Thursday, November 21, 2024

Sports

‘ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3’ ਸਾਲ 2024-25, ਬਲਾਕ ਪੱਧਰੀ ਟੂਰਨਾਮੈਂਟ ਦੀਆਂ ਤਿਆਰੀਆ ਮੁਕੰਮਲ : ਡੀ ਸੀ ਆਸ਼ਿਕਾ ਜੈਨ

August 27, 2024 06:38 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਜ਼ਿਲ੍ਹੇ 'ਚ 4 ਸਤੰਬਰ ਤੋਂ ‘ਖੇਡਾਂ ਵਤਨ ਪੰਜਾਬ ਦੀਆਂ ਸੀਜਨ-3’ ਦੇ ਬਲਾਕ ਪੱਧਰੀ ਖੇਡ ਮੁਕਾਬਲੇ ਸ਼ੁਰੂ ਹੋ ਰਹੇ ਹਨ। ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਜ਼ਿਲ੍ਹਾ ਖੇਡ ਅਫਸਰ ਰੁਪੇਸ਼ ਕੁਮਾਰ ਬੇਗੜਾ ਨੇ ਦੱਸਿਆ ਕਿ ਜ਼ਿਲ੍ਹੇ ਦੇ 04 ਬਲਾਕਾਂ 'ਚ ਇਹ ਖੇਡ ਮੁਕਾਬਲੇ ਕਰਵਾਏ ਜਾਣਗੇ, ਜਿਨ੍ਹਾਂ 'ਚ ਹਿਸਾ ਲੈਣ ਲਈ ਖਿਡਾਰੀਆਂ 'ਚ ਭਾਰੀ ਉਤਸ਼ਾਹ ਹੈ। ਉਨ੍ਹਾਂ ਦੱਸਿਆ ਕਿ ਖੇਡ ਮੁਕਾਬਲੇ ਕਰਵਾਉਣ ਲਈ ਜ਼ਿਲ੍ਹਾ ਐਸ ਏ ਐਸ ਨਗਰ ਟੀਮ ਵੱਲੋਂ ਪੂਰੀਆਂ ਤਿਆਰੀਆਂ ਕੀਤੀਆਂ ਜਾ ਚੁੱਕੀਆਂ ਹਨ। ਇੱਥੇ ਬਲਾਕ ਪੱਧਰ ‘ਤੇ ਐਥਲੈਟਿਕਸ, ਫੁੱਟਬਾਲ, ਕਬੱਡੀ (ਨੈਸ਼ਨਲ ਤੇ ਸਰਕਲ ਸਟਾਈਲ), ਖੋ-ਖੋ ਅਤੇ ਵਾਲੀਬਾਲ ਦੇ ਮੁਕਾਬਲੇ ਕਰਵਾਏ ਜਾਣਗੇ। 

ਜ਼ਿਲ੍ਹੇ ਅੰਦਰ 04 ਬਲਾਕ ਖਰੜ, ਮੋਹਾਲੀ, ਡੇਰਾਬੱਸੀ ਅਤੇ ਮਾਜਰੀ ਵੱਖ-ਵੱਖ ਖੇਡ ਸਥਾਨਾਂ ‘ਤੇ ਮੁਕਾਬਲੇ ਕਰਵਾਏ ਜਾ ਰਹੇ ਹਨ। 

 ਬਲਾਕ ਡੇਰਾਬੱਸੀ ਮਿਤੀ 02-09-2024 ਤੋਂ 04-09-2024 ਤਕ ਸਰਕਾਰੀ ਕਾਲਜ ਡੇਰਾਬੱਸੀ ਅਤੇ ਲਾਲੜੂ ਸਟੇਡੀਅਮ ਵਿਖੇ ਜਿਸ ਦੇ ਨੋਡਲ ਅਫਸਰ ਸ੍ਰੀ ਜੋਨੀ ਭਾਟੀਆ, ਤੈਰਾਕੀ ਕੋਚ ਸੰਪਰਕ ਨੰਬਰ (9803060214), ਹਨ, ਬਲਾਕ ਖਰੜ ਵਿਖੇ ਮਿਤੀ 02-09-2024 ਤੋਂ 04-09-2024 ਤਕ ਸਹੀਦ ਕਾਂਸ਼ੀ ਰਾਮ ਕਾਲਜ ਆਫ ਫਿਜੀਕਲ ਐਜੁਕੇਸ਼ਨ, ਭਾਗੋ ਮਾਜਰਾ ਖਰੜ ਅਤੇ ਐਮ.ਸੀ. ਸਟੇਡੀਅਮ ਖਰੜ ਵਿਖੇ, ਜਿਸ ਦੇ ਨੋਡਲ ਅਫਸਰ ਸ੍ਰੀ ਜਤਿੰਦਰ ਵਰਮਾ, ਬਾਸਕਿਟਬਾਲ ਕੋਚ (9855551050) ਹਨ, ਬਲਾਕ ਮਾਜਰੀ ਮਿਤੀ 05-09-2024 ਤੋਂ 07-09-2024 ਤਕ ਸਪੋਰਟਸ ਸਟੇਡੀਅਮ ਸਿੰਘਪੁਰਾ ਰੋਡ ਕੁਰਾਲੀ ਅਤੇ ਖਾਲਸਾ ਸਕੂਲ ਕੁਰਾਲੀ ਵਿਖੇ, ਜਿਸ ਦੇ ਨੋਡਲ ਅਫਸਰ ਸ੍ਰੀ ਗੁਰਜੀਤ ਸਿੰਘ, ਫੁਟਬਾਲ ਕੋਚ (9914083034) ਹਨ, ਬਲਾਕ ਮੋਹਾਲੀ ਵਿਖੇ ਮਿਤੀ 05-09-2024 ਤੋਂ 07-09-2024 ਤਕ ਖੇਡ ਸਟੇਡੀਅਮ ਸੈਕਟਰ 78 ਮੋਹਾਲੀ ਵਿਖੇ,  ਜਿਸ ਦੇ ਨੋਡਲ ਅਫਸਰ ਸ੍ਰੀ ਸੁਰਜੀਤ ਸਿੰਘ, ਫੁਟਬਾਲ ਕੋਚ (9216159599) ਹਨ, ਹੋਣਗੇ। ਇਹਨਾਂ ਗੇਮਾਂ ਦੀ ਆਨਲਾਇਨ ਰਜਿਸਟੇਸਨ ਲਿੰਕ https://eservices.punjab.gov.in ਤੇ ਸ਼ੁਰੂ ਕੀਤੀ ਗਈ ਹੈ ਤਾਂ ਜੋ ਵੱਧ ਵੱਧ ਖਿਡਾਰੀ-ਖਿਡਾਰਨਾਂ ਇਹਨਾਂ ਗੇਮਾਂ ਵਿੱਚ ਭਾਗ ਲੈ ਸਕਣ ।

