Friday, September 20, 2024

Sports

"ਖੇਡਾਂ ਵਤਨ ਪੰਜਾਬ ਦੀਆਂ" ਪੰਜਾਬ ਨੂੰ ਰੰਗਲਾ ਪੰਜਾਬ ਬਨਾਉਣ ਵੱਲ ਅਹਿਮ ਕਦਮ: ਵਿਧਾਇਕ ਰਾਏ 

August 25, 2024 08:00 PM
SehajTimes
ਖੇਡ ਖੇਤਰ ਦੀ ਪ੍ਰਫੁੱਲਤਾ ਵਾਸਤੇ ਪੰਜਾਬ ਸਰਕਾਰ ਵੱਲੋਂ ਚੁੱਕੇ ਜਾ ਰਹੇ ਨੇ ਠੋਸ ਕਦਮ 
 
ਫ਼ਤਹਿਗੜ੍ਹ ਸਾਹਿਬ : ਖੇਡ ਖੇਤਰ ਦੀ ਪ੍ਰਫੁੱਲਤਾ ਵਾਸਤੇ ਪੰਜਾਬ ਸਰਕਾਰ ਵੱਲੋਂ ਠੋਸ ਕਦਮ ਚੁੱਕੇ ਜਾ ਰਹੇ ਹਨ ਤੇ "ਖੇਡਾਂ ਵਤਨ ਪੰਜਾਬ ਦੀਆਂ" ਖੇਡ ਖੇਤਰ ਵਿਚਲੀ ਕ੍ਰਾਂਤੀ ਹਨ। ਇਸ ਨਾਲ ਪੰਜਾਬ ਖੇਡਾਂ ਵਿਚ ਮੁੜ ਦੇਸ਼ ਵਿੱਚੋਂ ਪਹਿਲੇ ਨੰਬਰ ਉੱਤੇ ਆਉਣ ਵਿੱਚ ਸਫਲ ਹੋਵੇਗਾ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਸ. ਲਖਬੀਰ ਸਿੰਘ ਰਾਏ ਨੇ ਏਥੇ ਜ਼ਿਲ੍ਹਾ ਖੇਡ ਅਫ਼ਸਰ ਦੇ ਦਫ਼ਤਰ, ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ, ਫਤਹਿਗੜ੍ਹ ਸਾਹਿਬ ਵਿਖੇ 'ਖੇਡਾਂ ਵਤਨ ਪੰਜਾਬ ਦੀਆਂ' ਦੇ ਪਿਛਲੇ 02 ਸਾਲ ਦੀ ਸਫਲਤਾਂ ਤੋਂ ਬਾਅਦ ਇਸ ਸਾਲ ਸੀਜ਼ਨ-3 ਦੀ ਸ਼ੁਰੂਆਤ ਤੋਂ ਪਹਿਲਾਂ ਖੇਡਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਕੱਢੇ ਜਾ ਰਹੇ ਮਾਰਚ ਦਾ ਫ਼ਤਹਿਗੜ੍ਹ ਸਾਹਿਬ ਵਿਖੇ ਪੁੱਜਣ 'ਤੇ ਸਵਾਗਤ ਕਰਦਿਆਂ ਕੀਤਾ। ਇਸ ਮੌਕੇ ਹਲਕਾ ਵਿਧਾਇਕ ਸ. ਰਾਏ ਨੇ ਕਿਹਾ ਕਿ ਜ਼ਿਲ੍ਹਾ ਲੁਧਿਆਣਾ ਤੋਂ ਸ਼ੁਰੂ ਹੋਇਆ ਇਹ ਮਾਰਚ ਵੱਖ-ਵੱਖ ਜ਼ਿਲ੍ਹਿਆਂ ਵਿੱਚ ਦੀ ਹੁੰਦਾ ਹੋਇਆ ਅੱਜ ਜ਼ਿਲ੍ਹਾ ਐੱਸ.ਏ.