਵੱਲੋਂ ਹੋਏ ਨਾਇਬ ਸੂਬੇਦਾਰ ਭਰਤੀ

ਭਾਜਪਾ ਵੱਲੋਂ ਜਿਲਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਤਰਨਤਾਰਨ ਵਿਖੇ ਮੈਂਬਰਸ਼ਿਪ ਅਭਿਆਨ ਦਾ ਹੋਇਆ ਅਗਾਜ

ਸੰਤ ਨਿਰੰਕਾਰੀ ਚੈਰੀਟੇਬਲ ਫਾਊਂਡੇਸ਼ਨ ਨੂੰ ਲੋਕ ਭਲਾਈ ਸੇਵਾਵਾਂ ਲਈ ਕੀਤਾ ਸਨਮਾਨਿਤ

ਡੇਰਾ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੇ ਐਲਾਨਿਆ ਉਤਰਾਧਿਕਾਰੀ

ਜ਼ੋਨਲ ਪੱਧਰ ਦਾ ਨਿਰੰਕਾਰੀ ਇੰਗਲਿਸ਼ ਮੀਡੀਅਮ ਸਮਾਗਮ ਕਰਵਾਇਆ ਗਿਆ

ਚਾਨਣ ਸਿੰਘ ਸੰਧੂ ਦੀ ਭੈਣ ਰਾਜਵਿੰਦਰ ਕੌਰ ਬੁੱਟਰ ਦੇ ਭੋਗ ਤੇ ਵੱਖ ਵੱਖ ਸਿਆਸੀ ਤੇ ਕਿਸਾਨੀ ਜਥੇਬੰਦੀਆਂ ਵੱਲੋਂ ਸ਼ਰਧਾਂਜਲੀ ਭੇਟ

ਖਾਲੜਾ ਪੁਲਿਸ ਨੂੰ ਮਿਲੀ ਵੱਡੀ ਸਫਲਤਾ 255 ਗ੍ਰਾਮ ਹੈਰੋਇਨ ਅਤੇ ਮੋਟਰਸਾਈਕਲ ਸਮੇਤ ਇੱਕ ਕਾਬੂ