Friday, September 20, 2024

Malwa

ਸਿਹਤ ਮੰਤਰੀ ਨੇ DC, MC ਤੇ ਹੋਰ ਅਧਿਕਾਰੀਆਂ ਨੂੰ ਨਾਲ ਲੈਕੇ ਦਰਜਨ ਦੇ ਕਰੀਬ ਕਲੋਨੀਆਂ ਦਾ ਕੀਤਾ ਦੌਰਾ

August 26, 2024 03:11 PM
SehajTimes

ਕਿਹਾ, ਅੰਮਰੁਤ-2 ਤਹਿਤ 100 ਕਰੋੜ ਨਾਲ ਪਟਿਆਲਾ ਦਾ ਕਾਇਆਂ ਕਲਪ ਕਰਕੇ ਦਿਖਾਏਗੀ ਪੰਜਾਬ ਸਰਕਾਰ

ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ, ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ 'ਤੇ ਹੋਣ ਵਾਲੇ ਵਿਕਾਸ ਕੰਮ ਜਲਦ ਹੋਣਗੇ ਪੂਰੇ

 
ਪਟਿਆਲਾ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ, ਨਗਰ ਨਿਗਮ ਕਮਿਸ਼ਨਰ ਆਦਿੱਤਿਆ ਡੇਚਲਵਾਲ, ਵਧੀਕ ਡਿਪਟੀ ਕਮਿਸ਼ਨਰ (ਜ) ਕੰਚਨ, ਐਸ.ਪੀ. ਸਿਟੀ ਸਰਫ਼ਰਾਜ ਆਲਮ ਅਤੇ ਹੋਰ ਅਧਿਕਾਰੀਆਂ ਨੂੰ ਨਾਲ ਲੈਕੇ ਪਟਿਆਲਾ ਦਿਹਾਤੀ ਹਲਕੇ ਦੀਆਂ ਦਰਜਨ ਦੇ ਕਰੀਬ ਕਲੋਨੀਆਂ ਦਾ ਦੌਰਾ ਕੀਤਾ। ਇਸ ਮੌਕੇ ਸਿਹਤ ਮੰਤਰੀ ਨੇ ਸਥਾਨਕ ਵਸਨੀਕਾਂ ਨੂੰ ਮਿਲਕੇ ਉਨ੍ਹਾਂ ਦੀਆਂ ਵਿਕਾਸ ਕੰਮਾਂ ਨੂੰ ਲੈਕੇ ਸਮੱਸਿਆਵਾਂ ਸੁਣੀਆਂ ਅਤੇ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਤਹਿਤ ਹੋਣ ਵਾਲੇ ਸਾਰੇ ਵਿਕਾਸ ਕੰਮ ਜਲਦ ਪੂਰੇ ਕੀਤੇ ਜਾਣਗੇ। ਡਾ. ਬਲਬੀਰ ਸਿੰਘ ਨੇ ਉਪਲ ਚੌਂਕ ਵਿਖੇ ਸੁਖਦੇਵ ਨਗਰ ਤੋਂ ਸਿਊਨਾ ਨੂੰ ਜਾਂਦੀ ਸੜਕ ਸਮੇਤ ਮਨਜੀਤ ਨਗਰ, ਅਨੰਦ ਨਗਰ-ਬੀ ਤੇ ਅਨੰਦ ਨਗਰ-ਏ ਦੀਆਂ ਮੁੱਖ ਸੜਕਾਂ ਸਮੇਤ ਅਨੰਦ ਨਗਰ ਐਕਟੈਂਸ਼ਨ ਤਾਰਾਂ ਵਾਲੀ ਸੜਕ, ਇੰਦਰਾ ਕਲੋਨੀ ਦੀਆਂ ਸਮੱਸਿਆਵਾਂ, ਗਰੀਨ ਪਾਰਕ ਨੇੜੇ ਮਾਤਾ ਗੁਰਦਿਆਲ ਕੌਰ ਗੁਰਦੁਆਰਾ ਸਾਹਿਬ, ਬੰਨਾ ਰੋੜ, ਫੈਕਟਰੀ ਏਰੀਆ, ਤਫ਼ੱਜਲਪੁਰ ਆਦਿ ਕਲੋਨੀਆਂ ਵਿਖੇ ਸੜਕਾਂ, ਸੀਵਰੇਜ, ਬਰਸਾਤੀ ਪਾਣੀ ਦੀ ਨਿਕਾਸੀ, ਸਾਫ਼-ਸਫ਼ਾਈ, ਪੀਣ ਵਾਲੇ ਪਾਣੀ ਅਤੇ ਸਟਰੀਟ ਲਾਇਟਾਂ ਦੇ ਕੰਮਾਂ ਦਾ ਧਰਾਤਲ 'ਤੇ ਜਾਕੇ ਜਾਇਜ਼ਾ ਲਿਆ। ਸਿਹਤ ਮੰਤਰੀ ਨੇ ਮੌਕੇ 'ਤੇ ਹੀ ਨਗਰ ਨਿਗਮ ਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋਕਾਂ ਵੱਲੋਂ ਗਿਣਾਏ ਗਏ ਕੰਮ ਤੁਰੰਤ ਪੂਰੇ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਇਨ੍ਹਾਂ ਕਲੋਨੀਆਂ ਵਿੱਚ ਬੰਦ ਪਈਆਂ ਸੀਵਰੇਜ ਲਾਈਨਾਂ ਦੀ ਸੁਪਰਸੱਕਸ਼ਨ ਮਸ਼ੀਨ ਨਾਲ ਸਫ਼ਾਈ ਸ਼ੁਰੂ ਕਰਵਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਇੰਦਰਾ ਕਲੋਨੀ ਵਿਖੇ ਟਾਇਰ ਸਾੜਦੇ ਤੇ ਰਾਤ ਨੂੰ ਲੋਹੇ ਦਾ ਕੰਮ ਕਰਦੇ ਲੋਕਾਂ ਨੂੰ ਇਹ ਕੰਮ ਬੰਦ ਕਰਨ ਦੀ ਅਪੀਲ ਕੀਤੀ ਤੇ ਕਿਹਾ ਕਿ ਇਸ ਕਲੋਨੀ ਵਿੱਚ ਪਾਰਕ ਨੂੰ ਠੀਕ ਕਰਵਾਇਆ ਜਾਵੇਗਾ।
 
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੰਮਰੁਤ-2 ਦੇ ਤਹਿਤ 100 ਕਰੋੜ ਰੁਪਏ ਦੇ ਬਜਟ 'ਚ ਉਹ ਕੰਮ ਕਰਕੇ ਦਿਖਾਏਗੀ ਜੋ ਪਿਛਲੀ ਸਰਕਾਰ 'ਚ 550 ਕਰੋੜ ਰੁਪਏ ਖ਼ਰਚਣ ਦਾ ਦਾਅਵਾ ਕਰਨ ਦੇ ਬਾਵਜੂਦ ਨਹੀਂ ਹੋ ਸਕਿਆ। ਉਨ੍ਹਾਂ ਕਿਹਾ ਕਿ ਹੁਣ ਜਿੱਥੇ ਪੀਣ ਵਾਲੇ ਪਾਣੀ ਦੀ ਸਮੱਸਿਆ ਦਾ ਹੱਲ ਕੀਤਾ ਜਾ ਰਿਹਾ ਹੈ, ਉਥੇ ਹੀ ਪਟਿਆਲਾ ਦਿਹਾਤੀ ਹਲਕੇ ਦੀਆਂ ਕਲੋਨੀਆਂ ਵਿੱਚ ਟੁੱਟੀਆਂ ਸੜਕਾਂ ਦੀ ਮੁਰੰਮਤ ਕਰਵਾਈ ਜਾਵੇਗੀ ਤੇ ਕੋਈ ਵੀ ਸਟਰੀਟ ਲਾਈਟ ਖ਼ਰਾਬ ਨਹੀਂ ਰਹਿਣ ਦਿੱਤੀ ਜਾਵੇਗੀ। ਇਸ ਮੌਕੇ ਕਰਨਲ ਜੇ.ਵੀ. ਸਿੰਘ, ਅਮਰੀਕ ਸਿੰਘ ਬੰਗੜ, ਸੁਰੇਸ਼ ਰਾਏ, ਜਸਬੀਰ ਸਿੰਘ ਗਾਂਧੀ, ਗੱਜਣ ਸਿੰਘ, ਸੰਤੋਖ ਸ਼ੌਂਕੀ, ਦਵਿੰਦਰ ਕੌਰ, ਚਰਨਜੀਤ ਸਿੰਘ ਐਸ.ਕੇ., ਮਨਜੀਤ ਵਿਰਦੀ, ਲਾਲ ਸਿੰਘ, ਰਵੀ ਰਣਜੀਤ, ਭੁਪਿੰਦਰ ਨੰਬਰਦਾਰ, ਰਾਜਵੰਤ ਸੰਧੂ, ਜੀਤ ਸਿੰਘ, ਜਸਵੰਤ ਰਾਏ, ਗੁਰਚਰਨ ਸਿੰਘ ਰੁਪਾਣਾ ਆਦਿ ਸਥਾਨਕ ਆਗੂਆਂ ਸਮੇਤ ਸਿਵਲ ਸਰਜਨ ਡਾ. ਜਤਿੰਦਰ ਕਾਂਸਲ, ਨਗਰ ਨਿਗਮ ਦੇ ਐਸ.ਈ. ਗੁਰਪ੍ਰੀਤ ਵਾਲੀਆ, ਲੋਕ ਨਿਰਮਾਣ ਵਿਭਾਗ ਦੇ ਐਕਸੀਐਨ ਪਿਯੂਸ਼ ਅਗਰਵਾਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਸਮੇਤ ਸਥਾਨਕ ਵਸਨੀਕ ਮੌਜੂਦ ਸਨ।
*****

