Wednesday, April 09, 2025
BREAKING NEWS
ਭਗਵਾਨ ਮਹਾਂਵੀਰ ਜਯੰਤੀ ਮੌਕੇ ਮੀਟ,ਅੰਡੇ ਦੀਆਂ ਦੁਕਾਨਾਂ, ਰੇਹੜੀਆਂ ਅਤੇ ਸਲਾਟਰ ਹਾਊਸਾਂ ਨੂੰ ਬੰਦ ਰੱਖਣ ਦੇ ਹੁਕਮਸਾਬਕਾ ਮੰਤਰੀ ਮਨਰੰਜਨ ਕਾਲੀਆ ਦੇ ਘਰ ‘ਤੇ ਗ੍ਰਨੇਡ ਹਮਲਾLPG ਸਿਲੰਡਰ ਦੀਆਂ ਕੀਮਤਾਂ ‘ਚ ਕੀਤਾ ਗਿਆ ਵਾਧਾUK ਤੇ ਆਸਟ੍ਰੇਲੀਆ ਨੇ ਵਧਾਈ ਵੀਜ਼ਾ ਤੇ ਟਿਊਸ਼ਨ ਫੀਸਪੰਜਾਬੀ ਗਾਇਕ ਹੰਸ ਰਾਜ ਹੰਸ ਨੂੰ ਸਦਮਾ,ਪਤਨੀ ਦਾ ਹੋਇਆ ਦੇਹਾਂਤਮੋਹਾਲੀ ਅਦਾਲਤ ਨੇ ਪਾਸਟਰ ਬਜਿੰਦਰ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ ਪਟਿਆਲਾ ; ਬਾਦਸ਼ਾਹਪੁਰ ਪੁਲਿਸ ਚੌਂਕੀ ਨੇੜੇ ਧਮਾਕਾਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਵੱਲੋਂ ਵਿੱਤੀ ਸਾਲ 2025-26 ਲਈ ਬਿਜਲੀ ਦਰਾਂ ਜਾਰੀਮਾਂ ਚਰਨ ਕੌਰ ਨੇ ਨਿੱਕੇ ਸਿੱਧੂ ਦੇ ਪਹਿਲੇ ਜਨਮਦਿਨ ‘ਤੇ ਪਾਈ ਭਾਵੁਕ ਪੋਸਟਪੰਜਾਬ ਪੁਲਿਸ ਦੀ ਵੱਡੀ ਪ੍ਰਾਪਤੀ, ਸ਼ੀਹਾਂ ਦੌਦ ਬੱਚਾ ਅਗਵਾ ਕੇਸ 24 ਘੰਟਿਆਂ 'ਚ ਹੀ ਸੁਲਝਾਇਆ

Chandigarh

ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ 3.44 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ

August 24, 2024 07:28 PM
SehajTimes

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਕਾਰਜਸ਼ੀਲ ਹੈ। ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਲਈ ਅਸ਼ੀਰਵਾਦ ਸਕੀਮ ਤਹਿਤ ਜਿਲਾ ਬਠਿੰਡਾ, ਮਾਨਸਾ ਤੇ ਐਸ.ਬੀ.ਐਸ ਨਗਰ ਲਈ 3.44 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਬਠਿੰਡਾ, ਮਾਨਸਾ ਤੇ ਐਸ.ਬੀ.ਐਸ ਨਗਰ ਜਿਲਿਆਂ ਦੇ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਦੇ 675 ਲਾਭਪਾਤਰੀਆਂ ਲਈ 3.44 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਇਸ ਰਾਸ਼ੀ ਵਿੱਚ ਸਾਲ 2023-24 ਦੀਆਂ ਪੱਛੜੀਆਂ ਸ਼੍ਰੇਣੀਆਂ, ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੇ ਲਾਭਪਾਤਰੀਆਂ ਦੀਆਂ ਪੈਂਡਿੰਗ ਦਰਖਾਸਤਾਂ ਸਾਲ 2024-25 ਦੌਰਾਨ ਅਸ਼ੀਰਵਾਦ ਪੋਰਟਲ ਤੇ ਪ੍ਰਾਪਤ ਕੁੱਲ 675 ਲਾਭਪਾਤਰੀਆਂ ਨੂੰ ਕਵਰ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਜਿਲਾ ਬਠਿੰਡਾ ਦੇ 33 ਲਾਭਪਾਤਰੀਆਂ, ਮਾਨਸਾ ਦੇ 46 ਲਾਭਪਾਤਰੀਆਂ ਅਤੇ ਐਸ.ਬੀ.ਐਸ ਨਗਰ ਦੇ 196 ਲਾਭਪਾਤਰੀਆਂ ਨੂੰ ਅਸ਼ੀਰਵਾਦ ਫਾਰ ਬੀ.ਸੀਜ ਐਂਡ ਈ.ਡਬਲਿਯੂ.ਐਸ ਸਕੀਮ ਤਹਿਤ ਕਵਰ ਕੀਤਾ ਗਿਆ ਹੈ।


