Friday, September 20, 2024

Chandigarh

‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਸੁਵਿਧਾ ਕੈਂਪ ਆਮ ਲੋਕਾਂ ਲਈ ਹੋ ਰਹੇ ਨੇ ਲਾਹੇਵੰਦ ਸਾਬਤ : ਵਿਧਾਇਕ ਕੁਲਜੀਤ ਸਿੰਘ ਰੰਧਾਵਾ

August 27, 2024 07:05 PM
SehajTimes
ਵੱਖ- ਵੱਖ ਵਿਭਾਗ ਇੱਕ ਥਾਂ ਬੈਠ ਕੇ ਲੋਕਾਂ ਨੂੰ ਦਿੰਦੇ ਹਨ ਵੱਖ-ਵੱਖ ਸੇਵਾਵਾਂ
 
ਐਮ ਐਲ ਏ ਰੰਧਾਵਾ ਨੇ ਡੇਰਾਬੱਸੀ ਬਲਾਕ ਦੇ ਪਿੰਡ  ਜੰਡਲੀ ’ਚ ਲਾਏ ਕੈਂਪ ’ਚ ਸ਼ਾਮਿਲ ਹੋ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
 
ਡੇਰਾਬੱਸੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਪਿੰਡ ਭਾਂਖਰਪੁਰ ਤੋਂ ਸ਼ਰੂ ਕੀਤੇ ਕੈਂਪ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ  ਡੇਰਾਬੱਸੀ  ਬਲਾਕ ਦੇ ਪਿੰਡ ਜੰਡਲੀ ਵਿਖੇ ਅੱਜ ਐਸ.ਡੀ.ਐਮ ਡੇਰਾਬੱਸੀ ਅਤੇ ਹੋਰ ਪ੍ਰਸ਼ਾਸ਼ਨਿਕ ਟੀਮ ਦੀ ਅਗਵਾਈ ਵਿੱਚ  ਸੁਵਿਧਾ ਕੈਂਪ ਲਾਇਆ ਗਿਆ। ਕੈਂਪ ਵਿੱਚ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਲੋਕਾਂ ਦੀਆਂ ਮੁਸ਼ਕਿਲਾਂ ਦਾ ਜਾਇਜ਼ਾ ਲੈਣ ਪੁੱਜੇ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਆਖਿਆ ਕਿ ਜਿਵੇਂ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਕਿਹਾ ਗਿਆ ਸੀ ਕਿ ਹੁਣ ਸਰਕਾਰ ਪਿੰਡਾਂ ਦੀਆਂ ਸੱਥਾਂ ਤੋਂ ਚੱਲੇਗੀ, ਇਨ੍ਹਾਂ ਕੈਂਪਾਂ ਬਾਅਦ ਹੁਣ ਸਰਕਾਰ ਪਿੰਡਾਂ ਦੀਆਂ ਸੱਥਾਂ ਤੋਂ ਹੀ ਚਲ ਰਹੀ ਹੈ। ਇਨ੍ਹਾਂ ਕੈਪਾਂ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਹ ਕੈਂਪ ਆਮ ਲੋਕਾਂ ਦੀਆਂ ਮੁਸ਼ਕਿਲਾਂ ਅਤੇ ਕੰਮਾਂ ਦੇ ਨਿਪਟਾਰੇ ਲਈ ਬੇਹਤਰੀਨ ਮੰਚ ਸਾਬਿਤ ਹੋ ਰਹੇ ਹਨ। 
 
 
ਵਧੇਰੇ ਜਾਣਕਾਰੀ ਦਿੰਦੇ ਹੋਏ ਐਮ ਐਲ ਏ ਰੰਧਾਵਾ ਨੇ ਦੱਸਿਆਂ ਕਿ  ਇੰਨ੍ਹਾਂ ਕੈੱਪਾਂ ਵਿੱਚ ਪੰਜਾਬ ਸਰਕਾਰ ਦੇ ਹਰ ਵਿਭਾਗ ਦੇ ਅਧਿਕਾਰੀ/ਕਰਮਚਾਰੀ ਅਤੇ ਹੋਰ ਵੱਖ-ਵੱਖ ਪ੍ਰਸ਼ਾਸ਼ਨਿਕ ਅਧਿਕਾਰੀਆਂ ਵੱਲੋਂ ਕੈਂਪ ਵਿੱਚ ਹਾਜ਼ਰ ਹੋ ਕੇ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਦਾ ਮੌਕੇ ਤੇ ਹੀ ਹੱਲ ਕੀਤਾ ਜਾ ਰਿਹਾ ਹੈ, ਜਿਸ ਨਾਲ ਲੋਕ ਸਰਕਾਰ ਦੇ ਇਸ ਸ਼ਲਾਘਾਯੋਗ ਕਦਮ ਤੋਂ ਖੁਸ਼ ਹਨ। ਹੁਣ ਆਮ ਨਾਗਰਿਕਾਂ ਦੇ ਸਰਕਾਰੀ ਦਫਤਰਾਂ ਨਾਲ ਜੁੜੇ ਮੁੱਦੇ ਲੋਕਾਂ ਦੇ ਪਿੰਡਾਂ/ਘਰਾਂ ਵਿੱਚ ਬੈਠ ਕੇ ਮੌਕੇ ‘ਤੇ ਹੱਲ ਕੀਤੇ ਜਾ ਰਹੇ ਹਨ। ਉਨ੍ਹਾਂ ਵੱਲੋਂ ਇਹ ਵੀ ਦੱਸਿਆ ਗਿਆ ਕਿ ਇਨ੍ਹਾਂ ਕੈਂਪਾਂ ਦਾ ਸਭ ਤੋਂ ਸਰਾਹੁਣ ਯੋਗ ਪਹਿਲੂ ਇਹ ਹੈ ਕਿ ਜੋ ਬਜ਼ੁਰਗ ਆਪਣੇ ਪਿੰਡਾਂ ਤੋਂ ਚਲ ਕੇ ਡੇਰਾਬੱਸੀ ਹੈਡਕੁਆਰਟਰ ‘ਤੇ ਜਾ ਕੇ ਆਪਣੇ ਕੰਮ ਨਹੀਂ ਕਰਵਾ ਸਕਦੇ ਸਨ, ਕੈਂਪ ਦੌਰਾਨ ਉਨ੍ਹਾਂ ਦੇ  ਪਿੰਡਾਂ/ਘਰਾਂ ਵਿੱਚ ਬੈਠੇ ਹੀ  ਬਹੁਤ ਸਾਰੇ ਕੰਮਾਂ ਦਾ ਮੌਕੇ ‘ਤੇ ਹੱਲ ਕੀਤਾ ਗਿਆ। ਹਲਕਾ ਵਿਧਾਇਕ, ਕੁਲਜੀਤ ਸਿੰਘ ਰੰਧਾਵਾ ਦੇ ਨਾਲ ਇਸ ਮੌਕੇ ਕੈਂਪ ’ਚ ਡੇਰਾਬੱਸੀ ਸਬ ਡਵੀਜ਼ਨ ਦੇ  ਅਧਿਕਾਰੀਆਂ ’ਚ ਐਸ.ਡੀ. ਐਮ ਹਿਮਾਂਸ਼ੂ ਗੁਪਤਾ ਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
 