ਐੱਸ. ਨਗਰ ਤੋਂ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿਖੇ ਪੁੱਜਿਆ ਹੈ। ਉਹਨਾਂ ਕਿਹਾ ਕਿ ਰੰਗਲਾ ਪੰਜਾਬ ਬਣਾਉਣ ਦਾ ਪਹਿਲਾ ਕਦਮ ਖੇਡਾਂ ਹੈ, ਜਿਸ ਤਹਿਤ ਇਹ ਉਪਰਾਲਾ ਕੀਤਾ ਗਿਆ ਹੈ, ਜਿਹੜਾ ਕਿ ਬਹੁਤ ਕਾਰਗਰ ਸਾਬਤ ਹੋ ਰਿਹਾ ਹੈ। ਭਾਰਤ ਦੀ ਹਾਕੀ ਦੀ ਟੀਮ ਓਲੰਪਿਕ ਵਿੱਚੋਂ ਤਗ਼ਮਾ ਲੈ ਕੇ ਆਈ ਹੈ ਤੇ ਉਸ ਟੀਮ ਵਿੱਚ ਵੱਡੀ ਗਿਣਤੀ ਖਿਡਾਰੀ ਪੰਜਾਬੀ ਹਨ। ਉਹਨਾਂ ਕਿਹਾ ਕਿ ਬੇਸ਼ਕ ਭਾਰਤ ਵਿੱਚ ਪੰਜਾਬੀਆਂ ਦੀ ਗਿਣਤੀ ਕਰੀਬ 02 ਫੀਸਦ ਹੈ ਪਰ ਖੇਡਾਂ ਵਿਚ ਪੰਜਾਬੀਆਂ ਦੀ ਸ਼ਮੂਲੀਅਤ ਕਰੀਬ 18 ਫੀਸਦ ਹੈ, ਜਿਹੜੀ ਕਿ ਮਾਣ ਵਾਲੀ ਗੱਲ ਹੈ। ਹਲਕਾ ਵਿਧਾਇਕ ਨੇ ਕਿਹਾ ਕਿ ਇਸ ਸਾਲ ਵਿੱਚ ਹਲਕੇ ਵਿੱਚ ਚੰਗੇ ਗਰਾਊਂਡ ਤੇ ਸਟੇਡੀਅਮ ਦਿਖਣੇ ਸ਼ੁਰੂ ਹੋ ਜਾਣਗੇ। ਪੰਜਾਬ ਸਰਕਾਰ ਵੱਲੋਂ ਖਿਡਾਰੀਆਂ ਨੂੰ ਜ਼ਮੀਨੀ ਪੱਧਰ ਉੱਤੇ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਖ਼ਿਡਾਰੀਆਂ ਦੀ ਖੁਰਾਕ ਨੂੰ ਵਿਸ਼ੇਸ਼ ਤਵੱਜੋ ਦਿੱਤੀ ਜਾ ਰਹੀ ਹੈ। ਖੇਡਾਂ ਵਿੱਚ ਚੰਗਾ ਪ੍ਰਦਰਸ਼ਨ ਕਰਨ ਵਾਲਿਆਂ ਨੂੰ ਚੰਗੇ ਇਨਾਮ ਤੇ ਉੱਚ ਅਹੁਦੇ ਦਿੱਤੇ ਜਾ ਰਹੇ ਹਨ। ਉਹਨਾਂ ਦੱਸਿਆ ਕਿ ਕੋਟਲਾ ਬਜਵਾੜਾ ਵਿਖੇ  ਵੱਖੋ-ਵੱਖ ਖੇਡਾਂ ਸਬੰਧੀ ਸਾਂਝਾ ਇੱਕ ਵਧੀਆ ਸਟੇਡੀਅਮ ਬਣੇਗਾ, ਜਿੱਥੇ ਹਰ ਇਕ ਸਹੂਲਤ ਮਿਲੇਗੀ। ਹਲਕਾ ਵਿਧਾਇਕ ਨੇ ਦੱਸਿਆ ਕਿ ਖੇਡਾਂ ਵਤਨ ਪੰਜਾਬ ਦੀਆਂ ਸਬੰਧੀ ਜ਼ਿਲ੍ਹੇ ਵਿਚ ਹੋਣ ਵਾਲੇ ਮੁਕਾਬਲਿਆਂ ਲਈ ਅਧਿਕਾਰੀਆਂ ਨੂੰ ਹਦਾਇਤ ਕਰ ਦਿੱਤੀ ਗਈ ਹੈ ਕਿ ਖਿਡਾਰੀਆਂ ਲਈ ਰਿਫਰੈਸ਼ਮੈਂਟ,ਖਾਣਾ,ਰਿਹਾਇਸ਼ ਅਤੇ ਸੁਰੱਖਿਆ ਦੇ ਢੁੱਕਵੇਂ ਪ੍ਰਬੰਧ ਕੀਤੇ ਜਾਣ। ਖੇਡ ਮੈਦਾਨਾਂ ਦੀ ਸਾਫ-ਸਫਾਈ ਯਕੀਨੀ ਬਣਾਈ ਜਾਵੇ। 
 
