Thursday, April 03, 2025
BREAKING NEWS
ਪੰਜਾਬੀ ਗਾਇਕ ਹੰਸ ਰਾਜ ਹੰਸ ਨੂੰ ਸਦਮਾ,ਪਤਨੀ ਦਾ ਹੋਇਆ ਦੇਹਾਂਤਮੋਹਾਲੀ ਅਦਾਲਤ ਨੇ ਪਾਸਟਰ ਬਜਿੰਦਰ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ ਪਟਿਆਲਾ ; ਬਾਦਸ਼ਾਹਪੁਰ ਪੁਲਿਸ ਚੌਂਕੀ ਨੇੜੇ ਧਮਾਕਾਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਵੱਲੋਂ ਵਿੱਤੀ ਸਾਲ 2025-26 ਲਈ ਬਿਜਲੀ ਦਰਾਂ ਜਾਰੀਮਾਂ ਚਰਨ ਕੌਰ ਨੇ ਨਿੱਕੇ ਸਿੱਧੂ ਦੇ ਪਹਿਲੇ ਜਨਮਦਿਨ ‘ਤੇ ਪਾਈ ਭਾਵੁਕ ਪੋਸਟਪੰਜਾਬ ਪੁਲਿਸ ਦੀ ਵੱਡੀ ਪ੍ਰਾਪਤੀ, ਸ਼ੀਹਾਂ ਦੌਦ ਬੱਚਾ ਅਗਵਾ ਕੇਸ 24 ਘੰਟਿਆਂ 'ਚ ਹੀ ਸੁਲਝਾਇਆਲੰਡਨ ‘ਚ ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ‘ਤੇ ਹਮਲੇ ਦੀ ਕੋਸ਼ਿਸ਼ਹੜਤਾਲ ‘ਤੇ ਗਏ ਮਾਲ ਅਧਿਕਾਰੀਆਂ ਨੂੰ ਮਾਨ ਸਰਕਾਰ ਦੀ ਚਿਤਾਵਨੀਤਹਿਸੀਲਦਾਰਾਂ ਦੀ ਹੜਤਾਲ ਵਿਚਾਲੇ CM ਮਾਨ ਪਹੁੰਚਣਗੇ ਖਰੜ ਤਹਿਸੀਲਹਰਪਾਲ ਸਿੰਘ ਚੀਮਾ ਵੱਲੋਂ ਨਸ਼ਾ ਤਸਕਰਾਂ ਨੂੰ ਆਖਰੀ ਚੇਤਾਵਨੀ: ਨਸ਼ਾ ਤਸਕਰੀ ਛੱਡ ਦਿਓ ਜਾਂ ਪੰਜਾਬ ਛੱਡੋ

Doaba

ਦੌਲਤਪੁਰ ਢਾਕੀ ਵਿਖੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੁਪਰ ਸਕਸ਼ਨ ਮਸ਼ੀਨ ਨਾਲ ਸੀਵਰੇਜ ਦੀ ਸਫਾਈ ਦੇ ਕਾਰਜ ਦਾ ਕੀਤਾ ਸ਼ੁਭਆਰੰਭ

