Thursday, September 19, 2024

Malwa

PPSC ਨੇ ਸਥਾਨਕ ਸਰਕਾਰਾਂ ਤੇ ਲੋਕ ਨਿਰਮਾਣ ਵਿਭਾਗਾਂ ’ਚ ਅਸਿਸਟੈਂਟ ਆਰਕੀਟੈਕਟ ਦੀਆਂ ਅਸਾਮੀਆਂ ਦੇ ਨਤੀਜੇ ਐਲਾਨੇ

August 28, 2024 05:33 PM
SehajTimes

ਪਟਿਆਲਾ : ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀ.ਪੀ.ਐਸ.ਸੀ.) ਦੇ ਚੇਅਰਮੈਨ ਜਤਿੰਦਰ ਸਿੰਘ ਔਲਖ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਮਿਸ਼ਨ ਵੱਲੋਂ ਸਥਾਨਕ ਸਰਕਾਰਾਂ ਅਤੇ ਲੋਕ ਨਿਰਮਾਣ ਵਿਭਾਗ ਵਿੱਚ ਅਸਿਸਟੈਂਟ ਆਰਕੀਟੈਕਟ ਦੀਆਂ ਅਸਾਮੀਆਂ ਦਾ ਨਤੀਜਾ ਅੱਜ ਐਲਾਨ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ (ਨਗਰ ਨਿਗਮ) ਦੀਆਂ ਅਸਿਸਟੈਂਟ ਆਰਕੀਟੈਕਟ ਦੀਆਂ 10 ਅਸਾਮੀਆਂ ਅਤੇ ਲੋਕ ਨਿਰਮਾਣ ਵਿਭਾਗ (ਪੀਡਬਲਯੂਡੀ) ਦੇ ਅੰਦਰ 13 ਅਸਾਮੀਆਂ ਦਾ ਨਤੀਜਾ ਪੀ.ਪੀ.ਐਸ.ਸੀ. ਦੀ ਵੈੱਬਸਾਈਟ www.ppsc.gov.in 'ਤੇ ਅੱਪਲੋਡ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਅਸਾਮੀਆਂ ਲਈ ਕੁੱਲ 296 ਉਮੀਦਵਾਰਾਂ ਵੱਲੋਂ ਅਪਲਾਈ ਕੀਤਾ ਗਿਆ ਸੀ।
ਚੇਅਰਮੈਨ ਜਤਿੰਦਰ ਸਿੰਘ ਔਲਖ ਨੇ ਅੱਗੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੰਜਾਬ ਸਰਕਾਰ ਦੇ ਟਾਊਨ ਐਂਡ ਕੰਟਰੀ ਪਲੈਨਿੰਗ ਵਿਭਾਗ ਵਿੱਚ ਸਹਾਇਕ ਟਾਊਨ ਪਲਾਨਰ ਦੀਆਂ 19 ਅਸਾਮੀਆਂ ਲਈ 9 ਅਤੇ 10 ਸਤੰਬਰ ਨੂੰ ਇੰਟਰਵਿਊ ਲਈ ਜਾਵੇਗੀ। ਉਨ੍ਹਾਂ ਦੱਸਿਆ ਕਿ ਸਹਾਇਕ ਟਾਊਨ ਪਲਾਨਰ ਦੀ ਅਸਾਮੀ ਲਈ 251 ਉਮੀਦਵਾਰਾਂ ਵਿੱਚੋਂ, 22 ਨੂੰ ਇੰਟਰਵਿਊ ਲਈ ਸ਼ਾਰਟਲਿਸਟ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇੰਟਰਵਿਊ ਸਬੰਧੀ ਪੂਰੇ ਵੇਰਵੇ ਪੀ.ਪੀ.ਐਸ.ਸੀ ਦੀ ਵੈੱਬਸਾਈਟ ’ਤੇ ਅੱਪਲੋਡ ਕੀਤੇ ਗਏ ਹਨ।
ਜਤਿੰਦਰ ਸਿੰਘ ਔਲਖ ਨੇ ਦੱਸਿਆ ਕਿ ਪੀ.ਪੀ.ਐਸ.ਸੀ. ਵੱਲੋਂ ਪੰਜਾਬ ਸਰਕਾਰ ਦੇ ਵੱਖ ਵੱਖ ਵਿਭਾਗਾਂ ’ਚ ਗਰੁੱਪ ਏ ਅਤੇ ਗਰੁੱਪ ਬੀ ਦੀਆਂ ਅਸਾਮੀਆਂ ਲਈ ਭਰਤੀ ਪ੍ਰਕਿਰਿਆ ਪੂਰੀ ਪਾਰਦਰਸ਼ਤਾ ਅਤੇ ਨਿਰਪੱਖਤਾ ਨਾਲ ਕੀਤੀ ਜਾਂਦੀ ਹੈ ਅਤੇ‌ ਇਸ ਸਬੰਧੀ ਸਮੇਂ ਸਮੇਂ ’ਤੇ ਜਾਣਕਾਰੀ ਵਿਭਾਗ ਦੀ ਵੈੱਬਸਾਈਟ ’ਤੇ ਅੱਪਲੋਡ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਉਮੀਦਵਾਰ ਜਾਣਕਾਰੀ ਲਈ ਵਿਭਾਗ ਦੀ ਵੈੱਬਸਾਈਟ ਦੀ ਵਰਤੋਂ ਕਰਨ।  