 
ਅਧਿਕਾਰੀਆਂ ਨੂੰ ਕਿਹਾ ਗਿਆ ਹੈ ਕਿ ਖਿਡਾਰੀਆਂ,ਕੋਚਾਂ ਅਤੇ ਇਨ੍ਹਾਂ ਖੇਡਾਂ ਨਾਲ ਸਬੰਧਤ ਕਿਸੇ ਵੀ ਵਿਅਕਤੀ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਨਹੀਂ ਆਉਣੀ ਚਾਹੀਦੀ। ਖੇਡਾਂ ਨਾਲ ਸਬੰਧਤ ਸਾਰੀਆਂ ਥਾਵਾਂ 'ਤੇ ਮੈਡੀਕਲ ਟੀਮਾਂ ਤਾਇਨਾਤ ਕਰਨੀਆਂ ਯਕੀਨੀ ਬਣਾਈਆਂ ਜਾਣ। ਇਹਨਾਂ ਖੇਡਾਂ ਰਾਹੀਂ ਪੰਜਾਬ ਦੇ ਖੇਡ ਸੱਭਿਆਚਾਰ ਨੂੰ ਸੁਰਜੀਤ ਕਰਨ ਲਈ ਉਪਰਾਲਾ ਕੀਤਾ ਜਾ ਰਿਹਾ ਹੈ। ਇਸ ਨਾਲ ਪੰਜਾਬ ਨੂੰ ਲੱਗੀਆਂ ਵੱਖੋ ਵੱਖ ਅਲਾਮਤਾਂ ਵੀ ਖਤਮ ਹੋਣਗੀਆਂ। ਨਸ਼ਿਆਂ ਦੇ ਪੂਰਨ ਖਾਤਮੇ ਲਈ ਨੌਜਵਾਨਾਂ ਨੂੰ ਸਿਹਤ ਸੰਭਾਲ ਤੇ ਖੇਡਾਂ ਨਾਲ ਜੋੜਨਾ ਜ਼ਰੂਰੀ ਹੈ। ਉਸ ਦਿਸ਼ਾ ਵੱਲ ਵੀ ਇਹ ਇਕ ਅਹਿਮ ਉਪਰਾਲਾ ਹੈ। ਖੇਡਾਂ ਮਨੁੱਖ ਦੀ ਸ਼ਖ਼ਸੀਅਤ ਘੜਨ ਵਿੱਚ ਅਹਿਮ ਰੋਲ ਅਦਾ ਕਰਦੀਆਂ ਹਨ। ਖੇਡਾਂ ਨਾਲ ਮਨੁੱਖ ਕੇਵਲ ਸਰੀਰਕ ਤੌਰ ਉਤੇ ਹੀ ਮਜ਼ਬੂਤ ਨਹੀਂ ਹੁੰਦਾ ਸਗੋਂ ਮਾਨਸਿਕ ਤੌਰ ਉਤੇ ਵੀ ਹੋਰਨਾਂ ਨਾਲੋਂ ਵੱਧ ਮਜ਼ਬੂਤ ਹੋ ਜਾਂਦਾ ਹੈ ਤੇ ਉਸ ਵਿੱਚ ਹਰ ਖੇਤਰ ਵਿੱਚ ਹੋਰਨਾਂ ਨਾਲੋਂ ਚੰਗਾ ਪ੍ਰਦਰਸ਼ਨ ਕਰਨ ਦੀ ਸਮਰੱਥਾ ਪੈਦਾ ਹੋ ਜਾਂਦੀ ਹੈ। ਚੰਗੀ ਜ਼ਿੰਦਗੀ ਲਈ ਨੌਜਵਾਨ ਖੇਡਾਂ ਨੂੰ ਅਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਨਾਉਣ। ਖੇਡਾਂ ਨਾਲ ਜਿੱਥੇ ਨੌਜਵਾਨ ਤੰਦਰੁਸਤੀ ਦੇ ਰਾਹ ਪੈਂਦੇ ਹਨ, ਉੱਥੇ ਅਪਣੀ ਵਿਰਾਸਤ ਨਾਲ ਵੀ ਜੁੜ ਦੇ ਹਨ।
 