ਮੰਤਰੀ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋ ਸਲਾਨਾ ਆਮਦਨ 32,790 ਰੁਪਏ ਤੋ ਘੱਟ ਹੋਵੇ, ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਲੈਣ ਲੈ ਸਕਦੀਆਂ ਹਨ।

ਡਾਕਟਰ ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਕਾਰਜ਼ਸ਼ੀਲ ਹੈ। ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ।

Have something to say? Post your comment

 

More in Chandigarh

ਪੰਜਾਬ ਸਿੱਖਿਆ ਕ੍ਰਾਂਤੀ: ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾਗਾਗਾ ਦੇ ਸਰਕਾਰੀ ਸਕੂਲਾਂ ਵਿੱਚ 84.36 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ

ਮੁੱਖ ਮੰਤਰੀ ਨੇ ਝੋਨੇ ਦੀ ਕਾਸ਼ਤ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ‘ਕਿਸਾਨ ਮਿਲਣੀ’ ਕਰਵਾਉਣ ਦੀ ਦਿੱਤੀ ਪ੍ਰਵਾਨਗੀ

ਭਗਵਾਨ ਮਹਾਂਵੀਰ ਜਯੰਤੀ ਮੌਕੇ ਮੀਟ,ਅੰਡੇ ਦੀਆਂ ਦੁਕਾਨਾਂ, ਰੇਹੜੀਆਂ ਅਤੇ ਸਲਾਟਰ ਹਾਊਸਾਂ ਨੂੰ ਬੰਦ ਰੱਖਣ ਦੇ ਹੁਕਮ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਸੂਬੇ ਭਰ ‘ਚ ਡੀਵੌਰਮਿੰਗ ਮੁਹਿੰਮ ਦਾ ਆਗ਼ਾਜ਼; ਦਵਾਈ ਦੀ ਵੰਡ ਲਈ 2 ਹਜ਼ਾਰ ਟੀਮਾਂ ਗਠਿਤ

ਪਾਲਤੂ ਜਾਨਵਰਾਂ ਦੀ ਵਿੱਕਰੀ ਕਰਨ ਵਾਲੀਆਂ ਦੁਕਾਨਾਂ ਅਤੇ ਕੁੱਤਿਆਂ ਦੇ ਪਾਲਕਾਂ ਲਈ ਰਜਿਸਟ੍ਰੇਸ਼ਨ ਸਰਕਾਰ ਵੱਲੋਂ ਲਾਜ਼ਮੀ

ਸਿੱਖਿਆ ਕ੍ਰਾਂਤੀ ਬਦਲੇਗੀ ਪੰਜਾਬ ਦੀ ਤਸਵੀਰ: ਹਰਭਜਨ ਸਿੰਘ ਈ. ਟੀ. ਓ.

ਭਾਜਪਾ ਆਗੂ ਦੇ ਘਰ ’ਤੇ ਗ੍ਰਨੇਡ ਹਮਲਾ: ਪੰਜਾਬ ਪੁਲਿਸ ਨੇ ਮਹਿਜ਼ 12 ਘੰਟਿਆਂ ਦੇ ਅੰਦਰ ਸੁੁਲਝਾਇਆ ਮਾਮਲਾ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਸੰਗਰੂਰ ਸਮੇਤ ਪੰਜਾਬ ਦੇ 7 ਜ਼ਿਲ੍ਹਿਆਂ ਦੇ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਸਮੀਖਿਆ ਮੀਟਿੰਗ

RTA ਬਠਿੰਡਾ ਦੀ ਚੈਕਿੰਗ : ਅਣਫਿੱਟ ਜੀਪਾਂ ਨੂੰ ਜਾਅਲੀ ਦਸਤਾਵੇਜ਼ਾਂ ਰਾਹੀਂ ਰਜਿਸਟਰਡ ਕਰਕੇ ਮਹਿੰਗੀਆਂ ਵੇਚਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਤਿੰਨ ਮੁਲਜ਼ਮਾਂ ਖਿਲਾਫ਼ ਮੁਕੱਦਮਾ ਦਰਜ

ਪੰਜਾਬ ਵਿੱਚ 8 ਅਪ੍ਰੈਲ ਤੋਂ 22 ਅਪ੍ਰੈਲ ਤੱਕ 7ਵਾਂ ਪੋਸ਼ਣ ਪਖਵਾੜਾ ਮਨਾਇਆ ਜਾਵੇਗਾ: ਡਾ. ਬਲਜੀਤ ਕੌਰ