August 24, 2024 07:46 PM
SehajTimes

ਕੈਬਨਿਟ ਮੰਤਰੀ ਨੇ ਲਿਆ ਸੀਵਰੇਜ ਟ੍ਰੀਟਮੈਂਟ ਪਲਾਂਟ ਦੌਲਤਪੁਰ ਢਾਕੀ ਦਾ ਜਾਇਜ਼ਾ

ਪਠਾਨਕੋਟ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਨੂੰ ਤਰੱਕੀ ਦੀਆਂ ਬੁਲੰਦੀਆਂ ਉੱਤੇ ਪਹੁੰਚਾਉਣ ਲਈ ਵੱਖੋ ਵੱਖ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਤਹਿਤ ਅੱਜ ਪਠਾਨਕੋਟ ਸਿਟੀ ਅੰਦਰ ਸੁਪਰ ਸਕਸ਼ਨ ਮਸ਼ੀਨ ਨਾਲ ਸੀਵਰੇਜ ਦੀ ਸਫਾਈ ਦਾ ਕਾਰਜ ਆਰੰਭ ਕੀਤਾ ਗਿਆ, ਜਿਸ ਨਾਲ ਸ਼ਹਿਰ ਵਾਸੀਆਂ ਨੂੰ ਬੰਦ ਪਏ ਸੀਵਰੇਜ ਤੋਂ ਨਿਜਾਤ ਮਿਲੇਗੀ। ਇਹ ਪ੍ਰਗਟਾਵਾ ਅੱਜ ਸੂਬੇ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸਿਟੀ ਪਠਾਨਕੋਟ ਦੇ ਦੌਲਤਪੁਰ ਢਾਕੀ ਵਿਖੇ ਸੁਪਰ ਸਕਸ਼ਨ ਮਸ਼ੀਨ ਨਾਲ ਸੀਵਰੇਜ ਦੀ ਸਫਾਈ ਦਾ ਕਾਰਜ ਸ਼ੁਰੂ ਕਰਨ ਮਗਰੋਂ ਕੀਤਾ। ਇਸ ਮੌਕੇ ਜਾਣਕਾਰੀ ਦਿੰਦਿਆਂ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰੇਕ ਸ਼ਹਿਰ ਅੰਦਰ ਸਮੱਸਿਆਵਾਂ ਦੇ ਹੱਲ ਲਈ ਵਿਸੇਸ਼ ਉਪਰਾਲੇ ਕੀਤੇ ਜਾ ਰਹੇ ਹਨ, ਜਿਵੇਂ ਕਿ ਸ਼ਹਿਰਾਂ ਅੰਦਰ ਕਾਰਪੋਰੇਸ਼ਨਾਂ ਹਨ ਉੱਥੇ ਸੀਵਰੇਜ ਜਾਮ ਰਹਿੰਦੇ ਹਨ ਅਤੇ ਗੰਦਗੀ ਲੋਕਾਂ ਦੇ ਘਰ੍ਹਾਂ ਤੱਕ ਪਹੁੰਚ ਜਾਂਦੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਸਮੱਸਿਆਵਾਂ ਦੇ ਹੱਲ ਦੇ ਲਈ ਹੀ ਅੱਜ ਪਠਾਨਕੋਟ ਸ਼ਹਿਰ ਅੰਦਰ ਸੁਪਰ ਸਕਸ਼ਨ ਮਸ਼ੀਨ ਨਾਲ ਸੀਵਰੇਜ ਪੂਰੀ ਤਰ੍ਹਾਂ ਨਾਲ ਸਾਫ ਕਰਨ ਲਈ ਕਾਰਜ ਦਾ ਅਰੰਭ ਕੀਤਾ ਗਿਆ ਹੈ। ਇਸ ਦੇ ਨਾਲ ਪਠਾਨਕੋਟ ਸ਼ਹਿਰ ਦੇ ਲੋਕਾਂ ਨੂੰ ਗੰਦਗੀ ਤੋਂ ਕਾਫੀ ਰਾਹਤ ਮਿਲੇਗੀ।

ਉਨ੍ਹਾਂ ਕਿਹਾ ਕਿ ਸੁਪਰ ਸਕਸ਼ਨ ਮਸ਼ੀਨ ਨਾਲ ਇੱਕ ਜਾਂ ਦੋ ਵਾਰਡ ਹੀ ਨਹੀਂ ਸਗੋਂ ਪੂਰੇ ਸ਼ਹਿਰ ਅੰਦਰ ਇੱਕ ਕਰੋੜ ਰੁਪਏ ਦੀ ਲਾਗਤ ਦੇ ਨਾਲ ਸੀਵਰੇਜ ਦੀ ਸਫਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸੁਜਾਨਪੁਰ ਵਿਖੇ ਵੀ ਕਰੀਬ 34 ਕਰੋੜ ਰੁਪਏ ਖਰਚ ਕਰਕੇ ਸੀਵਰੇਜ ਟ੍ਰੀਟਮੈਂਟ ਅਤੇ ਮੇਨ ਸੀਵਰੇਜ ਲਾਈਨ ਦਾ ਨਿਰਮਾਣ ਕਾਰਜ ਸ਼ੁਰੂ ਕੀਤਾ ਗਿਆ ਹੈ। ਇਸ ਤੋਂ ਇਲਾਵਾ ਨਰੋਟ ਜੈਮਲ ਸਿੰਘ ਵਿਖੇ ਵੀ ਸੀਵਰੇਜ ਟ੍ਰੀਟਮੈਂਟ ਪਲਾਂਟ ਦਾ ਕਾਰਜ ਆਰੰਭ ਕੀਤਾ ਗਿਆ ਹੈ। ਉਨ੍ਹਾਂ ਜਿਲ੍ਹਾਂ ਨਿਵਾਸੀਆਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਕੁਦਰਤੀ ਜਲ ਸਰੋਤਾਂ ਅੰਦਰ ਗੰਦੇ ਪਾਣੀ ਨੂੰ ਮਿਲਾਉਣਾ ਵੀ ਇੱਕ ਜੁਰਮ ਹੈ ਇਸ ਲਈ ਜਿੱਥੇ ਵੀ ਕੁਦਰਤੀ ਜਲ ਸਰੋਤ ਅੰਦਰ ਗੰਦਾ ਪਾਣੀ ਜਾ ਰਿਹਾ ਹੈ ਤਾਂ ਇਸ ਤੋਂ ਗੁਰੇਜ਼ ਕੀਤਾ ਜਾਵੇ। ਇਸ ਮੌਕੇ ਉੱਤੇ ਉਨ੍ਹਾਂ ਵੱਲੋਂ ਸੀਵਰੇਜ ਟ੍ਰੀਟਮੇਂਟ ਪਲਾਂਟ ਦੌਲਤਪੁਰ ਦਾ ਦੌਰਾ ਵੀ ਕੀਤਾ ਗਿਆ। ਇਸ ਮੌਕੇ ਉੱਤੇ ਹੋਰਨਾਂ ਤੋਂ ਇਲਾਵਾ ਅੰਕੁਰਜੀਤ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ), ਕੈਪਟਨ ਸੁਨੀਲ ਗੁਪਤਾ ਚੇਅਰਮੈਨ ਪੈਸਕੋ ਪੰਜਾਬ, ਵਿਕਾਸ ਸੈਣੀ ਚੇਅਰਮੈਨ ਮਾਰਕਿਟ ਕਮੇਟੀ ਪਠਾਨਕੋਟ, ਪੰਨਾ ਲਾਲ ਭਾਟੀਆ ਮੇਅਰ ਕਾਰਪੋਰੇਸ਼ਨ ਪਠਾਨਕੋਟ, ਕੌਂਸਲਰ ਵਿਕਰਮ ਸਿੰਘ ਵਿੱਕੂ, ਕੌਂਸਲਰ ਬਲਜੀਤ ਸਿੰਘ ਟਿੰਕੂ, ਚਰਨਜੀਤ ਸਿੰਘ ਹੈਪੀ ਕੌਂਸਲਰ ਹਾਜ਼ਿਰ ਸਨ।