 
ਇਸ ਮੌਕੇ ਉਹਨਾਂ ਨੇ ਮਾਪਿਆਂ ਤੇ ਕੋਚਾਂ ਦੀਆਂ ਦਿੱਕਤਾਂ ਵੀ ਸੁਣੀਆਂ ਤੇ ਹੱਲ ਕਰਨ ਦਾ ਭਰੋਸਾ ਦਿੱਤਾ। ਉਹਨਾਂ ਕਿਹਾ ਜ਼ਿਲ੍ਹਾ ਖੇਡ ਅਫ਼ਸਰ ਦੇ ਦਫ਼ਤਰ, ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ, ਫਤਹਿਗੜ੍ਹ ਸਾਹਿਬ ਵਿਖੇ ਖਿਡਾਰੀਆਂ ਲਈ ਲੋੜੀਂਦੇ ਵੱਖਰੇ ਪਖਾਨੇ ਬਣਾਏ ਜਾਣਗੇ ਅਤੇ ਪੀਣ ਵਾਲੇ ਪਾਣੀ ਸਬੰਧੀ ਦਰਪੇਸ਼ ਦਿੱਕਤਾਂ ਦੂਰ ਕੀਤੀਆਂ ਜਾਣਗੀਆਂ। ਹਲਕਾ ਵਿਧਾਇਕ ਨੇ ਦੱਸਿਆ ਕਿ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 ਤਹਿਤ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਸਬੰਧੀ ਬਲਾਕ ਪੱਧਰੀ ਖੇਡਾਂ  01 ਸਤੰਬਰ ਤੋਂ 10 ਸਤੰਬਰ, ਜ਼ਿਲ੍ਹਾ ਪੱਧਰੀ ਖੇਡਾਂ 15 ਸਤੰਬਰ ਤੋਂ 22 ਸਤੰਬਰ ਅਤੇ ਰਾਜ ਪੱਧਰੀ ਖੇਡਾਂ 11 ਅਕਤੂਬਰ ਤੋਂ 09 ਨਵੰਬਰ ਤਕ ਕਰਵਾਈਆਂ ਜਾ ਰਹੀਆਂ ਹਨ। ਜ਼ਿਲ੍ਹਾ ਖੇਡ ਅਫ਼ਸਰ ਸ਼੍ਰੀਮਤੀ ਗੁਰਦੀਪ ਕੌਰ ਨੇ ਦੱਸਿਆ ਕਿ ਇਹਨਾਂ ਖੇਡਾਂ ਸਬੰਧੀ ਰਜਿਸਟ੍ਰੇਸ਼ਨ ਆਨਲਾਈਨ ਲਿੰਕ https://eservices.punjab.gov.in 'ਤੇ ਕੀਤੀ ਜਾ ਸਕਦੀ ਹੈ। ਜ਼ਿਲ੍ਹਾ ਖੇਡ ਅਫ਼ਸਰ ਨੇ ਕਿਹਾ ਕਿ ਪੰਜਾਬ ਦੇ ਖੇਡ ਸੱਭਿਆਚਾਰ ਨੂੰ ਸੁਰਜੀਤ ਕਰਨ ਲਈ ਇਹ ਉਪਰਾਲਾ ਕੀਤਾ ਜਾ ਰਿਹਾ ਹੈ। 
 
ਇਹ ਖੇਡਾਂ ਵੱਖ-ਵੱਖ ਕੈਟਾਗਰੀਆਂ ਤਹਿਤ ਕਰਵਾਈਆਂ ਜਾਣਗੀਆਂ। ਜਿਹਨਾਂ ਵਿੱਚ ਅੰਡਰ -14, ਅੰਡਰ -17 , ਅੰਡਰ-21, 21 ਤੋਂ ਲੈ ਕੇ 40 ਸਾਲ ਓਪਨ ਗਰੁੱਪ, 41 ਤੋਂ ਲੈ ਕੇ 50 ਸਾਲ ਤੱਕ ਓਪਨ ਗਰੁੱਪ ਅਤੇ 50 ਸਾਲ ਤੋਂ ਉੱਪਰ ਦੇ ਖਿਡਾਰੀ ਓਪਨ ਗਰੁੱਪ, ਸ਼ਾਮਲ ਹਨ।ਜ਼ਿਲ੍ਹਾ ਖੇਡ ਅਫ਼ਸਰ ਸ਼੍ਰੀਮਤੀ ਗੁਰਦੀਪ ਕੌਰ, ਸੀਨੀਅਰ ਬਾਸਕਟਬਾਲ ਕੋਚ ਸ਼੍ਰੀ ਰਾਹੁਲਦੀਪ ਸਿੰਘ ਅਤੇ ਖੇਡ ਵਿਭਾਗ ਦੇ ਸਮੂਹ ਅਧਿਕਾਰੀਆਂ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਇਹਨਾਂ ਖੇਡਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ। ਉਹਨਾਂ ਕਿਹਾ ਕਿ ਇਹਨਾਂ ਖੇਡਾਂ ਸਬੰਧੀ ਸੁਚੱਜੇ ਪ੍ਰਬੰਧ ਕੀਤੇ ਜਾ ਰਹੇ ਹਨ ਤੇ ਕਿਸੇ ਵੀ ਖਿਡਾਰੀ ਤੇ ਦਰਸ਼ਕ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਪ੍ਰਿਤਪਾਲ ਸਿੰਘ ਜੱਸੀ ਐਮ ਸੀ, ਗੌਰਵ ਅਰੋੜਾ, ਰਮੇਸ਼ ਕੁਮਾਰ, ਅਸ਼ੀਸ਼ ਅਤਰੀ, ਮਨਪ੍ਰੀਤ ਜੌਨੀ, ਬਲਜਿੰਦਰ ਸਿੰਘ ਗੋਲਾ, ਗੁਰਮੀਤ ਸਿੰਘ ਬਾਜਵਾ, ਮਗਨ ਮੀਤ, ਗੁਰਜੀਤ ਸਿੰਘ ਬਿੱਟਾ, ਨਿਸ਼ਾਨ ਸਿੰਘ, ਲੈਕਚਰਾਰ ਤੇ ਨੋਡਲ ਅਫ਼ਸਰ ਸਭਿਆਚਾਰਕ ਗਤੀਵਿਧੀਆਂ ਸ਼੍ਰੀਮਤੀ ਰੂਪ ਪ੍ਰੀਤ ਕੌਰ, ਸੁਖਦੀਪ ਸਿੰਘ ਫੁਟਬਾਲ ਕੋਚ, ਕੁਲਵਿੰਦਰ ਸਿੰਘ ਹੈਂਡਬਾਲ ਕੋਚ, ਲਖਵੀਰ ਸਿੰਘ ਐਥਲੈਟਿਕਸ ਕੋਚ, ਯਾਦਵਿੰਦਰ ਸਿੰਘ ਵਾਲੀਬਾਲ ਕੋਚ, ਮਨੋਜ ਕੁਮਾਰ ਜਿਮਨਾਸਟਿਕ ਕੋਚ, ਮਨਜੀਤ ਸਿੰਘ ਕੁਸ਼ਤੀ ਕੋਚ, ਮਨੀਸ਼ ਕੁਮਾਰ ਹਾਕੀ ਕੋਚ, ਮਨਵੀਰ ਕੌਰ ਐਥਲੈਟਿਕਸ ਕੋਚ, ਵੀਰਨ ਦੇਵੀ ਖੋ-ਖੋ ਕੋਚ, ਭੁਪਿੰਦਰ ਕੌਰ ਅਥਲੈਟਿਕਸ ਕੋਚ ਸਮੇਤ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀ, ਵੱਡੀ ਗਿਣਤੀ ਖਿਡਾਰੀ ਤੇ ਪਤਵੰਤੇ ਹਾਜ਼ਰ ਸਨ।
 
