ਰਾਜਸਥਾਨ : ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਰਾਜਸਥਾਨ ਤੋਂ ਬਿਨਾਂ ਕਿਸੇ ਵਿਰੋਧ ’ਤੇ ਰਾਜਸਭਾ ਮੈਂਬਰ ਚੁਣੇ ਗਏ। ਅੱਜ ਮੰਗਲਵਾਰ ਨੂੰ ਉਨ੍ਹਾਂ ਦੀ ਜਿੱਤ ‘ਤੇ ਮੋਹਰ ਲੱਗ ਗਈ ਹੈ। ਵਿਰੋਧੀ ਪਾਰਟੀਆਂ ਨੇ ਉਥੇ ਆਪਣਾ ਕੋਈ ਉਮੀਦਵਾਰ ਖੜ੍ਹਾ ਨਹੀਂ ਕੀਤਾ ਸੀ। ਇਸੇ ਤਰ੍ਹਾਂ ਹਰਿਆਣਾ ਤੋਂ ਕਿਰਨ ਚੌਧਰੀ ਅਤੇ ਤੇਲੰਗਾਨਾ ਤੋਂ ਅਭਿਸ਼ੇਕ ਮਨੂੰ ਸਿੰਘਵੀ ਨੂੰ ਰਾਜ ਸਭਾ ਮੈਂਬਰ ਚੁਣਿਆ ਗਿਆ ਹੈ।
ਨਿਰਵਿਰੋਧ ਜਿੱਤ, ਕਾਂਗਰਸ ਨੇ ਆਪਣਾ ਉਮੀਦਵਾਰ ਨਹੀਂ ਕੀਤਾ ਖੜ੍ਹਾ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਰਾਜਸਥਾਨ ਤੋਂ ਰਾਜ ਸਭਾ ਮੈਂਬਰ ਬਣ ਗਏ ਹਨ। ਦਰਅਸਲ, ਰਾਜ ਸਭਾ ਚੋਣਾਂ ਲਈ ਨਾਮਜ਼ਦਗੀਆਂ ਵਾਪਸ ਲੈਣ ਦੀ ਅੱਜ ਆਖਰੀ ਤਰੀਕ ਸੀ ਅਤੇ ਬਾਅਦ ਦੁਪਹਿਰ 3 ਵਜੇ ਤੋਂ ਬਾਅਦ ਨਤੀਜੇ ਐਲਾਨ ਦਿੱਤੇ ਗਏ ਹਨ। ਕਾਂਗਰਸ ਵੱਲੋਂ ਇਨ੍ਹਾਂ ਜ਼ਿਮਨੀ ਚੋਣਾਂ ਵਿੱਚ ਕੋਈ ਉਮੀਦਵਾਰ ਨਾ ਖੜ੍ਹੇ ਕਰਨ ਦੇ ਫੈਸਲੇ ਕਾਰਨ ਬਿੱਟੂ ਦੀ ਜਿੱਤ ਪਹਿਲਾਂ ਹੀ ਇੱਕਤਰਫਾ ਹੋ ਗਈ ਸੀ। ਇਨ੍ਹਾਂ ਜ਼ਿਮਨੀ ਚੋਣਾਂ ਵਿੱਚ ਕਾਂਗਰਸ ਵੱਲੋਂ ਉਮੀਦਵਾਰ ਨਾ ਉਤਾਰੇ ਜਾਣ ਤੋਂ ਬਾਅਦ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਵਾਲਿਆਂ ਵਿੱਚ ਸਿਰਫ਼ 3 ਉਮੀਦਵਾਰ ਹੀ ਰਹਿ ਗਏ ਹਨ। ਭਾਜਪਾ ਦੇ ਡੰਮੀ ਉਮੀਦਵਾਰ ਸੁਨੀਲ ਕੋਠਾਰੀ ਪਹਿਲਾਂ ਹੀ ਆਪਣੀ ਨਾਮਜ਼ਦਗੀ ਵਾਪਸ ਲੈ ਚੁੱਕੇ ਹਨ। ਇਸ ਤੋਂ ਇਲਾਵਾ ਆਜ਼ਾਦ ਉਮੀਦਵਾਰ ਬਬੀਤਾ ਵਾਧਵਾਨੀ ਦਾ ਵੀ ਨਾਮਜ਼ਦਗੀ ਪੱਤਰ ਸੀ, ਜਿਸ ਨੂੰ ਜਾਂਚ ਮਗਰੋਂ ਰੱਦ ਕਰ ਦਿੱਤਾ ਗਿਆ। ਜਿਸ ਤੋਂ ਬਾਅਦ ਸਿਰਫ ਬਿੱਟੂ ਹੀ ਮੈਦਾਨ ‘ਚ ਰਹਿ ਗਿਆ।