Friday, September 20, 2024

Sports

'ਖੇਡਾਂ ਵਤਨ ਪੰਜਾਬ ਦੀਆਂ' ਸੀਜ਼ਨ-3 ਦੀ ਮਸ਼ਾਲ ਦਾ ਪਟਿਆਲਾ ਪੁੱਜਣ 'ਤੇ ਹੋਇਆ ਭਰਵਾਂ ਸਵਾਗਤ

August 26, 2024 05:26 PM
SehajTimes

ਸੂਬੇ ਦੀਆਂ ਮੰਡੀਆਂ ਦੇ ਸ਼ੈਡ ਆਫ਼ ਸੀਜ਼ਨ 'ਚ ਇਨਡੋਰ ਖੇਡ ਸਟੇਡੀਅਮ ਦੇ ਤੌਰ 'ਤੇ ਖਿਡਾਰੀ ਵਰਤ ਸਕਣਗੇ : ਹਰਚੰਦ ਸਿੰਘ ਬਰਸਟ

ਬੱਚੇ, ਨੌਜਵਾਨ, ਬਜ਼ੁਰਗ ਖੇਡਾਂ ਦਾ ਹਿੱਸਾ ਬਣਨ ਲਈ ਆਪਣੀ ਰਜਿਸਟਰੇਸ਼ਨ ਜ਼ਰੂਰ ਕਰਵਾਉਣ

ਪਟਿਆਲਾ : 'ਖੇਡਾਂ ਵਤਨ ਪੰਜਾਬ ਦੀਆਂ' ਸੀਜ਼ਨ-3 ਦੀ ਮਸ਼ਾਲ ਦਾ ਅੱਜ ਪਟਿਆਲਾ ਪੁੱਜਣ 'ਤੇ ਪਟਿਆਲਵੀਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ, ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਅਤੇ ਏ.ਡੀ.ਸੀ. ਮੈਡਮ ਕੰਚਨ ਨੇ ਰਾਜਾ ਭਾਲਿੰਦਰ ਸਿੰਘ ਖੇਡ ਸਟੇਡੀਅਮ ਵਿਖੇ ਮਸ਼ਾਲ ਦਾ ਸਵਾਗਤ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਲੜੀ ਤਹਿਤ ਸ਼ੁਰੂ ਕੀਤੀਆਂ ਗਈਆਂ 'ਖੇਡਾਂ ਵਤਨ ਪੰਜਾਬ ਦੀਆਂ' ਨੇ ਬੱਚਿਆਂ, ਨੌਜਵਾਨਾਂ ਅਤੇ ਬਜ਼ੁਰਗਾਂ ਨੂੰ ਮੁੜ ਖੇਡ ਮੈਦਾਨਾਂ ਵਿੱਚ ਲਿਆਂਦਾ ਹੈ। ਉਨ੍ਹਾਂ ਕਿਹਾ ਕਿ ਰੰਗਲੇ ਪੰਜਾਬ ਦੇ ਬਰੈਂਡ ਅੰਬੈਸਡਰ ਇਨ੍ਹਾਂ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਖਿਡਾਰੀ ਹੀ ਹਨ। ਉਨ੍ਹਾਂ ਕਿਹਾ ਕਿ ਸੂਬੇ 'ਚ ਕੌਮੀ ਤੇ ਕੌਮਾਂਤਰੀ ਪੱਧਰ ਦੇ ਖਿਡਾਰੀ ਪੈਦਾ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਨਵੀਂ ਪਹਿਲਕਦਮੀ ਕਰਦਿਆਂ ਜਿਥੇ 'ਖੇਡਾਂ ਵਤਨ ਪੰਜਾਬ ਦੀਆਂ' ਦੀ ਸ਼ੁਰੂਆਤ ਕੀਤੀ, ਉਥੇ ਹੀ ਕੌਮਾਂਤਰੀ ਪੱਧਰ ਦੇ ਮੁਕਾਬਲਿਆਂ 'ਚ ਜਾਣ ਵਾਲੇ ਖਿਡਾਰੀਆਂ ਨੂੰ ਪਹਿਲਾਂ ਤਿਆਰੀ ਲਈ ਵੀ ਰਾਸ਼ੀ ਦਿੱਤੀ ਤਾਂ ਜੋ ਖਿਡਾਰੀਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਤੇ ਉਹ ਆਪਣਾ ਸਰਵੋਤਮ ਪ੍ਰਦਰਸ਼ਨ ਕੌਮਾਂਤਰੀ ਪੱਧਰ 'ਤੇ ਦੇ ਸਕਣ। ਉਨ੍ਹਾਂ ਕਿਹਾ ਕਿ ਪੈਰਿਸ ਓਲੰਪਿਕਸ ਵਿੱਚ ਹਿੱਸਾ ਲੈਣ ਵਾਲੇ ਪੰਜਾਬ ਦੇ 19 ਖਿਡਾਰੀਆਂ ਨੂੰ ਸਰਕਾਰ ਵੱਲੋਂ 12.50 ਕਰੋੜ ਰੁਪਏ ਦੀ ਰਾਸ਼ੀ ਪ੍ਰਦਾਨ ਕੀਤੀ ਗਈ ਹੈ। ਇਸ ਮੌਕੇ ਸੰਬੋਧਨ ਕਰਦਿਆਂ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਖਿਡਾਰੀਆਂ ਨੂੰ ਖੇਡਾਂ ਲਈ ਬਿਹਤਰ ਸਹੂਲਤਾਂ ਦੇਣ ਦੇ ਮਕਸਦ ਨਾਲ ਪੰਜਾਬ ਮੰਡੀ ਬੋਰਡ ਵੱਲੋਂ ਆਫ਼ ਸੀਜ਼ਨ ਵਿੱਚ ਮੰਡੀਆਂ ਦੇ ਸ਼ੈਡਾਂ ਨੂੰ ਇਨਡੋਰ ਸਟੇਡੀਅਮ ਦੇ ਤੌਰ 'ਤੇ ਵਰਤਣ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ 500 ਦੇ ਕਰੀਬ ਕੋਚਾਂ ਵੱਲੋਂ ਵੀ ਵਲੰਟੀਅਰ ਤੌਰ 'ਤੇ ਖਿਡਾਰੀਆਂ ਨੂੰ ਸਿਖਲਾਈ ਦੇਣ ਲਈ ਰਾਬਤਾ ਕੀਤਾ ਗਿਆ ਹੈ।


ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਲਗਾਤਾਰ ਤੀਜੇ ਸਾਲ ਹੋ ਰਹੀਆਂ 'ਖੇਡਾਂ ਵਤਨ ਪੰਜਾਬ ਦੀਆਂ' ਨੇ ਖਿਡਾਰੀਆਂ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਦਾ ਮੌਕਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅੱਜ ਖੇਡਾਂ ਦੀ ਮਸ਼ਾਲ ਪਟਿਆਲਾ ਪੁੱਜੀ ਹੈ ਜੋ ਖਿਡਾਰੀਆਂ ਵਿੱਚ ਨਵਾਂ ਜੋਸ਼ ਭਰ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਖੇਡ ਮੁਕਾਬਲੇ ਨੌਜਵਾਨਾਂ ਦੀ ਊਰਜਾ ਨੂੰ ਸਹੀ ਪਾਸੇ ਲਗਾਉਣ ਲਈ ਬਹੁਤ ਕਾਰਗਰ ਸਿੱਧ ਹੋ ਰਹੇ ਹਨ। ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਪਟਿਆਲਾ ਵਾਸੀਆਂ ਨੂੰ 'ਖੇਡਾਂ ਵਤਨ ਪੰਜਾਬ ਦੀਆਂ' ਸੀਜ਼ਨ 3 ਦਾ ਹਿੱਸਾ ਬਣਨ ਲਈ ਆਪਣੀ ਰਜਿਸਟਰੇਸ਼ਨ ਕਰਵਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਵੱਖ ਵੱਖ ਖੇਡਾਂ ਵਿੱਚ 9 ਉਮਰ ਵਰਗਾਂ ਦੇ ਕਰਵਾਏ ਜਾਣ ਵਾਲੇ ਮੁਕਾਬਲੇ 1 ਸਤੰਬਰ ਤੋਂ ਸ਼ੁਰੂ ਹੋ ਰਹੇ ਹਨ, ਜਿਸ ਦਾ ਉਦਘਾਟਨ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ 29 ਅਗਸਤ ਨੂੰ ਸੰਗਰੂਰ ਵਿਖੇ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬਲਾਕ ਪੱਧਰੀ ਮੁਕਾਬਲੇ 1 ਤੋਂ 10 ਸਤੰਬਰ ਤੱਕ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ 'ਖੇਡਾਂ ਵਤਨ ਪੰਜਾਬ ਦੀਆਂ' ਵਿੱਚ ਹਰੇਕ ਉਮਰ ਵਰਗ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਦਾ ਮੌਕਾ ਦਿੱਤਾ ਗਿਆ ਹੈ ਜਿਸ ਤਹਿਤ ਅੰਡਰ 14, ਅੰਡਰ 17, ਅੰਡਰ 21, 21-30 ਸਾਲ, 31-40 ਸਾਲ, 41-50 ਸਾਲ, 51-60 ਸਾਲ ਅਤੇ 61-70 ਸਾਲ ਅਤੇ 70 ਸਾਲ ਤੋਂ ਉਪਰ ਉਮਰ ਵਰਗ ਸ਼ਾਮਲ ਹੈ। ਉਨ੍ਹਾਂ ਖਿਡਾਰੀ ਨੂੰ ਆਪਣੀ ਰਜਿਸਟਰੇਸ਼ਨ   https://eservices.punjab.gov.in 'ਤੇ 28 ਅਗਸਤ ਤੱਕ ਕਰਵਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਰੰਗਲਾ ਪੰਜਾਬ ਦਾ ਹਿੱਸਾ ਬਣਨ ਲਈ ਜ਼ਿਲ੍ਹਾ ਵਾਸੀ ਵੱਧ ਤੋਂ ਵੱਧ 'ਖੇਡਾਂ ਵਤਨ ਪੰਜਾਬ ਦੀਆਂ' ਵਿੱਚ ਭਾਗ ਲੈਣ। ਇਸ ਮੌਕੇ ਡੀ.ਐਸ.ਸੀ. ਵੈਭਵ ਚੌਧਰੀ, ਐਸ.ਡੀ.ਐਮ. ਪਟਿਆਲਾ ਅਰਵਿੰਦ ਕੁਮਾਰ, ਡੀ.ਐਸ.ਪੀ. ਅੱਛਰੂ ਰਾਮ, ਜ਼ਿਲ੍ਹਾ ਓਲੰਪਿਕ ਐਸੋਸੀਏਸ਼ਨ, ਪਟਿਆਲਾ ਦੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ, ਲੋਕ ਗਾਇਕ ਜਤਿੰਦਰ ਜੀਤੂ ਵੀ ਮੌਜੂਦ ਸਨ।

Have something to say? Post your comment

 

More in Sports

ਖੇਡਾਂ ਵਤਨ ਪੰਜਾਬ ਦੀਆਂ-ਸੀਜ਼ਨ 3 ਪਟਿਆਲਾ ਜ਼ਿਲ੍ਹੇ 'ਚ 23 ਸਤੰਬਰ ਤੋ ਸ਼ੁਰੂ ਹੋਣਗੇ ਖੇਡਾਂ ਵਤਨ ਪੰਜਾਬ ਦੀਆਂ' ਦੇ ਜ਼ਿਲ੍ਹਾ ਪੱਧਰੀ ਮੁਕਾਬਲੇ

ਹਾਕੀ ਏਸ਼ੀਆਨ ਚੈਂਪੀਅਨਜ਼ ਟਰਾਫ਼ੀ ’ਤੇ ਭਾਰਤ ਦਾ ਪੰਜਵੀਂ ਵਾਰ ਕਬਜ਼ਾ

ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ : ਭਾਰਤ ਫ਼ਾਈਨਲ ਵਿੱਚ

ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ 03 ਅਥਲੈਟਿਕਸ ਲੜਕੇ ਪਹਿਲਾ,ਦੂਜਾ ਅਤੇ ਤੀਜਾ ਸਥਾਨ ਕੀਤਾ ਹਾਸਲ 

ਡੇਰਾਬਸੀ ਦੀ ਸੁਸ਼ਮਾ ਬਾਜਵਾ ਬਣੀ ਦੇਸ਼ ਦਾ ਮਾਣ ਕਿਰਗਿਸਤਾਨ ਵਿਖੇ ਹੋਈ ਕੈਟਲਬੈੱਲ 

ਖੇਡਾਂ ਵਤਨ ਪੰਜਾਬ ਦੀਆਂ-2024 ਤਹਿਤ ਜ਼ਿਲ੍ਹਾ ਪੱਧਰੀ ਖੇਡਾਂ 21 ਸਤੰਬਰ ਤੋਂ 25 ਸਤੰਬਰ ਤੱਕ

"ਖੇਡਾਂ ਵਤਨ ਪੰਜਾਬ ਦੀਆਂ" ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਮੁੜ ਸੁਰਜੀਤ ਕਰਨ ਲਈ ਵੱਡਾ ਕਦਮ: ਵਿਧਾਇਕ ਹੈਪੀ

ਅੰਤਰ ਰਾਸ਼ਟਰੀ ਗੋਲਡ ਮੈਡਲ ਜਿੱਤਣ ਤੇ ਗੁਰਜੀਤ ਕੌਰ ਦਾ ਭਰਵਾਂ ਸੁਆਗਤ

ਜੋਨ ਜੋਗਾ ਦੀ ਤਿੰਨ ਰੋਜ਼ਾ ਅਥਲੈਟਿਕ ਮੀਟ ਸ਼ੁਰੂ

ਸ.ਮਿ.ਸ. ਖੇੜੀ ਗੁੱਜਰਾਂ ਨੇ ਤਾਈਕਵਾਂਡੋ ਵਿੱਚ ਇੱਕ ਗੋਲਡ ਇੱਕ ਸਿਲਵਰ ਅਤੇ ਤਿੰਨ ਬਰਾਊਂਜ਼ ਮੈਡਲ ਹਾਸਲ ਕੀਤੇ