Tuesday, September 17, 2024
BREAKING NEWS
ਇੱਕ ਔਰਤ ਸਣੇ ਚਾਰ ਜਣਿਆਂ ਦੀ ਮੌਤਮਹਿੰਦਰਾ ਰਾਜ ਵਹੀਕਲਜ਼ ਨੇ ਪਟਿਆਲਾ ਵਿੱਚ ਮਹਿੰਦਰਾ ਥਾਰ ਰੌਕਸ 5-ਡੋਰ ਦਾ ਉਦਘਾਟਨ ਕੀਤਾਤਿੰਨ ਦਿਨਾਂ ਦੀ ਸਮੂਹਿਕ ਛੁੱਟੀ ਤੇ ਗਏ ਬਿਜਲੀ ਮੁਲਾਜਮਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੇ ਅਗਵਾਈ ਹੇਠ ਏਡੀਸੀ ਨੂੰ ਦਿੱਤਾ ਮੰਗ ਪੱਤਰਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘Attach’ ਹੋਇਆ ਰਿਲੀਜ਼ਆਨਲਾਈਨ ਪਾਸਪੋਰਟ ਪੋਰਟਲ 5 ਦਿਨਾਂ ਲਈ ਹੋਇਆ ਬੰਦਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਨੇ ਪੰਜਾਬ ਪੰਚਾਇਤੀ ਚੋਣਾਂ ਨਿਯਮ 1994 ਦੇ ਨਿਯਮ 12 ਵਿੱਚ ਸੋਧ ਨੂੰ ਦਿੱਤੀ ਹਰੀ ਝੰਡੀਆਂਗਣਵਾੜੀ ਸੈਂਟਰਾਂ,ਸਕੂਲਾਂ, ਰਾਸ਼ਨ ਡਿਪੂਆਂ ਦਾ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਚੇਤਨ ਪ੍ਰਕਾਸ਼ ਧਾਲੀਵਾਲ ਵੱਲੋਂ ਅਚਨਚੇਤ ਦੌਰਾਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਪੰਜਾਬ ਨੂੰ ਹਿਮਾਚਲ ਪ੍ਰਦੇਸ਼ ਨਾਲ ਜੋੜਦੀ ਸੜਕ ਦੇ ਨਵ ਨਿਰਮਾਣ ਦੀ ਸ਼ੁਰੂਆਤ ਪੰਜਾਬ ਸਰਕਾਰ ਪੰਜਾਬ ਦੀ ਅਮੀਰ ਸੱਭਿਆਚਾਰ ਅਤੇ ਵਿਰਾਸਤ ਨੂੰ ਸੰਭਾਲਣ ਲਈ ਕਰ ਰਹੀ ਹੈ ਸ਼ਾਨਦਾਰ ਕੰਮ : ਅਮਨ ਅਰੋੜਾ

Health

39ਵਾਂ ਰਾਸ਼ਟਰੀ ਨੇਤਰ ਦਾਨ ਪੰਦਰਵਾੜਾ: ਲੋਕਾਂ ਨੂੂੰ ਨੇਤਰ ਦਾਨ ਜਿਹੇ ਨੇਕ ਕਾਰਜ ਲਈ ਵਧ-ਚੜ੍ਹਕੇ ਅੱਗੇ ਆਉਣਾ ਚਾਹੀਦਾ ਹੈ : ਡਾ ਬਲਬੀਰ ਸਿੰਘ