 
 

 
 
 
 
 
 
 
 

Have something to say? Post your comment

 

More in Sports

ਖੇਡਾਂ ਵਤਨ ਪੰਜਾਬ ਦੀਆਂ-ਸੀਜ਼ਨ 3 ਪਟਿਆਲਾ ਜ਼ਿਲ੍ਹੇ 'ਚ 23 ਸਤੰਬਰ ਤੋ ਸ਼ੁਰੂ ਹੋਣਗੇ ਖੇਡਾਂ ਵਤਨ ਪੰਜਾਬ ਦੀਆਂ' ਦੇ ਜ਼ਿਲ੍ਹਾ ਪੱਧਰੀ ਮੁਕਾਬਲੇ

ਹਾਕੀ ਏਸ਼ੀਆਨ ਚੈਂਪੀਅਨਜ਼ ਟਰਾਫ਼ੀ ’ਤੇ ਭਾਰਤ ਦਾ ਪੰਜਵੀਂ ਵਾਰ ਕਬਜ਼ਾ

ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ : ਭਾਰਤ ਫ਼ਾਈਨਲ ਵਿੱਚ

ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ 03 ਅਥਲੈਟਿਕਸ ਲੜਕੇ ਪਹਿਲਾ,ਦੂਜਾ ਅਤੇ ਤੀਜਾ ਸਥਾਨ ਕੀਤਾ ਹਾਸਲ 

ਡੇਰਾਬਸੀ ਦੀ ਸੁਸ਼ਮਾ ਬਾਜਵਾ ਬਣੀ ਦੇਸ਼ ਦਾ ਮਾਣ ਕਿਰਗਿਸਤਾਨ ਵਿਖੇ ਹੋਈ ਕੈਟਲਬੈੱਲ 

ਖੇਡਾਂ ਵਤਨ ਪੰਜਾਬ ਦੀਆਂ-2024 ਤਹਿਤ ਜ਼ਿਲ੍ਹਾ ਪੱਧਰੀ ਖੇਡਾਂ 21 ਸਤੰਬਰ ਤੋਂ 25 ਸਤੰਬਰ ਤੱਕ

"ਖੇਡਾਂ ਵਤਨ ਪੰਜਾਬ ਦੀਆਂ" ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਮੁੜ ਸੁਰਜੀਤ ਕਰਨ ਲਈ ਵੱਡਾ ਕਦਮ: ਵਿਧਾਇਕ ਹੈਪੀ

ਅੰਤਰ ਰਾਸ਼ਟਰੀ ਗੋਲਡ ਮੈਡਲ ਜਿੱਤਣ ਤੇ ਗੁਰਜੀਤ ਕੌਰ ਦਾ ਭਰਵਾਂ ਸੁਆਗਤ

ਜੋਨ ਜੋਗਾ ਦੀ ਤਿੰਨ ਰੋਜ਼ਾ ਅਥਲੈਟਿਕ ਮੀਟ ਸ਼ੁਰੂ

ਸ.ਮਿ.ਸ. ਖੇੜੀ ਗੁੱਜਰਾਂ ਨੇ ਤਾਈਕਵਾਂਡੋ ਵਿੱਚ ਇੱਕ ਗੋਲਡ ਇੱਕ ਸਿਲਵਰ ਅਤੇ ਤਿੰਨ ਬਰਾਊਂਜ਼ ਮੈਡਲ ਹਾਸਲ ਕੀਤੇ