ਬੱਚਿਆਂ ਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਸਿਹਤਮੰਦ ਤੇ ਨਰੋਏ ਪੰਜਾਬ ਦੀ ਸਿਰਜਣਾ ਲਈ ਅਹਿਮ ਉਪਰਾਲਾ-ਵਿਧਾਇਕ ਮਲੇਰਕੋਟਲਾ
ਚਾਹਵਾਨ ਖਿਡਾਰੀ ਕਰ ਸਕਦੇ ਨੇ ਆਨਲਾਈਨ https://eservices.punjab.gov.in 'ਤੇ ਆਪਣੀ ਰਜਿਸਟ੍ਰੇਸ਼ਨ- ਗੁਰਦੀਪ ਸਿੰਘ
ਖੇਡਾਂ ਸਬੰਧੀ ਮਸ਼ਾਲ ਮਾਰਚ ਜ਼ਿਲ੍ਹੇ ਦੀ ਹਦੂਦ ਅਮਰਗੜ੍ਹ ਵਿਖੇ ਪੁਜਣ 'ਤੇ ਕੀਤਾ ਗਿਆ ਭਰਵਾਂ ਸਵਾਗਤ
ਮਾਲੇਰਕੋਟਲਾ : ਖੇਡ ਸੱਭਿਆਚਾਰ ਪੈਦਾ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉਤੇ ਸ਼ੁਰੂ ਕੀਤੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੋ ਸਾਲ ਦੀ ਸਫਲਤਾ ਤੋਂ ਬਾਅਦ ਸੀਜ਼ਨ-3 ਦੀ ਸ਼ੁਰੂਆਤ 29 ਅਗਸਤ 2024 ਤੋਂ ਸੰਗਰੂਰ ਤੋਂ ਹੋਣ ਜਾ ਰਹੀ ਹੈ। ਖੇਡਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਲੁਧਿਆਣਾ ਤੋਂ ਸ਼ੁਰੂ ਹੋਈ ਮਸ਼ਾਲ ਵੱਖ ਵੱਖ ਜ਼ਿਲ੍ਹਿਆਂ ਤੋਂ ਹੁੰਦੀ ਹੋਈ ਅੱਜ ਜ਼ਿਲ੍ਹਾ ਮਾਲੇਰਕੋਟਲਾ ਦੇ ਸਦਰ ਮੁਕਾਮ ਤੇ ਪੁਜਣ ਤੇ ਜ਼ਿਲ੍ਹਾ ਪ੍ਰਸਾਸ਼ਨ ਅਤੇ ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਵਲੋਂ ਗਰਮ ਜੋਸ਼ੀ ਨਾਲ ਸਵਾਗਤ ਕੀਤਾ ਗਿਆ । ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਗੁਰਦੀਪ ਸਿੰਘ,ਡੀ.ਐਸ.ਪੀ (ਐਚ) ਸ੍ਰੀ ਕਰਮਜੀਤ ਸਿੰਘ,ਪ੍ਰਧਾਨ ਘੱਟ ਗਿਣਤੀ ਦਲ ਮਾਲੇਰਕੋਟਲਾ ਜਾਫਰ ਅਲੀ ,ਪੀ.ਏ ਗੁਰਮੁੱਖ ਸਿੰਘ ਖਾਨਪੁਰ,ਬਲਾਕ ਸੋਸਲ ਮੀਡੀਆ ਇੰਚਾਰਜ ਯਾਸਰ ਅਰਫਾਤ, ਅਬਦੁਲ ਸਕੂਰ ਕਿਲਾ, ਬਲਾਕ ਪ੍ਰਧਾਨ ਮੁਹੰਮਦ ਹਲੀਮ, ਮੁਹੰਮਦ ਯਾਸੀਨ,ਜਸਪਾਲ ਸਿੰਘ ਤੋਂ ਇਲਾਵਾ ਖਿਡਾਰੀ ਅਤੇ ਖੇਡ ਪ੍ਰੇਮੀ ਮੌਜੂਦ ਸਨ ।ਜਿਕਰਯੋਗ ਹੈ ਕਿ ਇਸ ਖੇਡ ਜਾਗਰੂਕਤਾ ਮਸ਼ਾਲ ਦਾ ਪਟਿਆਲਾ ਤੋਂ ਜ਼ਿਲ੍ਹਾ ਮਾਲੇਰਕੋਟਲਾ ਦੀ ਹਦੂਦ ਅਮਰਗੜ੍ਹ ਵਿਖੇ ਦਾਖਲ ਹੋਣ ਤੇ ਜ਼ਿਲ੍ਹਾ ਪ੍ਰਸਾਸ਼ਨ,ਖਿਡਾਰੀਆਂ ,ਕੋਚਾਂ, ਖੇਡ ਪ੍ਰੇਮੀਆਂ ,ਵਿਧਾਇਕ ਅਮਰਗੜ੍ਹ ਜਸਵੰਤ ਸਿੰਘ ਗੱਜਣਮਾਜਰਾ ਦੇ ਭਰਾ ਸ੍ਰੀ ਕੁਲਵੰਤ ਸਿੰਘ ਗੱਜਣਮਾਜਾਰ ,ਰਾਜੀਵ ਤੋਂ ਇਲਾਵਾ ਇਲਾਕਾ ਨਿਵਾਸੀ ਮੌਜੂਦ ਸਨ। ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਨੇ "ਖੇਡਾਂ ਵਤਨ ਪੰਜਾਬ ਦੀਆਂ"ਸੀਜ਼ਨ-3 ਦੀ ਖੇਡਾਂ ਬਾਰੇ ਜਾਗਰੂਕਤਾ ਮਸ਼ਾਲ ਪਟਿਆਲਾ ਤੋਂ ਸਦਰ ਮੁਕਾਮ ਤੇ ਪੁਜਣ ਤੇ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੂੰ ਪ੍ਰੇਰਿਤ ਕਰਦਿਆ ਕਿਹਾ ਕਿ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਦੀ ਜਵਾਨੀ ਦੀ ਤਰੱਕੀ ਅਤੇ ਭਲਾਈ ਲਈ ਹਮੇਸਾ ਹੀ ਵਚਨਬੱਧ ਹੈ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਬੱਚਿਆਂ ਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਸਿਹਤਮੰਦ ਤੇ ਨਰੋਏ ਪੰਜਾਬ ਦੀ ਸਿਰਜਣਾ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ' ਰਾਹੀਂ ਨੌਜਵਾਨਾਂ ਨੂੰ ਕੌਮੀ ਅਤੇ ਕੌਮਾਂਤਰੀ ਪੱਧਰ ਦਾ ਖਿਡਾਰੀ ਬਣਾਉਣ ਲਈ ਵਧੀਆ ਮੰਚ ਪ੍ਰਦਾਨ ਕੀਤਾ ਜਾ ਰਿਹਾ ਹੈ । ਉਨ੍ਹਾਂ ਰੰਗਲਾ ਪੰਜਾਬ ਬਣਾਉਣ ਦਾ ਪਹਿਲਾ ਕਦਮ ਖੇਡਾਂ ਨੂੰ ਕਰਾਰ ਦਿੱਤਾ ਤੇ ਕਿਹਾ ਕਿ ਖੇਡਾਂ ਨੂੰ ਪ੍ਰਫੁਲਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਦੁਨੀਆਂ ਦੇ ਨਕਸ਼ੇ ਵਿੱਚ ਪੰਜਾਬ ਖੇਡਾਂ ਦੇ ਖੇਤਰ ਵਿੱਚ ਮੁੜ ਤੋਂ ਆਪਣੀ ਖੋਈ ਛਾਪ ਮੁੜ ਸੁਰਜੀਤ ਕਰ ਸਕੇ । ਉਹਨਾਂ ਸੂਬੇ ਦੇ ਨੌਜਵਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਨਸਿ਼ਆਂ ਤੋਂ ਦੂਰ ਰਹਿਣ ਅਤੇ ਖੇਡਾਂ ਵਿੱਚ ਵੱਧ ਚੜ ਕੇ ਹਿੱਸਾ ਲੈਣ, ਕਿਉਂਕਿ ਪੰਜਾਬ ਇੱਕ ਅਜਿਹਾ ਸੂਬਾ ਹੈ ਜਿਸ ਨੇ ਰਾਸ਼ਟਰੀ ਪੱਧਰ ਦੇ ਨਾਮਵਰ ਖਿਡਾਰੀ ਪੈਦਾ ਕੀਤੇ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਜੀ ਦਾ ਸੁਪਨਾ ਹੈ ਕਿ ਪੰਜਾਬ ਇੱਕ ਨਸ਼ਾ ਮੁਕਤ ਸੂਬਾ ਹੋਵੇ। ਉਹਨਾਂ ਕਿਹਾ ਕਿ ਉਹ ਅਤੇ ਉਨ੍ਹਾਂ ਦੀ ਸਰਕਾਰ ਸਮੁੱਚੇ ਸੂਬੇ ਦੇ ਨੌਜਵਾਨਾਂ ਦੇ ਸਹਿਯੋਗ ਲਈ ਤੱਤਪਰ ਹਨ ਅਤੇ ਉਨ੍ਹਾਂ ਦੇ ਚੰਗੇਰੇ ਅਤੇ ਉੱਜਵਲ ਭਵਿੱਖ ਲਈ ਦ੍ਰਿੜ ਸੰਕਲਪ ਹਨ। ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਗੁਰਦੀਪ ਸਿੰਘ ਨੇ ਦੱਸਿਆ ਕਿ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 ਤਹਿਤ ਜ਼ਿਲ੍ਹਾ ਸਬੰਧੀ ਬਲਾਕ ਪੱਧਰੀ ਖੇਡਾਂ 01 ਸਤੰਬਰ ਤੋਂ 10 ਸਤੰਬਰ, ਜ਼ਿਲ੍ਹਾ ਪੱਧਰੀ ਖੇਡਾਂ 15 ਸਤੰਬਰ ਤੋਂ 22 ਸਤੰਬਰ ਤੱਕ ਕਰਵਾਈਆਂ ਜਾਣਗੀਆਂ। ਇਸ ਉਪਰੰਤ ਰਾਜ ਪੱਧਰੀ ਖੇਡਾਂ ਦਾ ਆਯੋਜਨ ਕੀਤਾ ਜਾਵੇਗਾ ਉਨ੍ਹਾਂ ਜ਼ਿਲ੍ਹੇ ਦੇ ਨੌਜਵਾਨਾਂ ਅਤੇ ਖਿਡਾਰੀਆਂ ਨੂੰ ਆਨਲਾਈਨ ਲਿੰਕ https://eservices.punjab.gov.in ਤੇ ਰਜਿਸਟ੍ਰੇਸ਼ਨ ਕਰਨ ਲਈ ਵੀ ਕਿਹਾ । ਇਸ ਉਪਰੰਤ ਇਹ ਮਸ਼ਾਲ ਪਿੰਡ ਦਸੌਧਾਂ ਸਿੰਘ ਵਾਲਾ ਵਿਖੇ ਜਿਲ੍ਹਾ ਬਰਨਾਲਾ ਨੂੰ ਸੌਪੀ ਗਈ।