August 25, 2024 08:17 PM
SehajTimes

25 ਅਗਸਤ ਤੋਂ ਮਨਾਇਆ ਜਾ ਰਿਹਾ 39ਵਾਂ ਰਾਸ਼ਟਰੀ ਨੇਤਰ ਦਾਨ ਪੰਦਰਵਾੜਾ

ਪੰਦਰਵਾੜੇ ਦੌਰਾਨ ਰਾਜ ਵਿੱਚ ਵੱਡੇ ਪੱਧਰ ’ਤੇ ਕੀਤੀਆਂ ਜਾਣਗੀਆਂ ਆਈ.ਈ.ਸੀ. ਗਤੀਵਿਧੀਆਂ

ਚੰਡੀਗੜ੍ਹ : ਨੇਤਰ ਦਾਨ ਦੀ ਮਹੱਤਤਾ ਬਾਰੇ ਲੋਕਾਂ ਵਿੱਚ ਜਾਗਰੂਕਤਾ ਫੈਲਾਉਣ ਅਤੇ ਟਰਾਂਸਪਲਾਂਟੇਸ਼ਨ ਲਈ ਕੌਰਨੀਆ ਦੀ ਗੰਭੀਰ ਘਾਟ ਨੂੰ ਪੂਰਾ ਕਰਨ ਦੇ ਮੱਦੇਨਜ਼ਰ ਲੋਕਾਂ ਨੂੂੰ ਮੌਤ ਉਪਰੰਤ ਅੱਖਾਂ ਦਾਨ ਕਰਨ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਐਤਵਾਰ ਨੂੰ 39ਵੇਂ ਰਾਸ਼ਟਰੀ ਨੇਤਰ ਦਾਨ ਪੰਦਰਵਾੜੇ ਦੀ ਸ਼ੁਰੂਆਤ ਕੀਤੀ। ਸਿਹਤ ਮੰਤਰੀ ਨੇ ਲੋਕਾਂ ਨੂੰ ਅੱਖਾਂ ਦਾਨ ਕਰਨ ਲਈ ਅੱਗੇ ਆਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅੱਖਾਂ ਦਾਨ ਇੱਕ ਨੇਕ ਕਾਰਜ ਹੈ ਕਿਉਂਕਿ ਇਹ ਅੱਖਾਂ ਤੋਂ ਵਾਂਝੇ ਕਿਸੇ ਵਿਅਕਤੀ ਦੇ ਹਨ੍ਹੇਰੇ ਜੀਵਨ ਨੂੰ ਚਾਨਣ ਦੀ ਸੌਗਾਤ ਦੇ ਸਕਦਾ ਹੈ। 39ਵਾਂ ਰਾਸ਼ਟਰੀ ਨੇਤਰ ਦਾਨ ਪੰਦਰਵਾੜਾ 25 ਅਗਸਤ ਤੋਂ 8 ਸਤੰਬਰ ਤੱਕ ਮਨਾਇਆ ਜਾਵੇਗਾ। ਸਿਹਤ ਵਿਭਾਗ ਵੱਲੋਂ ਇਸ ਪੰਦਰਵਾੜੇ ਦੌਰਾਨ ਲੋਕਾਂ ਨੂੰ ਜਾਗਰੂਕ ਕਰਨ ਲਈ ਵੱਡੇ ਪੱਧਰ ’ਤੇ ਸੂਚਨਾ, ਸਿੱਖਿਆ ਅਤੇ ਸੰਚਾਰ (ਆਈ.ਈ.ਸੀ.) ਗਤੀਵਿਧੀਆਂ ਤੇਜ਼ ਕੀਤੀਆਂ ਜਾਣਗੀਆਂ। ਡਾ: ਬਲਬੀਰ ਸਿੰਘ, ਜੋ ਕਿ ਖੁਦ ਆਈ ਸਰਜਨ(ਅੱਖਾਂ ਦੇ ਸਰਜਨ) ਹਨ, ਨੇ ਦੱਸਿਆ ਕਿ ਕੌਰਨੀਆ ਵਿੱਚ ਨੁਕਸ ਹੋਣ ਨਾਲ ਅੰਨ੍ਹਾਪਣ ਹੋ ਜਾਂਦਾ ਹੈ, ਜਿਸ ਨੂੰ ਕੌਰਨੀਅਲ ਬਲਾਈਂਡਨੈੱਸ ਕਿਹਾ ਜਾਂਦਾ ਹੈ। ਦਰਅਸਲ ਕੌਰਨੀਆ, ਪੁਤਲੀ (ਆਇਰਿਸ) ਦੇ ਸਾਹਮਣੇ ਇੱਕ ਪਾਰਦਰਸ਼ੀ ਪਰਤ ਹੁੰਦੀ ਹੈ। ਉਨ੍ਹਾਂ ਦੱਸਿਆ, “ ਦਾਨੀ ਸੱਜਣ ਦੀਆਂ ਅੱਖਾਂ ਚੋਂ ਕੌਰਨੀਆ ਲੈ ਲਿਆ ਜਾਂਦਾ ਹੈ ਅਤੇ ਇਸ ਨੂੰ ਲੋੜਵੰਦ ਵਿਅਕਤੀ ਦੀਆਂ ਅੱਖਾਂ ਵਿੱਚ ਟਰਾਂਸਪਲਾਂਟ ਕੀਤਾ ਜਾਂਦਾ ਹੈ, ਜਿਸ ਨਾਲ ਉਹ ਇਸ ਰੰਗ-ਬਰੰਗੇ ਸੰਸਾਰ ਨੂੰ ਦੇਖਣਯੋਗ ਬਣ ਜਾਂਦਾ ਹੈ,”। ਉਹਨਾਂ ਅੱਗੇ ਕਿਹਾ ਕਿ ਸਰਜਰੀ ਦੀ ਇਸ ਪ੍ਰਕਿਰਿਆ ਨੂੰ ਕੇਰਾਟੋਪਲਾਸਟੀ ਕਿਹਾ ਜਾਂਦਾ ਹੈ।

