ਸੁਨਾਮ : ਅਕੇਡੀਆ ਵਰਲਡ ਸਕੂਲ ਸੁਨਾਮ ਵਿਖੇ ਰੋਟਰੀ ਕਲੱਬ ਦੇ ਸਹਿਯੋਗ ਦੇ ਨਾਲ ਸੁਨਾਮ ਦੇ ਖੇਡ ਪ੍ਰੇਮੀਆਂ ਵੱਲੋਂ ਐਤਵਾਰ ਨੂੰ ਸਨਮਾਨ ਸਮਾਰੋਹ ਆਯੋਜਿਤ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਦਰੋਣਾਚਾਰੀਆ ਐਵਾਰਡੀ ਗੁਰਬਖਸ਼ ਸਿੰਘ ਸੰਧੂ ਨੇ ਖਿਡਾਰੀਆਂ ਅਤੇ ਖੇਡ ਪ੍ਰਮੋਟਰਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਸ਼ਹਿਰ ਦੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਖਿਡਾਰੀ ਸਨਮਾਨ ਪ੍ਰਾਪਤ ਕਰਨ ਲਈ ਸ਼ਾਮਲ ਹੋਏ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਖੇਡਾਂ ਚ, ਮੱਲਾਂ ਮਾਰਨ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਕਰਨ ਮੌਕੇ ਬੋਲਦਿਆਂ ਕਿਹਾ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਸਾਰਥਿਕ ਯਤਨ ਕਰ ਰਹੀ ਹੈ। ਉਨ੍ਹਾਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਨਸ਼ਿਆਂ ਵਰਗੀਆਂ ਅਲਾਮਤਾਂ ਤੋਂ ਦੂਰ ਰਹਿਕੇ ਤੰਦਰੁਸਤ ਪੰਜਾਬ ਲਈ ਉਪਰਾਲੇ ਕਰਨ। ਪ੍ਰੋਗਰਾਮ ਦੇ ਆਯੋਜਕ ਮਨਦੀਪ ਸਿੰਘ ਸੁਨਾਮ ਖੇਡ ਲੇਖਕ ਨੇ ਦੱਸਿਆ ਕਿ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦੇ ਜਨਮ ਦਿਨ ਨੂੰ ਸਮਰਪਿਤ ਇਹ ਪ੍ਰੋਗਰਾਮ ਹਰ ਸਾਲ ਕਰਵਾਇਆ ਜਾਂਦਾ ਹੈ। ਇਸ ਮੌਕੇ ਰੋਟਰੀ ਕਲੱਬ ਦੇ ਪ੍ਰਧਾਨ ਸ੍ਰ ਦਵਿੰਦਰਪਾਲ ਸਿੰਘ, ਮਨਪ੍ਰੀਤ ਬਾਂਸਲ, ਸੁਨੀਲ ਕੁਮਾਰ ਬਾਕਸਿੰਗ ਕੋਚ, ਭੁਪਿੰਦਰ ਭਾਰਦਵਾਜ ਲੈਕਚਰਾਰ, ਰਾਕੇਸ਼ ਕੁਮਾਰ, ਮਨਦੀਪ ਸਿੰਘ ਸੰਧੇ, ਹਰਿੰਦਰ ਸ਼ਰਮਾ, ਪ੍ਰਸ਼ੋਤਮ ਸਿੰਘ ਸੰਧੂ, ਪ੍ਰੇਮ ਸ਼ਰਮਾ ਬਾਕਸਿੰਗ ਕੋਚ, ਰੋਟਰੀ ਕਲੱਬ ਦੇ ਸੈਕਟਰੀ ਰਾਜਨ ਸਿੰਗਲਾ, ਪ੍ਰਫੈਸਰ ਵਿਜੇ ਮੋਹਨ ਸਿੰਗਲਾ, ਪਰਮਿੰਦਰ ਸਿੰਘ ਡੀ ਪੀ ਈ, ਸਕੂਲ ਦੇ ਚੇਅਰਮੈਨ ਐਡਵੋਕੇਟ ਗਗਨਦੀਪ ਸਿੰਘ, ਰਿਸ਼ੀ ਪਾਲ ਖਹਿਰਾ ਆਦਿ ਹਾਜ਼ਰ ਸਨ। ਇਸ ਮੌਕੇ ਪਵਨ ਕੁਮਾਰ ਪੰਜਾਬ ਪੁਲਿਸ ਅਤੇ ਪ੍ਰਿਥੀ ਚੰਦ ਨਾਇਬ ਤਹਿਸੀਲਦਾਰ ਨੂੰ ਖੇਡ ਖੇਤਰ ਵਿੱਚ ਯੋਗਦਾਨ ਪਾਉਣ ਬਦਲੇ ਲਾਈਫ ਟਾਈਮ ਐਚੀਵਮੈਂਟ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ।