Thursday, September 19, 2024

Malwa

'ਆਪ' ਵੱਲੋਂ ਸਾਕਿਬ ਅਲੀ ਰਾਜਾ ਨੂੰ ਜਨਮ ਦਿਨ 'ਤੇ ਸਪੋਕਸਮੈਨ ਨਿਯੁਕਤ ਕਰਕੇ ਦਿੱਤਾ ਤੋਹਫ਼ਾ

August 26, 2024 06:48 PM
ਅਸ਼ਵਨੀ ਸੋਢੀ

ਮਾਲੇਰਕੋਟਲਾ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਵਰਕਿੰਗ ਸੂਬਾ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ ਅਤੇ ਕੌਮੀ ਜਨਰਲ ਸਕੱਤਰ ਸੰਦੀਪ ਪਾਠਕ ਵੱਲੋਂ ਪਾਰਟੀ ਲਈ ਨਿਭਾਈਆਂ ਜਾ ਰਹੀਆਂ ਨਿਰਸੁਆਰਥ ਸੇਵਾਵਾਂ ਨੂੰ ਮੱਦੇਨਜ਼ਰ ਰੱਖਦਿਆਂ ਸਾਕਿਬ ਅਲੀ ਰਾਜਾ ਨੂੰ ਪਾਰਟੀ ਦਾ ਸਪੋਕਸਮੈਨ ਨਿਯੁਕਤ ਕਰਕੇ ਜਨਮ ਦਿਨ ਦਾ ਤੋਹਫਾ ਦਿੱਤਾ ਗਿਆ। ਸਾਕਿਬ ਅਲੀ ਰਾਜਾ ਦੀ ਨਿਯੁਕਤੀ 'ਤੇ ਵਿਧਾਨ ਸਭਾ ਹਲਕਾ ਮਾਲੇਰਕੋਟਲਾ ਵਿੱਚ ਆਮ ਆਦਮੀ ਪਾਰਟੀ ਦੇ ਵਰਕਰਾਂ 'ਚ ਬੇਹੱਦ ਖੁਸ਼ੀ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ। ਉਨਾ ਦੇ ਗ੍ਰਹਿ ਵਿਖੇ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱÎਗਿਆ ਹੋਇਆ। ਇਸ ਮੌਕੇ 'ਤੇ ਸਮੂਹ ਪਰਿਵਾਰ, ਰਿਸ਼ਤੇਦਾਰਾਂ, ਪਾਰਟੀ ਵਰਕਰਾਂ ਵੱਲੋਂ ਲੱਡੂ ਅਤੇ ਮਿਠਾਈਆਂ ਵੰਡ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ। ਇਸ ਮੌਕੇ ਸਾਕਿਬ ਅਲੀ ਰਾਜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਹੀ ਇੱਕ ਅਜਿਹੀ ਪਾਰਟੀ ਹੈ ਜੋ ਲੋਕ ਪੱਖੀ ਅਤੇ ਵਰਕਰਾਂ ਦੀ ਮਿਹਨਤ ਦੀ ਕਦਰ ਕਰਨ ਵਾਲੀ ਪਾਰਟੀ ਹੈ। ਆਪ ਨੇ ਹਮੇਸ਼ਾਂ ਹੀ ਪਾਰਟੀ ਨਾਲ ਚੱਟਾਨ ਵਾਂਗ ਖੜਨ ਵਾਲੇ ਹਰੇਕ ਵਰਕਰ ਨੂੰ ਪੂਰਾ ਮਾਣ ਤੇ ਸਨਮਾਨ ਦੇ ਕੇ ਨਿਵਾਜਿਆ ਹੈ ਜਿਸ ਕਰਕੇ ਹੋਰਨਾਂ ਵਰਕਰਾਂ ਵਿੱਚ ਵੀ ਪਾਰਟੀ ਦੀ ਸਾਖ ਨੂੰ ਮਜ਼ਬੂਤ ਕਰਨ ਲਈ ਉਤਸ਼ਾਹ ਵੱਧਦਾ ਹੈ। ਅੰਤ ਵਿੱਚ ਉਨਾ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਵਰਕਿੰਗ ਸੂਬਾ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ ਅਤੇ ਕੌਮੀ ਜਨਰਲ ਸਕੱਤਰ ਸੰਦੀਪ ਪਾਠਕ ਸਮੇਤ ਸਮੁੱਚੀ ਹਾਈਕਮਾਂਡ ਦਾ ਹਾਰਦਿਕ ਧੰਨਵਾਦ ਕਰਦਿਆਂ ਕਿਹਾ ਕਿ ਉਨਾ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੁਰੀ ਤਨਦੇਹੀ ਤੇ ਵਫ਼ਾਦਾਰੀ ਨਾਲ ਨਿਭਾਉਣਗੇ ਅਤੇ ਪਾਰਟੀ ਦੀ ਸਾਖ ਨੂੰ ਹੋਰ ਮਜ਼ਬੂਤ ਕਰਨ ਲਈ ਕੋਈ ਵੀ ਕਸਰ ਬਾਕੀ ਨਹੀਂ ਛੱਡਣਗੇ। ਜ਼ਿਕਰਯੋਗ ਹੈ ਕਿ ਸਾਕਿਬ ਅਲੀ ਰਾਜਾ ਆਮ ਆਦਮੀ ਪਾਰਟੀ ਦੀਆਂ ਹਰੇਕ ਗਤੀਵਿਧੀਆ ਵਿੱਚ ਵੱਧ ਚੜ ਕੇ ਹਿੱਸਾ ਲੈਂਦਾ ਆ ਰਿਹਾ ਹੈ ਅਤੇ ਪਾਰਟੀ ਦੇ ਸੁਨੇਹੇ ਨੂੰ ਖਿੜੇ ਮੱਥੇ ਪ੍ਰਵਾਨ ਕਰਦਾ ਹੈ, ਇਹੋ ਕਾਰਨ ਹੈ ਕਿ ਪਾਰਟੀ ਵੱਲੋਂ ਉਨਾ ਨੂੰ ਐਨੀ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ।

 

Have something to say? Post your comment

 

More in Malwa

ਅਗਾਮੀ ਪੰਚਾਇਤੀ ਚੋਣਾਂ ਸਬੰਧੀ ਤਿਆਰੀਆਂ ਹੁਣ ਤੋਂ ਹੀ ਅਰੰਭੀਆਂ ਜਾਣ-ਡਾ. ਸੋਨਾ ਥਿੰਦ

ਪਾਵਰਕੌਮ ਬਿਜਲੀ ਖਪਤਕਾਰਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ: ਐਕਸੀਅਨ ਗੁਪਤਾ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੀਆਂ ਸਮੂਹ ਨਗਰ ਕੌਸਲਾਂ ਅਤੇ ਨਗਰ ਪੰਚਾਇਤਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ,ਸਾਫ ਸਫਾਈ ਆਦਿ ਦਾ ਲਿਆ ਜਾਇਜਾ

ਡਿਪਟੀ ਕਮਿਸ਼ਨਰ ਨੇ ਮਾਲ ਅਫ਼ਸਰਾਂ ਦੀ ਕਾਰਗੁਜ਼ਾਰੀ ਦਾ ਲਿਆ ਜਾਇਜ਼ਾ

ਮਾਲੇਰਕੋਟਲਾ ਪੁਲਿਸ ਦੇ ਥਾਣਾ ਸ਼ਹਿਰੀ 1 ਦੀ ਲੋਕਾਂ ਨੇ ਰੱਜ ਕੇ ਕੀਤੀ ਸਲਾਘਾ

ਬਿਸ਼ਨਪੁਰਾ ਧਰਨੇ 'ਚ ਚੌਥੇ ਦਿਨ ਆਇਆ ਮੋੜਾ 

ਵਿੱਤੀ ਸਾਲ 2024-25 ਦੌਰਾਨ ਉਦਯੋਗਿਕ ਨਿਤੀ-2017 ਅਧੀਨ FCI ਵੈਰੀਫਿਕੇਸ਼ਨ ਐਂਡ ਬਿਜਲੀ ਡਿਊਟੀ ਛੋਟ ਲਈ ਪੰਜ ਉਦਯੋਗਿਕ ਯੂਨਿਟਾਂ ਨੂੰ ਦਿੱਤੀ ਜਾ ਚੁੱਕੀ ਹੈ ਪ੍ਰਵਾਨਗੀ : ਡਾ ਪੱਲਵੀ

ਦੋ ਮਨਰੇਗਾ ਕਾਮਿਆਂ ਦਾ ਤੀਜੇ ਦਿਨ ਵੀ ਨਾ ਹੋਇਆ ਸਸਕਾਰ 

ਨੰਬਰਦਾਰਾਂ ਨੇ ਸਰਕਾਰ ਪ੍ਰਤੀ ਜਤਾਈ ਨਰਾਜ਼ਗੀ 

ਆਲਮੀ ਪੱਧਰ ਤੇ ਵਾਤਾਵਰਨ ਨੂੰ ਬਚਾਉਣ ਲਈ ਉਪਰਾਲੇ ਜ਼ਰੂਰੀ : ਡਾਕਟਰ ਫੂਲ