ਨੇਤਰ ਦਾਨ ਦੀ ਮਹੱਤਤਾ ਨੂੰ ਰੇਖਾਂਕਿਤ ਕਰਦੇ ਹੋਏ ਸਿਹਤ ਮੰਤਰੀ ਨੇ ਕਿਹਾ ਕਿ ਅੱਖਾਂ ਸਾਡੀਆਂ ਪ੍ਰਮੁੱਖ ਗਿਆਨ ਇੰਦਰੀ ਹਨ ਕਿਉਂਕਿ ਲਗਭਗ 80 ਫੀਸਦ ਸੰਵੇਦਨਾਤਮਕ ਪ੍ਰਭਾਵ ਅਸੀਂ ਆਪਣੀ ਨਜ਼ਰ ਰਾਹੀਂ ਮਹਿਸੂਸਦੇ ਹਾਂ। ਅੱਖਾਂ ਤੋਂ ਬਿਨਾਂ ਜੀਵਨ ਦੀ ਕਲਪਨਾ ਕਰਨਾ ਵੀ ਬਹੁਤ ਚੁਣੌਤੀਪੂਰਨ ਹੈ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਕੌਰਨੀਅਲ ਬਲਾਈਂਡਨੈਸ ਮੁੱਖ ਤੌਰ ’ਤੇ ਬੱਚਿਆਂ ਅਤੇ ਨੌਜਵਾਨਾਂ ਨੂੰ ਪ੍ਰਭਾਵਿਤ ਕਰਦਾ ਹੈ, ਜਿਨ੍ਹਾਂ ਲਈ ਅੱਗੇ ਜਿੰਦਗੀ ਦਾ ਲੰਮੇਰਾ ਪੰਧ ਚੁਣੌਤੀ ਬਣ ਕੇ ਖੜ੍ਹਾ ਹੁੰਦਾ ਹੈ । ਉਨ੍ਹਾਂ ਦੱਸਿਆ ਕਿ ਇੱਕ ਅੱਖ ਦਾਨ ਕਰਨ ਨਾਲ ਦੋ ਕੌਰਨੀਅਲ ਬਲਾਈਂਡ ਵਿਅਕਤੀਆਂ ਨੂੰ ਨਜ਼ਰ ਦੀ ਸੌਗਾਤ ਦਿੱਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਭਾਰਤ ਵਿੱਚ ਲਗਭਗ 11 ਲੱਖ ਲੋਕ ਕੌਰਨੀਅਲ ਬਲਾਈਂਡਨੈਸ ਤੋਂ ਪੀੜਤ ਹਨ ਅਤੇ ਹਰ ਸਾਲ 25,000 ਨਵੇਂ ਕੇਸ ਸ਼ਾਮਲ ਹੋ ਰਹੇ ਹਨ। ਪਰ, ਭਾਰਤ ਵਿੱਚ ਹਰ ਸਾਲ ਸਿਰਫ 25000 ਕੌਰਨੀਅਲ ਟਰਾਂਸਪਲਾਂਟ ਹੀ ਕਰਵਾਏ ਜਾਂਦੇ ਹਨ। “ ਨੇਤਰ ਦਾਨੀਆਂ ਅਤੇ ਕੌਰਨੀਅਲ ਨੇਤਰਹੀਣ ਵਿਅਕਤੀਆਂ ਦੀ ਗਿਣਤੀ ਵਿੱਚ ਬਹੁਤ ਵੱਡਾ ਪਾੜਾ ਹੈ। ਇਸ ਲਈ ਸਾਨੂੰ ਸਾਰਿਆਂ ਨੂੰ ਅੱਖਾਂ ਦਾਨ ਕਰਨ ਦਾ ਅਹਿਦ ਲੈਣ ਲਈ ਅੱਗੇ ਆਉਣਾ ਚਾਹੀਦਾ ਹੈ ਤਾਂ ਜੋ ਆਪਣੇ ਸੂਬੇ ਅਤੇ ਦੇਸ਼ ਨੂੰ ਕੌਰਨੀਆ ਬਲਾਈਂਡਨੈਸ ਤੋਂ ਮੁਕਤ ਕੀਤਾ ਜਾ ਸਕੇ। ਉਹਨਾਂ ਅੱਗੇ ਕਿਹਾ ਕਿ ਹਾਲਾਂਕਿ ਸਾਡੇ ਕੋਲ ਟਰਾਂਸਪਲਾਂਟ ਕਰਨ ਲਈ ਸਿਖਲਾਈ ਪ੍ਰਾਪਤ, ਉੱਚ ਯੋਗਤਾ ਪ੍ਰਾਪਤ ਸਰਜਨ ਅਤੇ ਹਸਪਤਾਲ ਦੀਆਂ ਸਹੂਲਤਾਂ ਮੌਜੂਦ ਹਨ ਪਰ ਸਾਡੇ ਕੋਲ ਸਰਜਰੀ ਕਰਨ ਲਈ ਲੋੜੀਂਦੇ ਅੱਖਾਂ ਦੇ ਟਿਸ਼ੂ ਨਹੀਂ ਹਨ।

ਪੰਜਾਬ ਵਿੱਚ ਕੁੱਲ 10 ਰਜਿਸਟਰਡ ਅੱਖਾਂ ਦੇ ਬੈਂਕ ਅਤੇ 27 ਕੌਰਨੀਅਲ ਟਰਾਂਸਪਲਾਂਟੇਸ਼ਨ ਕੇਂਦਰ ਹਨ। ਪੰਜਾਬ ਵਿੱਚ 2023-24 ਵਿੱਚ ਕੁੱਲ 940 ਕੇਰਾਟੋਪਲਾਸਟੀ ਸਰਜਰੀਆਂ ਕੀਤੀਆਂ ਗਈਆਂ ਸਨ, ਜਦੋਂ ਕਿ ਜੁਲਾਈ-2024 ਤੱਕ ਅਜਿਹੀਆਂ 275 ਸਰਜਰੀਆਂ ਸਫਲਤਾਪੂਰਵਕ ਕੀਤੀਆਂ ਗਈਆਂ ਹਨ। ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਡਾ. ਹਿਤਿੰਦਰ ਕੌਰ ਨੇ ਦੱਸਿਆ ਕਿ ਇਸ ਪੰਦਰਵਾੜੇ ਦੌਰਾਨ ਸੂਬੇ ਭਰ ਵਿੱਚ ਵੱਖ-ਵੱਖ ਆਈ.ਈ.ਸੀ ਗਤੀਵਿਧੀਆਂ ਕੀਤੀਆਂ ਜਾਣੀਆਂ ਹਨ ਅਤੇ ਇਸ ਸਬੰਧੀ ਸਾਰੇ ਸਿਵਲ ਸਰਜਨਾਂ ਨੂੰ ਪਹਿਲਾਂ ਹੀ ਵਿਸਥਾਰਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਸ ਜਾਗਰੂਕਤਾ ਮੁਹਿੰਮ ਦੌਰਾਨ ਅੱਖਾਂ ਦਾਨ ਕਰਨ ਨਾਲ ਸਬੰਧਤ ਕਈ ਮਿੱਥਾਂ ਅਤੇ ਨਿਰਾਧਾਰ ਧਾਰਨਾਵਾਂ ਦਾ ਸੱਚ ਵੀ ਬੇਪਰਦ ਹੋ ਜਾਵੇਗਾ।ਨੈਸ਼ਨਲ ਪ੍ਰੋਗਰਾਮ ਫਾਰ ਕੰਟਰੋਲ ਆਫ਼ ਬਲਾਇੰਡਨੈੱਸ ਐਂਡ ਵਿਜ਼ੂਅਲ ਇੰਪੇਅਰਮੈਂਟ (ਐਨ.ਪੀ.ਸੀ.ਬੀ.ਵੀ.ਆਈ.) ਦੇ ਸਟੇਟ ਪ੍ਰੋਗਰਾਮ ਅਫਸਰ ਡਾ. ਨੀਤੀ ਸਿੰਗਲਾ ਨੇ ਦੱਸਿਆ ਕਿ ਨੇਤਰ ਦਾਨ ਕਰਨ ਸਬੰਧੀ ਰਜਿਸਟਰੇਸ਼ਨ ਫਾਰਮ ਸਾਰੇ ਜ਼ਿਲਾ ਹਸਪਤਾਲਾਂ, ਸਬ-ਡਵੀਜ਼ਨ ਹਸਪਤਾਲਾਂ ਅਤੇ ਕਮਿਊਨਿਟੀ ਹੈਲਥ ਸੈਂਟਰਾਂ ਵਿਖੇ ਉਪਲਬਧ ਹਨ। ਅੱਖਾਂ ਦਾਨ ਕਰਨ ਸਬੰਧੀ ਰਜਿਸਟਰੇਸ਼ਨ ਵੈੱਬਸਾਈਟ www.nhm.punjab.gov.in/Eye_Donation/form1.php ’ਤੇ ਆਨਲਾਈਨ ਵੀ ਕੀਤੀ ਜਾ ਸਕਦੀ ਹੈ।