Have something to say? Post your comment

 

More in Malwa

ਅਗਾਮੀ ਪੰਚਾਇਤੀ ਚੋਣਾਂ ਸਬੰਧੀ ਤਿਆਰੀਆਂ ਹੁਣ ਤੋਂ ਹੀ ਅਰੰਭੀਆਂ ਜਾਣ-ਡਾ. ਸੋਨਾ ਥਿੰਦ

ਪਾਵਰਕੌਮ ਬਿਜਲੀ ਖਪਤਕਾਰਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ: ਐਕਸੀਅਨ ਗੁਪਤਾ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੀਆਂ ਸਮੂਹ ਨਗਰ ਕੌਸਲਾਂ ਅਤੇ ਨਗਰ ਪੰਚਾਇਤਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ,ਸਾਫ ਸਫਾਈ ਆਦਿ ਦਾ ਲਿਆ ਜਾਇਜਾ

ਡਿਪਟੀ ਕਮਿਸ਼ਨਰ ਨੇ ਮਾਲ ਅਫ਼ਸਰਾਂ ਦੀ ਕਾਰਗੁਜ਼ਾਰੀ ਦਾ ਲਿਆ ਜਾਇਜ਼ਾ

ਮਾਲੇਰਕੋਟਲਾ ਪੁਲਿਸ ਦੇ ਥਾਣਾ ਸ਼ਹਿਰੀ 1 ਦੀ ਲੋਕਾਂ ਨੇ ਰੱਜ ਕੇ ਕੀਤੀ ਸਲਾਘਾ

ਬਿਸ਼ਨਪੁਰਾ ਧਰਨੇ 'ਚ ਚੌਥੇ ਦਿਨ ਆਇਆ ਮੋੜਾ 

ਵਿੱਤੀ ਸਾਲ 2024-25 ਦੌਰਾਨ ਉਦਯੋਗਿਕ ਨਿਤੀ-2017 ਅਧੀਨ FCI ਵੈਰੀਫਿਕੇਸ਼ਨ ਐਂਡ ਬਿਜਲੀ ਡਿਊਟੀ ਛੋਟ ਲਈ ਪੰਜ ਉਦਯੋਗਿਕ ਯੂਨਿਟਾਂ ਨੂੰ ਦਿੱਤੀ ਜਾ ਚੁੱਕੀ ਹੈ ਪ੍ਰਵਾਨਗੀ : ਡਾ ਪੱਲਵੀ

ਦੋ ਮਨਰੇਗਾ ਕਾਮਿਆਂ ਦਾ ਤੀਜੇ ਦਿਨ ਵੀ ਨਾ ਹੋਇਆ ਸਸਕਾਰ 

ਨੰਬਰਦਾਰਾਂ ਨੇ ਸਰਕਾਰ ਪ੍ਰਤੀ ਜਤਾਈ ਨਰਾਜ਼ਗੀ 

ਆਲਮੀ ਪੱਧਰ ਤੇ ਵਾਤਾਵਰਨ ਨੂੰ ਬਚਾਉਣ ਲਈ ਉਪਰਾਲੇ ਜ਼ਰੂਰੀ : ਡਾਕਟਰ ਫੂਲ