Have something to say? Post your comment

 

More in Doaba

ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਦੀ ਅਲਾਮਤ ਉਤੇ ਆਖ਼ਰੀ ਹੱਲਾ, ਜਨ-ਜਾਗਰੂਕਤਾ ਮੁਹਿੰਮ ਦੀ ਕੀਤੀ ਸ਼ੁਰੂਆਤ

ਪੰਜਾਬੀ ਗਾਇਕ ਹੰਸ ਰਾਜ ਹੰਸ ਨੂੰ ਸਦਮਾ,ਪਤਨੀ ਦਾ ਹੋਇਆ ਦੇਹਾਂਤ

ਗੁਰਪੰਤ ਪੰਨੂ ਵਰਗੇ ਅਨਪੜ੍ਹ, ਗਵਾਰ, ਗੱਦਾਰ ਤੇ ਅਖੌਤੀ ਲੋਕ ਡਾ.ਭੀਮ ਰਾਉ ਅੰਬੇਡਕਰ ਜੀ ਤੋਂ ਜਾਣੂ ਨਹੀਂ ਹਨ : ਬੇਗਮਪੁਰਾ ਟਾਈਗਰ ਫੋਰਸ

ਹਰਬੰਸ ਸਿੰਘ ਨੂੰ ਆਸ਼ਾਦੀਪ ਵੈਲਫੇਅਰ ਸੁਸਾਇਟੀ ਦਾ ਮੁਖੀ ਨਾਮਜ਼ਦ ਕੀਤਾ ਗਿਆ

ਪੰਜਾਬ ਦੇ ਲੋਕ-ਆਪਣੀ ਵਿਰਾਸਤ, ਸੱਭਿਆਚਾਰ, ਪੁਰਾਣੇ ਵਿਰਸੇ ਅਤੇ ਪੰਜਾਬੀ ਭਾਸ਼ਾ ਤੋ ਵੀ ਦੂਰ ਹੋ ਰਹੇ ਹਨ : ਡਾ. ਆਸ਼ੀਸ਼ ਸਰੀਨ

ਸ਼ਹੀਦ ਭਗਤ ਸਿੰਘ ਪ੍ਰੀਮੀਅਮ ਲੀਗ ਵਿੱਚ ਡਾਕਟਰਜ਼ - xi-1 ਨੂੰ ਹਰਾ ਕੇ ਐਸਐਸਪੀ-xi-1 ਚੈਂਪੀਅਨ ਬਣਿਆ : ਡਾ. ਰਮਨ ਘਈ

ਹੁਸ਼ਿਆਰਪੁਰ 'ਚ ਭਾਜਪਾ ਆਗੂ ਉੱਪਰ ਚੱਲੀ ਗੋਲ਼ੀ ਦੀ ਅਸਲੀਅਤ ਆਈ ਸਾਹਮਣੇ 

ਹੁਸ਼ਿਆਰਪੁਰ ਵਿਖੇ ਖੁਸ਼ੀਆਂ ਨਾਲ ਮਨਾਇਆ ਗਿਆ ਈਦ-ਉਲ-ਫਿਤਰ ਦਾ ਤਿਉਹਾਰ

ਹੁਸ਼ਿਆਰਪੁਰ ਵਿੱਚ ਈਦ-ਉਲ-ਫਿਤਰ ਦੀ ਨਮਾਜ਼ ਨਾਲ ਇਨਸਾਨੀਅਤ ਅਤੇ ਹਮਦਰਦੀ ਦਾ ਦਿੱਤਾ ਸੁਨੇਹਾ

ਥਾਣਾ ਮੇਹਟੀਆਣਾ ਦੀ ਪੁਲਿਸ ਨੇਂ 35 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਨਸ਼ਾ ਵੇਚਣ ਵਾਲਿਆਂ ਨੂੰ ਕੀਤਾ ਗ੍ਰਿਫਤਾਰ