ਡੱਬੀ: ਅੱਖਾਂ ਦਾਨ ਕਰਨ ਬਾਰੇ ਅਕਸਰ ਪੁੱਛੇ ਜਾਂਦੇ ਸਵਾਲ, ਤੱਥ ਅਤੇ ਮਿੱਥਾਂ

ਆਈ ਬੈਂਕ ਕੀ ਹੈ - ਇਹ ਦਾਨੀ ਅਤੇ ਪ੍ਰਾਪਤਕਰਤਾ / ਅੱਖਾਂ ਦੇ ਸਰਜਨ ਦਰਮਿਆਨ ਇੱਕ ਕੜੀ ਹੈ। ਇਹ ਇੱਕ ਸਰਕਾਰੀ ਮਾਨਤਾ ਪ੍ਰਾਪਤ ਸੰਸਥਾ ਹੈ , ਜੋ ਦਾਨ ਕਰਨ ਵਾਲਿਆਂ ਤੋਂ ਅੱਖਾਂ ਲੈਣ ਅਤੇ ਕੋਰਨੀਅਲ ਟਰਾਂਸਪਲਾਂਟੇਸ਼ਨ ਦੇ ਲੋੜਵੰਦਾਂ ਨੂੰ ਦੇਣ ਦਾ ਕੰਮ ਕਰਦੀ ਹੈ।

ਅੱਖਾਂ ਦਾਨ ਕੌਣ ਕਰ ਸਕਦਾ ਹੈ - ਕੋਈ ਵੀ ਵਿਅਕਤੀ ਉਮਰ, ਲਿੰਗ ਅਤੇ ਬਲੱਡ ਗਰੁੱਪ ਦੀ ਪਰਵਾਹ ਕੀਤੇ ਬਿਨਾਂ ਅੱਖਾਂ ਦਾਨ ਕਰ ਸਕਦਾ ਹੈ।