 
ਜ਼ਿਕਰਯੋਗ ਹੈ ਕਿ ਇਨ੍ਹਾਂ ਕੈਂਪਾਂ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਵੱਖ ਵੱਖ ਵਿਭਾਗਾਂ ਨਾਲ ਸਬੰਧਤ 43 ਸੇਵਾਵਾਂ ਹੈਲਪ ਲਾਈਨ ਨੰਬਰ 1076 ’ਤੇ ਸੰਪਰਕ ਕਰਕੇ ਵੀ ਹਾਸਲ ਕੀਤੀਆਂ ਜਾ ਸਕਦੀਆਂ ਹਨ। ਇਨ੍ਹਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਿਆਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ ’ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵਧੀਕ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ, ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਊਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਊਂਟਰ ਦਸਤਖ਼ਤ, ਮੌਤ ਸਰਟੀਫਿਕੇਟ ’ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਸੇਵਾਵਾਂ ਲਈ ਸੁਵਿਧਾ ਕੈਂਪ ਚ ਵੀ ਅਰਜ਼ੀ ਦਿੱਤੀ ਜਾ ਸਕਦੀ ਹੈ। ਕੈਂਪ ਦੌਰਾਨ ਲੋਕਾਂ ਨੂੰ ਜਿੱਥੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਗਿਆ ਉੱਥੇ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜ ਕੇ ਉਸ ਦਾ ਉਪਲਬਧ ਮਸ਼ੀਨਰੀ ਨਾਲ ਬਦਲਵਾਂ ਪ੍ਰਬੰਧ ਕੀਤਾ ਜਾਵੇ।

Have something to say? Post your comment

 

More in Chandigarh

ਕੇਂਦਰੀ ਮੰਤਰੀ ਰਵਨੀਤ ਬਿੱਟੂ ਖਿਲਾਫ ਕੇਸ ਦਰਜ

ਇੱਕ ਰਾਸ਼ਟਰ, ਇੱਕ ਚੋਣ ਭਾਰਤ ਦੇ ਲੋਕਤੰਤਰ 'ਤੇ ਇਹ ਭਿਆਨਕ ਹਮਲਾ : ਬਾਜਵਾ

ਰਿਸ਼ਵਤ ਲੈਣ ਦੇ ਦੋਸ਼ ਵਿੱਚ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ

ਟ੍ਰੇਵਰ ਬੇਲਿਸ ਦੀ ਥਾਂ ਰਿਕੀ ਪੋਂਟਿੰਗ ਬਣੇ ਪੰਜਾਬ ਕਿੰਗਜ਼ ਦੇ ਹੈੱਡ ਕੋਚ

ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ

ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 2 ਸਟੈਨੋਗ੍ਰਾਫਰ ਨੂੰ ਸੌਂਪੇ ਨਿਯੁਕਤੀ ਪੱਤਰ

ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼

ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਕੈਂਪ ਲਗਾਏ ਜਾਣਗੇ : ਡਾ. ਬਲਜੀਤ ਕੌਰ

ਮੋਹਾਲੀ ਪੁਲਿਸ ਵੱਲੋਂ ਫੈਕਟਰੀਆਂ ਨੂੰ ਪਾੜ ਲਗਾਕੇ ਚੋਰੀ ਕਰਨ ਵਾਲਾ 06 ਮੈਂਬਰੀ ਗਿਰੋਹ ਗ੍ਰਿਫ਼ਤਾਰ

ਨਵੇਂ ਕਮਿਸ਼ਨਰ ਟੀ ਬੈਨਿਥ ਨੇ ਚਾਰਜ ਸਾਂਭਣ ਤੋਂ ਬਾਅਦ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਨਾਲ ਕੀਤੀ ਮੁਲਾਕਾਤ