 

Have something to say? Post your comment

 

More in Sports

ਆਲ ਇੰਡੀਆ ਸਰਵਿਸਜ਼ ਟੂਰਨਾਮੈਂਟ ਲਈ ਪੰਜਾਬ ਦੀਆਂ ਫੁਟਬਾਲ ਤੇ ਲਾਅਨ ਟੈਨਿਸ ਟੀਮਾਂ ਦੇ ਟਰਾਇਲ 25 ਨਵੰਬਰ ਨੂੰ

ਅੱਜ ਜੱਸਾ ਯਾਦਗਾਰੀ ਕਬੱਡੀ ਕਲੱਬ ਮੰਡੀਆਂ ਦੀ ਮੀਟਿੰਗ ਪ੍ਰਧਾਨ ਦੀਦਾਰ ਸਿੰਘ ਛੋਕਰ ਦੀ ਪ੍ਰਧਾਨਗੀ ਹੇਠ ਕੀਤੀ ਗਈ,

ਪਟਿਆਲਾ ਵਿਖੇ ਦੂਸਰੀ ਕੁਰਸ਼ ਜ਼ਿਲ੍ਹਾ ਪੱਧਰੀ ਚੈਂਪੀਅਨਸ਼ਿਪ ਕਰਵਾਈ

ਪੰਜਾਬ ਵਿੱਚ ਫੁਟਬਾਲ ਦੇ ਵਿਕਾਸ ਦੇ ਨਵੇਂ ਯੁੱਗ ਦੀ ਸ਼ੁਰੂਆਤ

ਅਕੇਡੀਆ ਵਰਲਡ ਸਕੂਲ 'ਚ ਕਰਵਾਈ ਸਾਲਾਨਾ ਐਥਲੈਟਿਕ ਮੀਟ 

ਅੰਤਰਰਾਸ਼ਟਰੀ ਕਬੱਡੀ ਖਿਡਾਰੀ ਵਿਧਾਇਕ ਗੁਰਲਾਲ ਘਨੌਰ ਸਰਬ ਸੰਮਤੀ ਨਾਲ ਕਬੱਡੀ ਐਸੋਸੀਏਸ਼ਨ ਪੰਜਾਬ ਦੇ ਬਣੇ ਪ੍ਰਧਾਨ

24 ਨਵੰਬਰ ਨੂੰ ਇੰਡੀਆ ਗੇਟ ਤੋਂ ਅਟਾਰੀ ਤੱਕ ਹੋਵੇਗੀ ਹਾਫ ਮੈਰਾਥਨ-ਸਹਾਇਕ ਕਮਿਸ਼ਨਰ

ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਰਾਜ ਪੱਧਰੀ ਖੇਡਾਂ ਗਤੱਕਾ ਅਤੇ ਰਗਬੀ ਦੀ ਹੋਈ ਸ਼ੁਰੂਆਤ

ਰਾਜ ਪੱਧਰੀ ਸਕੂਲ ਖੇਡਾਂ: ਲੜਕੀਆਂ ਦੇ ਹਾਕੀ ਤੇ ਲੜਕਿਆਂ ਦੇ ਕ੍ਰਿਕਟ ਮੁਕਾਬਲਿਆਂ ਦਾ ਆਗਾਜ਼

ਅੱਜ ਜੱਸਾ ਯਾਦਗਾਰੀ ਕਬੱਡੀ ਕਲੱਬ ਮੰਡੀਆਂ ਦੀ ਮੀਟਿੰਗ ਪ੍ਰਧਾਨ ਦੀਦਾਰ ਸਿੰਘ ਛੋਕਰ ਦੀ ਪ੍ਰਧਾਨਗੀ ਹੇਠ ਹੋਈ