ਕੀ ਟਰਾਂਸਪਲਾਂਟ ਲਈ ਪੂਰੀ ਅੱਖ ਦੀ ਵਰਤੋਂ ਕੀਤੀ ਜਾਂਦੀ ਹੈ- ਨਹੀਂ, ਟਰਾਂਸਪਲਾਂਟ ਲਈ ਸਿਰਫ ਪੁਤਲੀ (ਆਇਰਿਸ) ਦੇ ਸਾਹਮਣੇ ਵਾਲੀ ਪਤਲੀ ਪਾਰਦਰਸ਼ੀ ਪਰਤ, ਜਿਸ ਨੂੰ ਕੋਰਨੀਆ ਕਿਹਾ ਜਾਂਦਾ ਹੈ, ਦੀ ਵਰਤੋਂ ਕੀਤੀ ਜਾਂਦੀ ਹੈ। ਕੋਰਨੀਆ ਬਿਨਾਂ ਕਿਸੇ ਖੂਨ ਦੀਆਂ ਨਾੜੀਆਂ ਵਾਲਾ ਇੱਕ ਪਾਰਦਰਸ਼ੀ ਟਿਸ਼ੂ ਹੈ। ਸਪਸ਼ਟ ਕੋਰਨੀਆ ਨਾਲ ਵਿਅਕਤੀ ਚੰਗੀ ਤਰ੍ਹਾਂ ਦੇਖਣ ਦੇ ਯੋਗ ਬਣ ਜਾਂਦਾ ਹੈ।

ਕੌਰਨੀਆ ਟਰਾਂਸਪਲਾਂਟੇਸ਼ਨ ਦਾ ਕੀ ਅਰਥ ਹੈ - ਇਹ ਇੱਕ ਸਰਜੀਕਲ ਪ੍ਰਕਿਰਿਆ ਹੈ, ਜਿੱਥੇ ਮਰੀਜ਼ ਨੂੰ ਫਿਰ ਤੋਂ ਦੇਖਣ ਦੇ ਯੋਗ ਬਣਾਉਣ ਲਈ ਉਸਦੇ ਖਰਾਬ ਹੋ ਚੁੱਕੇ ਕੌਰਨੀਆ ਨੂੰ ਦਾਨੀ ਤੋਂ ਪ੍ਰਾਪਤ ਸਿਹਤਮੰਦ ਕੋਰਨੀਆ ਨਾਲ ਬਦਲ ਦਿੱਤਾ ਜਾਂਦਾ ਹੈ।

ਮੌਤ ਤੋਂ ਬਾਅਦ ਕਿੰਨੇ ਸਮੇਂ ਦੇ ਅੰਦਰ ਕੌਰਨੀਆ/ਅੱਖ ਨੂੰ ਕੱਢ ਦੇਣਾ ਚਾਹੀਦਾ ਹੈ - ਮੌਤ ਦੇ 6 ਘੰਟਿਆਂ ਦਰਮਿਾਨ।

ਕੀ ਸ਼ੂਗਰ ਅਤੇ ਹਾਈਪਰਟੈਨਸ਼ਨ ਦਾ ਮਰੀਜ਼ ਅੱਖਾਂ ਦਾਨ ਕਰ ਸਕਦਾ ਹੈ? - ਹਾਂ

ਅੱਖਾਂ ਕੌਣ ਦਾਨ ਨਹੀਂ ਕਰ ਸਕਦਾ? – ਉਨ੍ਹਾਂ ਦਾਨੀਆਂ ਤੋਂ ਅੱਖਾਂ ਨਹੀਂ ਲਈਆਂ ਜਾਂਦੀਆਂ ਜੋ ਹੇਠ ਲਿਖੇ ਕਾਰਨਾਂ ਨਾਲ ਸੰਕਰਮਿਤ ਹੁੰਦੇ ਜਾਂ ਮੌਤ ਹੋ ਜਾਂਦੀ ਹੈ: ਏਡਜ਼ (ਐਚਆਈਵੀ) / ਹੈਪੇਟਾਈਟਸ ਬੀ ਜਾਂ ਸੀ, ਸੇਪਸਿਸ, ਲਿਊਕੇਮੀਆ, ਰੇਬੀਜ਼, ਮੈਨਿਨਜਾਈਟਿਸ, ਇਨਸੇਫਲਾਈਟਿਸ, ਟੈਟਨਸ ਅਤੇ ਹੋਰ ਵਾਇਰਲ ਬਿਮਾਰੀਆਂ।

ਮ੍ਰਿਤਕ ਦੇ ਰਿਸ਼ਤੇਦਾਰਾਂ ਨੂੰ ਕੀ ਕਰਨਾ ਚਾਹੀਦਾ ਹੈ? - ਮੌਤ ਤੋਂ ਤੁਰੰਤ ਬਾਅਦ ਨਜ਼ਦੀਕੀ ਆਈ ਬੈਂਕ ਜਾਂ, ਅੱਖਾਂ ਦੇ ਸੰਗ੍ਰਹਿ ਕੇਂਦਰ ਨੂੰ ਸੂਚਿਤ ਕਰੋ।

Have something to say? Post your comment

 

More in Health

ਸਰਕਾਰ ਵੱਲੋਂ ਸਰਕਾਰੀ ਰੇਟਾਂ ’ਤੇ ਸਕੈਨ ਲਈ ਨਿੱਜੀ ਸਕੈਨ ਸੈਂਟਰ ਇੰਪੈਨਲ ਕੀਤੇ ਹੋਏ ਹਨ : ਸਿਵਲ ਸਰਜਨ ਡਾ. ਰੇਨੂ ਸਿੰਘ

ਪੰਜਾਬ ਦੇ ਸਰਕਾਰੀ ਹਸਪਤਾਲਾਂ ਦੇ ਡਾਕਟਰਾਂ ਦੀ ਹੜਤਾਲ ਖਤਮ, ਸਰਕਾਰ ਨਾਲ ਬਣੀ ਸਹਿਮਤੀ

ਹੜਤਾਲ ਦੌਰਾਨ ਆਮ ਆਦਮੀ ਕਲੀਨਿਕਾਂ ਅਤੇ ਐਮਰਜੈਂਸੀ ਵਿਭਾਗਾਂ ਵਿਚ ਸਿਹਤ ਸੇਵਾਵਾਂ ਜਾਰੀ

ਮੈਡੀਕਲ ਸੈਂਟਰ ਵਿੱਚ ਗਰਭਵਤੀ ਡਾਕਟਰ 'ਤੇ ਹਮਲਾ, ਪੁਲੀਸ ਵਲੋਂ ਮਾਮਲਾ ਦਰਜ

ਸਿਹਤ ਵਿਭਾਗ ਵੱਲੋਂ ਪਲਾਸ਼ਕਾ ਯੂਨੀਵਰਸਿਟੀ ਵਿਖੇ ਕੋਵਿਡ ਸਬੰਧੀ ਕੀਤਾ ਗਿਆ ਸਰਵੇ

ਗਰਭਵਤੀ ਔਰਤਾਂ ਲਈ ਜਣੇਪੇ ਤੋਂ ਪਹਿਲਾਂ ਚਾਰ ਜਾਂਚਾਂ ਕਰਵਾਉਣਾ ਬੇਹੱਦ ਜ਼ਰੂਰੀ : ਡਾ. ਰੇਨੂੰ ਸਿੰਘ

ਮੁਫਤ ਹੋਮਿਓਪੈਥਿਕ ਮੈਡੀਕਲ ਚੈਕਅਪ ਕੈਂਪ ਲਗਾਇਆ

ਪੀ.ਐਚ.ਸੀ. ਬੂਥਗੜ੍ਹ ਦੇ ਪਿੰਡਾਂ ਵਿਚ ਡੇਂਗੂ ਵਿਰੁਧ ਜਾਂਚ ਤੇ ਜਾਗਰੂਕਤਾ ਮੁਹਿੰਮ ਜਾਰੀ

ਸਿਹਤ ਵਿਭਾਗ ਵਲੋਂ ਸਵਾ ਲੱਖ ਤੋਂ ਵੱਧ ਘਰਾਂ ਦਾ ਡੇਂਗੂ ਸਰਵੇ, 2059 ਘਰਾਂ ਵਿਚ ਮਿਲਿਆ ਲਾਰਵਾ

ਸਿਹਤ ਵਿਭਾਗ ਵਲੋਂ ਅੱਖਾਂ ਦਾਨ ਪੰਦਰਵਾੜਾ 25 ਅਗੱਸਤ ਤੋਂ