Have something to say? Post your comment

 

More in Malwa

ਅਗਾਮੀ ਪੰਚਾਇਤੀ ਚੋਣਾਂ ਸਬੰਧੀ ਤਿਆਰੀਆਂ ਹੁਣ ਤੋਂ ਹੀ ਅਰੰਭੀਆਂ ਜਾਣ-ਡਾ. ਸੋਨਾ ਥਿੰਦ

ਪਾਵਰਕੌਮ ਬਿਜਲੀ ਖਪਤਕਾਰਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ: ਐਕਸੀਅਨ ਗੁਪਤਾ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੀਆਂ ਸਮੂਹ ਨਗਰ ਕੌਸਲਾਂ ਅਤੇ ਨਗਰ ਪੰਚਾਇਤਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ,ਸਾਫ ਸਫਾਈ ਆਦਿ ਦਾ ਲਿਆ ਜਾਇਜਾ

ਡਿਪਟੀ ਕਮਿਸ਼ਨਰ ਨੇ ਮਾਲ ਅਫ਼ਸਰਾਂ ਦੀ ਕਾਰਗੁਜ਼ਾਰੀ ਦਾ ਲਿਆ ਜਾਇਜ਼ਾ

ਮਾਲੇਰਕੋਟਲਾ ਪੁਲਿਸ ਦੇ ਥਾਣਾ ਸ਼ਹਿਰੀ 1 ਦੀ ਲੋਕਾਂ ਨੇ ਰੱਜ ਕੇ ਕੀਤੀ ਸਲਾਘਾ

ਬਿਸ਼ਨਪੁਰਾ ਧਰਨੇ 'ਚ ਚੌਥੇ ਦਿਨ ਆਇਆ ਮੋੜਾ 

ਵਿੱਤੀ ਸਾਲ 2024-25 ਦੌਰਾਨ ਉਦਯੋਗਿਕ ਨਿਤੀ-2017 ਅਧੀਨ FCI ਵੈਰੀਫਿਕੇਸ਼ਨ ਐਂਡ ਬਿਜਲੀ ਡਿਊਟੀ ਛੋਟ ਲਈ ਪੰਜ ਉਦਯੋਗਿਕ ਯੂਨਿਟਾਂ ਨੂੰ ਦਿੱਤੀ ਜਾ ਚੁੱਕੀ ਹੈ ਪ੍ਰਵਾਨਗੀ : ਡਾ ਪੱਲਵੀ

ਦੋ ਮਨਰੇਗਾ ਕਾਮਿਆਂ ਦਾ ਤੀਜੇ ਦਿਨ ਵੀ ਨਾ ਹੋਇਆ ਸਸਕਾਰ 

ਨੰਬਰਦਾਰਾਂ ਨੇ ਸਰਕਾਰ ਪ੍ਰਤੀ ਜਤਾਈ ਨਰਾਜ਼ਗੀ 

ਆਲਮੀ ਪੱਧਰ ਤੇ ਵਾਤਾਵਰਨ ਨੂੰ ਬਚਾਉਣ ਲਈ ਉਪਰਾਲੇ ਜ਼ਰੂਰੀ : ਡਾਕਟਰ ਫੂਲ